Radio Spice
India News

ਅੰਬਾਨੀ ਤੇ ਅਡਾਨੀ ਤੋਂ ਇਲਾਵਾ ਟਾਪ-10 ਅਮੀਰਾਂ ਦੀ ਸੂਚੀ 'ਚ ਇਹ ਵੀ ਹੈ ਸ਼ਾਮਿਲ, ਜਾਣੋ ਕਿਸ ਦੀ ਕਿੰਨੀ ਹੈ ਨੈੱਟ ਵਰਥ

By 111459pwpadmin•

ਫੋਰਬਸ (Forbes) ਨੇ ਭਾਰਤ ਦੇ ਸਭ ਤੋਂ ਅਮੀਰ ਲੋਕਾਂ ਦੀ ਸੂਚੀ (India's Richest People) ਜਾਰੀ ਕੀਤੀ ਹੈ। ਇਸ ਸੂਚੀ 'ਚ ਗੌਤਮ ਅਡਾਨੀ ਦੂਜੇ ਤੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਪਹਿਲੇ ਸਥਾਨ 'ਤੇ ਹਨ। ਇਨ੍ਹਾਂ ਤੋਂ ਇਲਾਵਾ ਸ਼ਿਵ ਨਾਦਰ, ਸਾਵਿਤਰੀ ਜਿੰਦਲ ਵਰਗੇ ਕਈ ਲੋਕ ਟਾਪ-10 ਅਮੀਰਾਂ ਦੀ ਸੂਚੀ 'ਚ ਸ਼ਾਮਲ ਹਨ। ਆਓ ਜਾਣਦੇ ਹਾਂ Forbes' Real-Ti

ਫੋਰਬਸ (Forbes) ਨੇ ਭਾਰਤ ਦੇ ਸਭ ਤੋਂ ਅਮੀਰ ਲੋਕਾਂ ਦੀ ਸੂਚੀ (India's Richest People) ਜਾਰੀ ਕੀਤੀ ਹੈ। ਇਸ ਸੂਚੀ 'ਚ ਗੌਤਮ ਅਡਾਨੀ ਦੂਜੇ ਤੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਪਹਿਲੇ ਸਥਾਨ 'ਤੇ ਹਨ।

ਇਨ੍ਹਾਂ ਤੋਂ ਇਲਾਵਾ ਸ਼ਿਵ ਨਾਦਰ, ਸਾਵਿਤਰੀ ਜਿੰਦਲ ਵਰਗੇ ਕਈ ਲੋਕ ਟਾਪ-10 ਅਮੀਰਾਂ ਦੀ ਸੂਚੀ 'ਚ ਸ਼ਾਮਲ ਹਨ। ਆਓ ਜਾਣਦੇ ਹਾਂ Forbes' Real-Time Billionaires ਦੀ ਸੂਚੀ ਵਿੱਚ ਭਾਰਤ ਦੇ ਟੌਪ-10 ਅਮੀਰ ਲੋਕਾਂ ਦੀ ਸੂਚੀ ਵਿੱਚ ਕਿਸ ਦਾ ਕਿਹੜਾ ਸਥਾਨ ਹੈ।

ਦੇਸ਼ ਦੇ ਚੋਟੀ ਦੇ 10 ਅਮੀਰ ਵਿਅਕਤੀ ਕੌਣ ਹਨ?

1. ਮੁਕੇਸ਼ ਅੰਬਾਨੀ ਦੇਸ਼ ਦੇ ਸਭ ਤੋਂ ਅਮੀਰ ਸ਼ਖਸੀਅਤਾਂ ਵਿੱਚ ਸਿਖਰ 'ਤੇ ਹਨ। ਇਹ ਗਲੋਬਲ ਰੈਂਕਿੰਗ 'ਚ 10ਵੇਂ ਸਥਾਨ 'ਤੇ ਹੈ। ਰਿਲਾਇੰਸ ਇੰਡਸਟਰੀਜ਼ ਦੇ ਮੁਖੀ ਮੁਕੇਸ਼ ਅੰਬਾਨੀ ਦੀ ਕੁੱਲ ਜਾਇਦਾਦ $113.9 ਬਿਲੀਅਨ ਹੈ।

2. ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਦੀ ਕੁੱਲ ਜਾਇਦਾਦ $80.2 ਬਿਲੀਅਨ ਹੈ। ਉਹ ਭਾਰਤ ਦਾ ਦੂਜਾ ਤੇ ਦੁਨੀਆ ਦਾ 17ਵਾਂ ਸਭ ਤੋਂ ਅਮੀਰ ਵਿਅਕਤੀ ਹੈ।

3. ਐਚਸੀਐਲ ਟੈਕਨਾਲੋਜੀ ਦੇ ਮਾਲਕ ਸ਼ਿਵ ਨਾਦਰ ਭਾਰਤ ਦੇ ਤੀਜੇ ਸਭ ਤੋਂ ਅਮੀਰ ਵਿਅਕਤੀ ਹਨ। ਉਸ ਦੀ ਕੁੱਲ ਜਾਇਦਾਦ 36.9 ਬਿਲੀਅਨ ਡਾਲਰ ਹੈ। ਇਹ ਗਲੋਬਲ ਰੈਂਕਿੰਗ 'ਚ 39ਵੇਂ ਸਥਾਨ 'ਤੇ ਹੈ।

4. JSW ਗਰੁੱਪ ਦੀ ਚੇਅਰਮੈਨ ਸਾਵਿਤਰੀ ਜਿੰਦਲ ਤੇ ਪਰਿਵਾਰ ਭਾਰਤ ਦੀ ਚੌਥੀ ਸਭ ਤੋਂ ਅਮੀਰ ਔਰਤ ਹੈ। ਚੋਟੀ ਦੇ 10 ਅਮੀਰਾਂ ਦੀ ਸੂਚੀ ਵਿੱਚ ਉਹ ਇਕਲੌਤੀ ਔਰਤ ਹੈ। ਉਸ ਦੀ ਕੁੱਲ ਜਾਇਦਾਦ 32.4 ਬਿਲੀਅਨ ਡਾਲਰ ਹੈ। ਦੁਨੀਆ ਦੇ ਸਭ ਤੋਂ ਅਮੀਰ ਲੋਕਾਂ ਦੀ ਸੂਚੀ ਵਿਚ ਉਹ 50ਵੇਂ ਨੰਬਰ 'ਤੇ ਹੈ।

5. ਸਨ ਫਾਰਮਾਸਿਊਟੀਕਲ ਇੰਡਸਟਰੀਜ਼ ਲਿਮਟਿਡ ਦੇ ਮੁਖੀ ਦਿਲੀਪ ਸਾਂਘਵੀ ਦੀ ਕੁੱਲ ਜਾਇਦਾਦ $26.0 ਬਿਲੀਅਨ ਹੈ। ਉਹ ਦੇਸ਼ ਦੇ 5ਵੇਂ ਤੇ ਦੁਨੀਆ ਦੇ 71ਵੇਂ ਸਭ ਤੋਂ ਅਮੀਰ ਵਿਅਕਤੀ ਹਨ।

6. ਸੀਰਮ ਇੰਸਟੀਚਿਊਟ ਆਫ ਇੰਡੀਆ ਦੇ ਚੇਅਰਮੈਨ ਸਾਈਰਸ ਪੂਨਾਵਾਲਾ ਦੀ ਕੁੱਲ ਜਾਇਦਾਦ $21.5 ਬਿਲੀਅਨ ਹੈ। ਉਹ ਭਾਰਤ ਦੇ ਛੇਵੇਂ ਸਭ ਤੋਂ ਅਮੀਰ ਵਿਅਕਤੀ ਹਨ ਤੇ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀਆਂ ਦੀ ਸੂਚੀ ਵਿੱਚ 87ਵੇਂ ਸਥਾਨ 'ਤੇ ਹਨ।

7. ਆਦਿਤਿਆ ਬਿਰਲਾ ਗਰੁੱਪ ਦੇ ਮਾਲਕ ਕੁਮਾਰ ਮੰਗਲਮ ਬਿਰਲਾ ਦੇਸ਼ ਦੇ 7ਵੇਂ ਅਤੇ ਦੁਨੀਆ ਦੇ 97ਵੇਂ ਸਭ ਤੋਂ ਅਮੀਰ ਵਿਅਕਤੀ ਹਨ। ਉਸ ਦੀ ਕੁੱਲ ਜਾਇਦਾਦ 19.3 ਬਿਲੀਅਨ ਡਾਲਰ ਹੈ।

8. DLF ਲਿਮਟਿਡ ਦੇ ਚੇਅਰਮੈਨ ਕੁਸ਼ਲ ਪਾਲ ਸਿੰਘ ਦੀ ਕੁੱਲ ਜਾਇਦਾਦ $19.0 ਬਿਲੀਅਨ ਹੈ। ਉਹ ਦੇਸ਼ ਵਿੱਚ 8ਵੇਂ ਤੇ ਵਿਸ਼ਵ ਅਮੀਰਾਂ ਦੀ ਸੂਚੀ ਵਿੱਚ 98ਵੇਂ ਸਥਾਨ 'ਤੇ ਹੈ।

9. ਰਾਧਾਕ੍ਰਿਸ਼ਨਨ ਦਮਾਨੀ, ਡੀ ਮਾਰਟ, ਐਵੇਨਿਊ ਸੁਪਰਮਾਰਟਸ ਦੇ ਚੇਅਰਮੈਨ, ਦੀ ਕੁੱਲ ਜਾਇਦਾਦ $17.9 ਬਿਲੀਅਨ ਹੈ। ਉਹ ਦੇਸ਼ ਦੇ ਅਮੀਰ ਲੋਕਾਂ ਦੀ ਸੂਚੀ ਵਿਚ 9ਵੇਂ ਸਥਾਨ 'ਤੇ ਅਤੇ ਦੁਨੀਆ ਦੇ ਅਮੀਰ ਲੋਕਾਂ ਦੀ ਸੂਚੀ ਵਿਚ 103ਵੇਂ ਸਥਾਨ 'ਤੇ ਹੈ।

10. ਆਰਸੇਲਰ ਮਿੱਤਲ ਦੀ ਮਾਲਕ ਲਕਸ਼ਮੀ ਮਿੱਤਲ ਭਾਰਤ ਦੇ ਸਭ ਤੋਂ ਅਮੀਰ ਲੋਕਾਂ ਦੀ ਸੂਚੀ ਵਿੱਚ ਟਾਪ-10 ਵਿੱਚ ਸ਼ਾਮਲ ਹੈ। ਉਸ ਦੀ ਕੁੱਲ ਜਾਇਦਾਦ 16.6 ਬਿਲੀਅਨ ਡਾਲਰ ਹੈ। ਉਹ ਦੁਨੀਆ ਦੇ ਸਭ ਤੋਂ ਅਮੀਰ ਲੋਕਾਂ ਦੀ ਸੂਚੀ ਵਿੱਚ 109ਵੇਂ ਸਥਾਨ 'ਤੇ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live