Radio Spice
India News

SBI, HDFC, ICICI ਤੇ Axis Bank ਦੇ ਗਾਹਕ ਧਿਆਨ ਦੇਣ, ਕ੍ਰੈਡਿਟ ਕਾਰਡ ਨੂੰ ਲੈ ਕੇ ਬਦਲ ਗਏ ਹਨ ਨਿਯਮ

By 111459pwpadmin•

ਭਾਰਤੀ ਬੈਂਕਾਂ ਨੇ ਗਾਹਕਾਂ ਲਈ ਕ੍ਰੈਡਿਟ ਕਾਰਡ ਨਿਯਮਾਂ ਨੂੰ ਲੈ ਕੇ ਕੁਝ ਨਵੇਂ ਬਦਲਾਅ ਕੀਤੇ ਹਨ। ਜੇਕਰ ਤੁਸੀਂ ਐਸਬੀਆਈ, ਐਚਡੀਐਫਸੀ ਬੈਂਕ, ਆਈਸੀਆਈਸੀਆਈ ਬੈਂਕ ਤੇ ਐਕਸਿਸ ਬੈਂਕ ਦੇ ਵੀ ਗਾਹਕ ਹੋ ਤਾਂ ਕ੍ਰੈਡਿਟ ਕਾਰਡਾਂ ਦੇ ਸਬੰਧ ਵਿੱਚ ਇਨ੍ਹਾਂ ਤਬਦੀਲੀਆਂ ਦੀ ਜਾਂਚ ਕਰਨਾ ਹੋਰ ਵੀ ਮਹੱਤਵਪੂਰਨ ਹੋ ਜਾਂਦਾ ਹੈ। ਇਨ੍ਹਾਂ ਬੈਂਕਾਂ ਨੇ ਬਦਲੇ ਕ੍ਰੈਡਿਟ ਕਾਰਡ ਦੇ ਨਿਯਮ ਸਟੇਟ ਬੈਂ

ਭਾਰਤੀ ਬੈਂਕਾਂ ਨੇ ਗਾਹਕਾਂ ਲਈ ਕ੍ਰੈਡਿਟ ਕਾਰਡ ਨਿਯਮਾਂ ਨੂੰ ਲੈ ਕੇ ਕੁਝ ਨਵੇਂ ਬਦਲਾਅ ਕੀਤੇ ਹਨ। ਜੇਕਰ ਤੁਸੀਂ ਐਸਬੀਆਈ, ਐਚਡੀਐਫਸੀ ਬੈਂਕ, ਆਈਸੀਆਈਸੀਆਈ ਬੈਂਕ ਤੇ ਐਕਸਿਸ ਬੈਂਕ ਦੇ ਵੀ ਗਾਹਕ ਹੋ ਤਾਂ ਕ੍ਰੈਡਿਟ ਕਾਰਡਾਂ ਦੇ ਸਬੰਧ ਵਿੱਚ ਇਨ੍ਹਾਂ ਤਬਦੀਲੀਆਂ ਦੀ ਜਾਂਚ ਕਰਨਾ ਹੋਰ ਵੀ ਮਹੱਤਵਪੂਰਨ ਹੋ ਜਾਂਦਾ ਹੈ।

ਇਨ੍ਹਾਂ ਬੈਂਕਾਂ ਨੇ ਬਦਲੇ ਕ੍ਰੈਡਿਟ ਕਾਰਡ ਦੇ ਨਿਯਮ

ਸਟੇਟ ਬੈਂਕ ਆਫ ਇੰਡੀਆ

Paytm SBI Credit Card 'ਤੇ ਕਿਰਾਏ ਨਾਲ ਸਬੰਧਤ ਲੈਣ-ਦੇਣ 'ਤੇ ਕੈਸ਼ਬੈਕ ਸਹੂਲਤ ਹੁਣ ਉਪਲਬਧ ਨਹੀਂ ਹੈ। ਇਹ ਬਦਲਾਅ 1 ਜਨਵਰੀ 2024 ਤੋਂ ਲਾਗੂ ਹੋ ਗਿਆ ਹੈ।

HDFC Bank

HDFC Bank ਨੇ ਆਪਣੇ ਦੋ ਪ੍ਰਸਿੱਧ ਕਾਰਡਾਂ Regalia ਤੇ Millenia ਦੇ ਸਬੰਧ 'ਚ ਬਦਲਾਅ ਕੀਤੇ ਹਨ। ਇਨ੍ਹਾਂ ਕਾਰਡਾਂ ਸਬੰਧੀ ਨਵੇਂ ਬਦਲਾਅ 1 ਦਸੰਬਰ 2023 ਤੋਂ ਲਾਗੂ ਹੋ ਗਏ ਹਨ।

HDFC Bank Regalia Credit Card

ਲਾਉਂਜ ਐਕਸੈਸ ਪ੍ਰੋਗਰਾਮ ਕ੍ਰੈਡਿਟ ਕਾਰਡ ਖਰਚ 'ਤੇ ਅਧਾਰਤ ਹੋਵੇਗਾ। ਗਾਹਕ 2 ਮੁਫਤ ਲਾਉਂਜ ਐਕਸੈਸ ਵਾਊਚਰ ਦਾ ਲਾਭ ਲੈ ਸਕਦੇ ਹਨ।

HDFC Bank Millennia credit card

ਲਾਉਂਜ ਐਕਸੈਸ ਪ੍ਰੋਗਰਾਮ ਕ੍ਰੈਡਿਟ ਕਾਰਡ ਖਰਚ 'ਤੇ ਅਧਾਰਤ ਹੋਵੇਗਾ। ਗਾਹਕ 1 ਮੁਫਤ ਲਾਉਂਜ ਐਕਸੈਸ ਵਾਊਚਰ ਦਾ ਲਾਭ ਲੈ ਸਕਦੇ ਹਨ।

ICICI Bank

ਬੈਂਕ ਨੇ ਆਪਣੇ ਕ੍ਰੈਡਿਟ ਕਾਰਡ ਧਾਰਕਾਂ ਲਈ ਏਅਰਪੋਰਟ ਲਾਉਂਜ ਐਕਸੈਸ ਫਾਇਦਿਆਂ 'ਚ ਬਦਲਾਅ ਕੀਤੇ ਹਨ। ਇਸ ਤੋਂ ਇਲਾਵਾ ਰਿਵਾਰਡ ਪੁਆਇੰਟ ਨਿਯਮਾਂ ਨੂੰ ਲੈ ਕੇ ਵੀ ਬਦਲਾਅ ਕੀਤੇ ਗਏ ਹਨ।

ਐਕਸਿਸ ਬੈਂਕ

ਐਕਸਿਸ ਬੈਂਕ ਨੇ ਆਪਣੇ ਕ੍ਰੈਡਿਟ ਕਾਰਡ ਧਾਰਕਾਂ ਲਈ ਨਿਯਮਾਂ ਦੇ ਸਬੰਧ 'ਚ ਵੀ ਬਦਲਾਅ ਕੀਤੇ ਹਨ। ਬੈਂਕ ਨੇ ਐਕਸਿਸ ਬੈਂਕ ਮੈਗਨਸ ਕ੍ਰੈਡਿਟ ਕਾਰਡ ਬੈਨੀਫਿਟਸ ਤੇ ਐਨੁਅਲ ਚਾਰਜ, ਜੁਆਇਨਿੰਗ ਗਿਫਟ ਦੇ ਸਬੰਧ 'ਚ ਬਦਲਾਅ ਕੀਤੇ ਹਨ। ਬੈਂਕ ਨੇ ਐਕਸਿਸ ਬੈਂਕ ਰਿਜ਼ਰਵ ਕ੍ਰੈਡਿਟ ਕਾਰਡ ਦੇ ਨਿਯਮਾਂ ਅਤੇ ਸ਼ਰਤਾਂ ਨੂੰ ਵੀ ਬਦਲ ਦਿੱਤਾ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live