Radio Spice
India News

ਸੀਐੱਮ ਮਾਨ ਦਾ ਅਕਾਲੀ ਦਲ 'ਤੇ ਤੰਜ਼, ''ਮੌਸਮ ਦੇਖ ਕੇ ਪੰਜਾਬ ਨੂੰ ਬਚਾਉਣ ਨਿਕਲਦੇ ਨੇ''

By 111459pwpadmin•

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਿੱਤ ਤੋਂ ਦੋ ਸਾਲ ਬਾਅਦ ਇੱਕ ਵਾਰ ਫਿਰ ਆਪਣੇ ਹੀ ਸੂਬੇ ਦੇ ਵਲੰਟੀਅਰਾਂ ਵਿਚਕਾਰ ਪਹੁੰਚੇ। ਮੁੱਖ ਮੰਤਰੀ ਮਾਨ ਨੇ ਲੋਕ ਸਭਾ ਚੋਣਾਂ 2024 ਨੂੰ ਲੈ ਕੇ ਮੀਟਿੰਗਾਂ ਦਾ ਦੌਰ ਤੇਜ਼ ਕਰ ਦਿੱਤਾ ਹੈ। ਪਾਰਟੀ ਦੇ ਸੰਸਦ ਮੈਂਬਰ ਅਤੇ ਐਲਾਨੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਵੱਲੋਂ ਪਾਰਟੀਆਂ ਬਦਲਣ ਤੋਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਿੱਤ ਤੋਂ ਦੋ ਸਾਲ ਬਾਅਦ ਇੱਕ ਵਾਰ ਫਿਰ ਆਪਣੇ ਹੀ ਸੂਬੇ ਦੇ ਵਲੰਟੀਅਰਾਂ ਵਿਚਕਾਰ ਪਹੁੰਚੇ। ਮੁੱਖ ਮੰਤਰੀ ਮਾਨ ਨੇ ਲੋਕ ਸਭਾ ਚੋਣਾਂ 2024 ਨੂੰ ਲੈ ਕੇ ਮੀਟਿੰਗਾਂ ਦਾ ਦੌਰ ਤੇਜ਼ ਕਰ ਦਿੱਤਾ ਹੈ। ਪਾਰਟੀ ਦੇ ਸੰਸਦ ਮੈਂਬਰ ਅਤੇ ਐਲਾਨੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਵੱਲੋਂ ਪਾਰਟੀਆਂ ਬਦਲਣ ਤੋਂ ਬਾਅਦ ਸੂਬੇ ਦੇ ਵਲੰਟੀਅਰਾਂ ਵਿਚ ਹਲਚਲ ਮਚ ਗਈ ਸੀ, ਜਿਸ ਤੋਂ ਬਾਅਦ ਹੁਣ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀ ਵਾਗਡੋਰ ਸੰਭਾਲ ਲਈ ਹੈ। 

ਅੱਜ ਜਲੰਧਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਬਾਦਲ ਅਤੇ ਉਨ੍ਹਾਂ ਵੱਲੋਂ ਕੱਢੀ ਜਾ ਰਹੀ ਪੰਜਾਬ ਬਚਾਓ ਯਾਤਰਾ 'ਤੇ ਚੁਟਕੀ ਲਈ। ਸੀਐਮ ਮਾਨ ਨੇ ਕਿਹਾ ਕਿ ਸੁਖਬੀਰ ਬਾਦਲ ਪੰਜਾਬ ਬਚਾਓ ਯਾਤਰਾ ਕੱਢ ਰਹੇ ਹਨ। ਇਕ ਛੱਤ ਵਾਲੀ ਕਾਰ ਸਪੈਸ਼ਲ ਬਣਾਈ ਹੋਈ ਹੈ ਜਿਸ 'ਤੇ ਬੈਠ ਕੇ ਯਾਤਰਾ ਕੱਢ ਰਹੇ ਹਨ। ਇਹ ਉਹ ਲੋਕ ਹਨ ਜੋ ਬਾਹਰ ਦਾ ਤਾਪਮਾਨ ਦੇਖ ਕੇ ਪੰਜਾਬ ਨੂੰ ਬਚਾਉਣ ਲਈ ਨਿਕਲ ਪੈਂਦੇ ਹਨ। 

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਵਾਅਦਾ ਕੀਤਾ ਕਿ ਉਹ ਹਰ ਪਿੰਡ ਵਿਚ ਜਾ ਕੇ ਰੋਡ ਸ਼ੋਅ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਨੂੰ ਦੇਸ਼ ਦਾ ਨੰਬਰ 1 ਸੂਬਾ ਬਣਾਉਣ ਦਾ ਵਾਅਦਾ ਵੀ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਵਲੰਟੀਅਰਾਂ ਨੂੰ ਇਕੱਠਾ ਕਰਨਾ ਪਵੇਗਾ, ਤਾਂ ਹੀ 13-0 ਦਾ ਟੀਚਾ ਹਾਸਲ ਕੀਤਾ ਜਾ ਸਕਦਾ ਹੈ। ਉਨ੍ਹਾਂ ਵਲੰਟੀਅਰਾਂ ਨੂੰ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਸਿਰਫ਼ ਆਮ ਆਦਮੀ ਪਾਰਟੀ ਹੀ ਆਪਣੇ ਵਰਕਰਾਂ ਨੂੰ ਜਾਣਦੀ ਹੈ।

ਇਹ ਉਹ ਪਾਰਟੀ ਹੈ ਜੋ ਸਬਜ਼ੀ ਵੇਚਣ ਵਾਲੇ ਨੂੰ ਵੀ ਚੇਅਰਮੈਨ ਬਣਾਉਂਦੀ ਹੈ। ਉਹਨਾਂ ਦੀ ਨਜ਼ਰ ਹਰ ਕੰਮ ਕਰਨ ਵਾਲੇ ਮਜ਼ਦੂਰ 'ਤੇ ਹੈ। ਮੁੱਖ ਮੰਤਰੀ ਭਗਵੰਤ ਮਾਨ ਨਾਲ ਮੋਗਾ ਪਹੁੰਚੇ ਸੰਦੀਪ ਪਾਠਕ ਨੇ ਵਲੰਟੀਅਰਾਂ ਨੂੰ 7 ਅਪ੍ਰੈਲ ਦਿਨ ਐਤਵਾਰ ਨੂੰ ਖਟਕੜ ਕਲਾਂ ਪਹੁੰਚਣ ਦਾ ਸੱਦਾ ਦਿੱਤਾ ਹੈ। ਇਸ ਦੇ ਨਾਲ ਹੀ ਵਲੰਟੀਅਰਾਂ ਨੂੰ ਦੋ ਮਹੀਨੇ ਤੱਕ ਸਾਰੇ ਮਤਭੇਦ ਭੁਲਾ ਕੇ 2022 ਦੀਆਂ ਵਿਧਾਨ ਸਭਾ ਚੋਣਾਂ ਵਾਂਗ ਜਿੱਤ ਲਈ ਕੰਮ ਕਰਨ ਦਾ ਸੁਝਾਅ ਦਿੱਤਾ ਗਿਆ। 

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਇੱਕੋ ਦਿਨ 2 ਹਲਕਿਆਂ ਦੇ ਵਲੰਟੀਅਰਾਂ ਨੂੰ ਮਿਲ ਰਹੇ ਹਨ। ਅੱਜ ਸ਼ਨੀਵਾਰ ਨੂੰ ਮੋਗਾ ਵਿਖੇ 12 ਵਜੇ ਅਤੇ ਜਲੰਧਰ ਵਿਖੇ 3 ਵਜੇ ਵਲੰਟੀਅਰ ਮੀਟਿੰਗ ਕੀਤੀ ਗਈ। ਮੋਗਾ ਵਿਚ ਮਾਲਵੇ ਨਾਲ ਸਬੰਧਤ ਵਲੰਟੀਅਰਾਂ ਨੇ ਹਿੱਸਾ ਲਿਆ। ਜਦਕਿ ਜਲੰਧਰ ਵਿਚ ਦੁਆਬਾ ਖੇਤਰ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ। ਇਸ ਵਿੱਚ ਪਿੰਡ ਪੱਧਰ ਦੇ ਆਗੂ ਵੀ ਸ਼ਾਮਲ ਹਨ

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live