Radio Spice
India News

ਨਹੀਂ ਮਿਲ ਰਿਹਾ Voter ID Card ਤਾਂ ਨਾ ਹੋਵੋ ਪਰੇਸ਼ਾਨ, ਇਸ ਐਪ 'ਤੇ ਬਣ ਜਾਵੇਗਾ ਤੁਹਾਡਾ ਕੰਮ

By 111459pwpadmin•

Lok Sabha Election 2024 ਦੇ ਛੇਵੇਂ ਪੜਾਅ ਲਈ 25 ਮਈ ਯਾਨੀ ਅੱਜ ਵੋਟਿੰਗ ਹੋ ਰਹੀ ਹੈ। ਇਸ ਪੜਾਅ 'ਚ ਵੋਟਰ ਦਿੱਲੀ ਸਮੇਤ ਕੁੱਲ 58 ਸੀਟਾਂ 'ਤੇ ਨੇਤਾਵਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਜੇਕਰ ਤੁਸੀਂ ਵੀ ਇਸ ਪੜਾਅ 'ਚ ਵੋਟ ਪਾਉਣ ਜਾ ਰਹੇ ਹੋ, ਪਰ ਵੋਟਰ ਆਈਡੀ ਕਾਰਡ ਨਾ ਹੋਣ ਕਾਰਨ ਤੁਹਾਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਤੁਹਾਡਾ ਕੰਮ ਵੋਟਰ ਆਈਡੀ ਕਾਰਡ

 Lok Sabha Election 2024 ਦੇ ਛੇਵੇਂ ਪੜਾਅ ਲਈ 25 ਮਈ ਯਾਨੀ ਅੱਜ ਵੋਟਿੰਗ ਹੋ ਰਹੀ ਹੈ। ਇਸ ਪੜਾਅ 'ਚ ਵੋਟਰ ਦਿੱਲੀ ਸਮੇਤ ਕੁੱਲ 58 ਸੀਟਾਂ 'ਤੇ ਨੇਤਾਵਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਜੇਕਰ ਤੁਸੀਂ ਵੀ ਇਸ ਪੜਾਅ 'ਚ ਵੋਟ ਪਾਉਣ ਜਾ ਰਹੇ ਹੋ, ਪਰ ਵੋਟਰ ਆਈਡੀ ਕਾਰਡ ਨਾ ਹੋਣ ਕਾਰਨ ਤੁਹਾਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਤੁਹਾਡਾ ਕੰਮ ਵੋਟਰ ਆਈਡੀ ਕਾਰਡ ਤੋਂ ਬਿਨਾਂ ਵੀ ਬਣ ਸਕਦਾ ਹੈ। ਜੇਕਰ ਤੁਸੀਂ ਇਹ ਕਾਰਡ ਨਹੀਂ ਲੈ ਪਾ ਰਹੇ ਹੋ ਤਾਂ ਇੱਥੇ ਅਸੀਂ ਤੁਹਾਨੂੰ ਇਕ ਅਜਿਹਾ ਤਰੀਕਾ ਦੱਸਣ ਜਾ ਰਹੇ ਹਾਂ ਜਿਸ ਨਾਲ ਤੁਸੀਂ ਇਸ ਤੋਂ ਬਿਨਾਂ ਹੀ ਵੋਟ ਪਾ ਸਕੋਗੇ।

ਕਿਹੜੇ ਦਸਤਾਵੇਜ਼ਾਂ ਦੀ ਪਵੇਗੀ ਲੋੜ

ਵੋਟ ਪਾਉਣ ਲਈ ਕੁਝ ਜ਼ਰੂਰੀ ਦਸਤਾਵੇਜ਼ਾਂ ਦੀ ਲੋੜ ਹੁੰਦੀ ਹੈ। ਵੋਟਿੰਗ ਦੌਰਾਨ, ਆਧਾਰ ਕਾਰਡ, ਪੈਨ ਕਾਰਡ, ਬੈਂਕ ਜਾਂ ਪੋਸਟ ਆਫਿਸ ਪਾਸਬੁੱਕ, ਡਰਾਈਵਿੰਗ ਲਾਇਸੈਂਸ, ਪੈਨਸ਼ਨ ਦਸਤਾਵੇਜ਼, ਕੇਂਦਰ ਜਾਂ ਸੂਬਾ ਸਰਕਾਰ ਦੀ ਸਰਵਿਸ ਆਈਡੀ, ਫੋਟੋ ਵੋਟਰ ਸਲਿੱਪ, ਰਾਸ਼ਨ ਕਾਰਡ ਸਮੇਤ ਹੋਰ ਬਹੁਤ ਸਾਰੇ ਦਸਤਾਵੇਜ਼ ਵਰਤੇ ਜਾ ਸਕਦੇ ਹਨ। ਕੋਈ ਵੀ ਦਸਤਾਵੇਜ਼ ਪਛਾਣ ਵਜੋਂ ਵਰਤਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਵੋਟ ਪਾਉਣ ਲਈ ਵੋਟਰ ਸਲਿੱਪ ਵੀ ਜ਼ਰੂਰੀ ਹੈ।

ਮੁਸ਼ਕਲ ਸਮੇਂ ਕੋਈ ਦਸਤਾਵੇਜ਼ ਉਪਲਬਧ ਨਾ ਹੋਣ 'ਤੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ। ਕਿਉਂਕਿ ਸਰਕਾਰੀ ਐਪ ਡਿਜੀਲੌਕਰ ਤੁਹਾਨੂੰ ਇਨ੍ਹਾਂ ਨੂੰ ਡਾਊਨਲੋਡ ਕਰਨ ਦੀ ਸਹੂਲਤ ਦਿੰਦਾ ਹੈ। ਆਧਾਰ ਕਾਰਡ, ਪੈਨ ਕਾਰਡ ਤੇ ਡਰਾਈਵਿੰਗ ਲਾਇਸੈਂਸ ਵਰਗੇ ਬਹੁਤ ਸਾਰੇ ਦਸਤਾਵੇਜ਼ ਇੱਥੇ ਮੌਜੂਦ ਹੁੰਦੇ ਹਨ, ਜਿਨ੍ਹਾਂ ਨੂੰ ਆਸਾਨੀ ਨਾਲ ਡਾਊਨਲੋਡ ਕੀਤਾ ਜਾ ਸਕਦਾ ਹੈ, ਜੋ ਵੀ ਦਸਤਾਵੇਜ਼ ਲੋੜੀਂਦਾ ਹੈ, ਵੋਟਿੰਗ ਸਮੇਂ ਪ੍ਰਿੰਟ ਕਰ ਕੇ ਵਰਤਿਆ ਜਾ ਸਕਦਾ ਹੈ।

E-Voter ID Card ਡਾਊਨਲੋਡ ਕਰਨ ਦਾ ਤਰੀਕਾ

ਵੋਟਿੰਗ ਕਰਦੇ ਸਮੇਂ ਇਕ ਹੋਰ ਮਹੱਤਵਪੂਰਨ ਦਸਤਾਵੇਜ਼ ਹੁੰਦਾ ਹੈ ਜੋ ਕਿ ਈ-ਵੋਟਰ ਆਈਡੀ ਕਾਰਡ ਹੈ। ਇਸ ਨੂੰ ਇਲੈਕਸ਼ਨ ਕਮਿਸ਼ਨ ਇੰਡੀਆ ਦੀ ਵੈੱਬਸਾਈਟ ਤੋਂ ਵੀ ਡਾਊਨਲੋਡ ਕੀਤਾ ਜਾ ਸਕਦਾ ਹੈ। ਇਸ ਨੂੰ ਡਾਊਨਲੋਡ ਕਰਨ ਲਈ ਤੁਹਾਡੇ ਕੋਲ EPIC ਨੰਬਰ ਹੋਣਾ ਚਾਹੀਦਾ ਹੈ। ਇਸ ਨੂੰ ਡਾਊਨਲੋਡ ਕਰਨ ਲਈ ਕੁਝ ਸਟੈੱਪਸ ਦੀ ਪਾਲਣਾ ਕਰਨੀ ਪਵੇਗੀ। ਇਸੇ ਤਰ੍ਹਾਂ ਵੋਟਰ ਸਲਿੱਪ ਵੀ ਇੱਥੋਂ ਡਾਊਨਲੋਡ ਕੀਤੀ ਜਾ ਸਕਦੀ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live