Radio Spice
India News

ਸ਼ਰਾਬ ਘੁਟਾਲੇ 'ਚ ਸੰਜੇ ਸਿੰਘ ਨੂੰ SC ਤੋਂ ਮਿਲੀ ਜ਼ਮਾਨਤ, 6 ਮਹੀਨੇ ਬਾਅਦ ਜੇਲ੍ਹ ਤੋਂ ਬਾਹਰ ਆਉਣਗੇ AAP ਸੰਸਦ ਮੈਂਬਰ

By 111459pwpadmin•

ਦਿੱਲੀ ਆਬਕਾਰੀ ਘੁਟਾਲਾ (Delhi Liquor Scam) ਮਾਮਲੇ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ ਗ੍ਰਿਫਤਾਰੀ ਤੋਂ ਬਾਅਦ ਅੱਜ ਪਹਿਲੀ ਵਾਰ ਪਾਰਟੀ ਲਈ ਰਾਹਤ ਦੀ ਖਬਰ ਸਾਹਮਣੇ ਆਈ ਹੈ। ਦਿੱਲੀ ਆਬਕਾਰੀ ਘੁਟਾਲੇ ਦੇ ਮੁਲਜ਼ਮ ਬਣਾਏ ਗਏ 'ਆਪ' ਸੰਸਦ ਮੈਂਬਰ ਸੰਜੇ ਸਿੰਘ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਇਸ ਘੁਟਾਲੇ 'ਚ ਮਨੀ ਲਾਂਡਰਿੰਗ ਦੀ ਜਾਂਚ

ਦਿੱਲੀ ਆਬਕਾਰੀ ਘੁਟਾਲਾ (Delhi Liquor Scam) ਮਾਮਲੇ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ ਗ੍ਰਿਫਤਾਰੀ ਤੋਂ ਬਾਅਦ ਅੱਜ ਪਹਿਲੀ ਵਾਰ ਪਾਰਟੀ ਲਈ ਰਾਹਤ ਦੀ ਖਬਰ ਸਾਹਮਣੇ ਆਈ ਹੈ। ਦਿੱਲੀ ਆਬਕਾਰੀ ਘੁਟਾਲੇ ਦੇ ਮੁਲਜ਼ਮ ਬਣਾਏ ਗਏ 'ਆਪ' ਸੰਸਦ ਮੈਂਬਰ ਸੰਜੇ ਸਿੰਘ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਇਸ ਘੁਟਾਲੇ 'ਚ ਮਨੀ ਲਾਂਡਰਿੰਗ ਦੀ ਜਾਂਚ ਕਰ ਰਹੀ ਈਡੀ ਨੇ 4 ਅਕਤੂਬਰ ਨੂੰ ‘ਆਪ’ ਸੰਸਦ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਸੀ।

ਅਦਾਲਤ ਵੱਲੋਂ ਪੁੱਛੇ ਜਾਣ 'ਤੇ ਈਡੀ ਨੇ ਸੰਜੇ ਸਿੰਘ ਦੀ ਜ਼ਮਾਨਤ ਦਾ ਵਿਰੋਧ ਨਹੀਂ ਕੀਤਾ, ਜਿਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ। ਹੁਣ ਉਹ ਛੇ ਮਹੀਨਿਆਂ ਬਾਅਦ ਜੇਲ੍ਹ ਤੋਂ ਬਾਹਰ ਆਉਣਗੇ। ਹਾਲਾਂਕਿ ਉਨ੍ਹਾਂ ਨੂੰ ਜ਼ਮਾਨਤ ਦਿੰਦੇ ਹੋਏ ਅਦਾਲਤ ਨੇ ਇਹ ਵੀ ਕਿਹਾ ਕਿ ਇਸ ਹੁਕਮ ਨੂੰ ਨਜੀਰ ਨਹੀਂ ਮੰਨਿਆ ਜਾਵੇਗਾ।

ਜ਼ਮਾਨਤ ਤੋਂ ਪਹਿਲਾਂ ਕੋਰਟ 'ਚ ਹੋਈ ਇਹ ਕਾਰਵਾਈ

ਅੱਜ ਜ਼ਮਾਨਤ ਦੇਣ ਤੋਂ ਪਹਿਲਾਂ ਸੰਜੇ ਸਿੰਘ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਜਸਟਿਸ ਸੰਜੀਵ ਖੰਨਾ, ਜਸਟਿਸ ਦੀਪਾਂਕਰ ਦੱਤਾ ਤੇ ਜਸਟਿਸ ਪੀਬੀ ਵਰਾਲ ਨੇ ਈਡੀ ਵੱਲੋਂ ਪੇਸ਼ ਹੋਏ ਐਡੀਸ਼ਨਲ ਸਾਲਿਸਟਰ ਜਨਰਲ ਐੱਸ.ਵੀ. ਰਾਜੂ ਨੂੰ ਕਿਹਾ ਕਿ ਕੀ ਈਡੀ ਨੂੰ ਸੰਜੇ ਸਿੰਘ ਦੀ ਹੋਰ ਕਸਟੱਡੀ ਚਾਹੀਦੀ ਹੈ।

ਬੈਂਚ ਨੇ ਇਹ ਵੀ ਕਿਹਾ ਕਿ ਸਿੰਘ ਛੇ ਮਹੀਨਿਆਂ ਤੋਂ ਜੇਲ੍ਹ ਵਿੱਚ ਹਨ, ਇਸ ਲਈ ਇਹ ਦੱਸੋ ਕਿ ਕੀ ਈਡੀ ਨੂੰ ਉਨ੍ਹਾਂ ਦੀ ਹੋਰ ਹਿਰਾਸਤ ਦੀ ਲੋੜ ਹੈ।

ਬੈਂਚ ਨੇ ਐਸਵੀ ਰਾਜੂ ਨੂੰ ਇਹ ਵੀ ਕਿਹਾ ਕਿ ਸੰਜੇ ਸਿੰਘ ਤੋਂ ਕੋਈ ਪੈਸਾ ਨਹੀਂ ਮਿਲਿਆ ਹੈ। ਉਨ੍ਹਾਂ ਦੇ ਉੱਪਰ ਜਿਹੜੇ 2 ਕਰੋੜ ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼ ਹੈ, ਉਸ ਨੂੰ ਟ੍ਰਾਇਲ 'ਚ ਵੀ ਜਾਂਚਿਆ ਜਾ ਸਕਦਾ ਹੈ।

ਇਸ ਤੋਂ ਪਹਿਲਾਂ ਸੰਜੇ ਨੇ ਹਾਈ ਕੋਰਟ 'ਚ ਵੀ ਕਿਹਾ ਸੀ ਕਿ ਉਹ ਕਈ ਮਹੀਨਿਆਂ ਤੋਂ ਜੇਲ੍ਹ 'ਚ ਹਨ ਤੇ ਹੁਣ ਤਕ ਇਸ ਘੁਟਾਲੇ 'ਚ ਉਨ੍ਹਾਂ ਦੀ ਕੋਈ ਭੂਮਿਕਾ ਸਾਹਮਣੇ ਨਹੀਂ ਆਈ ਹੈ। ਅਜਿਹੇ 'ਚ ਉਨ੍ਹਾਂ ਨੂੰ ਜ਼ਮਾਨਤ ਮਿਲਣੀ ਚਾਹੀਦੀ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live