Radio Spice
India News

ਕਿਉਂ ਮਨਾਇਆ ਜਾਂਦਾ ਵਿਸ਼ਵ ਜਲ ਦਿਵਸ? ਪਾਣੀ ਸੰਕਟ ਨਾਲ ਜੁੜਿਆ ਇਸ ਦਾ ਸਬੰਧ

By 111459pwpadmin•

ਦੁਨੀਆ ਭਰ ਵਿੱਚ ਅੱਜ ਦਾ ਦਿਨ ਵਿਸ਼ਵ ਜਲ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ। ਵਿਸ਼ਵ ਦੇ ਕਈ ਦੇਸ਼ ਪਾਣੀ ਦੇ ਗੰਭੀਰ ਸੰਕਟ ਨਾਲ ਜੂਝ ਰਹੇ ਹਨ। ਅਜਿਹੇ ਵਿੱਚ ਜਲ ਸੰਕਟ ਦ ਮੁੱਦਾ ਵਿਚਾਰਿਆ ਜਾਣਾ ਅਹਿਮ ਹੋ ਜਾਂਦਾ ਹੈ। ਇਸ ਲਈ 1993 ਤੋਂ ਲਗਾਤਾਰ 22 ਮਾਰਚ ਨੂੰ ਕੌਮਾਂਤਰੀ ਜਲ ਦਿਵਸ ਮਨਾਇਆ ਜਾਂਦਾ ਹੈ। ਕਿਉਂ ਮਨਾਇਆ ਜਾਂਦਾ ਜਲ ਦਿਵਸ ਦਰਅਸਲ ਬ੍ਰਾਜ਼ੀਲ ਵਿੱਚ ਰੀਓ ਡੀ ਜੇਨੇਰੀਓ

 ਦੁਨੀਆ ਭਰ ਵਿੱਚ ਅੱਜ ਦਾ ਦਿਨ ਵਿਸ਼ਵ ਜਲ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ। ਵਿਸ਼ਵ ਦੇ ਕਈ ਦੇਸ਼ ਪਾਣੀ ਦੇ ਗੰਭੀਰ ਸੰਕਟ ਨਾਲ ਜੂਝ ਰਹੇ ਹਨ। ਅਜਿਹੇ ਵਿੱਚ ਜਲ ਸੰਕਟ ਦ ਮੁੱਦਾ ਵਿਚਾਰਿਆ ਜਾਣਾ ਅਹਿਮ ਹੋ ਜਾਂਦਾ ਹੈ। ਇਸ ਲਈ 1993 ਤੋਂ ਲਗਾਤਾਰ 22 ਮਾਰਚ ਨੂੰ ਕੌਮਾਂਤਰੀ ਜਲ ਦਿਵਸ ਮਨਾਇਆ ਜਾਂਦਾ ਹੈ।

ਕਿਉਂ ਮਨਾਇਆ ਜਾਂਦਾ ਜਲ ਦਿਵਸ
ਦਰਅਸਲ ਬ੍ਰਾਜ਼ੀਲ ਵਿੱਚ ਰੀਓ ਡੀ ਜੇਨੇਰੀਓ ਵਿੱਚ 1992 ਵਿੱਚ ਕਰਵਾਏ ਵਾਤਾਵਰਨ ਤੇ ਵਿਕਾਸ ਦਾ ਸੰਯੁਕਤ ਰਾਸ਼ਟਰ ਸੰਮੇਲਨ ਵਿੱਚ ਵਿਸ਼ਵ ਜਲ ਦਿਵਸ ਮਨਾਉਣ ਦੀ ਪਹਿਲ ਕੀਤੀ ਗਈ ਸੀ। ਇਸ ਤੋਂ ਬਾਅਦ 1993 ਵਿੱਚ 22 ਮਾਰਚ ਨੂੰ ਪਹਿਲੀ ਵਾਰ ‘ਵਿਸ਼ਵ ਜਲ ਦਿਵਸ’ ਮਨਾਇਆ ਗਿਆ ਸੀ ਤੇ ਉਦੋਂ ਤੋਂ ਹਰ ਸਾਲ ਇਹ ਦਿਨ ਮਨਾਇਆ ਜਾਂਦਾ ਹੈ।


ਧਰਤੀ ਉੱਪਰ ਪਾਣੀ ਦੀ ਸਥਿਤੀ
ਦੱਸ ਦੇਈਏ ਕਿ ਧਰਤੀ ’ਤੇ ਸਿਰਫ 3 ਫੀਸਦੀ ਪਾਣੀ ਪੀਣਯੋਗ ਹੈ ਜਿਸ ਵਿੱਚੋਂ 2.4 ਫੀਸਦੀ ਗਲੇਸ਼ੀਅਰਾਂ, ਉੱਤਰੀ ਤੇ ਦੱਖਣੀ ਧਰੁਵਾਂ ਵਿੱਚ ਜੰਮਿਆ ਹੋਇਆ ਹੈ। ਸਿਰਫ 0.6 ਫੀਸਦੀ ਪਾਣੀ ਨਦੀਆਂ, ਝੀਲਾਂ ਤੇ ਤਲਾਬਾਂ ਵਿੱਚ ਹੈ ਜਿਸ ਨੂੰ ਪੀਣ ਲਈ ਇਸਤੇਮਾਲ ਕੀਤਾ ਜਾ ਸਕਦਾ ਹੈ। 

ਪ੍ਰਿਥਵੀ ਦਾ 71 ਫੀਸਦੀ ਹਿੱਸਾ ਪਾਣੀ ਨਾਲ ਢੱਕਿਆ ਹੋਇਆ ਹੈ। ਇਸ ਵਿੱਚੋਂ 1.6 ਫੀਸਦੀ ਪਾਣੀ ਜ਼ਮੀਨ ਦੇ ਹੇਠਾਂ ਹੈ ਤੇ 0.001 ਫੀਸਦੀ ਵਾਸ਼ਪਾਂ ਤੇ ਬੱਦਲਾਂ ਦੇ ਰੂਪ ਵਿੱਚ ਹੁੰਦਾ ਹੈ। ਧਰਤੀ ਦੇ ਸਤਹਿ ਉਤਲੇ ਪਾਣੀ ਵਿੱਚੋਂ 97 ਫੀਸਦੀ ਸਾਗਰਾਂ ਤੇ ਮਹਾਸਾਗਰਾਂ ਵਿੱਚ ਹੈ ਜੋ ਨਮਕੀਨ ਹੈ। ਇਹ ਪੀਣ ਦੇ ਕੰਮ ਨਹੀਂ ਆ ਸਕਦਾ। ਇਸ ਹਿਸਾਬ ਨਾਲ ਸਿਰਫ 3 ਫੀਸਦੀ ਪਾਣੀ ਪੀਣ ਯੋਗ ਰਹਿ ਜਾਂਦਾ ਹੈ। 


ਮਨੁੱਖੀ ਸਰੀਰ ਵਿੱਚ ਲਗਪਗ 60 ਫੀਸਦੀ ਪਾਣੀ ਹੁੰਦਾ ਹੈ। ਦਿਮਾਗ ਵਿੱਚ 85 ਫੀਸਦੀ ਪਾਣੀ ਹੈ ਜਦਕਿ ਲਹੂ ਵਿੱਚ 79 ਫੀਸਦੀ ਜਲ ਹੁੰਦਾ ਹੈ। ਫੇਫੜਿਆਂ ਵਿੱਚ ਵੀ ਲਗਪਗ 80 ਫੀਸਦੀ ਪਾਣੀ ਹੁੰਦਾ ਹੈ। ਯਾਨੀ ਵੇਖਿਆ ਜਾਏ ਤਾਂ ਜਿਊਂਦੇ ਲਈ ਪਾਣੀ ਭੋਜਨ ਨਾਲੋਂ ਵੀ ਜ਼ਿਆਦਾ ਮਹੱਤਵਪੂਰਨ ਹੈ। 


ਇੱਕ ਅੰਦਾਜ਼ੇ ਮੁਤਾਬਕ ਦੁਨੀਆ ਭਰ ਵਿੱਚ 2.1 ਅਰਬ ਲੋਕਾਂ ਨੂੰ ਪੀਣ ਲਈ ਸਾਫ ਪਾਣੀ ਨਹੀਂ ਮਿਲਦਾ। ਲੋਕ ਗੰਦਾ ਪਾਣੀ ਪੀਣ ਲਈ ਮਜਬੂਰ ਹਨ। ਇਸ ਦੀ ਵਜ੍ਹਾ ਕਰਕੇ ਲੋਕ ਕਈ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਨ। ਕਈ ਲੋਕਾਂ ਦੀ ਤਾਂ ਮੌਤ ਵੀ ਹੋ ਜਾਂਦੀ ਹੈ। ਭਾਰਤ ਵਿੱਚ ਤਾਂ ਪਾਣੀ ਦੀ ਮੰਗ ਲਗਾਤਾਰ ਵਧ ਰਹੀ ਹੈ। 

ਜਿਵੇਂ-ਜਿਵੇਂ ਆਬਾਦੀ ਵਧ ਰਹੀ ਹੈ, ਉਵੇਂ-ਉਵੇਂ ਪਾਣੀ ਦਾ ਇਸਤੇਮਾਲ ਵੀ ਵਧ ਰਿਹਾ ਹੈ। ਇਸ ਦੇ ਨਾਲ ਹੀ ਉਦਯੋਗੀਕਰਨ ਤੇ ਖੇਤੀਬਾੜੀ ਦੇ ਵਿਕਾਸ ਹੋਣ ਕਰਕੇ ਵੀ ਪਾਣੀ ਦੀ ਮੰਗ ਵਧ ਰਹੀ ਹੈ। ਲਿਹਾਜ਼ਾ ਪਾਣੀ ਦੀ ਸੰਭਾਲ ਕਰਨਾ ਸਮੇਂ ਦੀ ਜ਼ਰੂਰਤ ਬਣ ਗਿਆ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live