Radio Spice
India News

ਹੁਣ ਮੋਬਾਈਲ 'ਤੇ ਦਿੱਸੇਗਾ ਕਾਲਰ ਦਾ ਨਾਮ, TRAI ਨੇ ਟੈਲੀਕਾਮ ਕੰਪਨੀਆਂ ਨੂੰ ਦਿੱਤੇ ਨਿਰਦੇਸ਼

By 111459pwpadmin•

ਜੇਕਰ ਤੁਹਾਡੇ ਸਮਾਰਟਫੋਨ 'ਚ ਕਿਸੇ ਦਾ ਨੰਬਰ ਸੇਵ ਨਹੀਂ ਤੇ ਤੁਹਾਨੂੰ ਕਿਸੇ ਅਣਜਾਣ ਨੰਬਰ ਤੋਂ ਕਾਲ ਆਉਂਦੀ ਹੈ, ਤਾਂ ਤੁਹਾਡੇ ਦਿਮਾਗ 'ਚ ਸਭ ਤੋਂ ਪਹਿਲਾਂ ਸਵਾਲ ਇਹ ਆਉਂਦਾ ਹੈ ਕਿ ਕਾਲ ਕਰਨ ਵਾਲਾ ਕੌਣ ਹੋ ਸਕਦਾ ਹੈ। ਜੇਕਰ ਤੁਹਾਡੇ ਨਾਲ ਅਕਸਰ ਅਜਿਹਾ ਹੁੰਦਾ ਹੈ ਤਾਂ ਚਿੰਤਾ ਕਰਨ ਦੀ ਕੋਈ ਲੋੜ ਨਹੀਂ, ਕਿਉਂਕਿ ਟੈਲੀਕਾਮ ਰੈਗੂਲੇਟਰੀ ਅਥਾਰਟੀ ਆਫ ਇੰਡੀਆ (TRAI) ਨੇ ਦੇਸ਼ ਭਰ

ਜੇਕਰ ਤੁਹਾਡੇ ਸਮਾਰਟਫੋਨ 'ਚ ਕਿਸੇ ਦਾ ਨੰਬਰ ਸੇਵ ਨਹੀਂ ਤੇ ਤੁਹਾਨੂੰ ਕਿਸੇ ਅਣਜਾਣ ਨੰਬਰ ਤੋਂ ਕਾਲ ਆਉਂਦੀ ਹੈ, ਤਾਂ ਤੁਹਾਡੇ ਦਿਮਾਗ 'ਚ ਸਭ ਤੋਂ ਪਹਿਲਾਂ ਸਵਾਲ ਇਹ ਆਉਂਦਾ ਹੈ ਕਿ ਕਾਲ ਕਰਨ ਵਾਲਾ ਕੌਣ ਹੋ ਸਕਦਾ ਹੈ। ਜੇਕਰ ਤੁਹਾਡੇ ਨਾਲ ਅਕਸਰ ਅਜਿਹਾ ਹੁੰਦਾ ਹੈ ਤਾਂ ਚਿੰਤਾ ਕਰਨ ਦੀ ਕੋਈ ਲੋੜ ਨਹੀਂ, ਕਿਉਂਕਿ ਟੈਲੀਕਾਮ ਰੈਗੂਲੇਟਰੀ ਅਥਾਰਟੀ ਆਫ ਇੰਡੀਆ (TRAI) ਨੇ ਦੇਸ਼ ਭਰ ਦੀਆਂ ਦੂਰਸੰਚਾਰ ਕੰਪਨੀਆਂ ਨੂੰ ਕਾਲਿੰਗ ਨਾਮ ਪ੍ਰੈਜੇਂਟੇਸ਼ਨ ਲਾਗੂ ਕਰਨ ਦਾ ਆਦੇਸ਼ ਦਿੱਤਾ ਹੈ। ਇਸ ਤੋਂ ਬਾਅਦ ਜੇਕਰ ਕੋਈ ਅਣਜਾਣ ਵਿਅਕਤੀ ਤੁਹਾਡੇ ਫੋਨ 'ਤੇ ਕਾਲ ਕਰਦਾ ਹੈ ਤਾਂ ਤੁਹਾਡੇ ਫੋਨ ਦੀ ਸਕਰੀਨ 'ਤੇ ਉਸ ਦਾ ਨਾਮ ਦਿਖਾਈ ਦੇਵੇਗਾ।


ਦਰਅਸਲ ਸਮਾਰਟਫੋਨ ਉਪਭੋਗਤਾ ਆਪਣੇ ਫੋਨ 'ਤੇ ਅਣਜਾਣ ਕਾਲਾਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਲਈ ਥਰਡ ਪਾਰਟੀ ਐਪਸ ਦੀ ਵਰਤੋਂ ਕਰਦੇ ਹਨ। ਇਸ ਵਿੱਚ ਬਹੁਤ ਸਾਰੇ ਉਪਭੋਗਤਾ ਟਰੂ ਕਾਲਰ ਦੀ ਵਰਤੋਂ ਕਰਦੇ ਹਨ। ਥਰਡ ਪਾਰਟੀ ਐਪਸ ਆਪਣੇ ਫੀਚਰ ਪ੍ਰਦਾਨ ਕਰਨ ਲਈ ਇੰਸਟਾਲੇਸ਼ਨ ਦੇ ਸਮੇਂ ਬਹੁਤ ਸਾਰੀਆਂ ਇਜਾਜ਼ਤਾਂ ਮੰਗਦੀਆਂ ਹਨ। ਇਸ ਵਿੱਚ ਸੰਪਰਕ ਵੇਰਵੇ, ਫੋਨ ਗੈਲਰੀ, ਸਪੀਕਰ, ਕੈਮਰਾ ਤੇ ਕਾਲ ਹਿਸਟਰੀ ਬਾਰੇ ਜਾਣਕਾਰੀ ਸ਼ਾਮਲ ਹੁੰਦੀ ਹੈ। ਜੇਕਰ ਤੁਸੀਂ ਇਹ ਸਾਰੀਆਂ ਪ੍ਰਮੀਸ਼ਨਾਂ ਨਹੀਂ ਦਿੰਦੇ ਹੋ ਤਾਂ ਇਹ ਥਰਡ ਪਾਰਟੀ ਐਪ ਕੰਮ ਨਹੀਂ ਕਰਦੇ। ਜੇਕਰ ਤੁਸੀਂ ਇਜਾਜ਼ਤ ਦਿੰਦੇ ਹੋ ਤਾਂ ਤੁਹਾਡੀ ਨਿੱਜੀ ਜਾਣਕਾਰੀ ਲੀਕ ਹੋਣ ਦਾ ਡਰ ਰਹਿੰਦਾ ਹੈ।


ਟਰਾਈ ਨੇ ਦੇਸ਼ ਭਰ ਦੀਆਂ ਸਾਰੀਆਂ ਟੈਲੀਕਾਮ ਕੰਪਨੀਆਂ ਨੂੰ ਕਾਲਿੰਗ ਨੇਮ ਪ੍ਰੈਜੇਂਟੇਸ਼ਨ ਫੀਚਰ ਨੂੰ ਰੋਲ ਆਊਟ ਕਰਨ ਦਾ ਨਿਰਦੇਸ਼ ਦਿੱਤਾ ਹੈ। ਇਸ ਤੋਂ ਬਾਅਦ ਦੇਸ਼ 'ਚ ਮੌਜੂਦ ਮੋਬਾਈਲ ਸੇਵਾ ਪ੍ਰਦਾਨ ਕਰਨ ਵਾਲੀਆਂ ਕੰਪਨੀਆਂ ਨੇ ਇਸ ਦਾ ਟ੍ਰਾਇਲ ਸ਼ੁਰੂ ਕਰ ਦਿੱਤਾ ਹੈ। ਟਰਾਈ ਮੁਤਾਬਕ ਜੇਕਰ ਇਹ ਟ੍ਰਾਇਲ ਸਫਲ ਹੁੰਦਾ ਹੈ ਤਾਂ ਕਾਲਿੰਗ ਨੇਮ ਪ੍ਰੈਜੇਂਟੇਸ਼ਨ ਫੀਚਰ ਨੂੰ ਦੇਸ਼ ਭਰ 'ਚ ਲਾਗੂ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਤੁਹਾਨੂੰ ਅਣਜਾਣ ਨੰਬਰਾਂ ਦੀ ਜਾਣਕਾਰੀ ਲੈਣ ਲਈ ਕਿਸੇ ਥਰਡ ਪਾਰਟੀ ਐਪ ਦੀ ਲੋੜ ਨਹੀਂ ਪਵੇਗੀ।


ਟਰਾਈ ਨੇ ਕਾਲਿੰਗ ਨੇਮ ਪ੍ਰੈਜੇਂਟੇਸ਼ਨ ਫੀਚਰ ਦੀ ਜਾਂਚ ਕਰਨ ਲਈ ਦੇਸ਼ ਦੇ ਸਭ ਤੋਂ ਛੋਟੇ ਸਰਕਲ ਨੂੰ ਚੁਣਿਆ ਹੈ। ਇਸ ਤੋਂ ਬਾਅਦ ਮੋਬਾਈਲ ਸੇਵਾ ਪ੍ਰਦਾਨ ਕਰਨ ਵਾਲੀਆਂ ਕੰਪਨੀਆਂ ਹਰਿਆਣਾ ਵਿੱਚ ਕਾਲਿੰਗ ਨੇਮ ਪ੍ਰੈਜੇਂਟੇਸ਼ਨ ਫੀਚਰ ਦੀ ਟੈਸਟਿੰਗ ਸ਼ੁਰੂ ਕਰਨ ਜਾ ਰਹੀਆਂ ਹਨ। ਹਾਸਲ ਜਾਣਕਾਰੀ ਮੁਤਾਬਕ ਟਰਾਈ ਦੇ ਨਿਰਦੇਸ਼ਾਂ ਤੋਂ ਬਾਅਦ ਹਰਿਆਣਾ 'ਚ ਇਸ ਮਹੀਨੇ ਕਾਲਿੰਗ ਨੇਮ ਪ੍ਰੈਜੈਂਟੇਸ਼ਨ ਫੀਚਰ ਦੀ ਟੈਸਟਿੰਗ ਸ਼ੁਰੂ ਹੋ ਜਾਵੇਗੀ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live