Radio Spice
India News

Sidhu Moose Wala ਕਤਲ ਮਾਮਲੇ 'ਚ ਪੇਸ਼ੀ, ਲਾਰੈੈਂਸ ਰਿਹਾ ਗ਼ੈਰ ਹਾਜ਼ਰ ! ਬਲਕੌਰ ਸਿੰਘ ਦਾ ਆਇਆ ਬਿਆਨ

By 111459pwpadmin•

ਮਨਸਾ - ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੀ ਬੁੱਧਵਾਰ ਨੂੰ ਮਾਨਸਾ ਦੀ ਅਦਾਲਤ ਵਿੱਚ ਸੁਣਵਾਈ ਹੋਈ। ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਛੱਡ ਕੇ 24 ਮੁਲਜ਼ਮ ਜੇਲ੍ਹ ਤੋਂ ਹੀ ਵਰਚੁਅਲ ਤੌਰ 'ਤੇ ਅਦਾਲਤ 'ਚ ਪੇਸ਼ ਹੋਏ। ਪੇਸ਼ ਹੋਏ ਇਹਨਾਂ ਗੈਂਗਸਟਰਾਂ 'ਚ ਜੱਗੂ ਭਗਵਾਨਪੁਰੀਆ, ਪ੍ਰਿਅਵਰਤ ਫੌਜੀ, ਅੰਕਿਤ ਸੇਰਸਾ ਸਮੇਤ ਬਾਕੀ 24 ਗੈਂਗਸਟਰ ਹਨ। ਮੂਸੇਵਾਲਾ ਕਤਲ ਕੇਸ ਦੀ

ਮਨਸਾ - ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੀ ਬੁੱਧਵਾਰ ਨੂੰ ਮਾਨਸਾ ਦੀ ਅਦਾਲਤ ਵਿੱਚ ਸੁਣਵਾਈ ਹੋਈ। ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਛੱਡ ਕੇ 24 ਮੁਲਜ਼ਮ ਜੇਲ੍ਹ ਤੋਂ ਹੀ ਵਰਚੁਅਲ ਤੌਰ 'ਤੇ ਅਦਾਲਤ 'ਚ ਪੇਸ਼ ਹੋਏ। ਪੇਸ਼ ਹੋਏ ਇਹਨਾਂ ਗੈਂਗਸਟਰਾਂ 'ਚ ਜੱਗੂ ਭਗਵਾਨਪੁਰੀਆ, ਪ੍ਰਿਅਵਰਤ ਫੌਜੀ, ਅੰਕਿਤ ਸੇਰਸਾ ਸਮੇਤ ਬਾਕੀ 24 ਗੈਂਗਸਟਰ ਹਨ। ਮੂਸੇਵਾਲਾ ਕਤਲ ਕੇਸ ਦੀ ਹੁਣ ਅਗਲੀ ਸੁਣਵਾਈ 23 ਅਗਸਤ ਨੂੰ ਹੋਵੇਗੀ। 

ਐਸਆਈਟੀ ਨੇ ਜਾਂਚ ਵਿੱਚ ਕਿਹਾ ਕਿ ਕਤਲ ਬਦਲੇ ਦੀ ਭਾਵਨਾ ਨਾਲ ਕੀਤਾ ਗਿਆ ਸੀ। ਪੁਲਿਸ ਨੇ 27 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਜਦਕਿ ਜਗਦੀਪ ਰੂਪਾ, ਮਨਪ੍ਰੀਤ ਮੁਕਾਬਲੇ ਵਿੱਚ ਮਾਰੇ ਗਏ ਹਨ।

ਵਰਚੁਅਲ ਤੌਰ 'ਤੇ ਅਦਾਲਤ 'ਚ ਪੇਸ਼ ਕੀਤੇ ਗਏ 24 ਗੈਂਗਸਟਰਾਂ 'ਤੇ Sidhu Moose Wala ਦੇ ਪਿਤਾ ਬਲਕੌਰ ਸਿੰਘ ਦਾ ਵੀ ਬਿਆਨ ਸਾਹਮਣੇ ਆ ਗਿਆ ਹੈ। ਬਲਕੌਰ ਸਿੰਘ ਨੇ ਕਿਹਾ ਕਿ ਅਦਾਤਲ ਵਿੱਚ ਹੁਣ ਟਰਾਇਲ ਸ਼ੁਰੂ ਹੋ ਗਏ ਹਨ। ਅੱਜ ਦੀ ਪੇਸ਼ੀ ਵਰਚੁਆਲ ਤੌਰ 'ਤੇ ਰਹੀ ਸ਼ਾਇਦ ਪੰਜਾਬ ਬੰਦ ਹੋਣ ਕਰਕੇ ਇਹਨਾਂ ਗੈਂਗਸਟਰਾਂ ਨੂੰ ਕੋਰਟ 'ਚ ਪੇਸ਼ ਨਹੀਂ ਕੀਤਾ ਗਿਆ। 


ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਮੀਦ ਹੈ ਕਿ ਅਗਲੀ ਸੁਣਵਾਈ ਦੌਰਾਨ ਇਹਨਾਂ ਸਾਰੇ ਗੈਂਗਸਟਰਾਂ ਨੂੰ ਪੁਲਿਸ  ਨਿੱਜੀ ਤੌਰ 'ਤੇ ਅਦਾਲਤ 'ਚ ਲਿਆਵੇਗੀ। ਉਹਨਾਂ ਨੇ ਕਿਹਾ ਕਿ ਗੋਲਡੀ ਬਰਾੜ ਹਾਲੇ ਵੀ ਵਿਦੇਸ਼ 'ਚ ਲੁਕਿਆ ਹੋਇਆ ਹੈ। ਪੁਲਿਸ ਨੂੰ ਗੋਲਡੀ ਤੱਕ ਵੀ ਹੱਥ ਪਾਉਣਾ ਚਾਹੀਦਾ ਹੈ। ਇਸ ਤੋਂ ਇਲਾਵਾ ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਸਾਨੂੰ ਪੂਰੀ ਉਮੀਦ ਹੈ ਕਿ ਅਦਾਲਤ ਜ਼ਰੂਰ ਇਨਸਾਫ਼ ਦੇਵੇਗੀ। 

26 ਅਗਸਤ 2022 ਨੂੰ ਜਾਂਚ ਟੀਮ ਨੇ ਗੈਂਗਸਟਰਾਂ ਲਾਰੇਂਸ ਬਿਸ਼ਨੋਈ, ਗੋਲਡੀ ਬਰਾੜ ਤੇ ਜੱਗੂ ਭਗਵਾਨਪੁਰੀਆ ਸਮੇਤ 24 ਵਿਅਕਤੀਆਂ ਖ਼ਿਲਾਫ਼ 1,850 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ, ਜਦਕਿ ਸੱਤ ਮੁਲਜ਼ਮਾਂ ਖ਼ਿਲਾਫ਼ 5 ਦਸੰਬਰ ਨੂੰ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ ਕੀਤੀ ਗਈ ਸੀ।

ਕੁੱਲ 31 ਮੁਲਜ਼ਮਾਂ ਵਿੱਚੋਂ ਪੁਲੀਸ ਨੇ 27 ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਵਿੱਚ ਮਨਦੀਪ ਸਿੰਘ ਤੇ ਮਨਮੋਹਨ ਸਿੰਘ ਫਰਵਰੀ 'ਚ ਗੋਇੰਦਵਾਲ ਜੇਲ੍ਹ ਵਿੱਚ ਝੜਪ ਦੌਰਾਨ ਮਾਰੇ ਗਏ ਸਨ। ਗੋਲਡੀ ਬਰਾੜ ਸਮੇਤ ਤਿੰਨ ਮੁਲਜ਼ਮ ਫਰਾਰ ਹਨ ਤੇ ਵਿਦੇਸ਼ ਵਿੱਚ ਦੱਸੇ ਜਾ ਰਹੇ ਹਨ। 

ਇੱਕ ਮੁਲਾਜ਼ਮ ਸਚਿਨ ਥਾਪਨ ਬਿਸ਼ਨੋਈ ਹੈ, ਜਿਸ ਦੀ ਇਸ ਮਹੀਨੇ ਦੇ ਸ਼ੁਰੂ ਵਿੱਚ ਅਜ਼ਰਬਾਇਜਾਨ ਤੋਂ ਹਵਾਲਗੀ ਹਾਸਲ ਕੀਤੀ ਗਈ ਸੀ ਤੇ ਹੁਣ ਉਹ ਐੱਨਆਈਏ ਦੀ ਹਿਰਾਸਤ ਵਿੱਚ ਹੈ। ਮੂਸੇਵਾਲਾ ਕਤਲ ਕੇਸ ਵਿੱਚ ਮਾਨਸਾ ਪੁਲੀਸ ਜਲਦੀ ਹੀ ਉਸ ਨੂੰ ਟਰਾਂਜ਼ਿਟ ਰਿਮਾਂਡ 'ਤੇ ਲਿਆਵੇਗੀ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live