Radio Spice
India News

ਵਰਚੁਅਲ RC ਅਤੇ ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ

By 111459pwpadmin•

ਵਾਹਨਾਂ ਦੇ ਚਿੱਪ ਵਾਲੇ ਰਜਿਸਟਰੇਸ਼ਨ ਸਰਟੀਫਿਕੇਟ (RC) ਅਤੇ ਡਰਾਈਵਿੰਗ ਲਾਇਸੈਂਸ (DL) ਲਈ ਲੋਕਾਂ ਨੂੰ ਇੱਕ ਮਹੀਨੇ ਹੋਰ ਇੰਤਜ਼ਾਰ ਕਰਨਾ ਪਵੇਗਾ। ਜਿਨ੍ਹਾਂ ਦੇ ਕੋਲ ਵਰਚੁਅਲ ਆਰ. ਸੀ. (viraltual rc) ਜਾਂ ਡਰਾਈਵਿੰਗ ਲਾਇਸੈਂਸ (Virtual driving license) ਹੈ, ਉਨ੍ਹਾਂ ਦਾ ਚਲਾਨ ਨਹੀਂ ਕੱਟੇਗਾ। ਵਰਚੁਅਲ ਆਰ. ਸੀ. ਜਾਂ ਡੀ. ਐੱਲ. ਡਿਜ਼ੀਟਲ ਲਾਕਰ ਵਿੱਚ ਰੱਖ ਸਕਦੇ ਹੋ

ਵਾਹਨਾਂ ਦੇ ਚਿੱਪ ਵਾਲੇ ਰਜਿਸਟਰੇਸ਼ਨ ਸਰਟੀਫਿਕੇਟ (RC) ਅਤੇ ਡਰਾਈਵਿੰਗ ਲਾਇਸੈਂਸ (DL) ਲਈ ਲੋਕਾਂ ਨੂੰ ਇੱਕ ਮਹੀਨੇ ਹੋਰ ਇੰਤਜ਼ਾਰ ਕਰਨਾ ਪਵੇਗਾ। ਜਿਨ੍ਹਾਂ ਦੇ ਕੋਲ ਵਰਚੁਅਲ ਆਰ. ਸੀ. (viraltual rc) ਜਾਂ ਡਰਾਈਵਿੰਗ ਲਾਇਸੈਂਸ (Virtual driving license) ਹੈ, ਉਨ੍ਹਾਂ ਦਾ ਚਲਾਨ ਨਹੀਂ ਕੱਟੇਗਾ। ਵਰਚੁਅਲ ਆਰ. ਸੀ. ਜਾਂ ਡੀ. ਐੱਲ. ਡਿਜ਼ੀਟਲ ਲਾਕਰ ਵਿੱਚ ਰੱਖ ਸਕਦੇ ਹੋ। 

ਪਿਛਲੇ ਤਿੰਨ ਮਹੀਨਿਆਂ ਤੋਂ ਆਰ. ਸੀ. ਅਤੇ ਨਵੇਂ ਡਰਾਈਵਿੰਗ ਲਾਇਸੈਂਸ ਵਾਲਿਆਂ ਨੂੰ ਹਾਰਡ ਕਾਪੀ ਦੀ ਸਪਲਾਈ ਨਹੀਂ ਕੀਤੀ ਜਾ ਰਹੀ ਹੈ। ਆਰ. ਸੀ. ਅਤੇ ਡੀ. ਐੱਲ. ਬਣਾਉਣ ਵਾਲੀ ਸਮਾਰਟ ਚਿੱਪ ਲਿਮਟਿਡ ਕੰਪਨੀ ਨਾ ਤਾਂ ਕੰਮ ਸ਼ੁਰੂ ਕਰ ਰਹੀ ਹੈ ਅਤੇ ਨਾ ਹੀ ਕੰਪਨੀ ਨੇ ਸਮਝੌਤਾ ਖ਼ਤਮ ਕਰਨ ਦੇ ਨੋਟਿਸ ਦਾ ਜਵਾਬ ਦਿੱਤਾ ਹੈ। ਜਿਸ ਕਰਕੇ ਲੋਕਾਂ ਨੂੰ ਬਹੁਤ ਦਿੱਕਤਾਂ ਆ ਰਹੀਆਂ ਹਨ।

ਵਿਭਾਗ ਦੇ ਨਿਯਮ ਅਨੁਸਾਰ ਇੱਕ ਮਹੀਨੇ ਦਾ ਨੋਟਿਸ ਕੰਪਨੀ ਨੂੰ ਦਿੱਤਾ ਹੈ। ਜਿਸ ਦੀ ਮਿਆਦ 30 ਅਪ੍ਰੈਲ ਨੂੰ ਖਤਮ ਹੋਵੇਗੀ।

ਇਸ ਤੋਂ ਪਹਿਲਾਂ ਟਰਾਂਸਪੋਰਟ ਮਹਿਕਮਾ ਬਦਲ ਵਿਵਸਥਾ 'ਤੇ ਫ਼ੈਸਲਾ ਨਹੀਂ ਲੈ ਸਕੇਗਾ। ਸੂਬੇ ਵਿੱਚ ਸਾਲ 2023 ਵਿੱਚ ਅਜੇ ਤੱਕ 1.61 ਗੱਡੀਆਂ ਦੀ ਰਜਿਸਟਰੇਸ਼ਨ ਹੋ ਚੁੱਕੀ ਹੈ। ਆਰ. ਸੀ. ਲਈ ਲੋਕ ਹਾਰਡ ਕਾਪੀ ਦਾ ਇੰਤਜ਼ਾਰ ਕਰ ਰਹੇ ਹਨ।

ਟਰਾਂਸਪੋਰਟ ਮਹਿਕਮੇ ਦੇ ਸਕੱਤਰ ਗਰਗ ਨੇ ਕਿਹਾ ਹੈ ਕਿ ਪੁਲਸ ਨੂੰ ਸਪਸ਼ੱਟ ਨਿਰਦੇਸ਼ ਦਿੱਤੇ ਗਏ ਹਨ ਕਿ ਜਿਨ੍ਹਾਂ ਦੇ ਕੋਲ ਵੀ ਵਰਚੁਅਲ ਆਰ. ਸੀ. ਜਾਂ ਡਰਾਈਵਿੰਗ ਲਾਇਸੈਂਸ ਹੈ, ਉਨ੍ਹਾਂ ਦਾ ਚਲਾਨ ਨਾ ਕੱਟਿਆ ਜਾਵੇ। 

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live