Radio Spice
India News

ਸੰਗਰੂਰ 'ਚ ਜ਼ਹਿਰੀਲੀ ਸ਼ਰਾਬ ਨੇ ਲਈਆਂ 8 ਜਾਨਾਂ, ਜਾਣੋ ਪੁਲਿਸ ਨੇ ਹੁਣ ਤੱਕ ਕੀ ਕੀਤੀ ਕਾਰਵਾਈ ?

By 111459pwpadmin•

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ 8 ਹੋ ਗਈ ਹੈ। ਇਨ੍ਹਾਂ ਵਿੱਚੋਂ 4 ਦੀ ਮੌਤ ਮੰਗਲਵਾਰ ਰਾਤ ਹੀ ਹੋ ਗਈ ਤੇ 4 ਲੋਕਾਂ ਦੀ ਹਾਲਤ ਗੰਭੀਰ ਦੇਖਦਿਆਂ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਜ਼ਿਕਰ ਕਰ ਦਈਏ ਕਿ ਜ਼ਹਿਰਲੀ ਸ਼ਰਾਬ ਪੀਣ ਨਾਲ 12 ਲੋਕ ਅਜੇ ਵੀ ਗੰਭੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ 8 ਹੋ ਗਈ ਹੈ। ਇਨ੍ਹਾਂ ਵਿੱਚੋਂ 4 ਦੀ ਮੌਤ ਮੰਗਲਵਾਰ ਰਾਤ ਹੀ ਹੋ ਗਈ ਤੇ 4 ਲੋਕਾਂ ਦੀ ਹਾਲਤ ਗੰਭੀਰ ਦੇਖਦਿਆਂ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

ਜ਼ਿਕਰ ਕਰ ਦਈਏ ਕਿ ਜ਼ਹਿਰਲੀ ਸ਼ਰਾਬ ਪੀਣ ਨਾਲ 12 ਲੋਕ ਅਜੇ ਵੀ ਗੰਭੀਰ ਹਨ। ਇਸ ਮਾਮਲੇ ਉੱਤੇ ਕਾਰਵਾਈ ਕਰਦਿਆਂ ਪੁਲਿਸ ਨੇ ਦੋਸ਼ੀਆਂ ਖ਼ਿਲਾਫ਼ ਆਈਪੀਸੀ ਦੀ ਧਾਰਾ 302 ਤੇ ਆਬਕਾਰੀ ਨਿਯਮਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਮਾਮਲੇ ਦੀ ਜਾਂਚ ਲਈ 5 ਮੈਂਬਰੀ ਕਮੇਟੀ ਵੀ ਗਠਿਤ ਕੀਤੀ ਹੈ।

ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮਰਨ ਵਾਲੇ ਲੋਕਾਂ ਨੇ ਸੁਖਵਿੰਦਰ ਸਿੰਘ ਤੇ ਮਨਪ੍ਰੀਤ ਸਿੰਘ ਤੋਂ ਸ਼ਰਾਬ ਖ਼ਰੀਦੀ ਸੀ। ਇਨ੍ਹਾਂ ਦੋਵਾਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ। ਇਸ ਤੋਂ ਇਲਾਵਾ ਪੁਲਿਸ ਨੇ ਗੁਰਲਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਮਾਸਟਰਮਾਂਇੰਡ ਹਰਮਨਪ੍ਰੀਤ ਸਿੰਘ(ਪਾਤੜਾਂ) ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਹਰਮਨਪ੍ਰੀਤ ਸਿੰਘ ਸ਼ਰਾਬ ਬਣਾਉਂਦਾ ਤੇ ਵੇਚਣ ਲਈ ਅੱਗੇ ਸਪਲਾਈ ਕਰਦਾ ਸੀ।

ਦੱਸ ਦਈਏ ਕਿ ਇਹ ਚਾਰੋਂ ਆਰੋਪੀ ਪਹਿਲਾਂ ਵੀ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸਨ। ਸੁਖਵਿੰਦਰ ਸਿੰਘ ਉੱਤੇ 4, ਮਨਪ੍ਰੀਤ ਉੱਤੇ 2, ਗੁਰਲਾਲ ਉੱਤੇ 5 ਤੇ ਹਰਮਨਪ੍ਰੀਤ ਸਿੰਘ ਉੱਤੇ ਪਹਿਲਾਂ ਹੀ 1 ਮਾਮਲਾ ਦਰਜ ਹੈ।

ਜ਼ਿਕਰ ਕਰ ਦਈਏ ਕਿ ਬੁੱਧਵਾਰ ਨੂੰ ਸੰਗਗਰੂਰ ਦੇ ਪਿੰਡ ਗੁੱਜਰਾਂ ਦੇ ਜਗਜੀਤ ਸਿੰਘ, ਪਰਗਟ ਸਿੰਘ, ਭੋਲਾ ਸਿੰਘ ਤੇ ਲਾਡੀ ਦੀ ਮੌਤ ਜ਼ਹਿਰੀਲੀ ਸ਼ਰਾਬ ਪੀਣ ਨਾਵ ਮੌਤ ਗਈ ਸੀ। ਇਸ ਘਟਨਾ ਤੋਂ ਬਾਅਦ ਸਦਮੇ ਵਿੱਚ ਪਰਗਟ ਸਿੰਘ ਦੇ ਜੁੜਵਾ ਭਰਾ ਨਿਰਮਲ ਸਿੰਘ ਦੀ ਵੀ ਮੌਤ ਹੋ ਗਈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live