Radio Spice
India News

ਵੱਡੀ ਰਾਹਤ ! ਚਾਰ ਸਾਲ ਬਾਅਦ ਰੇਲਵੇ ਨੇ ਘਟਾਇਆ ਪੈਸੰਜਰ ਟ੍ਰੇਨਾਂ ਦਾ ਕਿਰਾਇਆ, ਇੱਥੇ ਦੇਖੋ ਨਵੀਂ ਕੀਮਤ

By 111459pwpadmin•

ਪਠਾਨਕੋਟ ਤੋਂ ਅੰਮ੍ਰਿਤਸਰ (Pathankot to Amritsar Train) ਤਕ ਰੇਲ ਟਿਕਟ ਦਾ ਕਿਰਾਇਆ (Train Ticket Fare) ਜੋ ਪਹਿਲਾਂ 55 ਰੁਪਏ ਸੀ, ਨੂੰ ਘਟਾ ਦਿੱਤਾ ਗਿਆ ਹੈ। ਇਸ ਨਾਲ ਅੰਮ੍ਰਿਤਸਰ, ਜਲੰਧਰ ਜਾਂ ਊਧਮਪੁਰ ਜਾਣ ਵਾਲਿਆਂ ਨੂੰ ਰਾਹਤ ਮਿਲੀ ਹੈ। ਰੇਲਵੇ ਨੇ ਕੋਵਿਡ ਤੋਂ ਪਹਿਲਾਂ ਯਾਤਰੀ ਟਰੇਨਾਂ ਦੇ ਪੁਰਾਣੇ ਕਿਰਾਏ ਨੂੰ ਬਹਾਲ ਕਰ ਦਿੱਤਾ ਹੈ। ਹਾਲਾਂਕਿ ਰੇਲਵੇ ਨੇ 21 ਫ

ਪਠਾਨਕੋਟ ਤੋਂ ਅੰਮ੍ਰਿਤਸਰ (Pathankot to Amritsar Train) ਤਕ ਰੇਲ ਟਿਕਟ ਦਾ ਕਿਰਾਇਆ (Train Ticket Fare) ਜੋ ਪਹਿਲਾਂ 55 ਰੁਪਏ ਸੀ, ਨੂੰ ਘਟਾ ਦਿੱਤਾ ਗਿਆ ਹੈ। ਇਸ ਨਾਲ ਅੰਮ੍ਰਿਤਸਰ, ਜਲੰਧਰ ਜਾਂ ਊਧਮਪੁਰ ਜਾਣ ਵਾਲਿਆਂ ਨੂੰ ਰਾਹਤ ਮਿਲੀ ਹੈ। ਰੇਲਵੇ ਨੇ ਕੋਵਿਡ ਤੋਂ ਪਹਿਲਾਂ ਯਾਤਰੀ ਟਰੇਨਾਂ ਦੇ ਪੁਰਾਣੇ ਕਿਰਾਏ ਨੂੰ ਬਹਾਲ ਕਰ ਦਿੱਤਾ ਹੈ। ਹਾਲਾਂਕਿ ਰੇਲਵੇ ਨੇ 21 ਫਰਵਰੀ ਨੂੰ ਆਦੇਸ਼ ਜਾਰੀ ਕਰ ਦਿੱਤਾ ਸੀ, ਪਰ ਨਵੀਂ ਦਿੱਲੀ ਹੈੱਡਕੁਆਰਟਰ ਨੇ 13 ਮਾਰਚ ਦੀ ਦੇਰ ਸ਼ਾਮ ਲਿਖਤੀ ਰੂਪ 'ਚ ਆਪਣੇ ਆਦੇਸ਼ ਜਾਰੀ ਕੀਤੇ। ਇਸ ਤੋਂ ਬਾਅਦ ਰੇਲਵੇ ਨੇ 14 ਮਾਰਚ ਨੂੰ ਇਸ ਨੂੰ ਲਾਗੂ ਕਰ ਦਿੱਤਾ।

ਰੇਲਵੇ ਵੱਲੋਂ ਯਾਤਰੀ ਟਰੇਨਾਂ ਦੇ ਪੁਰਾਣੇ ਕਿਰਾਏ ਨੂੰ ਬਹਾਲ ਕਰਨ ਤੋਂ ਬਾਅਦ ਉਕਤ ਸ਼ਹਿਰਾਂ 'ਚ ਬੱਸ ਅਤੇ ਟਰੇਨ ਦੇ ਕਿਰਾਏ 'ਚ ਪੰਜ ਗੁਣਾ ਦਾ ਫਰਕ ਹੋ ਗਿਆ ਹੈ। ਰੇਲਵੇ ਵੱਲੋਂ ਕਿਰਾਇਆ ਅਦਾ ਕਰਨ ਤੋਂ ਬਾਅਦ ਰੋਜ਼ਾਨਾ ਮੁਸਾਫਰਾਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਯਾਤਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਨਹੀਂ ਸੀ ਕਿ ਰੇਲਵੇ ਯਾਤਰੀ ਟਰੇਨਾਂ ਦੇ ਪੁਰਾਣੇ ਕਿਰਾਏ ਨੂੰ ਬਹਾਲ ਕਰੇਗਾ।

ਅਜਿਹਾ ਕਰ ਕੇ ਰੇਲਵੇ ਨੇ ਦੇਸ਼ ਦੇ ਕਰੋੜਾਂ ਰੋਜ਼ਾਨਾ ਮੁਸਾਫਰਾਂ ਨੂੰ ਰਾਹਤ ਦਿੱਤੀ ਹੈ। ਪਠਾਨਕੋਟ ਰੇਲਵੇ ਅਧਿਕਾਰੀ ਨੇ ਦੱਸਿਆ ਕਿ 14 ਮਾਰਚ ਤੋਂ ਯਾਤਰੀਆਂ ਨੂੰ ਪੁਰਾਣੇ ਕਿਰਾਏ ਅਨੁਸਾਰ ਹੀ ਟਿਕਟਾਂ ਵੰਡੀਆਂ ਜਾ ਰਹੀਆਂ ਹਨ।

ਪਠਾਨਕੋਟ ਤੋਂ ਊਧਮਪੁਰ ਦਾ ਟ੍ਰੇਨ ਕਿਰਾਇਆ

ਕਿੱਥੇ ਤੋਂ ਕਿੱਥੇ--------------ਪਹਿਲਾਂ ਦਾ ਕਿਰਾਇਆ---------ਹੁਣ ਕਿਰਾਇਆ

ਪਠਾਨਕੋਟ ਤੋਂ ਕਠੂਆ---------------30---------------------10

ਪਠਾਨਕੋਟ ਤੋਂ ਸਾਂਬਾ------------------40----------------------20

ਪਠਾਨਕੋਟ ਤੋਂ ਵਿਜੇਪੁਰ---------------45------------------20

ਪਠਾਨਕੋਟ ਤੋਂ ਜੰਮੂ ਤਵੀ---------------50-----------------25

ਪਠਾਨਕੋਟ ਤੋਂ ਊਧਮਪੁਰ---------------70---------------35

ਪਠਾਨਕੋਟ ਤੋਂ ਬੱਸ ਦਾ ਕਿਰਾਇਆ

ਕਿੱਥੋਂ ਤੋਂ ਕਿੱਥੇ ਤੱਕ ਦਾ ਕਿਰਾਇਆ

ਪਠਾਨਕੋਟ ਤੋਂ ਕਠੂਆ--------------35 ਰੁ

ਪਠਾਨਕੋਟ ਤੋਂ ਸਾਂਬਾ--------------90 ਰੁ

ਪਠਾਨਕੋਟ ਤੋਂ ਜੰਮੂ--------------120 ਰੁ

ਪਠਾਨਕੋਟ ਤੋਂ ਊਧਮਪੁਰ--------------180 ਰੁ

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live