Radio Spice
International News

ਪਾਕਿਸਤਾਨ 'ਚ ਸਥਿਤੀ ਬੇਕਾਬੂ, ਪ੍ਰਦਰਸ਼ਨਕਾਰੀਆਂ ਨੂੰ ਦੇਖਦੇ ਹੀ ਗੋਲੀ ਮਾਰਨ ਦੇ ਹੁਕਮ

By 111459pwpadmin•

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ ਦੇਸ਼ 'ਚ ਹੰਗਾਮਾ ਮਚ ਗਿਆ ਹੈ। ਪੀਟੀਆਈ ਵਰਕਰ ਸੜਕਾਂ 'ਤੇ ਪ੍ਰਦਰਸ਼ਨ ਕਰ ਰਹੇ ਹਨ। ਕਈ ਥਾਵਾਂ 'ਤੇ ਸਥਿਤੀ ਬੇਕਾਬੂ ਹੋ ਗਈ ਹੈ। ਅਜਿਹੇ 'ਚ ਪ੍ਰਦਰਸ਼ਨਕਾਰੀਆਂ 'ਤੇ ਗੋਲੀ ਚਲਾਉਣ ਦੇ ਹੁਕਮ ਦਿੱਤੇ ਗਏ ਹਨ। ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਜਿਸ ਤਰੀਕੇ ਕਾਲਰ ਤੋਂ ਫੜ ਕੇ ਅਦ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ ਦੇਸ਼ 'ਚ ਹੰਗਾਮਾ ਮਚ ਗਿਆ ਹੈ। ਪੀਟੀਆਈ ਵਰਕਰ ਸੜਕਾਂ 'ਤੇ ਪ੍ਰਦਰਸ਼ਨ ਕਰ ਰਹੇ ਹਨ। ਕਈ ਥਾਵਾਂ 'ਤੇ ਸਥਿਤੀ ਬੇਕਾਬੂ ਹੋ ਗਈ ਹੈ। ਅਜਿਹੇ 'ਚ ਪ੍ਰਦਰਸ਼ਨਕਾਰੀਆਂ 'ਤੇ ਗੋਲੀ ਚਲਾਉਣ ਦੇ ਹੁਕਮ ਦਿੱਤੇ ਗਏ ਹਨ।

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਜਿਸ ਤਰੀਕੇ ਕਾਲਰ ਤੋਂ ਫੜ ਕੇ ਅਦਾਲਤ ’ਚ ਲਿਆਂਦਾ ਜਾ ਰਿਹਾ ਸੀ, ਉਸ ਨੂੰ ‘ਬਦਤਮੀਜ਼ੀ ਦੀ ਹੱਦ’ ਕਿਹਾ ਜਾ ਸਕਦਾ ਹੈ। ਇਕ ਜਮਹੂਰੀ ਦੇਸ਼ ’ਚ ਕਿਸੇ ਸਾਬਕਾ ਪ੍ਰਧਾਨ ਮੰਤਰੀ ਨਾਲ ਅਜਿਹਾ ਵਿਵਹਾਰ ਸ਼ੋਭਦਾ ਨਹੀਂ ਕਿਉਂਕਿ ਇਹ ਜਮਹੂਰੀ ਕਦਰਾਂ-ਕੀਮਤਾਂ ਦੇ ਉਲਟ ਹੈ।

ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰਲਾਲ ਨਹਿਰੂ ਨੇ ਇਕ ਵਾਰ ਕਿਹਾ ਸੀ ‘ਮੈਂ ਓਨੀ ਵਾਰ ਧੋਤੀਆਂ ਨਹੀਂ ਬਦਲਦਾ, ਜਿੰਨੀ ਵਾਰ ਪਾਕਿਸਤਾਨ ’ਚ ਸਰਕਾਰ ਬਦਲ ਜਾਂਦੀ ਹੈ।’ ਇੰਜ ਹੀ ਅਜਿਹੀ ਇਕ ਕਹਾਵਤ ਚੜ੍ਹਦੇ ਤੇ ਲਹਿੰਦੇ ਪੰਜਾਬਾਂ ’ਚ ਪ੍ਰਚਲਿਤ ਹੈ-‘ਪਾਕਿਸਤਾਨ ’ਚ ਮੌਜਾਂ ਹੀ ਮੌਜਾਂ, ਜਿੱਥੇ ਵੇਖੋ ਹਰ ਪਾਸੇ ਫ਼ੌਜਾਂ ਹੀ ਫ਼ੌਜਾਂ’। ਅਜਿਹੇ ਹਾਲਾਤ ਕਾਰਨ ਉੱਥੋਂ ਦੀ ਜਨਤਾ ਦੀ ਮਾਨਸਿਕਤਾ ਵੀ ਕੁਝ ਅਜੀਬ ਜਿਹੀ ਹੋ ਗਈ ਹੈ ਜਿਸ ਦਾ ਮੁਜ਼ਾਹਰਾ ਬਿਲਾਵਲ ਭੁੱਟੋ ਦੀ ਭਾਰਤ ਫੇਰੀ ’ਤੇ ਕੀਤੀਆਂ ਟਿੱਪਣੀਆਂ ਰਾਹੀਂ ਕੀਤਾ ਗਿਆ ਹੈ।

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਤਾਂ ਉੱਥੇ ਸਮਝੌਤਾ ਐਕਸਪ੍ਰੈੱਸ ਬੱਸ ਦਾ ਬਹੁਤ ਸੁਖਾਵਾਂ ਸੁਨੇਹਾ ਲੈ ਕੇ ਗਏ ਸਨ ਪਰ ਉਦੋਂ ਦੇ ਫ਼ੌਜੀ ਜਰਨੈਲ ਪਰਵੇਜ਼ ਮੁਸ਼ੱਰਫ਼ ਨੇ 1999 ’ਚ ਭਾਰਤ ਦੀ ਪਿੱਠ ’ਚ ਛੁਰਾ ਖੋਭਦਿਆਂ ਕਾਰਗਿਲ ’ਚ ਸਥਿਤ ਕਈ ਭਾਰਤੀ ਚੋਟੀਆਂ ’ਤੇ ਨਾਜਾਇਜ਼ ਕਬਜ਼ਾ ਕਰ ਲਿਆ ਸੀ, ਭਾਵੇਂ ਉਸ ਨੂੰ ਬਾਅਦ ਵਿਚ ਮੂੰਹ ਦੀ ਖਾਣੀ ਪਈ ਸੀ। ਉਸ ਵਰ੍ਹੇ ਤਾਨਾਸ਼ਾਹੀ ਦਾ ਹੋਰ ਰੰਗ ਵਿਖਾਉਂਦਿਆਂ ਮੁਸ਼ੱਰਫ਼ ਨੇ ਨਵਾਜ਼ ਸ਼ਰੀਫ਼ ਦੀ ਸਰਕਾਰ ਨੂੰ ਲਾਂਭੇ ਕਰ ਕੇ ਸੱਤਾ ਆਪਣੇ ਹੱਥਾਂ ’ਚ ਲੈ ਲਈ ਸੀ।

ਦੋ ਵਾਰ ਪਾਕਿਸਤਾਨ ਦੀ ਪ੍ਰਧਾਨ ਮੰਤਰੀ ਰਹੀ ਬੇਨਜ਼ੀਰ ਭੁੱਟੋ ਨੂੰ ਇਕ ਬੰਬ ਧਮਾਕੇ ਜ਼ਰੀਏ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਦੇ ਪਿਤਾ ਤੇ ਪਾਕਿਸਤਾਨ ਦੇ ਚੌਥੇ ਰਾਸ਼ਟਰਪਤੀ ਜ਼ੁਲਫ਼ਿਕਾਰ ਅਲੀ ਭੁੱਟੋ ਨੂੰ 4 ਅਪ੍ਰੈਲ 1979 ਨੂੰ ਉਦੋਂ ਦੇ ਰਾਸ਼ਟਰਪਤੀ ਜ਼ਿਆ-ਉਲ-ਹੱਕ ਨੇ ਫਾਂਸੀ ਦੇ ਦਿੱਤੀ ਸੀ। ਜ਼ਿਆ ਖ਼ੁਦ ਵੀ ਬਹੁਤ ਸ਼ੱਕੀ ਹਾਲਾਤ ’ਚ ਇਕ ਹਵਾਈ ਹਾਦਸੇ ’ਚ ਮਾਰੇ ਗਏ ਸਨ। ਸਾਲ 1951 ’ਚ ਪਹਿਲੇ ਪ੍ਰਧਾਨ ਮੰਤਰੀ ਲਿਆਕਤ ਅਲੀ ਖ਼ਾਨ ਦਾ ਰਾਵਲਪਿੰਡੀ ’ਚ ਇਕ ਸਿਆਸੀ ਰੈਲੀ ਦੌਰਾਨ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਮਰਾਨ ਨਾਲ ਕੀਤੇ ਗਏ ਵਤੀਰੇ ਤੋਂ ਜ਼ਾਹਰ ਹੈ ਕਿ ਪਾਕਿ ’ਚ ਹਾਲੇ ਤਕ ਜਮਹੂਰੀ ਕਦਰਾਂ-ਕੀਮਤਾਂ ਬਹਾਲ ਨਹੀਂ ਹੋਈਆਂ।

More International News

ਭਾਰਤੀ ਪਾਸਪੋਰਟ ਦੀ ਵਧੀ ਤਾਕਤ—70 ਦੇਸ਼ਾਂ ਦੀ ਯਾਤਰਾ ਹੋਈ ਹੋਰ ਆਸਾਨInternational News

ਭਾਰਤੀ ਪਾਸਪੋਰਟ ਦੀ ਵਧੀ ਤਾਕਤ—70 ਦੇਸ਼ਾਂ ਦੀ ਯਾਤਰਾ ਹੋਈ ਹੋਰ ਆਸਾਨ

Indian passport holders now enjoy expanded international access — 25 nations visa-free, 40 countries visa-on-arrival, and 5 more with electronic travel authorization, totalling 70 destinations with streamlined procedures.

16 Sept 2026

ਈਂਧਨ ਦੀਆਂ ਕੀਮਤਾਂ ਹੋਰ ਵਧਣ ਦਾ ਖ਼ਦਸ਼ਾ—ਵਿਸ਼ਵ ਪੱਧਰੀ ਸਪਲਾਈ 'ਤੇ ਟਕਰਾਅ ਦਾ ਦਬਾਅInternational News

ਈਂਧਨ ਦੀਆਂ ਕੀਮਤਾਂ ਹੋਰ ਵਧਣ ਦਾ ਖ਼ਦਸ਼ਾ—ਵਿਸ਼ਵ ਪੱਧਰੀ ਸਪਲਾਈ 'ਤੇ ਟਕਰਾਅ ਦਾ ਦਬਾਅ

International conflicts are creating pressure on global fuel supply chains. Fuel costs are expected to continue rising, affecting commuters, taxi services, delivery operations, and transportation businesses.

14 Sept 2026

BRICS ਸੰਬੋਧਨ ਦੌਰਾਨ ਸ਼ੀ ਜਿਨਪਿੰਗ ਅਸਹਿਜ ਨਜ਼ਰ ਆਏ—ਮੋਦੀ ਨੇ ਭਾਸ਼ਣ ਰੋਕ ਕੇ ਪੁੱਛਿਆ, 'ਸਭ ਠੀਕ ਹੈ?'International News

BRICS ਸੰਬੋਧਨ ਦੌਰਾਨ ਸ਼ੀ ਜਿਨਪਿੰਗ ਅਸਹਿਜ ਨਜ਼ਰ ਆਏ—ਮੋਦੀ ਨੇ ਭਾਸ਼ਣ ਰੋਕ ਕੇ ਪੁੱਛਿਆ, 'ਸਭ ਠੀਕ ਹੈ?'

During a BRICS address, Chinese President Xi Jinping appeared uncomfortable, prompting PM Modi to pause his remarks and ask 'Is everything okay?' Xi subsequently did not attend the formal state dinner.

14 Sept 2026

IND vs PAK ਦੇ ਮਹਾ ਮੁਕਾਬਲੇ 'ਚ ਕਿਹੜੀ ਟੀਮ ਦਾ ਪਲੜਾ ਹੈ ਭਾਰੀ, ਜਾਣੋ ਅੰਕੜਿਆਂ ਰਾਹੀਂ।International News

IND vs PAK ਦੇ ਮਹਾ ਮੁਕਾਬਲੇ 'ਚ ਕਿਹੜੀ ਟੀਮ ਦਾ ਪਲੜਾ ਹੈ ਭਾਰੀ, ਜਾਣੋ ਅੰਕੜਿਆਂ ਰਾਹੀਂ।

ਸਪੋਰਟਸ ਡੈਸਕ : ਵਨਡੇ ਵਿਸ਼ਵ ਕੱਪ ਵਿੱਚ ਪਾਕਿਸਤਾਨ ਦੇ ਖਿਲਾਫ ਭਾਰਤ ਦਾ ਰਿਕਾਰਡ ਸ਼ਾਨਦਾਰ ਹੈ, ਪਰ 2017 ਤੋਂ ਬਾਅਦ ਪਹਿਲੀ ਵਾਰ ਖੇਡੀ ਜਾ ਰਹੀ ਚੈਂਪੀਅਨਜ਼ ਟਰਾਫੀ ਵਿੱਚ ਪਾਕਿਸਤਾਨ ਦਾ ਪਲੜਾ ਭਾਰੀ ਹੈ। ਇਹ ਮੁਕਾਬਲਾ ਐਤਵਾਰ ਨੂੰ ਫਿਰ ਤੋਂ ਸ਼ੁਰੂ ਹੋਵੇਗਾ, ਜਦੋਂ ਦੋਵੇਂ ਗਰੁੱਪ ਏ ਟੀਮਾਂ ਟੂਰਨਾਮੈਂਟ ਦੇ ਆਪਣੇ ਦੂਜੇ ਮੈਚ ਲਈ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਭ

22 Feb 2025

Radio Spice Live