Radio Spice
India News

ਕੇਜਰੀਵਾਲ ਹੀ ਬਣੇ ਰਹਿਣਗੇ ਦਿੱਲੀ ਦੇ ਸੀਐਮ, ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਖਾਰਜ

By 111459pwpadmin•

ਦਿੱਲੀ ਹਾਈਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰਨ ਵਾਲੀ ਜਨਹਿਤ ਪਟੀਸ਼ਨ (ਪੀਆਈਐਲ) ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਨੇ ਅਹੁਦਾ ਛੱਡਣ ਦਾ ਫੈਸਲਾ ਕੇਜਰੀਵਾਲ 'ਤੇ ਛੱਡ ਦਿੱਤਾ ਹੈ। ਹਾਲਾਂਕਿ ਅਦਾਲਤ ਨੇ ਅਹਿਮ ਟਿੱਪਣੀ ਕਰਦਿਆਂ ਕਿਹਾ ਕਿ ਕਈ ਵਾਰ ਰਾਸ਼ਟਰੀ ਹਿੱਤਾਂ ਨੂੰ ਨਿੱਜੀ ਹਿੱਤਾਂ ਤੋਂ ਉਪਰ ਰੱਖਣਾ ਪੈਂਦਾ ਹੈ। ਦਿੱਲੀ ਦੇ ਮੁ

ਦਿੱਲੀ ਹਾਈਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰਨ ਵਾਲੀ ਜਨਹਿਤ ਪਟੀਸ਼ਨ (ਪੀਆਈਐਲ) ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਨੇ ਅਹੁਦਾ ਛੱਡਣ ਦਾ ਫੈਸਲਾ ਕੇਜਰੀਵਾਲ 'ਤੇ ਛੱਡ ਦਿੱਤਾ ਹੈ। ਹਾਲਾਂਕਿ ਅਦਾਲਤ ਨੇ ਅਹਿਮ ਟਿੱਪਣੀ ਕਰਦਿਆਂ ਕਿਹਾ ਕਿ ਕਈ ਵਾਰ ਰਾਸ਼ਟਰੀ ਹਿੱਤਾਂ ਨੂੰ ਨਿੱਜੀ ਹਿੱਤਾਂ ਤੋਂ ਉਪਰ ਰੱਖਣਾ ਪੈਂਦਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਰਾਬ ਘੁਟਾਲੇ ਦੇ ਇੱਕ ਮਾਮਲੇ ਵਿੱਚ ਜੇਲ੍ਹ ਵਿੱਚ ਹਨ। ਉਹ ਜੇਲ੍ਹ 'ਚੋਂ ਹੀ ਸਰਕਾਰ ਚਲਾਉਣ 'ਤੇ ਅੜੇ ਹੋਏ ਹਨ।

ਚੀਫ਼ ਜਸਟਿਸ ਮਨਮੋਹਨ ਅਤੇ ਜਸਟਿਸ ਮਨਮੀਤ ਪ੍ਰੀਤਮ ਸਿੰਘ ਅਰੋੜਾ ਦੇ ਬੈਂਚ ਨੇ ਹਿੰਦੂ ਸੈਨਾ ਮੁਖੀ ਵਿਸ਼ਨੂੰ ਗੁਪਤਾ ਵੱਲੋਂ ਦਾਇਰ ਜਨਹਿੱਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਗੁਪਤਾ ਨੇ ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫਤਾਰੀ ਦਾ ਹਵਾਲਾ ਦਿੰਦੇ ਹੋਏ ਕੇਜਰੀਵਾਲ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਸੀ। ਅਦਾਲਤ ਨੇ ਜਨਹਿੱਤ ਪਟੀਸ਼ਨ 'ਤੇ ਵਿਚਾਰ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਹ ਕੇਜਰੀਵਾਲ ਦਾ ਨਿੱਜੀ ਫੈਸਲਾ ਹੋਵੇਗਾ ਕਿ ਉਨ੍ਹਾਂ ਨੂੰ ਸੀਐਮ ਬਣੇ ਰਹਿਣਾ ਹੈ ਜਾਂ ਨਹੀਂ। ਅਦਾਲਤ ਨੇ ਕੇਜਰੀਵਾਲ 'ਤੇ ਫੈਸਲਾ ਛੱਡਦੇ ਹੋਏ ਇਹ ਵੀ ਕਿਹਾ, 'ਕਈ ਵਾਰ ਨਿੱਜੀ ਹਿੱਤਾਂ ਨੂੰ ਰਾਸ਼ਟਰੀ ਹਿੱਤ ਦੇ ਅਧੀਨ ਰੱਖਣਾ ਪੈਂਦਾ ਹੈ।'

ਅਦਾਲਤ ਨੇ ਕਿਹਾ ਕਿ ਉਹ ਇਸ ਮੁੱਦੇ 'ਤੇ ਕੋਈ ਫੈਸਲਾ ਨਹੀਂ ਲੈ ਸਕਦੀ, ਇਹ ਦਿੱਲੀ ਦੇ ਐਲਜੀ ਜਾਂ ਭਾਰਤ ਦੇ ਰਾਸ਼ਟਰਪਤੀ ਨੂੰ ਕਰਨਾ ਹੈ। ਅਦਾਲਤ ਨੇ ਕਿਹਾ, 'ਅਸੀਂ ਕਿਵੇਂ ਐਲਾਨ ਕਰ ਸਕਦੇ ਹਾਂ ਕਿ ਸਰਕਾਰ ਨਹੀਂ ਚੱਲ ਰਹੀ ਹੈ? LG ਇਹ ਫੈਸਲਾ ਲੈਣ ਲਈ ਪੂਰੀ ਤਰ੍ਹਾਂ ਸਮਰੱਥ ਹੈ। ਉਨ੍ਹਾਂ ਨੂੰ ਸਾਡੇ ਮਾਰਗਦਰਸ਼ਨ ਦੀ ਲੋੜ ਨਹੀਂ ਹੈ। ਅਸੀਂ ਉਨ੍ਹਾਂ ਨੂੰ ਸਲਾਹ ਨਹੀਂ ਦੇ ਸਕਦੇ। ਕਾਨੂੰਨ ਅਨੁਸਾਰ ਉਨ੍ਹਾਂ ਨੂੰ ਜੋ ਵੀ ਕਰਨਾ ਹੈ ,ਉਹ ਕਰਨਗੇ। ਅਦਾਲਤ ਨੇ ਇਹ ਵੀ ਕਿਹਾ ਕਿ ਪਟੀਸ਼ਨ ਦਾ ਹੱਲ LG ਜਾਂ ਰਾਸ਼ਟਰਪਤੀ ਕੋਲ ਹੈ। ਅਦਾਲਤ ਨੇ ਕਿਹਾ ਕਿ ਪਟੀਸ਼ਨਰ ਉਸ ਨੂੰ ਪ੍ਰਾਰਥਨਾ ਕਰ ਸਕਦੇ ਹਨ। ਇਸ ਤੋਂ ਬਾਅਦ ਗੁਪਤਾ ਨੇ ਆਪਣੀ ਪਟੀਸ਼ਨ ਵਾਪਸ ਲੈ ਲਈ।

ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਹੁਦੇ ਤੋਂ ਹਟਾਉਣ ਦੀ ਇਕ ਹੋਰ ਪਟੀਸ਼ਨ ਹਾਈ ਕੋਰਟ ਨੇ ਖਾਰਜ ਕਰ ਦਿੱਤੀ ਸੀ। ਉਦੋਂ ਵੀ ਅਦਾਲਤ ਨੇ ਕਿਹਾ ਸੀ ਕਿ ਇਹ ਫੈਸਲਾ ਐੱਲ.ਜੀ. ਨੇ ਲੈਣਾ ਹੈ। ਅਰਵਿੰਦ ਕੇਜਰੀਵਾਲ ਨੂੰ ਕਥਿਤ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਫਿਲਹਾਲ ਉਹ ਤਿਹਾੜ ਜੇਲ 'ਚ ਬੰਦ ਹੈ। 1 ਅਪ੍ਰੈਲ ਨੂੰ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਸੀ। ਭਾਜਪਾ ਲਗਾਤਾਰ ਕੇਜਰੀਵਾਲ ਦੇ ਅਸਤੀਫੇ ਦੀ ਮੰਗ ਕਰ ਰਹੀ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ 'ਤੇ ਬਣੇ ਰਹਿਣਗੇ ਅਤੇ ਜੇਲ੍ਹ 'ਚੋਂ ਹੀ ਸਰਕਾਰ ਚਲਾਉਣਗੇ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live