Radio Spice
India News

ਪੰਜਾਬ ਦਾ ਪਹਿਲਾ ‘Tourism Summit’ ਅੱਜ ਤੋਂ ਸ਼ੁਰੂ :<br>ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਤਿੰਨ ਰੋਜ਼ਾ ਸੰਮੇਲਨ

By 111459pwpadmin•

ਪੰਜਾਬ ਦਾ ਪਹਿਲਾ ਤਿੰਨ ਰੋਜ਼ਾ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਹ ਸੰਮੇਲਨ 11, 12 ਅਤੇ 13 ਸਤੰਬਰ ਤੱਕ ਮੁਹਾਲੀ ਦੇ ਸੈਕਟਰ-82 ਵਿੱਚ ਚੱਲੇਗਾ। ਪੰਜਾਬ ਸਰਕਾਰ ਨੂੰ ਪੰਜਾਬ ਤੋਂ ਹੀ ਨਹੀਂ ਸਗੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਵੀ ਨਿਵੇਸ਼ਕਾਂ ਦੀ ਉਡੀਕ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵੀਡੀਓ ਜਾਰੀ ਕਰਕੇ ਸਾਰਿਆਂ ਨੂੰ

ਪੰਜਾਬ ਦਾ ਪਹਿਲਾ ਤਿੰਨ ਰੋਜ਼ਾ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਹ ਸੰਮੇਲਨ 11, 12 ਅਤੇ 13 ਸਤੰਬਰ ਤੱਕ ਮੁਹਾਲੀ ਦੇ ਸੈਕਟਰ-82 ਵਿੱਚ ਚੱਲੇਗਾ। ਪੰਜਾਬ ਸਰਕਾਰ ਨੂੰ ਪੰਜਾਬ ਤੋਂ ਹੀ ਨਹੀਂ ਸਗੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਵੀ ਨਿਵੇਸ਼ਕਾਂ ਦੀ ਉਡੀਕ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵੀਡੀਓ ਜਾਰੀ ਕਰਕੇ ਸਾਰਿਆਂ ਨੂੰ ਸੈਰ ਸਪਾਟਾ ਸੰਮੇਲਨ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਮੇਜ਼ਬਾਨ ਪੰਜਾਬ ਵੱਡੀਆਂ ਅੱਖਾਂ ਨਾਲ ਉਡੀਕ ਕਰ ਰਿਹਾ ਹੈ। ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਵੀ ਆਸ ਪ੍ਰਗਟਾਈ ਹੈ ਕਿ ਇਸ ਸੰਮੇਲਨ ਤੋਂ ਪੰਜਾਬ ਦੇ ਸੈਰ ਸਪਾਟਾ ਖੇਤਰ ਨੂੰ ਕਾਫੀ ਲਾਭ ਮਿਲੇਗਾ।

ਪੰਜਾਬ ਸਰਕਾਰ ਆਪਣੇ ਪਹਿਲੇ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਤੋਂ ਸੂਬੇ ਵਿੱਚ ਵੱਡੇ ਨਿਵੇਸ਼ ਦੀ ਉਮੀਦ ਕਰ ਰਹੀ ਹੈ। ਸੂਬਾ ਸਰਕਾਰ ਨੇ ਮੁਹਾਲੀ ਸਮੇਤ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਹੋਰ ਕਈ ਜ਼ਿਲ੍ਹਿਆਂ ਵਿੱਚ ਕਈ ਸੈਰ ਸਪਾਟਾ ਸਥਾਨਾਂ ਦੀ ਸ਼ਨਾਖਤ ਕੀਤੀ ਹੈ, ਜਿੱਥੇ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਜਾ ਸਕਦੀਆਂ ਹਨ। ਅਜਿਹੀਆਂ ਥਾਵਾਂ ‘ਤੇ ਕਈ ਤਰ੍ਹਾਂ ਦੇ ਵੱਡੇ ਪ੍ਰੋਜੈਕਟ ਸਥਾਪਿਤ ਕੀਤੇ ਜਾ ਸਕਦੇ ਹਨ। ਵੰਡਰਲਾ ਗਰੁੱਪ 500 ਕਰੋੜ ਰੁਪਏ ਦਾ ਨਿਵੇਸ਼ ਕਰਕੇ ਮੋਹਾਲੀ ਵਿੱਚ ਥੀਮ ਪਾਰਕ ਅਤੇ ਵਾਟਰ ਸਪੋਰਟਸ ਸਥਾਪਿਤ ਕਰ ਸਕਦਾ ਹੈ।

ਪੰਜਾਬ ਸਰਕਾਰ ਨੂੰ ਉਮੀਦ ਹੈ ਕਿ ਪਹਿਲੇ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਵਿੱਚ ਵੱਖ-ਵੱਖ ਰਾਜਾਂ ਦੇ ਉਦਯੋਗਪਤੀ ਸ਼ਾਮਲ ਹੋਣਗੇ। ਵੰਡਰਲਾ ਗਰੁੱਪ ਤੋਂ ਇਲਾਵਾ, ਕਲੱਬ ਮਹਿੰਦਰਾ ਮੋਹਾਲੀ ਜਾਂ ਇਸ ਦੇ ਆਲੇ-ਦੁਆਲੇ ਕਿਸੇ ਬਿਹਤਰ ਥਾਂ ਦੀ ਤਲਾਸ਼ ਕਰ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਮੋਹਾਲੀ ਵਿੱਚ ਥੀਮ ਪਾਰਕ ਅਤੇ ਵਾਟਰ ਸਪੋਰਟਸ ਪ੍ਰੋਜੈਕਟ ਤੋਂ ਇਲਾਵਾ ਪੰਜਾਬ ਸਰਕਾਰ ਸਹਿਮਤੀ ਬਣਨ ਅਤੇ ਐਮਓਯੂ ਸਾਈਨ ਹੋਣ ਤੋਂ ਬਾਅਦ ਹੋਰ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇਵੇਗੀ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live