Radio Spice
India News

ਪੰਜਾਬ 'ਚ ਪ੍ਰਾਪਰਟੀ ਟੈਕਸ ਨੂੰ ਲੈ ਕੇ ਬਦਲੇ ਨਿਯਮ, ਵਿਆਜ ਮੁਆਫ਼ੀ ਦੀ ਡੈਡਲਾਈਨ ਖ਼ਤਮ

By 111459pwpadmin•

ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਵਾਲੇ ਉਪਭੋਗਤਾਵਾਂ ਲਈ ਜ਼ਰੂਰੀ ਖ਼ਬਰ ਹੈ। ਦਰਅਸਲ ਵਿਆਜ-ਪੈਨਲਟੀ ਦੀ ਮੁਆਫ਼ੀ ਵਾਲੇ ਫ਼ੈਸਲੇ ਦੀ ਡੈਡਲਾਈਨ 31 ਮਾਰਚ ਨੂੰ ਖ਼ਤਮ ਹੋ ਗਈ ਹੈ ਤੇ ਹੁਣ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ 18 ਫ਼ੀਸਦੀ ਵਿਆਜ ਅਤੇ 20 ਫ਼ੀਸਦੀ ਪੈਨਲਟੀ ਲੱਗੇਗੀ। ਇਸ ਤੋਂ ਇਲਾਵਾ ਵਿੱਤੀ ਸਾਲ 2023-24 ਦਾ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾਂ ਕਰਵ

ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਵਾਲੇ ਉਪਭੋਗਤਾਵਾਂ ਲਈ ਜ਼ਰੂਰੀ ਖ਼ਬਰ ਹੈ। ਦਰਅਸਲ  ਵਿਆਜ-ਪੈਨਲਟੀ ਦੀ ਮੁਆਫ਼ੀ ਵਾਲੇ ਫ਼ੈਸਲੇ ਦੀ ਡੈਡਲਾਈਨ 31 ਮਾਰਚ ਨੂੰ ਖ਼ਤਮ ਹੋ ਗਈ ਹੈ ਤੇ ਹੁਣ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ 18 ਫ਼ੀਸਦੀ ਵਿਆਜ ਅਤੇ 20 ਫ਼ੀਸਦੀ ਪੈਨਲਟੀ ਲੱਗੇਗੀ।

ਇਸ ਤੋਂ ਇਲਾਵਾ ਵਿੱਤੀ ਸਾਲ 2023-24 ਦਾ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ ਹੁਣ ਤੱਕ ਜੋ 10 ਫ਼ੀਸਦੀ ਪੈਨਲਟੀ ਲਗਾਈ ਜਾ ਰਹੀ ਸੀ, ਉਹ ਵੀ 31 ਮਾਰਚ ਤੋਂ ਬਾਅਦ ਦੁੱਗਣੀ ਹੋ ਗਈ ਹੈ ਅਤੇ ਨਾਲ 18 ਫ਼ੀਸਦੀ ਵਿਆਜ ਵੀ ਦੇਣਾ ਹੋਵੇਗਾ। ਸਤੰਬਰ ਵਿਚ ਜੋ ਵਨ ਟਾਈਮ ਸੈਟਲਮੈਂਟ ਪਾਲਿਸੀ ਜਾਰੀ ਕੀਤੀ ਗਈ ਸੀ। ਉਸ ਵਿਚ ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ 100 ਫ਼ੀਸਦੀ ਵਿਆਜ ਪੈਨਲਟੀ ਦੀ ਮੁਆਫ਼ੀ ਦਿੱਤੀ ਗਈ ਸੀ।

ਜਿਸ ਛੋਟ ਨੂੰ ਦਸੰਬਰ ਤੋਂ ਬਾਅਦ 31 ਮਾਰਚ ਤੱਕ ਘਟਾ ਕੇ 50 ਫ਼ੀਸਦੀ ਕਰ ਦਿੱਤਾ ਗਿਆ ਸੀ। ਇਸੇ ਤਰ੍ਹਾਂ ਗਲਤ ਤਰੀਕੇ ਨਾਲ ਰਿਟਰਨ ਦਾਖ਼ਲ ਕਰਨ ’ਤੇ ਲੱਗਣ ਵਾਲੀ 100 ਫ਼ੀਸਦੀ ਪੈਨਲਟੀ ਨੂੰ ਦੋ ਪੜਾਅ ਵਿਚ ਮੁਆਫ਼ ਕੀਤਾ ਗਿਆ ਸੀ, ਜਿਸ ਦੀ ਮਿਆਦ ਵੀ 31 ਮਾਰਚ ਨੂੰ ਖ਼ਤਮ ਹੋ ਗਈ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live