Radio Spice
International News

ਕੈਨੇਡਾ ਦੇ ਸਸਕੈਚਵਾਨ ਸੂਬੇ ਵਿੱਚ ਸਿੱਖਾਂ ਨੂੰ ਅਹਿਮ ਰਾਹਤ, ਸਰਕਾਰ ਨੇ ਸਵੀਕਾਰੀ ‘ਲੀਜੈਂਡਰੀ ਸਿੱਖ ਰਾਈਡਰਜ਼’ ਦੀ ਤਜਵੀਜ਼

By 111459pwpadmin•

ਕੈਨੇਡਾ ਅੰਦਰ ਸਿੱਖਾਂ ਨੂੰ ਇੱਕ ਹੋਰ ਰਾਹਤ ਮਿਲੀ ਹੈ। ਸਰਕਾਰ ਨੇ ਕੈਨੇਡਾ ਦੇ ਸਸਕੈਚਵਾਨ ਸੂਬੇ ਵਿੱਚ ਸਿੱਖ ਮੋਟਰਸਾਈਕਲ ਸਵਾਰਾਂ ਨੂੰ ਨਗਰ ਕੀਰਤਨ ਤੇ ਰੈਲੀਆਂ ਸਣੇ ਹੋਰਨਾਂ ਵਿਸ਼ੇਸ਼ ਮੌਕਿਆਂ ’ਤੇ ਹੈਲਮਟ ਪਾਉਣ ਤੋਂ ਆਰਜ਼ੀ ਛੋਟ ਦਿੱਤੀ ਹੈ। ਸਸਕੈਚਵਾਨ ਸੂਬੇ ਵਿੱਚ ਸਾਰੇ ਨਾਗਰਿਕਾਂ ਨੂੰ ਹੈਲਮਟ ਪਾਉਣਾ ਲਾਜ਼ਮੀ ਹੈ। ਦਰਅਸਲ ਸਰਕਾਰ ਨੇ ਇਹ ਫੈਸਲਾ ਅਜਿਹੇ ਮੌਕੇ ਲਿਆ ਹੈ ਜਦੋ

ਕੈਨੇਡਾ ਅੰਦਰ ਸਿੱਖਾਂ ਨੂੰ ਇੱਕ ਹੋਰ ਰਾਹਤ ਮਿਲੀ ਹੈ। ਸਰਕਾਰ ਨੇ ਕੈਨੇਡਾ ਦੇ ਸਸਕੈਚਵਾਨ ਸੂਬੇ ਵਿੱਚ ਸਿੱਖ ਮੋਟਰਸਾਈਕਲ ਸਵਾਰਾਂ ਨੂੰ ਨਗਰ ਕੀਰਤਨ ਤੇ ਰੈਲੀਆਂ ਸਣੇ ਹੋਰਨਾਂ ਵਿਸ਼ੇਸ਼ ਮੌਕਿਆਂ ’ਤੇ ਹੈਲਮਟ ਪਾਉਣ ਤੋਂ ਆਰਜ਼ੀ ਛੋਟ ਦਿੱਤੀ ਹੈ। ਸਸਕੈਚਵਾਨ ਸੂਬੇ ਵਿੱਚ ਸਾਰੇ ਨਾਗਰਿਕਾਂ ਨੂੰ ਹੈਲਮਟ ਪਾਉਣਾ ਲਾਜ਼ਮੀ ਹੈ। 

ਦਰਅਸਲ ਸਰਕਾਰ ਨੇ ਇਹ ਫੈਸਲਾ ਅਜਿਹੇ ਮੌਕੇ ਲਿਆ ਹੈ ਜਦੋਂ ਬ੍ਰਿਟਿਸ਼ ਕੋਲੰਬੀਆ ਅਧਾਰਤ ‘ਲੀਜੈਂਡਰੀ ਸਿੱਖ ਰਾਈਡਰਜ਼’ ਨਾਂ ਦੇ ਮੋਟਰਸਾਈਕਲ ਗਰੁੱਪ ਨੇ ਸੂਬਾ ਸਰਕਾਰ ਅੱਗੇ ਤਜਵੀਜ਼ ਰੱਖੀ ਸੀ ਕਿ ਉਨ੍ਹਾਂ ਨੂੰ ਲੋਕ ਭਲਾਈ ਦੇ ਕੰਮਾਂ ਲਈ ਫੰਡ ਇਕੱਤਰ ਕਰਨ ਖਾਤਰ ਪੂਰੇ ਕੈਨੇਡਾ ਵਿੱਚ ਮੋਟਰਸਾਈਕਲ ਰੈਲੀ ਕੱਢਣ ਦੀ ਇਜਾਜ਼ਤ ਦਿੱਤੀ ਜਾਵੇ। 

ਦੱਸ ਦਈਏ ਕਿ ਬ੍ਰਿਟਿਸ਼ ਕੋਲੰਬੀਆ, ਐਲਬਰਟਾ, ਮੈਨੀਟੋਬਾ ਤੇ ਓਂਟਾਰੀਓ ਸੂਬਿਆਂ ਵਿਚ ਧਾਰਮਿਕ ਕਾਰਨਾਂ ਕਰਕੇ ਜਿੱਥੇ ਪੱਗੜੀਧਾਰੀ ਸਿੱਖਾਂ ਨੂੰ ਮੋਟਰਸਾਈਕਲ ਚਲਾਉਣ ਮੌਕੇ ਹੈਲਮਟ ਪਾਉਣ ਤੋਂ ਮੁਕੰਮਲ ਛੋਟ ਹੈ, ਉੱਥੇ ਹੀ ਸਸਕੈਚਵਾਨ ਵਿੱਚ ਸੜਕਾਂ ’ਤੇ ਮੋਟਰਸਾਈਕਲ ਚਲਾਉਣ ਮੌਕੇ ਸਾਰਿਆਂ ਲਈ ਹੈਲਮਟ ਪਾਉਣਾ ਲਾਜ਼ਮੀ ਹੈ। 

ਇਸ ਬਾਰੇ ਸਬੰਧਤ ਮੰਤਰੀ ਡੌਨ ਮੌਰਗਨ ਨੇ ਕਿਹਾ, ‘‘ਮੋਟਰਸਾਈਕਲ ਸਵਾਰਾਂ ਦੀ ਸੁਰੱਖਿਆ ਲਈ ਹੈਲਮਟ ਲਾਜ਼ਮੀ ਹੈ।’’ ਸਸਕੈਚਵਾਨ ਸਰਕਾਰ ਵੱਲੋਂ ਜਾਰੀ ਰਿਲੀਜ਼ ਮੁਤਾਬਕ ਵਹੀਕਲ ਇਕੁਇਪਮੈਂਟ ਰੈਗੂਲੇਸ਼ਨਜ਼ ਵਿੱਚ ਕੀਤੀ ਸੋਧ ਆਰਜ਼ੀ ਹੈ ਤੇ ਇਹ ਸਿੱਖ ਮੋਟਰਸਾਈਕਲ ਸਵਾਰਾਂ ਨੂੰ ਬਿਨਾਂ ਹੈਲਮਟ ਵਹੀਕਲ ਚਲਾਉਣ ਦੀ ਮੁਕੰਮਲ ਛੋਟ ਨਹੀਂ ਦਿੰਦੀ। 

ਮੌਰਗਨ ਨੇ ਕਿਹਾ ਕਿ ਮੋਟਰਸਾਈਕਲ ਹੈਲਮਟ ਕਾਨੂੰਨ ਵਿੱਚ ਮੁਕੰਮਲ ਛੋਟ ਦੇਣ ਦੀ ਉਨ੍ਹਾਂ ਦੀ ਕੋਈ ਯੋਜਨਾ ਨਹੀਂ ਹੈ ਤੇ ਸਾਡੀ ਸਰਕਾਰ ਇਸ ਨੂੰ ਆਰਜ਼ੀ ਵਿਵਸਥਾ ਵਜੋਂ ਵੇਖਦੀ ਹੈ। ਮੰਤਰੀ ਨੇ ਕਿਹਾ ਕਿ ਛੋਟ ਬਾਰੇ ਸਸਕੈਚਵਾਨ ਗਵਰਨਮੈਂਟ ਇੰਸ਼ੋਰੈਂਸ (ਐਸਜੀਆਈ) ਵੱਲੋਂ ਲੋੜੀਂਦੀ ਪ੍ਰਵਾਨਗੀ ਦਿੱਤੀ ਜਾਵੇਗੀ ਤੇ ਇਹ ਛੋਟ ਸਿਰਫ ਸਿੱਖ ਭਾਈਚਾਰੇ ਦੇ ਪੱਗੜੀਦਾਰੀ ਮੈਂਬਰਾਂ ਨੂੰ ਮਿਲੇਗੀ, ਜੋ ਆਪਣੇ ਧਾਰਮਿਕ ਅਕੀਦੇ ਕਰਕੇ ਹੈਲਮਟ ਨਹੀਂ ਪਾ ਸਕਦੇ। ਲਰਨਿੰਗ ਲਾਇਸੈਂਸ ਵਾਲੇ ਮੁਸਾਫ਼ਰਾਂ ਜਾਂ ਸਵਾਰਾਂ ਨੂੰ ਇਸ ਛੋਟ ਦਾ ਲਾਭ ਨਹੀਂ ਮਿਲੇਗਾ।

More International News

ਭਾਰਤੀ ਪਾਸਪੋਰਟ ਦੀ ਵਧੀ ਤਾਕਤ—70 ਦੇਸ਼ਾਂ ਦੀ ਯਾਤਰਾ ਹੋਈ ਹੋਰ ਆਸਾਨInternational News

ਭਾਰਤੀ ਪਾਸਪੋਰਟ ਦੀ ਵਧੀ ਤਾਕਤ—70 ਦੇਸ਼ਾਂ ਦੀ ਯਾਤਰਾ ਹੋਈ ਹੋਰ ਆਸਾਨ

Indian passport holders now enjoy expanded international access — 25 nations visa-free, 40 countries visa-on-arrival, and 5 more with electronic travel authorization, totalling 70 destinations with streamlined procedures.

16 Sept 2026

ਈਂਧਨ ਦੀਆਂ ਕੀਮਤਾਂ ਹੋਰ ਵਧਣ ਦਾ ਖ਼ਦਸ਼ਾ—ਵਿਸ਼ਵ ਪੱਧਰੀ ਸਪਲਾਈ 'ਤੇ ਟਕਰਾਅ ਦਾ ਦਬਾਅInternational News

ਈਂਧਨ ਦੀਆਂ ਕੀਮਤਾਂ ਹੋਰ ਵਧਣ ਦਾ ਖ਼ਦਸ਼ਾ—ਵਿਸ਼ਵ ਪੱਧਰੀ ਸਪਲਾਈ 'ਤੇ ਟਕਰਾਅ ਦਾ ਦਬਾਅ

International conflicts are creating pressure on global fuel supply chains. Fuel costs are expected to continue rising, affecting commuters, taxi services, delivery operations, and transportation businesses.

14 Sept 2026

BRICS ਸੰਬੋਧਨ ਦੌਰਾਨ ਸ਼ੀ ਜਿਨਪਿੰਗ ਅਸਹਿਜ ਨਜ਼ਰ ਆਏ—ਮੋਦੀ ਨੇ ਭਾਸ਼ਣ ਰੋਕ ਕੇ ਪੁੱਛਿਆ, 'ਸਭ ਠੀਕ ਹੈ?'International News

BRICS ਸੰਬੋਧਨ ਦੌਰਾਨ ਸ਼ੀ ਜਿਨਪਿੰਗ ਅਸਹਿਜ ਨਜ਼ਰ ਆਏ—ਮੋਦੀ ਨੇ ਭਾਸ਼ਣ ਰੋਕ ਕੇ ਪੁੱਛਿਆ, 'ਸਭ ਠੀਕ ਹੈ?'

During a BRICS address, Chinese President Xi Jinping appeared uncomfortable, prompting PM Modi to pause his remarks and ask 'Is everything okay?' Xi subsequently did not attend the formal state dinner.

14 Sept 2026

IND vs PAK ਦੇ ਮਹਾ ਮੁਕਾਬਲੇ 'ਚ ਕਿਹੜੀ ਟੀਮ ਦਾ ਪਲੜਾ ਹੈ ਭਾਰੀ, ਜਾਣੋ ਅੰਕੜਿਆਂ ਰਾਹੀਂ।International News

IND vs PAK ਦੇ ਮਹਾ ਮੁਕਾਬਲੇ 'ਚ ਕਿਹੜੀ ਟੀਮ ਦਾ ਪਲੜਾ ਹੈ ਭਾਰੀ, ਜਾਣੋ ਅੰਕੜਿਆਂ ਰਾਹੀਂ।

ਸਪੋਰਟਸ ਡੈਸਕ : ਵਨਡੇ ਵਿਸ਼ਵ ਕੱਪ ਵਿੱਚ ਪਾਕਿਸਤਾਨ ਦੇ ਖਿਲਾਫ ਭਾਰਤ ਦਾ ਰਿਕਾਰਡ ਸ਼ਾਨਦਾਰ ਹੈ, ਪਰ 2017 ਤੋਂ ਬਾਅਦ ਪਹਿਲੀ ਵਾਰ ਖੇਡੀ ਜਾ ਰਹੀ ਚੈਂਪੀਅਨਜ਼ ਟਰਾਫੀ ਵਿੱਚ ਪਾਕਿਸਤਾਨ ਦਾ ਪਲੜਾ ਭਾਰੀ ਹੈ। ਇਹ ਮੁਕਾਬਲਾ ਐਤਵਾਰ ਨੂੰ ਫਿਰ ਤੋਂ ਸ਼ੁਰੂ ਹੋਵੇਗਾ, ਜਦੋਂ ਦੋਵੇਂ ਗਰੁੱਪ ਏ ਟੀਮਾਂ ਟੂਰਨਾਮੈਂਟ ਦੇ ਆਪਣੇ ਦੂਜੇ ਮੈਚ ਲਈ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਭ

22 Feb 2025

Radio Spice Live