Radio Spice
India News

ਗੁਰਬਾਣੀ ਪ੍ਰਸਾਰਣ ਲਈ SGPC ਜਲਦ ਮੰਗੇਗੀ ਖੁੱਲ੍ਹੇ ਟੈਂਡਰ, ਪ੍ਰਧਾਨ ਬੋਲੇ- 'ਗੁਰਬਾਣੀ ਵੇਚਣ' ਜਿਹੀ ਸ਼ਬਦਾਵਲੀ ਤੋਂ ਗੁਰੇਜ਼ ਕਰਨ CM

By 111459pwpadmin•

ਗੁਰਬਾਣੀ ਪ੍ਰਸਾਰਣ ਲਈ ਸ਼੍ਰੋਮਣੀ ਕਮੇਟੀ ਜਲਦ ਟੈਂਡਰ ਖੁੱਲ੍ਹੇ ਟੈਂਡਰ ਮੰਗੇਗੀ ਤੇ ਇਸ ਸਬੰਧੀ ਅਖਬਾਰ 'ਚ ਇਸ਼ਤਿਹਾਰ ਵੀ ਦੇਵੇਗੀ। SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਨੂੰ ਨਸੀਹਤ ਦਿੱਤੀ ਕੀ ਉਹ 'ਗੁਰਬਾਣੀ ਵੇਚਣ' ਜਿਹੀ ਸ਼ਬਦਾਵਲੀ ਤੋਂ ਗੁਰੇਜ਼ ਕਰਨ। ਇਸ ਤੋਂ ਪਹਿਲਾਂ ਉਨ੍ਹਾਂ ਕਿਹਾ ਸੀ ਕਿ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਦਾ ਚੈਨਲ ’ਤੇ

ਗੁਰਬਾਣੀ ਪ੍ਰਸਾਰਣ ਲਈ ਸ਼੍ਰੋਮਣੀ ਕਮੇਟੀ ਜਲਦ ਟੈਂਡਰ ਖੁੱਲ੍ਹੇ ਟੈਂਡਰ ਮੰਗੇਗੀ ਤੇ ਇਸ ਸਬੰਧੀ ਅਖਬਾਰ 'ਚ ਇਸ਼ਤਿਹਾਰ ਵੀ ਦੇਵੇਗੀ। SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਨੂੰ ਨਸੀਹਤ ਦਿੱਤੀ ਕੀ ਉਹ 'ਗੁਰਬਾਣੀ ਵੇਚਣ' ਜਿਹੀ ਸ਼ਬਦਾਵਲੀ ਤੋਂ ਗੁਰੇਜ਼ ਕਰਨ। ਇਸ ਤੋਂ ਪਹਿਲਾਂ ਉਨ੍ਹਾਂ ਕਿਹਾ ਸੀ ਕਿ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਦਾ ਚੈਨਲ ’ਤੇ ਪ੍ਰਸਾਰਣ ਲਈ ਐੱਸਜੀਪੀਸੀ ਨਵੀਂ ਨੀਤੀ ਲਿਆਏਗੀ।

ਦਰਅਸਲ ਐਤਵਾਰ ਨੂੰ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਬਾਣੀ ਦੇ ਪ੍ਰਸਾਰਣ ਦੇ ਅਧਿਕਾਰ ਇਕ ਚੈਨਲ ਨੂੰ ਦਿੱਤੇ ਜਾਣ ’ਤੇ ਸਵਾਲ ਚੁੱਕਦੇ ਹੋਏ ਕਿਹਾ ਸੀ ਕਿ ਪ੍ਰਸਾਰਣ ਦੇ ਮੁਫ਼ਤ ਅਧਿਕਾਰ ਸਾਰੇ ਚੈਨਲਾਂ ਨੂੰ ਦਿੱਤੇ ਜਾਣੇ ਚਾਹੀਦੇ ਹਨ। ਇਸ ਨੂੰ ਲੈ ਕੇ ਸੋਮਵਾਰ ਨੂੰ ਐੱਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸੰਘ ਧਾਮੀ ਨੇ ਕਿਹਾ ਕਿ ਪ੍ਰਸਾਰਣ ਦਾ ਇਕ ਚੈਨਲ ਨਾਲ ਹੋਇਆ ਕਰਾਰ ਜੁਲਾਈ ਤੱਕ ਹੈ। ਕਰਾਰ ਖ਼ਤਮ ਹੁੰਦੇ ਹੀ ਨਵੀਂ ਨੀਤੀ ਲਿਆਂਦੀ ਜਾਵੇਗੀ। ਉਸ ਤੋਂ ਬਾਅਦ ਤੈਅ ਹੋਵੇਗਾ ਕਿ ਪ੍ਰਸਾਰਣ ਦੇ ਅਧਿਕਾਰ ਕਿਹੜੇ ਚੈਨਲਾਂ ਨੂੰ ਜਾਣੇ ਚਾਹੀਦੇ ਹਨ।

ਧਾਮੀ ਨੇ ਕਿਹਾ ਕਿ ਅਸਲ ’ਚ ਜਿਸ ਚੈਨਲ ’ਤੇ ਇਸ ਵੇਲੇ ਪ੍ਰਸਾਰਣ ਕੀਤਾ ਜਾ ਰਿਹਾ ਹੈ, ਉਹ ਸਿੱਖ ਰਹਿਤ ਮਰਿਆਦਾ ਤੇ ਭਾਵਨਾਵਾਂ ਨੂੰ ਸਮਝਦਾ ਹੈ। ਉਸੇ ਤਹਿਤ ਇਸ ਚੈਨਲ ’ਤੇ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ਹੁੰਦਾ ਹੈ। ਜ਼ਿਕਰਯੋਗ ਹੈ ਕਿ ਲਗਪਗ ਛੇ ਸਾਲ ਪਹਿਲਾਂ ਵੀ ਗੁਰਬਾਣੀ ਦੇ ਪ੍ਰਸਾਰਣ ਦੇ ਅਧਿਕਾਰ ਦਾ ਮੁੱਦਾ ਉੱਠਿਆ ਸੀ। 2017 ’ਚ ਸੂਬੇ ’ਚ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਏਕਾਧਿਕਾਰ ਵਾਲੇ ਚੈਨਲ ਦੇ ਗੁਰਬਾਣੀ ਦਾ ਅਧਿਕਾਰ ਲੈ ਕੇ ਕਿਸੇ ਸੁਤੰਤਰ ਚੈਨਲ ਨੂੰ ਸੌਂਪਿਆ ਜਾਵੇਗਾ। ਪਰ ਇਸ ਤੋਂ ਬਾਅਦ ਕਾਰਵਾਈ ਅੱਗੇ ਨਹੀਂ ਵਧੀ। ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਚੈਨਲਾਂ ’ਤੇ ਮੁਫ਼ਤ ਪ੍ਰਸਾਰਣ ਲਈ ਸਰਕਾਰ ਆਧੁਨਿਕ ਕੈਮਰੇ, ਜ਼ਰੂਰੀ ਉਪਕਰਨ, ਨਵਾਂ ਬੁਨਿਆਦੀ ਢਾਂਚਾ ਤੇ ਤਕਨੀਕ ਮੁਹੱਈਆ ਕਰਵਾਉਣ ਦਾ ਸਾਰਾ ਖ਼ਰਚਾ ਚੁੱਕਣ ਲਈ ਤਿਆਰ ਹੈ।

ਕਰਾਰ ਤੋਂ ਆਮਦਨ ’ਤੇ ਟਿੱਪਣੀ ਤੋਂ ਇਨਕਾਰ

ਐੱਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਗੁਰਬਾਣੀ ਪ੍ਰਸਾਰਣ ਤੋਂ ਐੱਸਜੀਪੀਸੀ ਨੂੰ ਹੋਣ ਵਾਲੀ ਆਮਦਨ ਬਾਰੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਧਾਮੀ ਨੇ ਕਿਹਾ ਕਿ ਉਨ੍ਹਾਂ ਦਾ ਸਾਰਾ ਧਿਆਨ ਗੁਰਦੁਆਰਾ ਸਾਹਿਬ ਦੇ ਸਹੀ ਪ੍ਰਬੰਧਾਂ ਵੱਲ ਰਹਿੰਦਾ ਹੈ। ਹਾਲਾਂਕਿ ਸੂਤਰਾਂ ਦਾ ਕਹਿਣਾ ਹੈ ਕਿ ਐੱਸਜੀਪੀਸੀ ਨੂੰ ਪ੍ਰਸਾਰਣ ਦੇ ਅਧਿਕਾਰ ਚੈਨਲ ਨੂੰ ਦਿੱਤੇ ਜਾਣ ’ਤੇ ਹਰ ਸਾਲ ਲਗਪਗ ਦੋ ਕਰੋੜ ਰੁਪਏ ਦੀ ਆਮਦਨ ਹੋ ਰਹੀ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live