Radio Spice
India News

ਤੁਹਾਨੂੰ ਵੀ WhatsApp 'ਤੇ ਆਉਂਦੇ ਹਨ ਆਰਡਰ ਡਿਲਵਰੀ ਮੈਸੇਜ ਤਾਂ ਹੋ ਜਾਓ ਸਾਵਧਾਨ ! Jio, Airtel ਤੇ Vi ਨੇ ਦਿੱਤੀ ਨੈਸ਼ਨਲ ਸਕਿਓਰਟੀ ਦੀ ਚਿਤਾਵਨੀ

By 111459pwpadmin•

ਅਕਸਰ ਜਦੋਂ ਤੁਸੀਂ ਆਨਲਾਈਨ ਖਰੀਦਦਾਰੀ ਕਰਦੇ ਹੋ ਤਾਂ ਈ-ਕਾਮਰਸ ਸਾਈਟਾਂ ਤੁਹਾਨੂੰ ਮੈਸੇਜਿਜ਼ ਰਾਹੀਂ ਸਾਰੇ ਅਪਡੇਟ ਦਿੰਦੀਆਂ ਹਨ। ਹੁਣ ਕੁਝ ਦਿਨਾਂ ਤੋਂ ਕੰਪਨੀਆਂ ਨੇ ਵ੍ਹਟਸਐਪ 'ਤੇ ਇਹ ਸੰਦੇਸ਼ ਭੇਜਣੇ ਸ਼ੁਰੂ ਕਰ ਦਿੱਤੇ ਹਨ। ਇਸ ਤੋਂ ਇਲਾਵਾ ਹੋਰ ਪਲੇਟਫਾਰਮ, ਚਾਹੇ ਉਹ ਬੈਂਕ ਹੋਵੇ ਜਾਂ ਸ਼ਾਪਿੰਗ ਕੰਪਲੈਕਸ, ਨੇ ਵ੍ਹਟਸਐਪ 'ਤੇ ਆਪਣੇ ਆਫਰ ਤੇ ਵੇਰਵੇ ਭੇਜਣੇ ਸ਼ੁਰੂ ਕਰ ਦਿੱਤੇ

ਅਕਸਰ ਜਦੋਂ ਤੁਸੀਂ ਆਨਲਾਈਨ ਖਰੀਦਦਾਰੀ ਕਰਦੇ ਹੋ ਤਾਂ ਈ-ਕਾਮਰਸ ਸਾਈਟਾਂ ਤੁਹਾਨੂੰ ਮੈਸੇਜਿਜ਼ ਰਾਹੀਂ ਸਾਰੇ ਅਪਡੇਟ ਦਿੰਦੀਆਂ ਹਨ। ਹੁਣ ਕੁਝ ਦਿਨਾਂ ਤੋਂ ਕੰਪਨੀਆਂ ਨੇ ਵ੍ਹਟਸਐਪ 'ਤੇ ਇਹ ਸੰਦੇਸ਼ ਭੇਜਣੇ ਸ਼ੁਰੂ ਕਰ ਦਿੱਤੇ ਹਨ।

ਇਸ ਤੋਂ ਇਲਾਵਾ ਹੋਰ ਪਲੇਟਫਾਰਮ, ਚਾਹੇ ਉਹ ਬੈਂਕ ਹੋਵੇ ਜਾਂ ਸ਼ਾਪਿੰਗ ਕੰਪਲੈਕਸ, ਨੇ ਵ੍ਹਟਸਐਪ 'ਤੇ ਆਪਣੇ ਆਫਰ ਤੇ ਵੇਰਵੇ ਭੇਜਣੇ ਸ਼ੁਰੂ ਕਰ ਦਿੱਤੇ ਹਨ। ਪਰ ਟੈਲੀਕਾਮ ਕੰਪਨੀਆਂ Jio, Airtel ਤੇ Vi ਨੇ ਇਸ 'ਤੇ ਇਤਰਾਜ਼ ਜਤਾਇਆ ਹੈ। ਇਕ ਨਵੀਂ ਜਾਣਕਾਰੀ ਸਾਹਮਣੇ ਆਈ ਹੈ ਕਿ ਸੈਲੂਲਰ ਆਪਰੇਟਰਜ਼ ਐਸੋਸੀਏਸ਼ਨ ਆਫ ਇੰਡੀਆ (COAI) ਨੇ ਇਸ ਨਵੇਂ ਬਦਲਾਅ ਦਾ ਵਿਰੋਧ ਕੀਤਾ ਹੈ।

ਪੱਤਰ ਲਿਖ ਕੇ ਜਤਾਈ ਚਿੰਤਾ

ਐਸੋਸੀਏਸ਼ਨ ਨੇ ਸਕੱਤਰ ਨੀਰਜ ਮਿੱਤਲ ਨੂੰ ਇਕ ਪੱਤਰ ਲਿਖਿਆ, ਜਿਸ ਵਿਚ ਸੀਓਏਆਈ ਨੇ ਮਾਈਕ੍ਰੋਸਾਫਟ ਤੇ ਐਮਾਜ਼ੋਨ ਵਰਗੀਆਂ ਹੋਰ ਯੂਜ਼ਰਜ਼ ਤਕਨਾਲੋਜੀ ਕੰਪਨੀਆਂ 'ਤੇ ਇਹ ਸੰਦੇਸ਼ ਭੇਜ ਕੇ ਕਾਨੂੰਨੀ ਦੂਰਸੰਚਾਰ ਮਾਰਗ ਨੂੰ ਬਾਈਪਾਸ ਕਰਨ ਦਾ ਦੋਸ਼ ਲਗਾਇਆ ਹੈ। ਇਸ ਕਾਰਨ ਕੇਂਦਰ ਤੇ ਦੂਰਸੰਚਾਰ ਕੰਪਨੀਆਂ ਨੂੰ 3000 ਕਰੋੜ ਰੁਪਏ ਦਾ ਸਾਲਾਨਾ ਮਾਲੀਆ ਨੁਕਸਾਨ ਹੋ ਸਕਦਾ ਹੈ।

ਇਸ ਤੋਂ ਇਲਾਵਾ ਇਹ ਵੀ ਦੋਸ਼ ਲਾਇਆ ਗਿਆ ਕਿ ਇਹ ਨਾ ਸਿਰਫ਼ ਲਾਇਸੈਂਸ ਤੇ ਸੁਰੱਖਿਆ ਨਿਯਮਾਂ ਦੀ ਉਲੰਘਣਾ ਹੈ ਸਗੋਂ ਇਸ ਨਾਲ ਸਰਕਾਰੀ ਮਾਲੀਏ ਤੇ ਵਿਦੇਸ਼ੀ ਮੁਦਰਾ ਆਮਦਨ ਦਾ ਵੀ ਨੁਕਸਾਨ ਹੁੰਦਾ ਹੈ। ਇਸ ਪੱਤਰ ਵਿਚ ਸੀਓਏਆਈ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਹੈ ਕਿ ਸਰਕਾਰ ਨੂੰ ਅਜਿਹੇ ਸੰਦੇਸ਼ਾਂ ਲਈ ਵ੍ਹਟਸਐਪ ਤੇ ਟੈਲੀਗ੍ਰਾਮ ਵਰਗੇ ਪਲੇਟਫਾਰਮਾਂ ਨੂੰ ਨਾਜਾਇਜ਼ ਰੂਟ ਐਲਾਨ ਦੇਣਾ ਚਾਹੀਦਾ ਹੈ।

ਕੌਮੀ ਸੁਰੱਖਿਆ ਲਈ ਖ਼ਤਰਾ

ਐਸੋਸੀਏਸ਼ਨ ਨੇ ਕਿਹਾ ਕਿ ਟੈਲੀਕਾਮ ਕੰਪਨੀਆਂ ਦੀ ਨਿਯਮਤ ਐਸਐਮਐਸ ਸੇਵਾ ਨੂੰ ਅਜਿਹੇ ਸੰਦੇਸ਼ਾਂ ਲਈ ਹੀ ਤਿਆਰ ਕੀਤਾ ਗਿਆ ਹੈ। ਇਸਦੇ ਲਈ ਕੰਪਨੀਆਂ ਨੂੰ ਲਾਇਸੈਂਸ ਮਿਲਦੇ ਹਨ, ਪਰ ਹੁਣ ਇਹ ਕੰਪਨੀਆਂ ਇਨ੍ਹਾਂ ਲਾਇਸੈਂਸਿੰਗ ਨਿਯਮਾਂ ਤੇ ਇਨ੍ਹਾਂ ਨੂੰ ਬਾਈਪਾਸ ਕਰਦੀਆਂ ਹਨ ਤੇ ਲਾਇਸੰਸਸ਼ੁਦਾ ਰੂਟ ਦੀ ਬਜਾਏ ਓਟੀਟੀ ਪਲੇਟਫਾਰਮ ਯਾਨੀ ਵ੍ਹਟਸਐਪ ਤੇ ਟੈਲੀਗ੍ਰਾਮ ਦੀ ਵਰਤੋਂ ਕਰਦੀਆਂ ਹਨ, ਜਿਸ ਨਾਲ ਟ੍ਰੈਫਿਕ ਡਾਇਵਰਟ ਹੁੰਦਾ ਹੈ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਇਹ ਪਲੇਟਫਾਰਮ ਐਂਡ-ਟੂ-ਐਂਡ ਐਨਕ੍ਰਿਪਟਡ ਹਨ, ਇਸ ਲਈ ਇਹ ਤਰੀਕਾ ਯੂਜ਼ਰਜ਼ ਦੀ ਸੁਰੱਖਿਆ ਨੂੰ ਪ੍ਰਭਾਵਿਤ ਕਰਦਾ ਹੈ। ਨਾਲ ਹੀ ਇਹ ਤਰੀਕਾ ਸਰਕਾਰ ਦੀ ਨਿਗਰਾਨੀ ਤੋਂ ਬਾਹਰ ਹੈ, ਜਿਸ ਕਾਰਨ ਇਹ ਰਾਸ਼ਟਰੀ ਸੁਰੱਖਿਆ ਦਾ ਮੁੱਦਾ ਹੈ, ਜਿਸ ਤੋਂ ਇਸ ਨੂੰ ਬਚਾਉਣਾ ਜ਼ਰੂਰੀ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live