Radio Spice
India News

ਗੱਤਕੇ ਨੂੰ ਪ੍ਰਫੁੱਲਤ ਕਰਨ ਲਈ ਹਰਜੀਤ ਗਰੇਵਾਲ 'ਸਿੱਖ ਅਚੀਵਰਜ਼ ਐਵਾਰਡ' ਨਾਲ ਸਨਮਾਨਤ

By 111459pwpadmin•

ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਵਿਚ ਸੰਯੁਕਤ ਡਾਇਰੈਕਟਰ ਵਜੋਂ ਤਾਇਨਾਤ ਸਿੱਖ ਅਧਿਕਾਰੀ ਹਰਜੀਤ ਸਿੰਘ ਗਰੇਵਾਲ ਨੂੰ ਮੁੰਬਈ ਸਥਿਤ ਸ਼ਨਮੁਖਾਨੰਦ ਚੰਦਰਸ਼ੇਖਰੇਂਦਰ ਸਰਸਵਤੀ ਆਡੀਟੋਰੀਅਮ ਵਿਖੇ ਆਯੋਜਿਤ ਇੱਕ ਵੱਕਾਰੀ ਸਮਾਗਮ ਦੌਰਾਨ ‘ਸਿੱਖ ਅਚੀਵਰਜ਼ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਦੁਬਈ ਵਿਖੇ ‘ਸੇਵਾ ਐਵਾਰਡ’ ਅਤੇ ਪੰਜਾਬ ਸਰਕਾਰ ਵੱਲ

ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਵਿਚ ਸੰਯੁਕਤ ਡਾਇਰੈਕਟਰ ਵਜੋਂ ਤਾਇਨਾਤ ਸਿੱਖ ਅਧਿਕਾਰੀ ਹਰਜੀਤ ਸਿੰਘ ਗਰੇਵਾਲ ਨੂੰ ਮੁੰਬਈ ਸਥਿਤ ਸ਼ਨਮੁਖਾਨੰਦ ਚੰਦਰਸ਼ੇਖਰੇਂਦਰ ਸਰਸਵਤੀ ਆਡੀਟੋਰੀਅਮ ਵਿਖੇ ਆਯੋਜਿਤ ਇੱਕ ਵੱਕਾਰੀ ਸਮਾਗਮ ਦੌਰਾਨ ‘ਸਿੱਖ ਅਚੀਵਰਜ਼ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਦੁਬਈ ਵਿਖੇ ‘ਸੇਵਾ ਐਵਾਰਡ’ ਅਤੇ ਪੰਜਾਬ ਸਰਕਾਰ ਵੱਲੋਂ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ। 

ਸਤਿ ਸ੍ਰੀ ਅਕਾਲ ਚੈਰੀਟੇਬਲ ਟਰੱਸਟ ਮੁੰਬਈ ਦੁਆਰਾ ਆਯੋਜਿਤ ਇਸ ਸਲਾਨਾ ਸਮਾਗਮ ਵਿਚ ਉਨ੍ਹਾਂ ਸੱਤ ਉੱਘੇ ਸਿੱਖਾਂ ਨੂੰ ਬਿਹਤਰੀਨ ਸਮਾਜਿਕ ਯੋਗਦਾਨ ਪਾਉਣ ਬਦਲੇ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਸਮਾਜ ਲਈ ਮਹੱਤਵਪੂਰਨ ਕੰਮ ਕੀਤੇ ਹਨ। ਇਸ ਸਮਾਗਮ ਦੌਰਾਨ ਪ੍ਰਸਿੱਧ ਗਾਇਕ ਸ਼ਮਸ਼ੇਰ ਲਹਿਰੀ ਅਤੇ ਬੀਰੇਂਦਰ ਢਿੱਲੋਂ ਦੇ ਸੂਫ਼ੀ ਗੀਤਾਂ ਅਤੇ ਉੱਘੀ ਸਟੇਜ ਕਲਾਕਾਰ ਸਤਿੰਦਰ ਕੌਰ ਸੱਤੀ ਦੀ ਬਾਖੂਬੀ ਪੇਸ਼ਕਾਰੀ ਨੇ ਸਮਾਰੋਹ ਦੀ ਰੌਣਕ ਵਿੱਚ ਹੋਰ ਵਾਧਾ ਕੀਤਾ।

ਸਨਮਾਨ ਪ੍ਰਾਪਤ ਕਰਨ ਉਪਰੰਤ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਹਰਜੀਤ ਗਰੇਵਾਲ ਨੇ ਪ੍ਰਬੰਧਕਾਂ ਅਤੇ ਟਰੱਸਟ ਦੇ ਚੇਅਰਮੈਨ ਪੂਰਨ ਸਿੰਘ ਬਾਂਗਾ ਦਾ ਧੰਨਵਾਦ ਕਰਦਿਆਂ ਕਿਹਾ ਇਹ ਸਨਮਾਨ ਉਨ੍ਹਾਂ ਨੂੰ ਵਧ-ਚੜ੍ਹ ਕੇ ਸਮਾਜ ਸੇਵਾ ਕਰਨ ਲਈ ਪ੍ਰਤੀਬੱਧਤਾ, ਜ਼ਿੰਮੇਵਾਰੀ ਵਿਚ ਹੋਰ ਵਾਧਾ ਕਰਨ ਅਤੇ ਗੱਤਕੇ ਪ੍ਰਤੀ ਭਵਿੱਖੀ ਯਤਨਾਂ ਨੂੰ ਹੋਰ ਅੱਗੇ ਵਧਾਉਣ ਲਈ ਪ੍ਰੇਰਿਤ ਕਰਦਾ ਰਹੇਗਾ। 

ਜ਼ਿਕਰਯੋਗ ਹੈ ਕਿ ਗੱਤਕਾ​ਪ੍ਰਮੋਟਰ ਹਰਜੀਤ ਸਿੰਘ ਗਰੇਵਾਲ ਇਸ ਵਿਰਾਸਤੀ ਸਿੱਖ ਮਾਰਸ਼ਲ ਆਰਟ ਤੇ ਸੱਭਿਆਚਾਰਕ ਵਿਰਾਸਤ ਨੂੰ ਪ੍ਰਫੁੱਲਤ ਕਰਨ ਅਤੇ ਸੰਭਾਲਣ ਪ੍ਰਤੀ ਅਹਿਮ ਭੂਮਿਕਾ ਨਿਭਾਅ ਰਹੇ ਹਨ। ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰਧਾਨ ਵਜੋਂ ਉਨ੍ਹਾਂ ਦੀ ਅਗਵਾਈ ਹੇਠ ਗੱਤਕਾ ਖੇਡ ਨੂੰ ਨੈਸ਼ਨਲ ਸਕੂਲ ਗੇਮਜ਼, ਆਲ ਇੰਡੀਆ ਇੰਟਰ-ਯੂਨੀਵਰਸਿਟੀ ਗੱਤਕਾ ਟੂਰਨਾਮੈਂਟ, ਖੇਲੋ ਇੰਡੀਆ ਯੂਥ ਗੇਮਜ਼ ਅਤੇ ਨੈਸ਼ਨਲ ਖੇਡਾਂ ਸਮੇਤ ਵੱਖ-ਵੱਖ ਖੇਡਾਂ ਵਿੱਚ ਇੱਕ ਮੁਕਾਬਲੇ ਵਾਲੀ ਖੇਡ ਵਜੋਂ ਮਾਨਤਾ ਦਿਵਾਈ ਗਈ ਹੈ। 

ਹਰਜੀਤ ਗਰੇਵਾਲ ਦੀਆਂ ਪਹਿਲਕਦਮੀਆਂ ਨੇ ਗੱਤਕੇ ਨੂੰ ਪੰਜਾਬ ਖੇਡ ਵਿਭਾਗ ਦੀ ਗ੍ਰੇਡੇਸ਼ਨ ਸੂਚੀ ਵਿੱਚ ਸ਼ਾਮਲ ਕਰਵਾਇਆ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪਾਠਕ੍ਰਮ ਵਿੱਚ ਗੱਤਕੇ ਬਾਰੇ ਇੱਕ ਪਾਠ ਸ਼ਾਮਲ ਕਰਵਾਇਆ। ਭਵਿੱਖ ਬਾਰੇ ਗੱਲਬਾਤ ਕਰਦਿਆਂ ਪੰਜਾਬ ਰਾਜ ਪੁਰਸਕਾਰ ਜੇਤੂ ਗਰੇਵਾਲ ਗੱਤਕਾ ਖੇਡ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਦ੍ਰਿੜ ਹਨ ਅਤੇ ਗੱਤਕੇ ਨੂੰ ਪੜਾਅਵਾਰ ਏਸ਼ੀਆਈ ਖੇਡਾਂ, ਰਾਸ਼ਟਰਮੰਡਲ ਖੇਡਾਂ ਅਤੇ ਬਾਅਦ ਵਿੱਚ ਓਲੰਪਿਕ ਖੇਡਾਂ ਵਿੱਚ ਸ਼ਾਮਲ ਕਰਾਉਣ ਦੀ ਯੋਜਨਾ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live