Radio Spice
India News

ਕੰਗਨਾ ਨੇ ਨੇਤਾਜੀ ਸੁਭਾਸ਼ ਨੂੰ ਦੱਸਿਆ "ਦੇਸ਼ ਦਾ ਪਹਿਲਾ ਪੀਐਮ", ਲੋਕਾਂ ਨੇ ਰੱਜ ਕੇ ਉਡਾਇਆ ਮਜ਼ਾਕ

By 111459pwpadmin•

ਭਾਰਤੀ ਰਾਸ਼ਟਰੀ ਕਮੇਟੀ (ਬੀ.ਆਰ.ਐੱਸ.) ਦੇ ਕਾਰਜਕਾਰੀ ਪ੍ਰਧਾਨ ਕੇਟੀ ਰਾਮਾ ਰਾਓ ਨੇ ਆਪਣੇ ਟਵਿੱਟਰ ਹੈਂਡਲ 'ਤੇ ਇੱਕ ਪੋਸਟ ਸ਼ੇਅਰ ਕਰਦਿਆਂ ਕੰਗਨਾ ਰਣੌਤ ਦੇ ਉਸ ਬਿਆਨ 'ਤੇ ਤੰਜ ਕੱਸਿਆ ਹੈ,ਜਿਸ 'ਚ ਉਸਨੇ ਸੁਤੰਤਰਤਾ ਸੈਨਾਨੀ ਸੁਭਾਸ਼ ਚੰਦਰ ਬੋਸ ਨੂੰ ਭਾਰਤ ਦਾ ਪਹਿਲਾ ਪ੍ਰਧਾਨ ਮੰਤਰੀ ਕਿਹਾ ਸੀ। ਦੱਸਣਯੋਗ ਹੈ ਕਿ ਕੰਗਨਾ ਭਾਜਪਾ ਦੀ ਟਿਕਟ 'ਤੇ ਹਿਮਾਚਲ ਦੇ ਮੰਡੀ ਤੋਂ ਲੋਕ ਸਭਾ

ਭਾਰਤੀ ਰਾਸ਼ਟਰੀ ਕਮੇਟੀ (ਬੀ.ਆਰ.ਐੱਸ.) ਦੇ ਕਾਰਜਕਾਰੀ ਪ੍ਰਧਾਨ ਕੇਟੀ ਰਾਮਾ ਰਾਓ ਨੇ ਆਪਣੇ ਟਵਿੱਟਰ ਹੈਂਡਲ 'ਤੇ ਇੱਕ ਪੋਸਟ ਸ਼ੇਅਰ ਕਰਦਿਆਂ ਕੰਗਨਾ ਰਣੌਤ ਦੇ ਉਸ ਬਿਆਨ 'ਤੇ ਤੰਜ ਕੱਸਿਆ ਹੈ,ਜਿਸ 'ਚ ਉਸਨੇ ਸੁਤੰਤਰਤਾ ਸੈਨਾਨੀ ਸੁਭਾਸ਼ ਚੰਦਰ ਬੋਸ ਨੂੰ ਭਾਰਤ ਦਾ ਪਹਿਲਾ ਪ੍ਰਧਾਨ ਮੰਤਰੀ ਕਿਹਾ ਸੀ। ਦੱਸਣਯੋਗ ਹੈ ਕਿ ਕੰਗਨਾ ਭਾਜਪਾ ਦੀ ਟਿਕਟ 'ਤੇ ਹਿਮਾਚਲ ਦੇ ਮੰਡੀ ਤੋਂ ਲੋਕ ਸਭਾ ਚੋਣ ਲੜ ਰਹੀ ਹੈ।

ਇਸ ਬਾਰੇ ਬੀਆਰਐਸ ਨੇਤਾ ਕੇਟੀ ਰਾਮਾ ਰਾਓ ਨੇ ਕਿਹਾ, ਹਿਮਾਚਲ ਤੋਂ ਭਾਜਪਾ ਦਾ ਇੱਕ ਮੈਂਬਰ ਕਹਿ ਰਿਹਾ ਹੈ ਕਿ ਸੁਭਾਸ਼ ਚੰਦਰ ਬੋਸ ਸਾਡੇ ਪਹਿਲੇ ਪ੍ਰਧਾਨ ਮੰਤਰੀ ਸਨ। ਇਸ ਦੇ ਨਾਲ ਹੀ ਸਾਊਥ ਦੇ ਇੱਕ ਹੋਰ ਬੀਜੇਪੀ ਨੇਤਾ ਕਹਿ ਰਹੇ ਹਨ ਕਿ ਮਹਾਤਮਾ ਗਾਂਧੀ ਸਾਡੇ ਪ੍ਰਧਾਨ ਮੰਤਰੀ ਸਨ। ਆਖ਼ਰਕਾਰ, ਇਨ੍ਹਾਂ ਸਾਰੇ ਲੋਕਾਂ ਨੇ ਕਿੱਥੋਂ ਗ੍ਰੈਜੂਏਟ ਕੀਤੀ ਹੈ?

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਲੋਕ ਸਭਾ ਚੋਣਾਂ (Loksabha Elections 2024) ਲੜਨ ਜਾ ਰਹੀ ਹੈ। ਜਦੋਂ ਤੋਂ ਭਾਜਪਾ ਨੇ ਉਨ੍ਹਾਂ ਨੂੰ ਆਪਣਾ ਉਮੀਦਵਾਰ ਬਣਾਇਆ ਹੈ, ਉਹ ਲਗਾਤਾਰ ਵਿਰੋਧੀ ਪਾਰਟੀਆਂ 'ਤੇ ਨਿਸ਼ਾਨੇ ਸਾਧ ਰਹੀ ਹੈ। ਹੁਣ ਬੀਆਰਐਸ ਨੇਤਾ ਕੇਟੀ ਰਾਮਾ ਰਾਓ ਨੇ ਕੰਗਨਾ ਰਣੌਤ 'ਤੇ ਤੰਜ ਕਸਿਆ ਹੈ। ਦਰਅਸਲ ਕੰਗਨਾ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ "ਭਾਰਤ ਦਾ ਪਹਿਲਾ ਪ੍ਰਧਾਨ ਮੰਤਰੀ" ਕਿਹਾ ਸੀ। ਕੰਗਣਾ ਦੀ ਇਸ ਟਿੱਪਣੀ 'ਤੇ ਕੇਟੀ ਰਾਮਾ ਰਾਓ ਨੇ ਉਸਨੂੰ ਘੇਰਿਆ ਹੈ।

ਕਾਂਗਰਸ ਨੇਤਾ ਸੁਪ੍ਰੀਆ ਸ਼੍ਰੀਨੇਤ ਨੇ ਵੀ ਕੰਗਨਾ ਰਣੌਤ ਦੇ ਬਿਆਨ ਨੂੰ ਸਾਂਝਾ ਕੀਤਾ ਅਤੇ ਲਿਖਿਆ, 'ਉਸ ਨੂੰ ਹਲਕੇ ਵਿੱਚ ਨਾ ਲਓ, ਉਹ ਭਾਜਪਾ ਨੇਤਾਵਾਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਨਿਕਲ ਜਾਵੇਗੀ।' ਤੁਹਾਨੂੰ ਦੱਸ ਦੇਈਏ ਕਿ ਕੰਗਨਾ ਰਣੌਤ ਨੂੰ ਉਦੋਂ ਕਾਫੀ ਟ੍ਰੋਲ ਕੀਤਾ ਗਿਆ ਸੀ ਜਦੋਂ ਉਸਨੇ ਦਾਅਵਾ ਕੀਤਾ ਸੀ ਕਿ 2014 ਵਿੱਚ ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਭਾਰਤ ਨੂੰ ਅਸਲ ਆਜ਼ਾਦੀ ਮਿਲੀ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live