Radio Spice
India News

SGPC ਚੋਣਾਂ ਸਬੰਧੀ ਵੋਟਰ ਸੂਚੀਆਂ ਤਿਆਰ ਕਰਨ ਦਾ ਪ੍ਰੋਗਰਾਮ ਜਾਰੀ, 21 ਅਕਤੂਬਰ ਤੋਂ ਸ਼ੁਰੂ ਹੋਵੇਗੀ ਵੋਟਰਾਂ ਦੀ ਰਜਿਸਟ੍ਰੇਸ਼ਨ

By 111459pwpadmin•

ਚੀਫ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਗੁਰਦੁਆਰਾ ਬੋਰਡ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਜ਼ਿਲਾ ਚੋਣ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ

ਚੀਫ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਗੁਰਦੁਆਰਾ ਬੋਰਡ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਜ਼ਿਲਾ ਚੋਣ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਪ੍ਰੀਕ੍ਰਿਆ ਤਹਿਤ ਸਭ ਤੋਂ ਪਹਿਲਾਂ 21 ਅਕਤੂਬਰ 2023 ਨੂੰ ਵੋਟਰ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ ਜੋ ਕਿ 15 ਨਵੰਬਰ 2023 ਤੱਕ ਚੱਲੇਗੀ। ਇਸ ਦੌਰਾਨ ਵੋਟਰ ਸੂਚੀ ਦੀ ਤਿਆਰੀ ਲਈ ਕੇਸਾਧਾਰੀ ਵਿਅਕਤੀਆਂ ਪਾਸੋਂ ਫਾਰਮ ਪ੍ਰਾਪਤ ਕੀਤੇ ਜਾਣਗੇ। ਉਨਾਂ ਦੱਸਿਆ ਕਿ ਲੋੜੀਂਦੇ ਫਾਰਮ ਪੇਂਡੂ ਖੇਤਰਾਂ ਵਿੱਚ ਜਿਲ੍ਹੇ ਦੇ ਸਮੂਹ ਪਟਵਾਰੀਆਂ ਅਤੇ ਸ਼ਹਿਰੀ ਖੇਤਰ ਵਿੱਚ ਨਗਰ ਨਿਗਮ, ਨਗਰ ਕੌਂਸਲਾਂ, ਨਗਰ ਪੰਚਾਇਤਾਂ, ਕਾਰਜ ਸਾਧਕ ਅਫ਼ਸਰਾਂ ਪਾਸ ਜਮ੍ਹਾ ਕਰਵਾ ਸਕਣਗੇ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਅੰਮ੍ਰਿਤਸਰ ਵਿੱਚ ਪੈਂਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੋਣ ਹਲਕੇ 87- ਬਾਬਾ ਬਕਾਲਾ ਲਈ ਉੱਪ ਮੰਡਲ ਮੈਜਿਸਟ੍ਰੇਟ ਬਾਬਾ ਬਕਾਲਾ, 95-ਵੇਰਕਾ ਲਈ ਉੱਪ ਮੰਡਲ ਮੈਜਿਸਟ੍ਰੇਟ ਅੰਮ੍ਰਿਤਸਰ-2, 96-ਅੰਮ੍ਰਿਤਸਰ ਸ਼ਹਿਰ ਪੂਰਬੀ ਲਈ ਜਾਇੰਦਟ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ, 97-ਅੰਮ੍ਰਿਤਸਰ ਸ਼ਹਿਰ ਕੇਂਦਰੀ ਲਈ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ, 98-ਅੰਮ੍ਰਿਤਸਰ ਸ਼ਹਿਰ ਪੱਛਮੀ ਲਈ ਵਧੀਕ ਚੀਫ ਮੁੱਖ ਪ੍ਰਸਾਸ਼ਕ ਅੰਮ੍ਰਿਤਸਰ ਵਿਕਾਸ ਅਥਾਰਿਟੀ, 99-ਚੋਗਾਵਾਂ ਲਈ ਉੱਪ ਮੰਡਲ ਮੈਜਿਸਟ੍ਰੇਟ ਲੋਪੋਕੇ, 100-ਅਜਨਾਲਾ ਲਈ ਉੱਪ ਮੰਡਲ ਮੈਜਿਸਟ੍ਰੇਟ ਅਜਨਾਲਾ, 101-ਗੁਰੂ ਕਾ ਬਾਗ ਲਈ ਉੱਪ ਮੰਡਲ ਮੈਜਿਸਟ੍ਰੇਟ ਮਜੀਠਾ, 102-ਜੰਡਿਆਲਾ ਲਈ ਉੱਪ ਮੰਡਲ ਮੈਜਿਸਟ੍ਰੇਟ ਅੰਮ੍ਰਿਤਸਰ-1 ਅਤੇ 103-ਮੱਤੇਵਾਲ ਲਈ ਸਹਾਇਕ ਕਮਿਸ਼ਨਰ ਜਨਰਲ ਰਿਵਾਈਜਿੰਗ ਅਥਾਰਿਟੀ ਅਫ਼ਸਰ ਨਿਯੁਕਤ ਕੀਤਾ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਕੇਵਲ ਕੇਸਾਧਾਰੀ ਸਿੱਖ ਵਿੱਚ ਗੁਰਦੁਆਰਾ ਵੋਟਰ ਸੂਚੀ ਵਿੱਚ ਨਾਮ ਸ਼ਾਮਲ ਕਰਨ ਲਈ ਫਾਰਮ ਨੰਬਰ 1 ਭਰਨ ਦੀ ਖੇਚਲ ਅਤੇ ਫਾਰਮ ਵਿਅਕਤੀ ਦੇ ਰੂਪ ਵਿੱਚ ਹੀ ਪ੍ਰਾਪਤ ਕੀਤੇ ਜਾਣਗੇ। ਉਨਾਂ ਦੱਸਿਆ ਕਿ ਫਾਰਮ ਨੰਬਰ 1 ਜਿਲ੍ਹਾ ਪ੍ਰਸਾਸ਼ਨ ਦੀ ਵੈਬਸਾਈਟ www.amritsar.nic.in ਉਪਲੱਬਧ ਕਰਵਾ ਦਿੱਤਾ ਗਿਆ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live