Radio Spice
International News

'ਅਮਰੀਕਾ ਵਰਗੇ ਮੁਲਕ ਦੀ ਪੁਲਿਸ ‘ਚ ਸਿੱਖ ਨੌਜਵਾਨ ਨੂੰ ਦਾੜ੍ਹੀ ਵਧਾਉਣ ਤੋਂ ਰੋਕਣਾ ਮੰਦਭਾਗਾ'- ਗਿਆਨੀ ਰਘਬੀਰ ਸਿੰਘ, ਵਿਦੇਸ਼ ਮੰਤਰਾਲੇ ਨੂੰ ਕੀਤੀ ਇਹ ਖ਼ਾਸ ਅਪੀਲ

By 111459pwpadmin•

ਅਮਰੀਕਾ ਦੇ ਨਿਊਯਾਰਕ ਪੁਲਿਸ ਵਿਭਾਗ (NYPD) ਨੇ ਇੱਕ ਸਿੱਖ ਫੌਜੀ ਨੂੰ ਦਾੜ੍ਹੀ ਰੱਖਣ ਤੋਂ ਰੋਕ ਦਿੱਤਾ ਹੈ। ਇਸ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਮਰੀਕਾ ਦੇ ਨਿਯਮਾਂ ਦੀ ਸਖ਼ਤ ਆਲੋਚਨਾ ਕੀਤੀ ਹੈ। ਗਿਆਨੀ ਰਘਬੀਰ ਸਿੰਘ ਨੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਅਮਰੀਕਾ ਦੇ ਸਰਬਪੱਖੀ ਵਿਕਾਸ ਵਿੱਚ ਸਿੱਖਾਂ ਦੇ ਯੋਗਦਾਨ ਨੂੰ ਨਜ਼ਰਅੰਦਾਜ਼ ਨਹੀਂ ਕੀ

ਅਮਰੀਕਾ ਦੇ ਨਿਊਯਾਰਕ ਪੁਲਿਸ ਵਿਭਾਗ (NYPD) ਨੇ ਇੱਕ ਸਿੱਖ ਫੌਜੀ ਨੂੰ ਦਾੜ੍ਹੀ ਰੱਖਣ ਤੋਂ ਰੋਕ ਦਿੱਤਾ ਹੈ। ਇਸ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਮਰੀਕਾ ਦੇ ਨਿਯਮਾਂ ਦੀ ਸਖ਼ਤ ਆਲੋਚਨਾ ਕੀਤੀ ਹੈ। ਗਿਆਨੀ ਰਘਬੀਰ ਸਿੰਘ ਨੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਅਮਰੀਕਾ ਦੇ ਸਰਬਪੱਖੀ ਵਿਕਾਸ ਵਿੱਚ ਸਿੱਖਾਂ ਦੇ ਯੋਗਦਾਨ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।

ਗਿਆਨੀ ਰਘਬੀਰ ਸਿੰਘ ਨੇ ਇਕ ਬਿਆਨ ਵਿੱਚ ਆਖਿਆ ਹੈ ਕਿ ਅਮਰੀਕਾ ਦੀ ਸਰਬਪੱਖੀ ਉੱਨਤੀ ਵਿਚ ਸਿੱਖਾਂ ਦੇ ਯੋਗਦਾਨ ਨੂੰ ਅਣਡਿੱਠ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਅਮਰੀਕਾ ਦੀ ਰਾਜਨੀਤੀ ਤੋਂ ਲੈ ਕੇ ਸੁਰੱਖਿਆ, ਤਕਨੀਕੀ ਅਤੇ ਵਿਗਿਆਨ ਦੇ ਖੇਤਰ ਤੱਕ ਸਿੱਖਾਂ ਨੇ ਆਪਣੀ ਲਿਆਕਤ, ਮਿਹਨਤ ਅਤੇ ਇਮਾਨਦਾਰੀ ਦੇ ਨਾਲ ਵੱਡੀਆਂ ਮੱਲ੍ਹਾਂ ਮਾਰੀਆਂ ਹਨ। ਉਨ੍ਹਾਂ ਕਿਹਾ ਕਿ ਅਮਰੀਕਾ ਵਰਗੇ ਮੁਲਕ ਵਿਚ ਸਿੱਖਾਂ ਦੀਆਂ ਧਾਰਮਿਕ ਮਾਨਤਾਵਾਂ ਅਤੇ ਰਹੁ-ਰੀਤਾਂ ਹੁਣ ਜਾਣ-ਪਛਾਣ ਦਾ ਮੁਥਾਜ ਨਹੀਂ ਰਹੀਆਂ। ਬਹੁਤ ਦੇਰ ਪਹਿਲਾਂ ਹੀ ਅਮਰੀਕਾ ਦੀ ਫੌਜ ਅਤੇ ਸਿਵਲ ਸੇਵਾਵਾਂ ਵਿਚ ਆਪਣੇ ਸਿੱਖੀ ਸਰੂਪ ਦੇ ਨਾਲ ਸੇਵਾਵਾਂ ਕਰਨ ਦੀ ਕਾਨੂੰਨੀ ਲੜਾਈ ਸਿੱਖ ਜਿੱਤ ਚੁੱਕੇ ਹਨ, ਜਿਸ ਤੋਂ ਬਾਅਦ ਸਿੱਖਾਂ ਨੂੰ ਧਾਰਮਿਕ ਆਜ਼ਾਦੀ ਦੇ ਨਾਲ ਹਰ ਖੇਤਰ ਵਿਚ ਵਿਚਰਨ ਦੀ ਖੁੱਲ੍ਹ ਦਿੱਤੀ ਜਾ ਚੁੱਕੀ ਹੈ ਪਰ ਹੁਣ ਨਿਊਯਾਰਕ ਪੁਲਿਸ ਵਲੋਂ ਇਕ ਸਿੱਖ ਜਵਾਨ ਨੂੰ ਦਾੜ੍ਹੀ ਰੱਖਣ ਤੋਂ ਰੋਕਣਾ ਹੈਰਾਨੀਜਨਕ ਹੈ। 

ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਵੀ ਅਮਰੀਕਾ ਦੀ ਨਿਊਯਾਰਕ ਪੁਲਿਸ ਕੋਲ ਆਪਣੇ ਕੂਟਨੀਤਕ ਚੈਨਲਾਂ ਰਾਹੀਂ ਸਿੱਖਾਂ ਦੀਆਂ ਭਾਵਨਾਵਾਂ ਪਹੁੰਚਾਉਣੀਆਂ ਚਾਹੀਦੀਆਂ ਹਨ ਤਾਂ ਜੋ ਨਿਊਯਾਰਕ ਪੁਲਿਸ ਆਪਣੇ ਫੈਸਲੇ ਵਿਚ ਦਰੁਸਤੀ ਕਰਕੇ ਸਿੱਖ ਜਵਾਨ ਨੂੰ ਸਿੱਖੀ ਸਰੂਪ ਵਿਚ ਰਹਿ ਕੇ ਸੇਵਾਵਾਂ ਨਿਭਾਉਣ ਦੀ ਖੁੱਲ੍ਹ ਦੇ ਸਕੇ।

ਦਰਅਸਲ, ਨਿਊਯਾਰਕ ਰਾਜ ਵਿੱਚ ਇੱਕ ਸਿੱਖ ਸਿਪਾਹੀ ਨੂੰ ਉਸਦੇ ਵਿਆਹ ਲਈ ਚਿਹਰੇ ਦੇ ਵਾਲ ਉਗਾਉਣ ਤੋਂ ਰੋਕਿਆ ਗਿਆ ਸੀ, ਜਦੋਂ ਕਿ 2019 ਦਾ ਰਾਜ ਕਾਨੂੰਨ ਕਰਮਚਾਰੀਆਂ ਨੂੰ ਆਪਣੇ ਧਰਮ ਦੇ ਅਨੁਸਾਰ ਪਹਿਰਾਵੇ ਜਾਂ ਸ਼ਿੰਗਾਰ ਦੀਆਂ ਜ਼ਿੰਮੇਵਾਰੀਆਂ ਦੀ ਪਾਲਣਾ ਕਰਨ ਦੀ ਆਗਿਆ ਦਿੰਦਾ ਹੈ। ਇਸ ਦੇ ਨਾਲ ਹੀ ਨਿਊਯਾਰਕ ਪੁਲਿਸ ਨੇ ਇਹ ਇਜਾਜ਼ਤ ਨਾ ਦੇਣ ਪਿੱਛੇ ਸੁਰੱਖਿਆ ਕਾਰਨ ਦੱਸਿਆ ਹੈ। ਨਿਊਯਾਰਕ ਪੁਲਿਸ ਦਾ ਕਹਿਣਾ ਹੈ ਕਿ ਸਿੱਖ ਸਿਪਾਹੀ ਆਪਣੀ ਦਾੜ੍ਹੀ ਕਾਰਨ ਮਾਸਕ ਨਹੀਂ ਪਾ ਸਕਣਗੇ, ਜਿਸ ਕਾਰਨ ਉਨ੍ਹਾਂ ਨੂੰ ਮੁਸ਼ਕਲ ਹੋ ਸਕਦੀ ਹੈ।

ਨਿਊਯਾਰਕ ਪੁਲਿਸ ਵਿਭਾਗ ਵਿਚ ਸਿੱਖ ਸਿਪਾਹੀਆਂ ਨੇ ਲੰਬੀ ਲੜਾਈ ਤੋਂ ਬਾਅਦ 2016 ਵਿਚ ਡਿਊਟੀ ਲਈ ਦਸਤਾਰ ਸਜਾਉਣ ਦਾ ਅਧਿਕਾਰ ਹਾਸਲ ਕੀਤਾ। ਇਹ ਲੰਬੇ ਸੰਘਰਸ਼ ਤੋਂ ਬਾਅਦ ਸੰਭਵ ਹੋਇਆ। ਉਦੋਂ ਵਿਭਾਗ ਨੇ ਸਿੱਖਾਂ ਨੂੰ ਦਾੜ੍ਹੀ ਰੱਖਣ ਦਾ ਅਧਿਕਾਰ ਵੀ ਦਿੱਤਾ ਸੀ ਪਰ ਇਸ ਦੀ ਲੰਬਾਈ ਅੱਧਾ ਇੰਚ ਹੀ ਰੱਖਣ ਦੀ ਗੱਲ ਕਹੀ ਗਈ ਸੀ। ਹੁਣ ਅਮਰੀਕਾ ਵਿੱਚ ਸਿੱਖ ਵੱਡੀਆਂ ਦਾੜ੍ਹੀਆਂ ਰੱਖਣ ਲਈ ਸੰਘਰਸ਼ ਕਰ ਰਹੇ ਹਨ।

ਨਿਊਯਾਰਕ ਪੁਲਿਸ ਡਿਪਾਰਟਮੈਂਟ ਦੇ ਸਾਰਜੈਂਟ ਅਤੇ ਸਿੱਖ ਆਫੀਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਵਿੰਦਰ ਸਿੰਘ ਨੇ ਬੀਤੇ ਦਿਨੀਂ ਇਸ ਸਬੰਧੀ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਕਿਸੇ ਨੂੰ ਵੀ ਆਪਣੇ ਦੇਸ਼ ਦੀ ਸੇਵਾ ਲਈ ਆਪਣੇ ਧਰਮ ਨਾਲ ਸਮਝੌਤਾ ਨਹੀਂ ਕਰਨਾ ਚਾਹੀਦਾ। ਉਮੀਦ ਹੈ ਕਿ ਇੱਕ ਦਿਨ ਤੁਸੀਂ ਪੂਰੀਆਂ ਪੱਗਾਂ ਅਤੇ ਦਾੜ੍ਹੀਆਂ ਵਾਲੇ ਸਿੱਖਾਂ ਨੂੰ ਨਿਊਯਾਰਕ ਸਟੇਟ ਦੇ ਫੌਜੀਆਂ ਦੇ ਰੂਪ ਵਿੱਚ ਦੇਖੋਗੇ।

More International News

ਭਾਰਤੀ ਪਾਸਪੋਰਟ ਦੀ ਵਧੀ ਤਾਕਤ—70 ਦੇਸ਼ਾਂ ਦੀ ਯਾਤਰਾ ਹੋਈ ਹੋਰ ਆਸਾਨInternational News

ਭਾਰਤੀ ਪਾਸਪੋਰਟ ਦੀ ਵਧੀ ਤਾਕਤ—70 ਦੇਸ਼ਾਂ ਦੀ ਯਾਤਰਾ ਹੋਈ ਹੋਰ ਆਸਾਨ

Indian passport holders now enjoy expanded international access — 25 nations visa-free, 40 countries visa-on-arrival, and 5 more with electronic travel authorization, totalling 70 destinations with streamlined procedures.

16 Sept 2026

ਈਂਧਨ ਦੀਆਂ ਕੀਮਤਾਂ ਹੋਰ ਵਧਣ ਦਾ ਖ਼ਦਸ਼ਾ—ਵਿਸ਼ਵ ਪੱਧਰੀ ਸਪਲਾਈ 'ਤੇ ਟਕਰਾਅ ਦਾ ਦਬਾਅInternational News

ਈਂਧਨ ਦੀਆਂ ਕੀਮਤਾਂ ਹੋਰ ਵਧਣ ਦਾ ਖ਼ਦਸ਼ਾ—ਵਿਸ਼ਵ ਪੱਧਰੀ ਸਪਲਾਈ 'ਤੇ ਟਕਰਾਅ ਦਾ ਦਬਾਅ

International conflicts are creating pressure on global fuel supply chains. Fuel costs are expected to continue rising, affecting commuters, taxi services, delivery operations, and transportation businesses.

14 Sept 2026

BRICS ਸੰਬੋਧਨ ਦੌਰਾਨ ਸ਼ੀ ਜਿਨਪਿੰਗ ਅਸਹਿਜ ਨਜ਼ਰ ਆਏ—ਮੋਦੀ ਨੇ ਭਾਸ਼ਣ ਰੋਕ ਕੇ ਪੁੱਛਿਆ, 'ਸਭ ਠੀਕ ਹੈ?'International News

BRICS ਸੰਬੋਧਨ ਦੌਰਾਨ ਸ਼ੀ ਜਿਨਪਿੰਗ ਅਸਹਿਜ ਨਜ਼ਰ ਆਏ—ਮੋਦੀ ਨੇ ਭਾਸ਼ਣ ਰੋਕ ਕੇ ਪੁੱਛਿਆ, 'ਸਭ ਠੀਕ ਹੈ?'

During a BRICS address, Chinese President Xi Jinping appeared uncomfortable, prompting PM Modi to pause his remarks and ask 'Is everything okay?' Xi subsequently did not attend the formal state dinner.

14 Sept 2026

IND vs PAK ਦੇ ਮਹਾ ਮੁਕਾਬਲੇ 'ਚ ਕਿਹੜੀ ਟੀਮ ਦਾ ਪਲੜਾ ਹੈ ਭਾਰੀ, ਜਾਣੋ ਅੰਕੜਿਆਂ ਰਾਹੀਂ।International News

IND vs PAK ਦੇ ਮਹਾ ਮੁਕਾਬਲੇ 'ਚ ਕਿਹੜੀ ਟੀਮ ਦਾ ਪਲੜਾ ਹੈ ਭਾਰੀ, ਜਾਣੋ ਅੰਕੜਿਆਂ ਰਾਹੀਂ।

ਸਪੋਰਟਸ ਡੈਸਕ : ਵਨਡੇ ਵਿਸ਼ਵ ਕੱਪ ਵਿੱਚ ਪਾਕਿਸਤਾਨ ਦੇ ਖਿਲਾਫ ਭਾਰਤ ਦਾ ਰਿਕਾਰਡ ਸ਼ਾਨਦਾਰ ਹੈ, ਪਰ 2017 ਤੋਂ ਬਾਅਦ ਪਹਿਲੀ ਵਾਰ ਖੇਡੀ ਜਾ ਰਹੀ ਚੈਂਪੀਅਨਜ਼ ਟਰਾਫੀ ਵਿੱਚ ਪਾਕਿਸਤਾਨ ਦਾ ਪਲੜਾ ਭਾਰੀ ਹੈ। ਇਹ ਮੁਕਾਬਲਾ ਐਤਵਾਰ ਨੂੰ ਫਿਰ ਤੋਂ ਸ਼ੁਰੂ ਹੋਵੇਗਾ, ਜਦੋਂ ਦੋਵੇਂ ਗਰੁੱਪ ਏ ਟੀਮਾਂ ਟੂਰਨਾਮੈਂਟ ਦੇ ਆਪਣੇ ਦੂਜੇ ਮੈਚ ਲਈ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਭ

22 Feb 2025

Radio Spice Live