Radio Spice
International News

ਪਰਲ ਗਰੁੱਪ ਦੇ ਡਾਇਰੈਕਟਰ ਹਰਚੰਦ ਗਿੱਲ ਗ੍ਰਿਫ਼ਤਾਰ, ਕੰਪਨੀ 'ਤੇ 60,000 ਕਰੋੜ ਤੋਂ ਵੱਧ ਦੇ ਘਪਲੇ ਦਾ ਇਲਜ਼ਾਮ

By 111459pwpadmin•

ਸੀਬੀਆਈ ਨੇ ਪਰਲ ਗਰੁੱਪ ਦੇ ਡਾਇਰੈਕਟਰ ਹਰਚੰਦ ਸਿੰਘ ਗਿੱਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਕ ਹਰਚੰਦ ਗਿੱਲ ਨੂੰ ਬਹੁ-ਕਰੋੜੀ ਪੋਂਜੀ ਘਪਲੇ ਦੀ ਜਾਂਚ ਦੇ ਮੱਦੇਨਜ਼ਰ ਫਿਜੀ ਤੋਂ ਭਾਰਤ ਹਵਾਲੇ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਗਿੱਲ ਨੂੰ ਸੋਮਵਾਰ ਦੇਰ ਰਾਤ ਫਿਜੀ ਤੋਂ ਲਿਆਂਦਾ ਗਿਆ ਸੀ, ਜਿਸ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੁਆਰਾ ਵਿਦੇਸ਼ਾਂ ਵਿੱਚ ਰਹਿ

ਸੀਬੀਆਈ ਨੇ ਪਰਲ ਗਰੁੱਪ ਦੇ ਡਾਇਰੈਕਟਰ ਹਰਚੰਦ ਸਿੰਘ ਗਿੱਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਕ ਹਰਚੰਦ ਗਿੱਲ ਨੂੰ ਬਹੁ-ਕਰੋੜੀ ਪੋਂਜੀ ਘਪਲੇ ਦੀ ਜਾਂਚ ਦੇ ਮੱਦੇਨਜ਼ਰ ਫਿਜੀ ਤੋਂ ਭਾਰਤ ਹਵਾਲੇ ਕੀਤਾ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਗਿੱਲ ਨੂੰ ਸੋਮਵਾਰ ਦੇਰ ਰਾਤ ਫਿਜੀ ਤੋਂ ਲਿਆਂਦਾ ਗਿਆ ਸੀ, ਜਿਸ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੁਆਰਾ ਵਿਦੇਸ਼ਾਂ ਵਿੱਚ ਰਹਿੰਦੇ ਭਗੌੜਿਆਂ ਨੂੰ ਵਾਪਸ ਲਿਆਉਣ ਲਈ ਸ਼ੁਰੂ ਕੀਤੇ ਗਏ 'ਆਪ੍ਰੇਸ਼ਨ ਤ੍ਰਿਸ਼ੂਲ' ਤਹਿਤ ਦੀਪ ਸਮੂਹ ਤੋਂ ਡਿਪੋਰਟ ਕੀਤਾ ਗਿਆ ਸੀ।

ਸੀਬੀਆਈ ਦਾ ਦਾਅਵਾ ਹੈ ਕਿ ਪਿਛਲੇ ਸਾਲ ਇਸ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਕਰੀਬ 30 ਭਗੌੜਿਆਂ ਨੂੰ ਅਪਰੇਸ਼ਨ ਤਹਿਤ ਸਫਲਤਾਪੂਰਵਕ ਭਾਰਤ ਲਿਆਂਦਾ ਗਿਆ ਹੈ।ਆਪਰੇਸ਼ਨ ਦਾ ਉਦੇਸ਼ ਇੰਟਰਪੋਲ ਦੀ ਮਦਦ ਨਾਲ ਅਪਰਾਧਾਂ ਅਤੇ ਭਗੌੜਿਆਂ ਦੀ ਕਮਾਈ ਦਾ ਭੂਗੋਲਿਕ ਪਤਾ ਲਗਾਉਣਾ ਅਤੇ ਉਨ੍ਹਾਂ ਨੂੰ ਵਾਪਸ ਲਿਆਉਣਾ ਹੈ।

ਏਜੰਸੀ ਨੇ ਪਰਲਜ਼ ਗਰੁੱਪ ਅਤੇ ਇਸ ਦੇ ਸੰਸਥਾਪਕ ਨਿਰਮਲ ਸਿੰਘ ਭੰਗੂ ਵਿਰੁੱਧ 19 ਫਰਵਰੀ 2014 ਨੂੰ ਭੋਲੇ ਭਾਲੇ ਨਿਵੇਸ਼ਕਾਂ ਨੂੰ ਉਨ੍ਹਾਂ ਦੇ ਨਿਵੇਸ਼ਾਂ ਦੇ ਬਦਲੇ ਜ਼ਮੀਨ ਦੀ ਪੇਸ਼ਕਸ਼ ਕਰਕੇ ਕਰੋੜਾਂ ਦੀ ਠੱਗੀ ਮਾਰਨ ਦੇ ਦੋਸ਼ਾਂ ਤਹਿਤ ਜਾਂਚ ਸ਼ੁਰੂ ਕੀਤੀ ਸੀ। ਏਜੰਸੀ ਦਾ ਦੋਸ਼ ਹੈ ਕਿ ਕੰਪਨੀ ਨੇ ਦੇਸ਼ ਭਰ ਦੇ ਇਨ੍ਹਾਂ ਨਿਵੇਸ਼ਕਾਂ ਨੂੰ ਧੋਖਾ ਦੇ ਕੇ 60,000 ਕਰੋੜ ਰੁਪਏ ਤੋਂ ਵੱਧ ਦਾ ਚੂਨਾ ਲਗਾਇਆ।

ਏਜੰਸੀ ਨੇ ਉਪਰੋਕਤ ਦੋਸ਼ਾਂ ਦੀ ਜਾਂਚ ਲਈ ਸੁਪਰੀਮ ਕੋਰਟ ਦੇ ਨਿਰਦੇਸ਼ਾਂ 'ਤੇ ਪਹਿਲਾਂ ਦਰਜ ਕੀਤੀ ਮੁਢਲੀ ਜਾਂਚ ਨੂੰ ਬਦਲਣ ਤੋਂ ਬਾਅਦ ਪਰਲਜ਼ ਗਰੁੱਪ ਦੇ ਤਤਕਾਲੀ ਚੇਅਰਮੈਨ/ਸੀਐਮਡੀ ਅਤੇ ਪ੍ਰਮੋਟਰ/ਡਾਇਰੈਕਟਰ ਅਤੇ ਹੋਰਾਂ ਵਿਰੁੱਧ 19 ਫਰਵਰੀ, 2019 ਨੂੰ ਕੇਸ ਦਰਜ ਕੀਤਾ ਸੀ। ਦੱਸ ਦਈਏ ਕਿ ਇਸ ਦੌਰਾਨ ਸੀਬੀਆਈ ਦਾ ਦਾਅਵਾ ਹੈ ਕਿ ਪਿਛਲੇ ਸਾਲ ਇਸ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਕਰੀਬ 30 ਭਗੌੜਿਆਂ ਨੂੰ ਅਪਰੇਸ਼ਨ ਤਹਿਤ ਸਫਲਤਾਪੂਰਵਕ ਭਾਰਤ ਲਿਆਂਦਾ ਗਿਆ ਹੈ।

More International News

ਭਾਰਤੀ ਪਾਸਪੋਰਟ ਦੀ ਵਧੀ ਤਾਕਤ—70 ਦੇਸ਼ਾਂ ਦੀ ਯਾਤਰਾ ਹੋਈ ਹੋਰ ਆਸਾਨInternational News

ਭਾਰਤੀ ਪਾਸਪੋਰਟ ਦੀ ਵਧੀ ਤਾਕਤ—70 ਦੇਸ਼ਾਂ ਦੀ ਯਾਤਰਾ ਹੋਈ ਹੋਰ ਆਸਾਨ

Indian passport holders now enjoy expanded international access — 25 nations visa-free, 40 countries visa-on-arrival, and 5 more with electronic travel authorization, totalling 70 destinations with streamlined procedures.

16 Sept 2026

ਈਂਧਨ ਦੀਆਂ ਕੀਮਤਾਂ ਹੋਰ ਵਧਣ ਦਾ ਖ਼ਦਸ਼ਾ—ਵਿਸ਼ਵ ਪੱਧਰੀ ਸਪਲਾਈ 'ਤੇ ਟਕਰਾਅ ਦਾ ਦਬਾਅInternational News

ਈਂਧਨ ਦੀਆਂ ਕੀਮਤਾਂ ਹੋਰ ਵਧਣ ਦਾ ਖ਼ਦਸ਼ਾ—ਵਿਸ਼ਵ ਪੱਧਰੀ ਸਪਲਾਈ 'ਤੇ ਟਕਰਾਅ ਦਾ ਦਬਾਅ

International conflicts are creating pressure on global fuel supply chains. Fuel costs are expected to continue rising, affecting commuters, taxi services, delivery operations, and transportation businesses.

14 Sept 2026

BRICS ਸੰਬੋਧਨ ਦੌਰਾਨ ਸ਼ੀ ਜਿਨਪਿੰਗ ਅਸਹਿਜ ਨਜ਼ਰ ਆਏ—ਮੋਦੀ ਨੇ ਭਾਸ਼ਣ ਰੋਕ ਕੇ ਪੁੱਛਿਆ, 'ਸਭ ਠੀਕ ਹੈ?'International News

BRICS ਸੰਬੋਧਨ ਦੌਰਾਨ ਸ਼ੀ ਜਿਨਪਿੰਗ ਅਸਹਿਜ ਨਜ਼ਰ ਆਏ—ਮੋਦੀ ਨੇ ਭਾਸ਼ਣ ਰੋਕ ਕੇ ਪੁੱਛਿਆ, 'ਸਭ ਠੀਕ ਹੈ?'

During a BRICS address, Chinese President Xi Jinping appeared uncomfortable, prompting PM Modi to pause his remarks and ask 'Is everything okay?' Xi subsequently did not attend the formal state dinner.

14 Sept 2026

IND vs PAK ਦੇ ਮਹਾ ਮੁਕਾਬਲੇ 'ਚ ਕਿਹੜੀ ਟੀਮ ਦਾ ਪਲੜਾ ਹੈ ਭਾਰੀ, ਜਾਣੋ ਅੰਕੜਿਆਂ ਰਾਹੀਂ।International News

IND vs PAK ਦੇ ਮਹਾ ਮੁਕਾਬਲੇ 'ਚ ਕਿਹੜੀ ਟੀਮ ਦਾ ਪਲੜਾ ਹੈ ਭਾਰੀ, ਜਾਣੋ ਅੰਕੜਿਆਂ ਰਾਹੀਂ।

ਸਪੋਰਟਸ ਡੈਸਕ : ਵਨਡੇ ਵਿਸ਼ਵ ਕੱਪ ਵਿੱਚ ਪਾਕਿਸਤਾਨ ਦੇ ਖਿਲਾਫ ਭਾਰਤ ਦਾ ਰਿਕਾਰਡ ਸ਼ਾਨਦਾਰ ਹੈ, ਪਰ 2017 ਤੋਂ ਬਾਅਦ ਪਹਿਲੀ ਵਾਰ ਖੇਡੀ ਜਾ ਰਹੀ ਚੈਂਪੀਅਨਜ਼ ਟਰਾਫੀ ਵਿੱਚ ਪਾਕਿਸਤਾਨ ਦਾ ਪਲੜਾ ਭਾਰੀ ਹੈ। ਇਹ ਮੁਕਾਬਲਾ ਐਤਵਾਰ ਨੂੰ ਫਿਰ ਤੋਂ ਸ਼ੁਰੂ ਹੋਵੇਗਾ, ਜਦੋਂ ਦੋਵੇਂ ਗਰੁੱਪ ਏ ਟੀਮਾਂ ਟੂਰਨਾਮੈਂਟ ਦੇ ਆਪਣੇ ਦੂਜੇ ਮੈਚ ਲਈ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਭ

22 Feb 2025

Radio Spice Live