Radio Spice
India News

SGPC ਦੀ ਇਕੱਤਰਤਾ 'ਚ ਸਮੂਹ ਮੁਲਾਜ਼ਮਾਂ ਲਈ 4% ਮਹਿੰਗਾਈ ਭੱਤੇ ਸਮੇਤ ਲਏ ਗਏ ਅਹਿਮ ਫੈਸਲੇ

By 111459pwpadmin•

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਇਕੱਤਰਤਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਦੀ ਅਗਵਾਈ ਹੇਠ ਹੋਈ ਜਿਸ ਵਿੱਚ ਅਹਿਮ ਫੈਸਲੇ ਲਏ ਗਏ। ਸ਼੍ਰੋਮਣੀ ਕਮੇਟੀ (Shiromani Committee) ਦੀ ਅੰਤ੍ਰਿੰਗ ਕਮੇਟੀ ਨੇ ਮੁਲਾਜ਼ਮਾਂ ਨੂੰ ਚਾਰ ਪ੍ਰਤੀਸ਼ਤ ਮਹਿੰਗਾਈ ਭੱਤਾ ਦੇਣ ਦਾ ਫੈਸਲਾ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri H

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਇਕੱਤਰਤਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਦੀ ਅਗਵਾਈ ਹੇਠ ਹੋਈ ਜਿਸ ਵਿੱਚ ਅਹਿਮ ਫੈਸਲੇ ਲਏ ਗਏ। ਸ਼੍ਰੋਮਣੀ ਕਮੇਟੀ (Shiromani Committee) ਦੀ ਅੰਤ੍ਰਿੰਗ ਕਮੇਟੀ ਨੇ ਮੁਲਾਜ਼ਮਾਂ ਨੂੰ ਚਾਰ ਪ੍ਰਤੀਸ਼ਤ ਮਹਿੰਗਾਈ ਭੱਤਾ ਦੇਣ ਦਾ ਫੈਸਲਾ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਦੇ ਸਾਬਕਾ ਮੁੱਖ ਗ੍ਰੰਥ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਹਿਸਟੋਰੀਅਨ ਸਵਰਨ ਸਿੰਘ ਚੂਸਲੇਵੜ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਉਣ ਦਾ ਫੈਸਲਾ ਲਿਆ ਗਿਆ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਥਿਤ ਸ੍ਰੀ ਗੁਰੂ ਰਾਮਦਾਸ ਲਾਇਬ੍ਰੇਰੀ ਨੂੰ 100 ਸਾਲ ਹੋਣ 'ਤੇ ਇਸ ਦੇ ਅੰਦਰ ਮੌਜੂਦ 13,000 ਕਿਤਾਬਾਂ ਨੂੰ ਡਿਜੀਟਲ ਵਿਧੀ ਰਾਹੀਂ ਸੁਰੱਖਿਅਤ ਰੱਖਿਆ ਜਾਵੇਗਾ। ਇਨ੍ਹਾਂ ਵਿਚ ਪੰਜਾਬੀ, ਹਿੰਦੀ, ਉਰਦੂ, ਅੰਗਰੇਜ਼ੀ, ਬੰਗਾਲੀ ਤੇ ਫਾਰਸੀ ਦੀਆਂ ਕਿਤਾਬਾਂ ਹਨ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਵਿਦੇਸ਼ਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਭੇਜਣ ਸਬੰਧੀ ਦੀ ਸਬ-ਕਮੇਟੀ ਦੀ ਰਿਪੋਰਟ ਅਨੁਸਾਰ ਵਿਦੇਸ਼ਾਂ 'ਚ ਜਹਾਜ਼ਾਂ ਦੀ ਥਾਂ 'ਤੇ ਪਾਵਨ ਸਰੂਪ ਨਾ ਭੇਜ ਕੇ ਵਿਸ਼ੇਸ਼ ਬੱਸਾਂ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਭੇਜੇ ਜਾਣ ਸੰਬੰਧੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜੀ ਜਾਵੇਗੀ।

HSGPC ਵੱਲੋਂ ਗ਼ਲਤ ਸ਼ਬਦਾਵਲੀ ਦੀ ਵਰਤੋਂ ਸਬੰਧੀ ਨਿੰਦਾ ਮਤਾ ਪਾਸ

ਹਰਿਆਣਾ ਸਿੱਖ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGPC) ਦੀ ਹੋਈ 14 ਅਗਸਤ ਨੂੰ ਮੀਟਿੰਗ ਵਿੱਚ ਗਲਤ ਸ਼ਬਦਾਵਲੀ ਦੀ ਵਰਤੋਂ ਕਰਨ 'ਤੇ ਸ਼੍ਰੋਮਣੀ ਕਮੇਟੀ ਨੇ ਨਿੰਦਾ ਮਤਾ ਪਾਸ ਕੀਤਾ ਹੈ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਉਣ ਸਬੰਧੀ ਭਾਸ਼ਾ ਪ੍ਰਫੋਰਮਾ ਹਿੰਦੀ ਭਾਸ਼ਾ ਵਿਚ ਤਿਆਰ ਕਰਨ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਪਰਫੋਰਮੇ ਨੂੰ ਪੰਜਾਬੀ ਭਾਸ਼ਾ ਵਿੱਚ ਵੀ ਕੀਤਾ ਜਾਵੇ ਕਿਉਂਕਿ ਇਹ ਹਰਿਆਣੇ ਦੀ ਦੂਸਰੀ ਭਾਸ਼ਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਹਰਿਆਣਾ ਗੁਰਦੁਆਰਾ ਦੀਆਂ ਚੋਣਾਂ ਦੇ ਪ੍ਰਫੋਰਮੇ 'ਚ ਪੰਜਾਬੀ ਭਾਸ਼ਾ ਨੂੰ ਪਹਿਲ ਦੇਣੀ ਚਾਹੀਦੀ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live