Radio Spice
India News

ਅਮਰੂਦ ਘੁਟਾਲੇ ਦੇ ਸ਼ਿਕਾਇਤਕਰਤਾ ਨੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ, ਮਾਮਲੇ ‘ਚ ਉਲਟਾ ਫਸਾਉਣ ਦੀ ਹੋ ਰਹੀ ਸਾਜ਼ਿਸ਼

By 111459pwpadmin•

ਪੰਜਾਬ 'ਚ ਮੁਹਾਲੀ ਹਵਾਈ ਅੱਡੇ ਨੇੜੇ ਐਕਵਾਇਰ ਕੀਤੀ ਜ਼ਮੀਨ 'ਚ ਅਮਰੂਦ ਦੇ ਫਰਜ਼ੀ ਬਾਗ ਦਿਖਾ ਕੇ ਲੋਕਾਂ ਨੇ ਕਰੋੜਾਂ ਰੁਪਏ ਹਾਸਲ ਕੀਤੇ ਸਨ। ਇਸ ਮਾਮਲੇ ਵਿਚ ਦੋ ਆਈਏਐਸ ਅਧਿਕਾਰੀਆਂ ਦੀਆਂ ਪਤਨੀਆਂ, ਪ੍ਰਾਪਰਟੀ ਡੀਲਰ, ਕਈ ਸਰਕਾਰੀ ਅਧਿਕਾਰੀ ਮੁਲਜ਼ਮ ਹਨ। ਇਸ ਦੇ ਨਾਲ ਹੀ ਹੁਣ ਇਸ ਮਾਮਲੇ 'ਚ ਨਵਾਂ ਮੋੜ ਆਇਆ ਹੈ। ਹੁਣ ਇਸ ਮਾਮਲੇ ਨੂੰ ਪ੍ਰਮੁੱਖਤਾ ਨਾਲ ਉਠਾਉਣ ਵਾਲਿਆਂ ਖਿਲਾਫ ਮਾਮ

ਪੰਜਾਬ 'ਚ ਮੁਹਾਲੀ ਹਵਾਈ ਅੱਡੇ ਨੇੜੇ ਐਕਵਾਇਰ ਕੀਤੀ ਜ਼ਮੀਨ 'ਚ ਅਮਰੂਦ ਦੇ ਫਰਜ਼ੀ ਬਾਗ ਦਿਖਾ ਕੇ ਲੋਕਾਂ ਨੇ ਕਰੋੜਾਂ ਰੁਪਏ ਹਾਸਲ ਕੀਤੇ ਸਨ। ਇਸ ਮਾਮਲੇ ਵਿਚ ਦੋ ਆਈਏਐਸ ਅਧਿਕਾਰੀਆਂ ਦੀਆਂ ਪਤਨੀਆਂ, ਪ੍ਰਾਪਰਟੀ ਡੀਲਰ, ਕਈ ਸਰਕਾਰੀ ਅਧਿਕਾਰੀ ਮੁਲਜ਼ਮ ਹਨ। ਇਸ ਦੇ ਨਾਲ ਹੀ ਹੁਣ ਇਸ ਮਾਮਲੇ 'ਚ ਨਵਾਂ ਮੋੜ ਆਇਆ ਹੈ।

ਹੁਣ ਇਸ ਮਾਮਲੇ ਨੂੰ ਪ੍ਰਮੁੱਖਤਾ ਨਾਲ ਉਠਾਉਣ ਵਾਲਿਆਂ ਖਿਲਾਫ ਮਾਮਲਾ ਦਰਜ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਅਗੇਂਸਟ ਕਰਪਸ਼ਨ (ਆਈਏਸੀ) ਦੇ ਪ੍ਰਧਾਨ ਸਤਨਾਮ ਸਿੰਘ ਦਾਊਂ ਨੇ ਇਸ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ, ਮੁੱਖ ਸਕੱਤਰ ਪੰਜਾਬ ਅਤੇ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਇਸ ਮਾਮਲੇ 'ਚ ਦਖਲ ਦੇਣ ਦੀ ਅਪੀਲ ਵੀ ਕੀਤੀ ਹੈ।

ਸਤਨਾਮ ਦਾਊਂ ਨੇ ਦਸਿਆ ਕਿ ਉਨ੍ਹਾਂ ਦੀ ਟੀਮ ਨੇ ਸਖਤ ਮਿਹਨਤ ਕਰਕੇ ਇਸ ਸਬੰਧੀ ਸਬੂਤ ਇਕੱਠੇ ਕੀਤੇ ਸਨ। ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਵਲੋਂ ਇਸ ਸਬੰਧੀ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੇ ਨਾਲ ਹੀ ਹੁਣ ਇਸ ਘੁਟਾਲੇ 'ਚ ਕਾਰਵਾਈ ਵੀ ਜਾਰੀ ਹੈ। ਅਦਾਲਤ ਦੇ ਆਦੇਸ਼ 'ਤੇ ਕਈ ਮੁਲਜ਼ਮਾਂ ਨੇ ਪੰਜਾਬ ਸਰਕਾਰ ਦੇ ਖਾਤੇ 'ਚ ਕਰੋੜਾਂ ਰੁਪਏ ਵੀ ਜਮ੍ਹਾ ਕਰਵਾਏ ਹਨ। ਹਾਲਾਂਕਿ ਕੁੱਝ ਲੋਕਾਂ ਵਲੋਂ ਪੈਸੇ ਜਮ੍ਹਾ ਕਰਵਾਏ ਜਾ ਰਹੇ ਹਨ। ਇਸ ਘੁਟਾਲੇ 'ਚ ਕਈ ਉੱਚ ਅਧਿਕਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਗਲਤ ਮੁਆਵਜ਼ਾ ਵੀ ਮਿਲਿਆ। ਅਜਿਹੇ 'ਚ ਇਸ ਮਾਮਲੇ ਨੂੰ ਕਮਜ਼ੋਰ ਕਰਨ ਅਤੇ ਉਨ੍ਹਾਂ ਨੂੰ ਚੁੱਪ ਕਰਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਵਿਜੀਲੈਂਸ ਬਿਊਰੋ ਤੋਂ ਇਲਾਵਾ ਇਸ ਮਾਮਲੇ ਦੀ ਜਾਂਚ ਈਡੀ ਵੀ ਕਰ ਰਹੀ ਹੈ। ਛੇ ਦਿਨ ਪਹਿਲਾਂ ਈਡੀ ਨੇ ਸੂਬੇ ਦੇ ਦੋ ਆਈਏਐਸ ਅਧਿਕਾਰੀਆਂ ਸਮੇਤ 22 ਥਾਵਾਂ 'ਤੇ ਛਾਪੇ ਮਾਰੇ ਸਨ। ਇਸ ਦੌਰਾਨ ਈਡੀ ਨੇ 3.89 ਕਰੋੜ ਨਕਦੀ, ਮੋਬਾਈਲ ਅਤੇ ਮਹੱਤਵਪੂਰਨ ਦਸਤਾਵੇਜ਼ ਜ਼ਬਤ ਕੀਤੇ ਹਨ। ਇਸ ਦੇ ਨਾਲ ਹੀ ਇਸ ਮਾਮਲੇ ਦੀ ਜਾਂਚ ਜਾਰੀ ਹੈ। ਇਸ ਮਾਮਲੇ ਦੇ ਜ਼ਿਆਦਾਤਰ ਮੁਲਜ਼ਮ ਅਜੇ ਵੀ ਜ਼ਮਾਨਤ 'ਤੇ ਬਾਹਰ ਹਨ। ਹਾਲਾਂਕਿ, ਈਡੀ ਨੇ ਕੋਈ ਮਾਮਲਾ ਦਰਜ ਨਹੀਂ ਕੀਤਾ ਸੀ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live