Radio Spice
India News

WhatsApp ਦੀ ਇਹ Free ਸੇਵਾ ਖ਼ਤਮ, ਹੁਣ ਹਰ ਮਹੀਨੇ ਦੇਣੇ ਹੋਣਗੇ ਪੈਸੇ; ਕਰੋੜਾਂ ਯੂਜ਼ਰਜ਼ ਪਰੇਸ਼ਾਨ

By 111459pwpadmin•

WhatsApp ਦੁਨੀਆ ਦਾ ਸਭ ਤੋਂ ਮਸ਼ਹੂਰ ਮੈਸੇਜਿੰਗ ਐਪ ਹੈ ਤੇ ਭਾਰਤ 'ਚ ਇਸਦਾ ਸਭ ਤੋਂ ਵੱਡਾ ਯੂਜ਼ਰਬੇਸ ਹੈ। ਹੁਣ ਇਸ ਮੈਸੇਜਿੰਗ ਪਲੇਟਫਾਰਮ ਨੇ ਆਪਣੇ ਕਰੋੜਾਂ ਯੂਜ਼ਰਜ਼ ਨੂੰ ਵੱਡਾ ਝਟਕਾ ਦਿੱਤਾ ਹੈ। ਇਹ ਸਾਹਮਣੇ ਆਇਆ ਹੈ ਕਿ ਹੁਣ ਯੂਜ਼ਰਜ਼ ਨੂੰ ਗੂਗਲ ਡਰਾਈਵ 'ਤੇ ਇਸ ਦਾ ਬੈਕਅੱਪ ਸਟੋਰ ਕਰਨ ਲਈ ਹਰ ਮਹੀਨੇ ਭੁਗਤਾਨ ਕਰਨਾ ਪੈ ਸਕਦਾ ਹੈ। ਹੁਣ ਤਕ ਇਹ ਸੇਵਾ ਮੁਫਤ ਸੀ ਤੇ ਬੈਕਅਪ

WhatsApp ਦੁਨੀਆ ਦਾ ਸਭ ਤੋਂ ਮਸ਼ਹੂਰ ਮੈਸੇਜਿੰਗ ਐਪ ਹੈ ਤੇ ਭਾਰਤ 'ਚ ਇਸਦਾ ਸਭ ਤੋਂ ਵੱਡਾ ਯੂਜ਼ਰਬੇਸ ਹੈ। ਹੁਣ ਇਸ ਮੈਸੇਜਿੰਗ ਪਲੇਟਫਾਰਮ ਨੇ ਆਪਣੇ ਕਰੋੜਾਂ ਯੂਜ਼ਰਜ਼ ਨੂੰ ਵੱਡਾ ਝਟਕਾ ਦਿੱਤਾ ਹੈ। ਇਹ ਸਾਹਮਣੇ ਆਇਆ ਹੈ ਕਿ ਹੁਣ ਯੂਜ਼ਰਜ਼ ਨੂੰ ਗੂਗਲ ਡਰਾਈਵ 'ਤੇ ਇਸ ਦਾ ਬੈਕਅੱਪ ਸਟੋਰ ਕਰਨ ਲਈ ਹਰ ਮਹੀਨੇ ਭੁਗਤਾਨ ਕਰਨਾ ਪੈ ਸਕਦਾ ਹੈ। ਹੁਣ ਤਕ ਇਹ ਸੇਵਾ ਮੁਫਤ ਸੀ ਤੇ ਬੈਕਅਪ ਲਈ 15GB ਦੀ ਗੂਗਲ ਡਰਾਈਵ ਸਟੋਰੇਜ ਲਿਮਟ ਦਾ ਹਿੱਸਾ ਨਹੀਂ ਬਣਾਇਆ ਜਾਂਦਾ ਸੀ।

ਐਂਡਰਾਇਡ ਯੂਜ਼ਰਜ਼ ਨੂੰ ਗੂਗਲ ਡਰਾਈਵ 'ਚ WhatsApp ਬੈਕਅਪ ਨੂੰ ਮੁਫਤ 'ਚ ਸੇਵ ਕਰਨ ਦਾ ਵਿਕਲਪ ਦਿੱਤਾ ਜਾਂਦਾ ਸੀ ਤੇ ਇਸ ਬੈਕਅਪ ਨੂੰ ਡਰਾਈਵ ਦੀ 15GB ਮੁਫਤ ਲਿਮਟ ਤੋਂ ਵੱਖਰੇ ਤੌਰ 'ਤੇ ਸੁਰੱਖਿਅਤ ਕੀਤਾ ਜਾਂਦਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ। ਜੇਕਰ ਤੁਹਾਨੂੰ WhatsApp ਚੈਟ ਦਾ ਬੈਕਅੱਪ ਲੈਣ ਲਈ ਹੋਰ ਸਟੋਰੇਜ ਦੀ ਲੋੜ ਹੈ ਤਾਂ ਤੁਹਾਨੂੰ ਹਰ ਮਹੀਨੇ Google Drive ਲਈ ਭੁਗਤਾਨ ਕਰਨਾ ਹੋਵੇਗਾ। ਇਹ ਬਦਲਾਅ ਉਨ੍ਹਾਂ ਕਰੋੜਾਂ ਯੂਜ਼ਰਜ਼ ਲਈ ਇੱਕ ਵੱਡਾ ਝਟਕਾ ਹੈ ਜੋ ਬਿਨਾਂ ਕਿਸੇ ਚਿੰਤਾ ਦੇ ਆਪਣੀਆਂ ਸਾਰੀਆਂ ਚੈਟਸ ਤੇ ਮੀਡੀਆ ਫਾਈਲਾਂ ਦਾ ਬੈਕਅਪ ਲੈ ਰਹੇ ਸਨ।

Google One ਸਬਸਕ੍ਰਿਪਸ਼ਨ ਲੈਣਾ ਪਵੇਗਾ

ਜੇਕਰ ਗੂਗਲ ਡਰਾਈਵ 'ਚ ਕਾਫ਼ੀ ਥਾਂ ਹੈ ਤੇ ਤੁਹਾਡਾ ਕੰਮ 15GB ਤਕ ਸਟੋਰੇਜ 'ਚ ਚੱਲ ਰਿਹਾ ਹੈ ਤਾਂ ਕੋਈ ਬਦਲਾਅ ਕਰਨ ਦੀ ਲੋੜ ਨਹੀਂ ਹੈ। ਜੇਕਰ ਅਜਿਹਾ ਨਹੀਂ ਹੁੰਦਾ ਹੈ ਤਾਂ ਤੁਹਾਨੂੰ Google One ਦੀ ਗਾਹਕੀ ਲੈਣੀ ਪਵੇਗੀ।

- ਸਭ ਤੋਂ ਪਹਿਲਾਂ one.google.com 'ਤੇ ਜਾਓ ਤੇ ਆਪਣੇ ਜੀਮੇਲ ਖਾਤੇ ਨਾਲ ਲੌਗਇਨ ਕਰੋ।

- ਹੁਣ ਤੁਹਾਨੂੰ ਚੁਣਨ ਲਈ ਕਈ ਯੋਜਨਾਵਾਂ ਦਿਖਾਈਆਂ ਜਾਣਗੀਆਂ।

- 100GB ਸਟੋਰੇਜ ਦੀ ਪੇਸ਼ਕਸ਼ ਕਰਨ ਵਾਲੇ ਬੇਸਿਕ ਪਲਾਨ ਦੀ ਕੀਮਤ ਭਾਰਤ ਵਿੱਚ 130 ਰੁਪਏ ਪ੍ਰਤੀ ਮਹੀਨਾ ਹੈ।

- ਇਸ ਤੋਂ ਇਲਾਵਾ 200GB ਸਟੋਰੇਜ ਲਈ ਤੁਹਾਨੂੰ ਹਰ ਮਹੀਨੇ 210 ਰੁਪਏ ਦੇਣੇ ਹੋਣਗੇ।

- ਤੁਸੀਂ 2TB ਸਟੋਰੇਜ ਵਾਲੇ ਪ੍ਰੀਮੀਅਮ ਪਲਾਨ ਲਈ ਪ੍ਰਤੀ ਮਹੀਨਾ 650 ਰੁਪਏ ਵੀ ਖਰਚ ਸਕਦੇ ਹੋ।

ਬਿਹਤਰ ਹੋਵੇਗਾ ਜੇਕਰ ਤੁਸੀਂ ਵ੍ਹਟਸਐਪ ਬੈਕਅਪ ਦਾ ਸਾਈਜ਼ ਛੋਟਾ ਰੱਖੋ ਤੇ ਗੂਗਲ ਡਰਾਈਵ 'ਤੇ ਲੋੜੀਂਦੀ ਜਗ੍ਹਾ ਖਾਲੀ ਰੱਖੋ। ਜੇਕਰ ਅਜਿਹਾ ਨਹੀਂ ਹੁੰਦਾ ਹੈ, ਤਾਂ ਚੈਟਸ ਦਾ ਬੈਕਅੱਪ ਸੁਰੱਖਿਅਤ ਨਹੀਂ ਹੋਵੇਗਾ ਅਤੇ ਤੁਸੀਂ ਸਾਰੇ ਮਹੱਤਵਪੂਰਨ WhatsApp ਮੈਸੇਜ ਗੁਆ ਸਕਦੇ ਹੋ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live