Radio Spice
India News

ਹੁਣ WhatsApp 'ਤੇ ਵੀ ਚੈੱਕ ਕਰ ਸਕਦੇ ਹੋ ਟ੍ਰੇਨ ਦਾ PNR ਸਟੇਟਸ, ਇੱਧਰ-ਉੱਧਰ ਦੀ ਸਿਰਦਰਦੀ ਹੋ ਜਾਵੇਗੀ ਖ਼ਤਮ

By 111459pwpadmin•

ਮੈਟਾ ਦੀ ਪਾਪੁਲਰ ਚੈਟਿੰਗ ਐਪ WhatsApp ਦੀ ਵਰਤੋਂ ਨਾ ਸਿਰਫ ਚੈਟਿੰਗ ਲਈ ਸਗੋਂ ਹੋਰ ਵੀ ਕਈ ਕੰਮਾਂ ਲਈ ਕੀਤੀ ਜਾ ਰਹੀ ਹੈ। ਵ੍ਹਟਸਐਪ ਦਾ ਇਕ ਵੱਡਾ ਯੂਜ਼ਰਬੇਸ ਹੈ। ਵ੍ਹਟਸਐਪ ਹਰ ਦੂਜੇ ਸਮਾਰਟਫੋਨ ਯੂਜ਼ਰ ਦੇ ਫੋਨ 'ਚ ਮੌਜੂਦ ਹੈ। ਇਹੀ ਕਾਰਨ ਹੈ ਕਿ ਕਈ ਕੰਪਨੀਆਂ ਨੇ ਆਪਣੇ ਯੂਜ਼ਰਜ਼ ਨਾਲ ਜੁੜਨ ਲਈ ਵ੍ਹਟਸਐਪ ਦੀ ਵਰਤੋਂ ਕਰਨ ਲੱਗੀ ਹੈ। ਜੇਕਰ ਤੁਸੀਂ ਟਰੇਨ ਰਾਹੀਂ ਸਫਰ ਕਰਦੇ ਹ

ਮੈਟਾ ਦੀ ਪਾਪੁਲਰ ਚੈਟਿੰਗ ਐਪ WhatsApp ਦੀ ਵਰਤੋਂ ਨਾ ਸਿਰਫ ਚੈਟਿੰਗ ਲਈ ਸਗੋਂ ਹੋਰ ਵੀ ਕਈ ਕੰਮਾਂ ਲਈ ਕੀਤੀ ਜਾ ਰਹੀ ਹੈ। ਵ੍ਹਟਸਐਪ ਦਾ ਇਕ ਵੱਡਾ ਯੂਜ਼ਰਬੇਸ ਹੈ।

ਵ੍ਹਟਸਐਪ ਹਰ ਦੂਜੇ ਸਮਾਰਟਫੋਨ ਯੂਜ਼ਰ ਦੇ ਫੋਨ 'ਚ ਮੌਜੂਦ ਹੈ। ਇਹੀ ਕਾਰਨ ਹੈ ਕਿ ਕਈ ਕੰਪਨੀਆਂ ਨੇ ਆਪਣੇ ਯੂਜ਼ਰਜ਼ ਨਾਲ ਜੁੜਨ ਲਈ ਵ੍ਹਟਸਐਪ ਦੀ ਵਰਤੋਂ ਕਰਨ ਲੱਗੀ ਹੈ।

ਜੇਕਰ ਤੁਸੀਂ ਟਰੇਨ ਰਾਹੀਂ ਸਫਰ ਕਰਦੇ ਹੋ ਤਾਂ PNR ਸਟੇਟਸ ਚੈੱਕ ਕਰਨ ਦੀ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੋਵੇਗੀ। ਤੁਸੀਂ ਸਿਰਫ਼ ਆਪਣੇ ਫ਼ੋਨ 'ਚ ਮੌਜੂਦ WhatsApp ਦੀ ਵਰਤੋਂ ਕਰ ਸਕਦੇ ਹੋ।

ਵ੍ਹਟਸਐਪ ਰਾਹੀਂ ਚੈੱਕ ਕਰ ਸਕਦੇ ਹੋ PNR Status

IRCTC ਰੇਲਗੱਡੀ 'ਚ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ PNR ਸਟੇਟਸ ਚੈੱਕ ਕਰਨ ਲਈ WhatsApp ਅਧਾਰਤ ਸਹੂਲਤ ਦਿੰਦੀ ਹੈ।

ਭਾਰਤੀ ਰੇਲਵੇ ਦੇ ਯਾਤਰੀਆਂ ਲਈ WhatsApp ਬੇਸਡ ਇਹ ਸਰਵਿਸ ਮੁੰਬਈ ਅਧਾਰਤ ਸਟਾਰਟਅਪ ਰੇਲੋਫਾਈ (Rodeo Travel Technologies) ਪੇਸ਼ ਕਰਦਾ ਹੈ।

ਇਸ ਸਹੂਲਤ ਦੇ ਨਾਲ ਰੇਲਗੱਡੀ 'ਚ ਸਫ਼ਰ ਕਰਨ ਵਾਲੇ ਯਾਤਰੀ ਸਿਰਫ਼ ਇਕ ਟੈਪ ਨਾਲ ਆਪਣੀ ਟ੍ਰੇਨ ਦਾ ਸਟੇਟਸ ਚੈੱਕ ਕਰ ਸਕਦੇ ਹਨ। ਮਤਲਬ ਕਿ ਤੁਹਾਨੂੰ ਕੋਈ ਵੱਖਰਾ ਐਪ ਡਾਊਨਲੋਡ ਕਰਨ ਦੀ ਲੋੜ ਨਹੀਂ ਹੋਵੇਗੀ। Railofy IRCTC ਦਾ ਅਧਿਕਾਰਤ ਪ੍ਰੀਮੀਅਮ ਪਾਰਟਨਰ ਹੈ।

ਵ੍ਹਗਟਐਪ ਚੈਟਬੋਟ ਦੇ ਨਾਲ ਯਾਤਰੀ ਪੀਐਨਆਰ ਸਟੇਟਸ, ਲਾਈਵ ਟ੍ਰੇਨ ਸਟੇਟਸ, ਪਿਛਲੇ ਰੇਲਵੇ ਸਟੇਸ਼ਨ ਦੀ ਜਾਣਕਾਰੀ, ਆਉਣ ਵਾਲੇ ਸਟੇਸ਼ਨ ਬਾਰੇ ਜਾਣਕਾਰੀ ਤੇ ਰੇਲ ਯਾਤਰਾ ਨਾਲ ਜੁੜੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

ਵ੍ਹਟਸਐਪ 'ਤੇ ਇੰਝ ਚੈੱਕ ਕਰੋ ਟ੍ਰੇਨ ਦਾ PNR ਸਟੇਟਸ

ਇਸ ਦੇ ਲਈ ਸਭ ਤੋਂ ਪਹਿਲਾਂ ਤੁਹਾਨੂੰ Railofy ਦੇ WhatsApp ਚੈਟਬੋਟ ਨੰਬਰ 9881193322 ਨੂੰ ਫੋਨ 'ਚ ਸੇਵ ਕਰਨਾ ਹੋਵੇਗਾ।

ਹੁਣ ਤੁਹਾਨੂੰ WhatsApp ਖੋਲ੍ਹਣਾ ਹੋਵੇਗਾ।

Railofy ਦੇ WhatsApp ਚੈਟਬੋਟ ਨੰਬਰ ਦੇ ਨਾਲ ਚੈਟ ਪੇਜ 'ਤੇ ਜਾਣਾ ਹੋਵੇਗਾ।

ਹੁਣ ਤੁਹਾਨੂੰ ਆਪਣਾ 10 ਅੰਕਾਂ ਦਾ PNR ਨੰਬਰ ਟਾਈਪ ਕਰ ਕੇ ਭੇਜਣਾ ਹੋਵੇਗਾ।

ਮੈਸੇਜ ਭੇਜਣ ਤੇ ਇਕ ਵੈਲਿ਼ਡ PNR ਨੰਬਰ ਹੋਣ ਤੋਂ ਬਾਅਦ ਤੁਹਾਨੂੰ ਜਵਾਬ 'ਚ ਸਾਰੇ ਵੇਰਵੇ ਮਿਲ ਜਾਣਗੇ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live