Radio Spice
India News

SGPC ਨੇ ਸੱਦੀ ਅਹਿਮ ਮੀਟਿੰਗ, 4 ਮਤੇ ਹੋਏ ਪਾਸ, CM Mann ਤੋਂ ਮੰਗਿਆ ਅਸਤੀਫਾ

By 111459pwpadmin•

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਲਤਾਨਪੁਰ ਲੋਧੀ ਗੁਰਦੁਆਰਾ ਸਾਹਿਬ 'ਚ ਪੁਲਿਸ ਵੱਲੋਂ ਗੋਲੀ ਚਲਾਉਣ ਦੇ ਮਾਮਲੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਐਸਜੀਪੀਸੀ ਵੱਲੋਂ ਵੀਰਵਾਰ ਨੂੰ ਵਿਸ਼ੇਸ਼ ਮੀਟਿੰਗ ਸੱਦੀ ਗਈ ਹੈ ਜਿਸ ਵਿੱਚ ਚਾਰ ਪ੍ਰਸਤਾਵਾਂ 'ਤੇ ਸਹਿਮਤੀ ਬਣੀ। ਇਸ ਦੇ ਨਾਲ ਹੀ ਸੀਐਮ ਮਾਨ ਖਿਲਾਫ ਐਫਆਈਆਰ ਦਰਜ ਕਰਨ ਦਾ ਪ੍ਰਸਤਾਵ ਵੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਲਤਾਨਪੁਰ ਲੋਧੀ ਗੁਰਦੁਆਰਾ ਸਾਹਿਬ 'ਚ ਪੁਲਿਸ ਵੱਲੋਂ ਗੋਲੀ ਚਲਾਉਣ ਦੇ ਮਾਮਲੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਐਸਜੀਪੀਸੀ ਵੱਲੋਂ ਵੀਰਵਾਰ ਨੂੰ ਵਿਸ਼ੇਸ਼ ਮੀਟਿੰਗ ਸੱਦੀ ਗਈ ਹੈ ਜਿਸ ਵਿੱਚ ਚਾਰ ਪ੍ਰਸਤਾਵਾਂ 'ਤੇ ਸਹਿਮਤੀ ਬਣੀ। ਇਸ ਦੇ ਨਾਲ ਹੀ ਸੀਐਮ ਮਾਨ ਖਿਲਾਫ ਐਫਆਈਆਰ ਦਰਜ ਕਰਨ ਦਾ ਪ੍ਰਸਤਾਵ ਵੀ ਪਾਸ ਕੀਤਾ ਗਿਆ ਹੈ।

ਮੀਟਿੰਗ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੁਲਾਇਆ ਸੀ ਜਿਸ ਵਿੱਚ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਕੁੱਲ 4 ਮਤੇ ਪਾਸ ਕੀਤੇ ਗਏ। ਜਿਸ 'ਚ ਪਹਿਲੇ ਮਤੇ ਵਿੱਚ ਸੀ.ਐਮ ਭਗਵੰਤ ਮਾਨ 'ਤੇ ਗੁਰੂਘਰ 'ਚ ਗੋਲੀਬਾਰੀ ਦਾ ਦੋਸ਼ ਲਗਾਇਆ ਅਤੇ ਉਨ੍ਹਾਂ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਲਈ ਕਿਹਾ। ਐਡਵੋਕੇਟ ਧਾਮੀ ਨੇ ਕਿਹਾ ਕਿ ਸੀਐਮ ਭਗਵੰਤ ਮਾਨ ਪੰਜਾਬ ਦੇ ਗ੍ਰਹਿ ਮੰਤਰੀ ਹਨ ਅਤੇ ਉਨ੍ਹਾਂ ਦੀ ਇਜਾਜ਼ਤ ਤੋਂ ਬਿਨਾਂ ਅਜਿਹਾ ਹੋਣਾ ਸੰਭਵ ਨਹੀਂ ਹੈ।

ਇਸ ਦੇ ਨਾਲ ਹੀ ਦੂਜੇ ਪ੍ਰਸਤਾਵ ਵਿੱਚ ਐਸਜੀਪੀਸੀ ਨੇ ਇਸ ਪੂਰੇ ਮਾਮਲੇ ਵਿੱਚ ਸ਼ਾਮਲ ਅਧਿਕਾਰੀਆਂ ਅਤੇ ਸੀਐਮ ਭਗਵੰਤ ਮਾਨ ਖ਼ਿਲਾਫ਼ 295ਏ ਤਹਿਤ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ।

ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰੇਗਾ ਵਫ਼ਦ

ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਾ ਵਫ਼ਦ ਰਾਜਪਾਲ ਪੰਜਾਬ ਬਨਵਾਰੀ ਲਾਲ ਪੁਰੋਹਿਤ ਨੂੰ ਵੀ ਮਿਲੇਗਾ। ਰਾਜਪਾਲ ਨਾਲ ਮੁਲਾਕਾਤ ਕਰਕੇ ਇਸ ਘਟਨਾ ਵਿੱਚ ਸ਼ਾਮਲ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰਨਗੇ। ਧਾਮੀ ਨੇ ਕਿਹਾ ਕਿ ਪਹਿਲਾਂ ਹੀ ਕਈ ਮਾਮਲਿਆਂ ਵਿੱਚ ਜਾਂਚ ਦੇ ਨਾਂਅ ’ਤੇ ਸਾਲਾਂਬੱਧੀ ਉਡੀਕ ਕੀਤੀ ਜਾ ਚੁੱਕੀ ਹੈ।

ਬਰਗਾੜੀ ਅਤੇ ਬਹਿਬਲ ਕਲਾਂ ਬੇਅਦਬੀ ਕਾਂਡ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਦੀ ਜਾਂਚ 9 ਸਾਲਾਂ ਤੋਂ ਚੱਲ ਰਹੀ ਹੈ। ਅਜਿਹੀ ਸਥਿਤੀ ਵਿੱਚ ਸ਼੍ਰੋਮਣੀ ਕਮੇਟੀ ਗੁਰੂਘਰਾਂ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਜਾਰੀ ਰੱਖਣ ਦੀ ਇਜਾਜ਼ਤ ਨਹੀਂ ਦੇ ਸਕਦੀ। ਅਸੀਂ ਜਾਂਚ ਦੀ ਉਡੀਕ ਨਹੀਂ ਕਰ ਸਕਦੇ।

ਅਦਾਲਤ ਦਾ ਦਰਵਾਜ਼ਾ ਖੜਕਾਏਗੀ SGPC

ਚੌਥੇ ਮਤੇ ਵਿੱਚ, SGPC ਨੇ ਫੈਸਲਾ ਕੀਤਾ ਕਿ ਜੇਕਰ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ ਤਾਂ ਉਹ ਅਦਾਲਤ ਤੱਕ ਪਹੁੰਚ ਕਰੇਗੀ। ਪਹਿਲਾਂ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਬਾਰੇ ਪੁਲੀਸ ਨਾਲ ਗੱਲ ਕੀਤੀ ਜਾਵੇਗੀ। ਜੇਕਰ ਸਰਕਾਰ ਵੱਲੋਂ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਸਰਕਾਰ ਵਿਰੁੱਧ ਇਸਤਗਾਸਾ ਕੇਸ ਦਾਇਰ ਕਰਨਗੇ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live