Radio Spice
India News

ਸੁਪਰੀਮ ਕੋਰਟ ‘ਮੌਬ ਲਿੰਚਿੰਗ’ ਦੀਆਂ ਘਟਨਾਵਾਂ ਨੂੰ ਰੋਕਣ ਲਈ ਹੋਇਆ ਸਖ਼ਤ

By 111459pwpadmin•

ਨਵੀਂ ਦਿੱਲੀ, ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਵੱਖ-ਵੱਖ ਰਾਜ ਸਰਕਾਰਾਂ ਨੂੰ ਕਥਿਤ ਗਊ ਰੱਖਿਅਕਾਂ ਅਤੇ ਲਿੰਚਿੰਗ ਦੇ ਮਾਮਲਿਆਂ ’ਤੇ ਕੀਤੀ ਗਈ ਕਾਰਵਾਈ ਬਾਰੇ ਛੇ ਹਫ਼ਤਿਆਂ ਦੇ ਅੰਦਰ ਸੂਚਿਤ ਕਰਨ ਲਈ ਕਿਹਾ ਹੈ। ਇੱਕ ਮਹਿਲਾ ਸੰਗਠਨ ਦੀ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਜਸਟਿਸ ਬੀਆਰ ਗਵਈ, ਅਰਵਿੰਦ ਕੁਮਾਰ ਅਤੇ ਸੰਦੀਪ ਮਹਿਤਾ ਦੇ ਬੈਂਚ ਨੇ ਸੁਣਵਾਈ ਛੇ ਹਫ਼ਤਿਆਂ ਬਾਅਦ ਦਾ ਕਰਨ

ਨਵੀਂ ਦਿੱਲੀ, ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਵੱਖ-ਵੱਖ ਰਾਜ ਸਰਕਾਰਾਂ ਨੂੰ ਕਥਿਤ ਗਊ ਰੱਖਿਅਕਾਂ ਅਤੇ ਲਿੰਚਿੰਗ ਦੇ ਮਾਮਲਿਆਂ ’ਤੇ ਕੀਤੀ ਗਈ ਕਾਰਵਾਈ ਬਾਰੇ ਛੇ ਹਫ਼ਤਿਆਂ ਦੇ ਅੰਦਰ ਸੂਚਿਤ ਕਰਨ ਲਈ ਕਿਹਾ ਹੈ। ਇੱਕ ਮਹਿਲਾ ਸੰਗਠਨ ਦੀ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਜਸਟਿਸ ਬੀਆਰ ਗਵਈ, ਅਰਵਿੰਦ ਕੁਮਾਰ ਅਤੇ ਸੰਦੀਪ ਮਹਿਤਾ ਦੇ ਬੈਂਚ ਨੇ ਸੁਣਵਾਈ ਛੇ ਹਫ਼ਤਿਆਂ ਬਾਅਦ ਦਾ ਕਰਨ ਦਾ ਫੈਸਲਾ ਕੀਤਾ ਹੈ।

ਪਟੀਸ਼ਨ ਵਿਚ ਬੇਨਤੀ ਕੀਤੀ ਗਈ ਸੀ ਕਿ ਸੂਬਿਆਂ ਨੂੰ ਕਥਿਤ ਗਊ ਰੱਖਿਅਕਾਂ ਦੁਆਰਾ ਮੁਸਲਮਾਨਾਂ ਵਿਰੁੱਧ ਭੀੜ ਹਿੰਸਾ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਸੁਪਰੀਮ ਕੋਰਟ ਦੇ 2018 ਦੇ ਫੈਸਲੇ ਦੇ ਅਨੁਸਾਰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਜਾਣ। ਬੈਂਚ ਨੇ ਹੁਕਮ ਦਿੱਤਾ ਕਿ ਸਾਨੂੰ ਪਤਾ ਲੱਗਾ ਹੈ ਕਿ ਜ਼ਿਆਦਾਤਰ ਸੂਬਿਆਂ ਨੇ ’ਮੌਬ ਲਿੰਚਿੰਗ’ ਦੀਆਂ ਉਦਾਹਰਣਾਂ ਦਾ ਹਵਾਲਾ ਦਿੰਦੇ ਹੋਏ ਰਿੱਟ ਪਟੀਸ਼ਨ ’ਤੇ ਆਪਣੇ ਜਵਾਬੀ ਹਲਫ਼ਨਾਮੇ ਦਾਇਰ ਨਹੀਂ ਕੀਤੇ ਹਨ। ਸੂਬਿਆਂ ਤੋਂ ਘੱਟੋ-ਘੱਟ ਇਸ ਗੱਲ ਦਾ ਜਵਾਬ ਦੇਣ ਦੀ ਉਮੀਦ ਕੀਤੀ ਜਾਂਦੀ ਸੀ ਕਿ ਅਜਿਹੇ ਮਾਮਲਿਆਂ ਵਿਚ ਕੀ ਕਾਰਵਾਈ ਕੀਤੀ ਗਈ ਸੀ। ਅਸੀਂ ਉਨ੍ਹਾਂ ਸੂਬਿਆਂ ਨੂੰ ਛੇ ਹਫ਼ਤਿਆਂ ਦਾ ਸਮਾਂ ਦਿੰਦੇ ਹਾਂ ਜਿਨ੍ਹਾਂ ਨੇ ਆਪਣਾ ਜਵਾਬ ਦਾਖ਼ਲ ਨਹੀਂ ਕੀਤਾ ਹੈ।

ਸੁਪਰੀਮ ਕੋਰਟ ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਨਾਲ ਸਬੰਧਤ ਇੱਕ ਸੰਗਠਨ ਨੈਸ਼ਨਲ ਫੈਡਰੇਸ਼ਨ ਆਫ਼ ਇੰਡੀਅਨ ਵੂਮੈਨ (ਐਨਐਫਆਈਡਬਲਯੂ) ਦੁਆਰਾ ਦਾਇਰ ਇੱਕ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਸੀ, ਜਿਸ ਨੇ ਪਿਛਲੇ ਸਾਲ ਕੇਂਦਰ ਸਰਕਾਰ ਅਤੇ ਮਹਾਰਾਸ਼ਟਰ, ਓੜੀਸਾ ਦੇ ਪੁਲਿਸ ਡਾਇਰੈਕਟਰ ਜਨਰਲਾਂ ਨੂੰ ਨਿਰਦੇਸ਼ ਦਿੱਤੇ ਸਨ।  ਰਾਜਸਥਾਨ, ਬਿਹਾਰ, ਮੱਧ ਪ੍ਰਦੇਸ਼ ਅਤੇ ਹਰਿਆਣਾ ਨੂੰ ਨੋਟਿਸ ਜਾਰੀ ਕਰਕੇ ਪਟੀਸ਼ਨ ’ਤੇ ਉਨ੍ਹਾਂ ਦੇ ਜਵਾਬ ਮੰਗੇ ਗਏ ਸਨ।
ਸੁਣਵਾਈ ਦੌਰਾਨ ਪਟੀਸ਼ਨਰ ਸੰਗਠਨ ਵੱਲੋਂ ਪੇਸ਼ ਹੋਏ ਵਕੀਲ ਨਿਜ਼ਾਮ ਪਾਸ਼ਾ ਨੇ ਕਿਹਾ ਕਿ ਮੱਧ ਪ੍ਰਦੇਸ਼ ’ਚ ਕਥਿਤ ’ਮੌਬ ਲਿੰਚਿੰਗ’ ਦੀ ਘਟਨਾ ਵਾਪਰੀ ਸੀ ਪਰ ਪੀੜਤਾਂ ਵਿਰੁੱਧ ਗਊ ਹੱਤਿਆ ਲਈ ਐੱਫ.ਆਈ.ਆਰ. ਦਰਜ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਜੇਕਰ ਸੂਬਾ ’ਮੌਬ ਲਿੰਚਿੰਗ’ ਦੀ ਘਟਨਾ ਤੋਂ ਇਨਕਾਰ ਕਰਦਾ ਹੈ ਤਾਂ ਤਹਿਸੀਨ ਪੂਨਾਵਾਲਾ ਕੇਸ ਵਿਚ 2018 ਦੇ ਫੈਸਲੇ ਨੂੰ ਕਿਵੇਂ ਲਾਗੂ ਕੀਤਾ ਜਾਵੇਗਾ?

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live