Radio Spice
India News

SGPC ਗੁਰੂਘਰਾਂ ਦਾ ਪ੍ਰਬੰਧ ਕਰਨ ਦੇ ਸਮਰੱਥ, ਗੁਰਬਾਣੀ ਪ੍ਰਸਾਰਣ ਜਾਂ ਗੁਰੂਘਰਾਂ ਦੇ ਮਾਮਲਿਆਂ ਬਾਰੇ ਟਵੀਟ ਕਰ ਕੇ ਦੁਵਿਧਾ ਪੈਦਾ ਨਾ ਕਰਨ ਮੁੱਖ ਮੰਤਰੀ : ਐਡਵੋਕੇਟ ਧਾਮੀ

By 111459pwpadmin•

ਮੁੱਖ ਮੰਤਰੀ ਭਗਵੰਤ ਮਾਨ ਦੇ ਟਵੀਟ ਦਾ ਜਵਾਬ ਦਿੰਦੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ, ਗੁਰੂਘਰਾਂ ਦਾ ਪ੍ਰਬੰਧ ਕਰਨ ਦੇ ਸਮਰੱਥ ਹੈ। ਮੁੱਖ ਮੰਤਰੀ ਨੂੰ ਧਾਮੀ ਨੇ ਕਿਹਾ ਕਿ ਗੁਰਬਾਣੀ ਪ੍ਰਸਾਰਣ ਜਾਂ ਗੁਰੂ ਘਰਾਂ ਦੇ ਮਾਮਲਿਆਂ ਬਾਰੇ ਟਵੀਟ ਕਰਕੇ ਸੰਗਤ 'ਚ ਬੇਲੋੜੇ ਵਿਵਾਦ ਅਤੇ ਦੁਵਿਧਾ ਪੈਦਾ ਨਾ ਕਰਨ। ਸਿੱਖ ਸੰਸਥ

ਮੁੱਖ ਮੰਤਰੀ ਭਗਵੰਤ ਮਾਨ ਦੇ ਟਵੀਟ ਦਾ ਜਵਾਬ ਦਿੰਦੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ, ਗੁਰੂਘਰਾਂ ਦਾ ਪ੍ਰਬੰਧ ਕਰਨ ਦੇ ਸਮਰੱਥ ਹੈ। ਮੁੱਖ ਮੰਤਰੀ ਨੂੰ ਧਾਮੀ ਨੇ ਕਿਹਾ ਕਿ ਗੁਰਬਾਣੀ ਪ੍ਰਸਾਰਣ ਜਾਂ ਗੁਰੂ ਘਰਾਂ ਦੇ ਮਾਮਲਿਆਂ ਬਾਰੇ ਟਵੀਟ ਕਰਕੇ ਸੰਗਤ 'ਚ ਬੇਲੋੜੇ ਵਿਵਾਦ ਅਤੇ ਦੁਵਿਧਾ ਪੈਦਾ ਨਾ ਕਰਨ। ਸਿੱਖ ਸੰਸਥਾ ਅਤੇ ਕੌਮ ਦੇ ਕੀਤੇ ਜਾਣ ਵਾਲੇ ਪੰਥਕ ਕਾਰਜਾਂ ਦੇ ਅਧਿਕਾਰ ਖੇਤਰ ਹੋਰ ਹੁੰਦੇ ਹਨ ਅਤੇ ਸਰਕਾਰਾਂ ਦੇ ਅਧਿਕਾਰ ਖੇਤਰ ਵੱਖਰੇ ਹੁੰਦੇ ਹਨ।

ਸਰਕਾਰ ਦੇ ਅਧਿਕਾਰ ਖੇਤਰ ਵਿੱਚ ਤੁਹਾਡੀ ਸਰਕਾਰ ਨਾਕਾਮ ਸਾਬਤ ਹੋ ਰਹੀ ਹੈ। ਤੁਸੀਂ ਸ੍ਰੀ ਦਰਬਾਰ ਸਾਹਿਬ ਦੀ ਗੱਲ ਕਰਦੇ ਹੋ, ਇਸ ਕੇਂਦਰੀ ਸਿੱਖ ਅਸਥਾਨ ਦੇ ਆਲੇ-ਦੁਆਲੇ ਸਰਕਾਰ ਤਰਫੋਂ ਕੀਤੇ ਜਾਣ ਵਾਲੇ ਕਾਰਜਾਂ ਦੀ ਸਥਿਤੀ ਦੇਖੋ ਕੀ ਹੈ? ਸਰਕਾਰ ਦੇ ਅਧਿਕਾਰ ਵਾਲਾ ਗਲਿਆਰਾ ਉੱਜੜ ਚੁੱਕਾ ਹੈ। ਵਿਰਾਸਤੀ ਮਾਰਗ ਦੇ ਰੱਖ-ਰਖਾਅ 'ਤੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਰਸਤਿਆਂ ਦਾ ਬੁਰਾ ਹਾਲ ਦੇਖੋ। ਭਾਵੇਂ ਸਰਕਾਰ ਕੋਲ ਪੈਸਾ ਹੈ, ਜੋ ਲੋਕਾਂ ਦਾ ਹੀ ਹੈ, ਪਰ ਆਪਣੀ ਤਰਫੋਂ ਪੈਸਾ ਜਿੱਥੇ ਲਾਉਣ ਵਾਲਾ ਹੈ ਉਥੇ ਲਾਓ। ਬਿਨਾਂ ਮਤਲਬ ਗੁਰਬਾਣੀ ਪ੍ਰਸਾਰਣ ਲਈ ਖ਼ਰਚ ਦੀ ਗੱਲ ਕਰਕੇ ਕੌਮ ਨੂੰ ਦੁਵਿਧਾ ਵਿਚ ਨਾ ਪਾਓ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ, ਸਾਂਝੀਵਾਲਤਾ ਦੀ ਪ੍ਰਤੀਕ ਅਤੇ ਸਰਬੱਤ ਦਾ ਭਲਾ ਮੰਗਣ ਵਾਲੀ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਹੱਕ ਸਿਰਫ ਇੱਕ ਖਾਸ ਚੈਨਲ ਨੂੰ ਹੀ ਕਿਉਂ ਦਿੱਤੇ ਜਾਂਦੇ ਨੇ? ਸਾਰੇ ਚੈਨਲਾਂ ਨੂੰ ਗੁਰਬਾਣੀ ਟੈਲੀਕਾਸਟ ਲਈ ਮੁਫਤ ਅਧਿਕਾਰ ਮਿਲਣੇ ਚਾਹੀਦੇ ਨੇ..ਪੰਜਾਬ ਸਰਕਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਅਤਿ ਆਧੁਨਿਕ ਉਪਕਰਨਾਂ ਦਾ ਸਾਰਾ ਖ਼ਰਚਾ ਕਰਨ ਨੂੰ ਤਿਆਰ ਹੈ.."

ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ ਮੁੱਦਾ ਚੁੱਕਿਆ ਗਿਆ ਸੀ। ਉਨ੍ਹਾਂ ਕਿਹਾ ਸੀ ਕਿ  ਗੁਰਬਾਣੀ ਦੇ ਸੰਦੇਸ਼ ਨੂੰ ਦੁਨੀਆਂ ਦੇ ਕੋਨੇ-ਕੋਨੇ ਵਿੱਚ ਪਹੁੰਚਾਉਣਾ ਸਮੇਂ ਦੀ ਮੁੱਖ ਲੋੜ ਹੈ ਅਤੇ ਇਸ ਲਈ ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਅਪੀਲ ਕੀਤੀ ਸੀ ਕਿ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਕੀਰਤਨ ਨੂੰ ਇੱਕ ਮਾਧਿਅਮ ਤੱਕ ਸੀਮਤ ਕਰਨ ਦੀ ਬਜਾਏ ਸਾਰਿਆਂ ਲਈ ਮੁਫ਼ਤ ਕਰ ਦੇਣ।

ਮਾਨ ਨੇ ਕਿਹਾ ਸੀ ਕਿ ਉਹ ਇਸ ਸਬੰਧ ਵਿੱਚ ਨਵੀਨਤਮ ਟੈਕਨਾਲੋਜੀ ਪ੍ਰਦਾਨ ਕਰਨਗੇ ਜਿਸ ਵਿੱਚ ਗੁਰਬਾਣੀ ਕੀਰਤਨ ਨੂੰ ਹੋਰ ਡਿਜੀਟਲ ਪਲੇਟਫਾਰਮਾਂ ਜਿਵੇਂ ਕਿ ਯੂ-ਟਿਊਬ, ਮੋਬਾਈਲ ਐਪਸ, ਧਾਰਮਿਕ ਚੈਨਲਾਂ ਜਾਂ ਕਿਸੇ ਹੋਰ ਚੈਨਲ ਰਾਹੀਂ ਵਿਸ਼ਵ ਭਰ ਵਿੱਚ ਇਸਦੀ ਪਹੁੰਚ ਨੂੰ ਵਧਾਇਆ ਜਾ ਸਕੇ, ”ਮਾਨ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਖਰਚਾ ਚੁੱਕਣ ਲਈ ਤਿਆਰ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live