Radio Spice
India News

ਬੀਜੇਪੀ ਲੀਡਰਾਂ ਦਾ ਪੰਜਾਬ 'ਚ ਪ੍ਰਚਾਰ ਕਰਨਾ ਹੋਵੇਗਾ ਔਖਾ, ਕਿਸਾਨਾਂ ਨੇ ਕੀਤਾ ਵੱਡਾ ਐਲਾਨ, ਲਗਾ ਦਿੱਤੇ ਬੋਰਡ

By 111459pwpadmin•

ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ 13 ਫਰਵਰੀ ਤੋਂ ਹਰਿਆਣਾ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ। ਇਸ ਦੌਰਾਨ ਲੋਕ ਸਭਾ ਚੋਣਾਂ ਵੀ ਆ ਗਈਆਂ ਹਨ। ਤਾਂ ਇਸ ਵਿਚਾਲੇ ਕਿਸਾਨਾਂ ਨੇ ਆਪਣੀ ਨਵੀਂ ਰਣਨੀਤੀ ਉਲੀਕ ਦਿੱਤੀ ਹੈ। ਕਿਸਾਨ ਨੇ ਹੁਣ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਬੀਜੇਪੀ ਦੇ ਲੀਡਰਾਂ ਨੂੰ ਘੇਰਣ ਦਾ ਫੈਸਲਾ ਲਿਆ ਹੈ। ਸ੍ਰੀ ਮੁਕਤਸਰ ਸਾਹਿਬ ਅਧੀਨ ਪੈਂਦੇ ਵਿਧਾਨ ਸਭਾ ਹਲਕ

ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ 13 ਫਰਵਰੀ ਤੋਂ ਹਰਿਆਣਾ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ। ਇਸ ਦੌਰਾਨ ਲੋਕ ਸਭਾ ਚੋਣਾਂ ਵੀ ਆ ਗਈਆਂ ਹਨ। ਤਾਂ ਇਸ ਵਿਚਾਲੇ ਕਿਸਾਨਾਂ ਨੇ ਆਪਣੀ ਨਵੀਂ ਰਣਨੀਤੀ ਉਲੀਕ ਦਿੱਤੀ ਹੈ। ਕਿਸਾਨ ਨੇ ਹੁਣ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਬੀਜੇਪੀ ਦੇ ਲੀਡਰਾਂ ਨੂੰ ਘੇਰਣ ਦਾ ਫੈਸਲਾ ਲਿਆ ਹੈ।

ਸ੍ਰੀ ਮੁਕਤਸਰ ਸਾਹਿਬ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਪਿੰਡ ਭਾਰੂ ਵਿੱਚ ਲੋਕਾਂ ਵੱਲੋਂ ਭਾਜਪਾ ਆਗੂਆਂ ਦੇ ਦਾਖ਼ਲੇ ’ਤੇ ਪਾਬੰਦੀ ਲਾਉਣ ਦਾ ਬੋਰਡ ਲਾਇਆ ਗਿਆ ਹੈ।

ਫਰੀਦਕੋਟ ਲੋਕ ਸਭਾ ਹਲਕੇ ਅਧੀਨ ਪੈਂਦੇ ਪਿੰਡ ਭਾਰੂ ਦੇ ਵਸਨੀਕਾਂ ਨੇ ਆਪਣੇ ਪਿੰਡ ਵਿੱਚ ਭਾਜਪਾ ਆਗੂਆਂ ਦੇ ਦਾਖ਼ਲੇ ’ਤੇ ਪਾਬੰਦੀ ਲਾ ਦਿੱਤੀ ਹੈ। ਸਥਾਨਕ ਲੋਕਾਂ ਵੱਲੋਂ ਲਗਾਏ ਗਏ ਬੋਰਡ 'ਤੇ ਲਿਖਿਆ ਹੈ ਕਿ- ਪਿੰਡ ਭਾਰੂ ਵੱਲੋਂ ਭਾਰਤੀ ਜਨਤਾ ਪਾਰਟੀ ਦਾ ਪੂਰਨ ਤੌਰ 'ਤੇ ਬਾਈਕਾਟ ਕੀਤਾ ਗਿਆ ਹੈ। ਕੋਈ ਵੀ ਭਾਜਪਾ ਆਗੂ ਪਿੰਡ ਨਾ ਆਵੇ। ਜੇਕਰ ਕੋਈ ਭਾਜਪਾ ਆਗੂ ਪਿੰਡ ਵਿੱਚ ਆਉਂਦਾ ਹੈ ਤਾਂ ਜਵਾਬੀ ਕਾਰਵਾਈ ਲਈ ਉਹ ਖੁਦ ਜ਼ਿੰਮੇਵਾਰ ਹੋਵੇਗਾ।

ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਸੂਬੇ ਵਿੱਚ ਹਰਿਆਣਾ ਦੀਆਂ ਸਰਹੱਦਾਂ ’ਤੇ ਧਰਨਾ ਦੇ ਰਹੇ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੇ ਜਾਣ ਕਾਰਨ ਉਹ ਕੇਂਦਰ ਸਰਕਾਰ ਤੋਂ ਨਾਰਾਜ਼ ਹਨ। ਉਹ ਲੋਕ ਸਭਾ ਚੋਣਾਂ ਵਿੱਚ ਭਾਜਪਾ ਦਾ ਵਿਰੋਧ ਕਰ ਰਹੇ ਹਨ ਅਤੇ ਇਸ ਸਬੰਧੀ ਇੱਕ ਬੋਰਡ ਵੀ ਲਾਇਆ ਹੋਇਆ ਹੈ। ਭਾਜਪਾ ਲੀਡਰਸ਼ਿਪ ਨੂੰ ਇਹ ਅਪੀਲ ਹੈ ਕਿ ਉਹ ਸਾਡੇ ਪਿੰਡ ਨਾ ਆਉਣ। ਜੇਕਰ ਕੋਈ ਭਾਜਪਾ ਆਗੂ ਸਾਡੇ ਪਿੰਡ ਆਉਂਦਾ ਹੈ ਤਾਂ ਪੂਰਾ ਪਿੰਡ ਸ਼ਾਂਤਮਈ ਰੋਸ ਦਰਜ ਕਰਵਾਏਗਾ।

ਹਰਿਆਣਾ ਨਾਲ ਲੱਗਦੇ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਪੰਜਾਬ ਦੇ ਕਿਸਾਨ ਅੰਦੋਲਨ ਕਰ ਰਹੇ ਹਨ। ਕਿਸਾਨ ਦਿੱਲੀ ਜਾਣ ਲਈ ਘਰੋਂ ਨਿਕਲੇ ਸਨ ਪਰ ਹਰਿਆਣਾ ਸਰਕਾਰ ਨੇ ਇਹਨਾਂ ਕਿਸਾਨਾਂ ਨੂੰ ਸਰਹੱਦਾਂ 'ਤੇ ਹੀ ਰੋਕ ਦਿੱਤਾ। ਜਿਸ ਕਾਰਨ ਕਿਸਾਨ ਕਰੀਬ 43 ਦਿਨਾਂ ਤੋਂ ਇੱਥੇ ਬੈਠੇ ਹਨ। ਕਿਸਾਨ ਕੇਂਦਰ ਸਰਕਾਰ ਤੋਂ ਐਮਐਸਪੀ 'ਤੇ ਗਾਰੰਟੀ ਕਾਨੂੰਨ ਦੀ ਮੰਗ ਕਰ ਰਹੇ ਹਨ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live