Radio Spice
India News

ਅਮਰਨਾਥ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ, ਇਸ ਦਿਨ ਤੋਂ ਕਰ ਸਕਣਗੇ ਐਡਵਾਂਸ ਰਜਿਸਟ੍ਰੇਸ਼ਨ

By 111459pwpadmin•

ਇਸ ਸਾਲ ਦੀ ਸ਼੍ਰੀ ਬਾਬਾ ਅਮਰਨਾਥ ਯਾਤਰਾ ਲਈ ਐਡਵਾਂਸ ਰਜਿਸਟ੍ਰੇਸ਼ਨ 15 ਅਪ੍ਰੈਲ ਤੋਂ ਸ਼ੁਰੂ ਹੋਵੇਗੀ। ਬਾਬਾ ਅਮਰਨਾਥ ਯਾਤਰਾ 29 ਜੂਨ ਤੋਂ ਸ਼ੁਰੂ ਹੋ ਰਹੀ ਹੈ ਤੇ ਰੱਖੜੀ ਵਾਲੇ ਦਿਨ 19 ਅਗਸਤ ਨੂੰ ਸਮਾਪਤ ਹੋਵੇਗੀ। ਲੋਕ ਸਭਾ ਚੋਣਾਂ (Lok Sabha Election 2024) ਦੇ ਮੁਕੰਮਲ ਹੋਣ ਤੋਂ ਬਾਅਦ ਪ੍ਰਸ਼ਾਸਨ ਦਾ ਸਾਰਾ ਧਿਆਨ ਸ਼੍ਰੀ ਅਮਰਨਾਥ ਯਾਤਰਾ 'ਤੇ ਕੇਂਦਰਿਤ ਹੋ ਜਾਵੇਗਾ।

ਇਸ ਸਾਲ ਦੀ ਸ਼੍ਰੀ ਬਾਬਾ ਅਮਰਨਾਥ ਯਾਤਰਾ ਲਈ ਐਡਵਾਂਸ ਰਜਿਸਟ੍ਰੇਸ਼ਨ 15 ਅਪ੍ਰੈਲ ਤੋਂ ਸ਼ੁਰੂ ਹੋਵੇਗੀ। ਬਾਬਾ ਅਮਰਨਾਥ ਯਾਤਰਾ 29 ਜੂਨ ਤੋਂ ਸ਼ੁਰੂ ਹੋ ਰਹੀ ਹੈ ਤੇ ਰੱਖੜੀ ਵਾਲੇ ਦਿਨ 19 ਅਗਸਤ ਨੂੰ ਸਮਾਪਤ ਹੋਵੇਗੀ। ਲੋਕ ਸਭਾ ਚੋਣਾਂ (Lok Sabha Election 2024) ਦੇ ਮੁਕੰਮਲ ਹੋਣ ਤੋਂ ਬਾਅਦ ਪ੍ਰਸ਼ਾਸਨ ਦਾ ਸਾਰਾ ਧਿਆਨ ਸ਼੍ਰੀ ਅਮਰਨਾਥ ਯਾਤਰਾ 'ਤੇ ਕੇਂਦਰਿਤ ਹੋ ਜਾਵੇਗਾ।

ਜਲਦ ਜਾਰੀ ਹੋਵੇਗੀ ਬੈਂਕ ਬ੍ਰਾਂਚਾਂ ਦੀ ਸੂਚੀ

ਸ਼੍ਰੀ ਅਮਰਨਾਥ ਜੀ ਸ਼ਰਾਈਨ ਬੋਰਡ ਜਲਦ ਹੀ ਅਗਾਊਂ ਰਜਿਸਟ੍ਰੇਸ਼ਨ ਲਈ ਅਧਿਕਾਰਤ ਬੈਂਕਾਂ ਦੀਆਂ ਬ੍ਰਾਂਚਾਂ ਬਾਰੇ ਵਿਸਤ੍ਰਿਤ ਜਾਣਕਾਰੀ ਪ੍ਰਦਾਨ ਕਰਵਾਏਗਾ ਕਿਉਂਕਿ ਰਜਿਸਟ੍ਰੇਸ਼ਨ ਲਈ ਮੈਡੀਕਲ ਸਰਟੀਫਿਕੇਟ ਜ਼ਰੂਰੀ ਹੈ। ਇਸ ਲਈ ਦੇਸ਼ ਭਰ ਦੇ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ 'ਚ ਮੈਡੀਕਲ ਸਰਟੀਫਿਕੇਟ ਤਿਆਰ ਕਰਨ ਵਾਲੇ ਹਸਪਤਾਲਾਂ ਤੇ ਡਾਕਟਰਾਂ ਦੀਆਂ ਟੀਮਾਂ ਦੀ ਸੂਚੀ ਜਾਰੀ ਕੀਤੀ ਜਾਵੇਗੀ।

ਪਵਿੱਤਰ ਗੁਫਾ ਤੋਂ ਆਰਤੀ ਦਾ ਸਿੱਧਾ ਪ੍ਰਸਾਰਣ ਜੁਲਾਈ 'ਚ ਸੰਭਵ

ਆਮ ਤੌਰ 'ਤੇ ਪੰਜਾਬ ਨੈਸ਼ਨਲ ਬੈਂਕ, ਯੈੱਸ ਬੈਂਕ ਤੇ ਜੰਮੂ ਕਸ਼ਮੀਰ ਬੈਂਕ ਦੀਆਂ ਪੰਜ ਸੌ ਦੇ ਕਰੀਬ ਬ੍ਰਾਂਚਾਂ ਤੋਂ ਰਜਿਸਟ੍ਰੇਸ਼ਨ ਕਰਵਾਉਣ ਦਾ ਪ੍ਰਬੰਧ ਹੈ। ਬੋਰਡ ਜਲਦ ਹੀ ਗਰੁੱਪ ਰਜਿਸਟ੍ਰੇਸ਼ਨ ਲਈ ਦਿਸ਼ਾ-ਨਿਰਦੇਸ਼ ਜਾਰੀ ਕਰੇਗਾ। ਇਸ ਤੋਂ ਇਲਾਵਾ ਆਨਲਾਈਨ ਰਜਿਸਟ੍ਰੇਸ਼ਨ ਵੀ ਖੋਲ੍ਹੀ ਜਾਵੇਗੀ। ਇਸ ਸਾਲ ਵੀ ਬਾਬਾ ਅਮਰਨਾਥ ਦੀ ਪਵਿੱਤਰ ਗੁਫਾ ਤੋਂ ਆਰਤੀ ਦਾ ਸਿੱਧਾ ਪ੍ਰਸਾਰਣ ਜੁਲਾਈ ਮਹੀਨੇ ਵਿੱਚ ਹੋਵੇਗਾ।

ਸ਼੍ਰੀ ਅਮਰਨਾਥ ਯਾਤਰਾ ਦੌਰਾਨ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਵੱਖ-ਵੱਖ ਸੇਵਾਵਾਂ ਲਈ ਟੈਂਡਰ ਪ੍ਰਕਿਰਿਆ ਵੀ ਸ਼ੁਰੂ ਕਰੇਗਾ। ਇਸ ਵਿਚ ਟੈਂਟ, ਦੁਕਾਨਾਂ, ਖੱਚਰ, ਪਾਲਕੀ, ਪਿੱਟੂ ਆਦਿ ਲਗਾਉਣ ਦੀਆਂ ਸੇਵਾਵਾਂ ਸ਼ਾਮਲ ਹੋਣਗੀਆਂ। ਸ਼੍ਰੀ ਬਾਬਾ ਅਮਰਨਾਥ ਯਾਤਰਾ (Amarnath Online Booking) ਦੇ ਸ਼ਰਧਾਲੂਆਂ ਲਈ ਹੈਲੀਕਾਪਟਰ ਸੇਵਾ ਦੀ ਆਨਲਾਈਨ ਬੁਕਿੰਗ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live