Radio Spice
International News

ਇਟਲੀ 'ਚ ਪੰਜਾਬੀ ਗੱਭਰੂ ਨੇ ਗੱਡੇ ਕਾਮਯਾਬੀ ਦੇ ਝੰਡੇ, ਪਾਇਲਟ ਬਣਨ ਦਾ ਲਾਇਸੈਂਸ ਕੀਤਾ ਹਾਸਿਲ

By 111459pwpadmin•

ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀ ਹੱਡ ਭੰਨਵੀਂ ਮਿਹਨਤਾਂ ਕਰਕੇ ਕਾਮਯਾਬੀ ਦੀਆਂ ਬੁਲੰਦੀਆਂ ਨੂੰ ਹਾਸਿਲ ਕਰ ਰਹੇ ਹਨ। ਪੰਜਾਬੀਆਂ ਲਈ ਇੱਕ ਵਾਰ ਫਿਰ ਤੋਂ ਮਾਣ ਵਾਲੀ ਗੱਲ ਇਟਲੀ ਦੇਸ਼ ਤੋਂ ਆ ਰਹੀ ਹੈ। ਇਸ ਦੇਸ਼ ਵਿੱਚ ਭਾਵੇ ਬੋਲੀ ਵੱਖਰੀ ਹੋਣ ਕਰਕੇ ਕੰਮ ਕਰਨ ਵਿੱਚ ਮੁਸ਼ਕਲਾਂ ਆਉਂਦੀਆਂ ਨੇ ਪਰ ਇਸ ਦੇ ਬਾਵਜੂਦ ਵੀ ਪੰਜਾਬੀਆਂ ਨੇ ਵੱਡੇ ਮੁਕਾਮ ਹਾਸਲ ਕੀਤੇ ਹਨ। ਇਟਲੀ ਮਿਲਾਨ 'ਚ

ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀ ਹੱਡ ਭੰਨਵੀਂ ਮਿਹਨਤਾਂ ਕਰਕੇ ਕਾਮਯਾਬੀ ਦੀਆਂ ਬੁਲੰਦੀਆਂ ਨੂੰ ਹਾਸਿਲ ਕਰ ਰਹੇ ਹਨ। ਪੰਜਾਬੀਆਂ ਲਈ ਇੱਕ ਵਾਰ ਫਿਰ ਤੋਂ ਮਾਣ ਵਾਲੀ ਗੱਲ ਇਟਲੀ ਦੇਸ਼ ਤੋਂ ਆ ਰਹੀ ਹੈ। ਇਸ ਦੇਸ਼ ਵਿੱਚ ਭਾਵੇ ਬੋਲੀ ਵੱਖਰੀ ਹੋਣ ਕਰਕੇ ਕੰਮ ਕਰਨ ਵਿੱਚ ਮੁਸ਼ਕਲਾਂ ਆਉਂਦੀਆਂ ਨੇ ਪਰ ਇਸ ਦੇ ਬਾਵਜੂਦ ਵੀ ਪੰਜਾਬੀਆਂ ਨੇ ਵੱਡੇ ਮੁਕਾਮ ਹਾਸਲ ਕੀਤੇ ਹਨ। ਇਟਲੀ ਮਿਲਾਨ 'ਚ ਰਹਿੰਦੇ ਪੰਜਾਬੀ ਗੱਭਰੂ ਅੰਮ੍ਰਿਤਪਾਲ ਸਿੰਘ ਲੁਬਾਣਾ ਨੇ ਸਖ਼ਤ ਮਿਹਨਤ ਤੇ ਲਗਨ ਸਦਕਾ ਪਾਇਲਟ ਬਣਨ ਦਾ ਲਾਇਸੈਂਸ ਹਾਸਲ ਕਰਕੇ ਸਮੁੱਚੇ ਪੰਜਾਬੀ  ਭਾਈਚਾਰੇ ਦਾ ਮਾਣ ਵਧਾਇਆ ਹੈ।

ਅੰਮ੍ਰਿਤਪਾਲ ਸਿੰਘ ਲੁਬਾਣਾ ਨੇ ਵਧਾਇਆ ਪੰਜਾਬੀਆਂ ਦਾ ਮਾਣ

ਲੰਬੇ ਸਮੇਂ ਤੋਂ ਅੰਮ੍ਰਿਤਪਾਲ ਸਿੰਘ ਆਪਣੇ ਪਾਇਲਟ ਬਣਨ ਦਾ ਸੁਫ਼ਨੇ ਨੂੰ ਪੂਰਾ ਕਰਨ ਲਈ ਸਖਤ ਮਿਹਨਤ ਕਰ ਰਿਹਾ ਸੀ ਤੇ ਹੁਣ ਇਸ ਦੀ ਮਿਹਨਤ ਨੂੰ ਬੂਰ ਪਾ ਗਿਆ ਹੈ। ਅੰਮ੍ਰਿਤਪਾਲ ਸਿੰਘ ਨੇ ਪਾਰਮਾ ਤੋਂ ਸਰਵਿਸਿੳ ਕਮਰਚਾਲੀ ਦਾ ਡਿਪਲੋਮਾ ਕਰਨ ਉਪਰੰਤ ਏਰੋ ਕਲੱਬ ਪਾਰਮਾ ਤੋਂ ਪਾਇਲਟ ਬਣਨ ਦਾ ਲਾਇਸੈਂਸ ਪ੍ਰਾਪਤ ਕੀਤਾ ਹੈ। 

ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ

ਪਾਇਲਟ ਦਾ ਲਾਇਸੈਂਸ ਹਾਸਲ ਕਰਨ ਸਮੇਂ ਅੰਮ੍ਰਿਤਪਾਲ ਸਿੰਘ ਲੁਬਾਣਾ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੇ ਚਿਹਰਿਆਂ ਉੱਤੇ ਖੁਸ਼ੀ ਦੀ ਝਲਕ ਸਾਫ ਨਜ਼ਰ ਆ ਰਹੀ ਸੀ। ਇਹ ਹੋਣਹਾਰ ਨੌਜਵਾਨ ਅੰਮ੍ਰਿਤਪਾਲ ਸਿੰਘ ਭੁਲੱਥ ਨੇੜਲੇ ਪਿੰਡ ਮੁੰਡੀ ਰੋਡ ਨਾਲ ਸੰਬੰਧਿਤ ਸਰਦਾਰ ਕੁਲਜੀਤ ਪਾਲ ਸਿੰਘ ਲੁਬਾਣਾ ਅਤੇ ਮਾਤਾ ਸਤਨਾਮ ਕੌਰ ਦਾ ਪੁੱਤਰ ਹੈ। ਜੋ ਕਿ ਪਿਛਲੇ ਲੰਬੇ ਅਰਸੇ ਤੋਂ ਇਟਲੀ ਦੇ ਸ਼ਹਿਰ ਪਾਰਮਾ ਵਿਖੇ ਰਹਿ ਰਹੇ ਹਨ।

ਅੰਮ੍ਰਿਤਪਾਲ ਸਿੰਘ ਦੇ ਪਿਤਾ ਸਰਦਾਰ ਕੁਲਜੀਤ ਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਨੇ ਪਾਇਲਟ ਦਾ ਲਾਇਸੈਂਸ ਹਾਸਿਲ ਕਰਕੇ ਆਪਣੇ ਸੁਫਨਿਆਂ ਨੂੰ ਪੂਰਾ ਕਰਨ ਲਈ ਇੱਕ ਖ਼ਾਸ ਪੜਾਅ ਤੈਅ ਕਰ ਲਿਆ ਹੈ। ਪਿਤਾ ਨੇ ਅੱਗੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਆਪਣੀ ਪੜ੍ਹਾਈ ਜਾਰੀ ਰੱਖੇਗਾ ਤਾਂ ਜੋ ਉਹ ਕਮਰਸ਼ੀਅਲ ਪਾਇਲਟ ਵਜੋਂ ਵੀ ਸੇਵਾਵਾ ਨਿਭਾ ਸਕੇ। ਇਹ ਕਾਮਯਾਬੀ ਹਰ ਇੱਕ ਪੰਜਾਬੀ ਲਈ ਮਾਣ ਵਾਲੀ ਗੱਲ ਹੈ।

ਮਨਮੀਤ ਭਗਤਾਣਾ ਅਮਰੀਕਾ ਵਿੱਚ ਪਹਿਲੀ ਸਿੱਖ ਅਸਿਸਟੈਂਟ ਪੁਲਿਸ ਚੀਫ਼ 

ਦੱਸ ਦਈਏ ਹਾਲ ਵਿੱਚ ਗੁਰਦਾਸਪੁਰ ਦੀ ਮਨਮੀਤ ਭਗਤਾਣਾ ਨੇ ਅਮਰੀਕਾ ਵਿੱਚ ਪਹਿਲੀ ਸਿੱਖ ਅਸਿਸਟੈਂਟ ਪੁਲਿਸ ਚੀਫ਼ ਬਣਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਇਸ ਧੀ ਨੇ ਵੀ ਇੱਕ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ।

More International News

ਭਾਰਤੀ ਪਾਸਪੋਰਟ ਦੀ ਵਧੀ ਤਾਕਤ—70 ਦੇਸ਼ਾਂ ਦੀ ਯਾਤਰਾ ਹੋਈ ਹੋਰ ਆਸਾਨInternational News

ਭਾਰਤੀ ਪਾਸਪੋਰਟ ਦੀ ਵਧੀ ਤਾਕਤ—70 ਦੇਸ਼ਾਂ ਦੀ ਯਾਤਰਾ ਹੋਈ ਹੋਰ ਆਸਾਨ

Indian passport holders now enjoy expanded international access — 25 nations visa-free, 40 countries visa-on-arrival, and 5 more with electronic travel authorization, totalling 70 destinations with streamlined procedures.

16 Sept 2026

ਈਂਧਨ ਦੀਆਂ ਕੀਮਤਾਂ ਹੋਰ ਵਧਣ ਦਾ ਖ਼ਦਸ਼ਾ—ਵਿਸ਼ਵ ਪੱਧਰੀ ਸਪਲਾਈ 'ਤੇ ਟਕਰਾਅ ਦਾ ਦਬਾਅInternational News

ਈਂਧਨ ਦੀਆਂ ਕੀਮਤਾਂ ਹੋਰ ਵਧਣ ਦਾ ਖ਼ਦਸ਼ਾ—ਵਿਸ਼ਵ ਪੱਧਰੀ ਸਪਲਾਈ 'ਤੇ ਟਕਰਾਅ ਦਾ ਦਬਾਅ

International conflicts are creating pressure on global fuel supply chains. Fuel costs are expected to continue rising, affecting commuters, taxi services, delivery operations, and transportation businesses.

14 Sept 2026

BRICS ਸੰਬੋਧਨ ਦੌਰਾਨ ਸ਼ੀ ਜਿਨਪਿੰਗ ਅਸਹਿਜ ਨਜ਼ਰ ਆਏ—ਮੋਦੀ ਨੇ ਭਾਸ਼ਣ ਰੋਕ ਕੇ ਪੁੱਛਿਆ, 'ਸਭ ਠੀਕ ਹੈ?'International News

BRICS ਸੰਬੋਧਨ ਦੌਰਾਨ ਸ਼ੀ ਜਿਨਪਿੰਗ ਅਸਹਿਜ ਨਜ਼ਰ ਆਏ—ਮੋਦੀ ਨੇ ਭਾਸ਼ਣ ਰੋਕ ਕੇ ਪੁੱਛਿਆ, 'ਸਭ ਠੀਕ ਹੈ?'

During a BRICS address, Chinese President Xi Jinping appeared uncomfortable, prompting PM Modi to pause his remarks and ask 'Is everything okay?' Xi subsequently did not attend the formal state dinner.

14 Sept 2026

IND vs PAK ਦੇ ਮਹਾ ਮੁਕਾਬਲੇ 'ਚ ਕਿਹੜੀ ਟੀਮ ਦਾ ਪਲੜਾ ਹੈ ਭਾਰੀ, ਜਾਣੋ ਅੰਕੜਿਆਂ ਰਾਹੀਂ।International News

IND vs PAK ਦੇ ਮਹਾ ਮੁਕਾਬਲੇ 'ਚ ਕਿਹੜੀ ਟੀਮ ਦਾ ਪਲੜਾ ਹੈ ਭਾਰੀ, ਜਾਣੋ ਅੰਕੜਿਆਂ ਰਾਹੀਂ।

ਸਪੋਰਟਸ ਡੈਸਕ : ਵਨਡੇ ਵਿਸ਼ਵ ਕੱਪ ਵਿੱਚ ਪਾਕਿਸਤਾਨ ਦੇ ਖਿਲਾਫ ਭਾਰਤ ਦਾ ਰਿਕਾਰਡ ਸ਼ਾਨਦਾਰ ਹੈ, ਪਰ 2017 ਤੋਂ ਬਾਅਦ ਪਹਿਲੀ ਵਾਰ ਖੇਡੀ ਜਾ ਰਹੀ ਚੈਂਪੀਅਨਜ਼ ਟਰਾਫੀ ਵਿੱਚ ਪਾਕਿਸਤਾਨ ਦਾ ਪਲੜਾ ਭਾਰੀ ਹੈ। ਇਹ ਮੁਕਾਬਲਾ ਐਤਵਾਰ ਨੂੰ ਫਿਰ ਤੋਂ ਸ਼ੁਰੂ ਹੋਵੇਗਾ, ਜਦੋਂ ਦੋਵੇਂ ਗਰੁੱਪ ਏ ਟੀਮਾਂ ਟੂਰਨਾਮੈਂਟ ਦੇ ਆਪਣੇ ਦੂਜੇ ਮੈਚ ਲਈ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਭ

22 Feb 2025

Radio Spice Live