Radio Spice
International News

ਅਮੀਰਾਂ ਦੀ ਸੂਚੀ ਰਿਲੀਜ਼, ਮੁਕੇਸ਼ ਅੰਬਾਨੀ ਏਸ਼ੀਆ 'ਚ ਨੰਬਰ-1 'ਤੇ, ਜਾਣੋ ਕੌਣ ਹੈ ਦੁਨੀਆ ਦਾ ਸਭ ਤੋਂ ਅਮੀਰ ਵਿਅਕਤੀ

By 111459pwpadmin•

ਲਓ ਜੀ ਦੁਨੀਆ ਦੇ ਅਮੀਰ ਲੋਕਾਂ ਦੀ ਜਾਣਕਾਰੀ ਦੇਣ ਵਾਲੀ ਵੈੱਬਸਾਈਟ ਫੋਰਬਸ ਵੱਲੋਂ ਸਾਲ 2024 ਦੀ ਲਿਸਟ ਜਾਰੀ ਕਰ ਦਿੱਤੀ ਗਈ ਹੈ। ਫੋਰਬਸ ਨੇ ਹਾਲ ਹੀ 'ਚ ਦੁਨੀਆ ਦੇ ਚੋਟੀ ਦੇ ਅਮੀਰ ਲੋਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਲਿਸਟ ਉੱਤੇ ਹਰ ਸਾਲ ਕਰੋੜਾਂ ਹੀ ਲੋਕਾਂ ਦੀ ਨਜ਼ਰ ਹੁੰਦੀ ਹੈ। ਨਿਊਜ਼ ਏਜੰਸੀਆਂ ਦੀ ਵੀ ਇਸ ਲਿਸਟ ਉੱਤੇ ਖਾਸ ਨਜ਼ਰ ਹੁੰਦੀ ਹੈ। ਆਓ ਜਾਣਦੇ ਹਾਂ ਭਾਰਤ ਦੇ

ਲਓ ਜੀ ਦੁਨੀਆ ਦੇ ਅਮੀਰ ਲੋਕਾਂ ਦੀ ਜਾਣਕਾਰੀ ਦੇਣ ਵਾਲੀ ਵੈੱਬਸਾਈਟ ਫੋਰਬਸ ਵੱਲੋਂ ਸਾਲ 2024 ਦੀ ਲਿਸਟ ਜਾਰੀ ਕਰ ਦਿੱਤੀ ਗਈ ਹੈ। ਫੋਰਬਸ ਨੇ ਹਾਲ ਹੀ 'ਚ ਦੁਨੀਆ ਦੇ ਚੋਟੀ ਦੇ ਅਮੀਰ ਲੋਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਲਿਸਟ ਉੱਤੇ ਹਰ ਸਾਲ ਕਰੋੜਾਂ ਹੀ ਲੋਕਾਂ ਦੀ ਨਜ਼ਰ ਹੁੰਦੀ ਹੈ। ਨਿਊਜ਼ ਏਜੰਸੀਆਂ ਦੀ ਵੀ ਇਸ ਲਿਸਟ ਉੱਤੇ ਖਾਸ ਨਜ਼ਰ ਹੁੰਦੀ ਹੈ। ਆਓ ਜਾਣਦੇ ਹਾਂ ਭਾਰਤ ਦੇ ਅਮੀਰਾਂ ਨੇ ਇਸ ਲਿਸਟ ਵਿੱਚ ਕਿਹੜੇ-ਕਿਹੜੇ ਨੰਬਰ 'ਤੇ ਸਥਾਨ ਹਾਸਿਲ ਕੀਤਾ ਹੈ। ਫੋਰਬਸ ਦੁਆਰਾ ਜਾਰੀ 2024 ਦੇ ਅਰਬਪਤੀਆਂ ਦੀ ਸੂਚੀ ਦੇ ਅਨੁਸਾਰ, ਭਾਰਤ ਦੇ ਦਿੱਗਜ ਕਾਰੋਬਾਰੀ ਅਤੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਏਸ਼ੀਆ ਵਿੱਚ ਨੰਬਰ 1 ਹਨ। ਇਸ ਦੇ ਨਾਲ ਹੀ ਉਹ ਫੋਰਬਸ ਦੀ ਸੂਚੀ 'ਚ ਟਾਪ 10 'ਚ ਵੀ ਹੈ। ਦੁਨੀਆ ਦਾ ਸਭ ਤੋਂ ਅਮੀਰ ਵਿਅਕਤੀ LVMH ਦਾ ਮਾਲਕ ਬਰਨਾਰਡ ਅਰਨੌਲਟ ਹੈ (Bernard Arnault remains richest man in the world)। ਆਓ ਤੁਹਾਨੂੰ ਦੱਸਦੇ ਹਾਂ ਦੁਨੀਆ ਦੇ ਚੋਟੀ ਦੇ 10 ਅਮੀਰ ਲੋਕ ਅਤੇ ਉਨ੍ਹਾਂ ਦੀ ਜਾਇਦਾਦ।

ਫੋਰਬਸ ਦੀ ਸੂਚੀ 'ਚ ਫਰਾਂਸ ਦੇ ਬਰਨਾਰਡ ਅਰਨੌਲਟ ਪਹਿਲੇ ਨੰਬਰ 'ਤੇ ਹਨ
ਫੋਰਬਸ ਦੀ ਮੰਗਲਵਾਰ ਨੂੰ ਜਾਰੀ ਸੂਚੀ 'ਚ ਫਰਾਂਸ ਦੇ ਬਰਨਾਰਡ ਅਰਨੌਲਟ ਅਤੇ ਉਨ੍ਹਾਂ ਦਾ ਪਰਿਵਾਰ ਪਹਿਲੇ ਨੰਬਰ 'ਤੇ ਆ ਗਿਆ ਹੈ। ਬਰਨਾਰਡ ਅਰਨੌਲਟ 233 ਬਿਲੀਅਨ ਡਾਲਰ ਦੀ ਸੰਪਤੀ ਦੇ ਨਾਲ ਦੁਨੀਆ ਦੇ ਸਭ ਤੋਂ ਅਮੀਰ ਲੋਕਾਂ ਦੀ ਸੂਚੀ ਵਿੱਚ ਪਹਿਲੇ ਸਥਾਨ 'ਤੇ ਪਹੁੰਚ ਗਏ ਹਨ। ਇਸ ਸੂਚੀ 'ਚ ਦੂਜੇ ਸਥਾਨ 'ਤੇ ਅਮਰੀਕਾ ਦੀ ਟੈਸਲਾ ਅਤੇ ਸਪੇਸਐਕਸ ਕੰਪਨੀ ਦੇ ਮਾਲਕ ਐਲੋਨ ਮਸਕ ਹਨ, ਜਿਨ੍ਹਾਂ ਦੀ ਕੁੱਲ ਜਾਇਦਾਦ 195 ਅਰਬ ਡਾਲਰ ਦੱਸੀ ਜਾਂਦੀ ਹੈ।

ਤੀਜੇ ਨੰਬਰ 'ਤੇ ਜੈਫ ਬੇਜੋਸ
ਇਸ ਸੂਚੀ 'ਚ ਅਮਰੀਕਾ ਸਥਿਤ ਐਮਾਜ਼ਾਨ ਦੇ ਸੰਸਥਾਪਕ ਜੈਫ ਬੇਜੋਸ 194 ਅਰਬ ਡਾਲਰ ਦੀ ਸੰਪਤੀ ਨਾਲ ਤੀਜੇ ਸਥਾਨ 'ਤੇ ਪਹੁੰਚ ਗਏ ਹਨ। ਚੌਥੇ ਸਥਾਨ 'ਤੇ ਮੈਟਾ ਦੇ ਸੰਸਥਾਪਕ ਅਮਰੀਕੀ ਕਾਰੋਬਾਰੀ ਮਾਰਕ ਜ਼ੁਕਰਬਰਗ ਹਨ। ਪੰਜਵੇਂ ਨੰਬਰ 'ਤੇ ਓਰੀਕਲ ਕੰਪਨੀ ਚਲਾਉਣ ਵਾਲੇ ਲੈਰੀ ਐਲੀਸਨ ਹਨ, ਉਨ੍ਹਾਂ ਕੋਲ 141 ਬਿਲੀਅਨ ਡਾਲਰ ਦੀ ਜਾਇਦਾਦ ਹੈ। ਵਾਰੇਨ ਬਫੇਟ ਇਸ ਸੂਚੀ ਵਿੱਚ 6ਵੇਂ ਸਥਾਨ 'ਤੇ ਹਨ, ਉਨ੍ਹਾਂ ਕੋਲ 133 ਬਿਲੀਅਨ ਡਾਲਰ ਦੀ ਜਾਇਦਾਦ ਦਰਜ ਹੈ।

ਬਿਲ ਗੇਟਸ ਬਣੇ ਸੱਤਵੇਂ ਸਭ ਤੋਂ ਅਮੀਰ ਵਿਅਕਤੀ, ਅੰਬਾਨੀ ਨੌਵੇਂ ਸਥਾਨ 'ਤੇ
ਮਾਈਕ੍ਰੋਸਾਫਟ ਦੇ ਸੰਸਥਾਪਕ ਬਿਲ ਗੇਟਸ 128 ਬਿਲੀਅਨ ਡਾਲਰ ਦੀ ਸੰਪਤੀ ਦੇ ਨਾਲ ਫੋਰਬਸ ਦੀ ਸੂਚੀ ਵਿੱਚ ਸੱਤਵੇਂ ਸਥਾਨ 'ਤੇ ਪਹੁੰਚ ਗਏ ਹਨ। ਅੱਠਵੇਂ ਨੰਬਰ 'ਤੇ ਸਟੀਵ ਬਾਲਮਰ 121 ਬਿਲੀਅਨ ਡਾਲਰ ਦੀ ਜਾਇਦਾਦ ਦੇ ਨਾਲ ਹੈ। ਭਾਰਤ ਦੇ ਮੁਕੇਸ਼ ਅੰਬਾਨੀ 116 ਬਿਲੀਅਨ ਡਾਲਰ ਦੀ ਸੰਪਤੀ ਨਾਲ ਨੌਵੇਂ ਸਥਾਨ 'ਤੇ ਹਨ। ਇਸ ਦੇ ਨਾਲ ਹੀ ਅਲਫਾਬੇਟ ਦੇ ਸੀਈਓ ਲੈਰੀ ਪੇਜ ਦਸਵੇਂ ਸਥਾਨ 'ਤੇ ਹਨ, ਉਨ੍ਹਾਂ ਦੀ ਕੁੱਲ ਜਾਇਦਾਦ 114 ਬਿਲੀਅਨ ਡਾਲਰ ਹੈ।

More International News

ਭਾਰਤੀ ਪਾਸਪੋਰਟ ਦੀ ਵਧੀ ਤਾਕਤ—70 ਦੇਸ਼ਾਂ ਦੀ ਯਾਤਰਾ ਹੋਈ ਹੋਰ ਆਸਾਨInternational News

ਭਾਰਤੀ ਪਾਸਪੋਰਟ ਦੀ ਵਧੀ ਤਾਕਤ—70 ਦੇਸ਼ਾਂ ਦੀ ਯਾਤਰਾ ਹੋਈ ਹੋਰ ਆਸਾਨ

Indian passport holders now enjoy expanded international access — 25 nations visa-free, 40 countries visa-on-arrival, and 5 more with electronic travel authorization, totalling 70 destinations with streamlined procedures.

16 Sept 2026

ਈਂਧਨ ਦੀਆਂ ਕੀਮਤਾਂ ਹੋਰ ਵਧਣ ਦਾ ਖ਼ਦਸ਼ਾ—ਵਿਸ਼ਵ ਪੱਧਰੀ ਸਪਲਾਈ 'ਤੇ ਟਕਰਾਅ ਦਾ ਦਬਾਅInternational News

ਈਂਧਨ ਦੀਆਂ ਕੀਮਤਾਂ ਹੋਰ ਵਧਣ ਦਾ ਖ਼ਦਸ਼ਾ—ਵਿਸ਼ਵ ਪੱਧਰੀ ਸਪਲਾਈ 'ਤੇ ਟਕਰਾਅ ਦਾ ਦਬਾਅ

International conflicts are creating pressure on global fuel supply chains. Fuel costs are expected to continue rising, affecting commuters, taxi services, delivery operations, and transportation businesses.

14 Sept 2026

BRICS ਸੰਬੋਧਨ ਦੌਰਾਨ ਸ਼ੀ ਜਿਨਪਿੰਗ ਅਸਹਿਜ ਨਜ਼ਰ ਆਏ—ਮੋਦੀ ਨੇ ਭਾਸ਼ਣ ਰੋਕ ਕੇ ਪੁੱਛਿਆ, 'ਸਭ ਠੀਕ ਹੈ?'International News

BRICS ਸੰਬੋਧਨ ਦੌਰਾਨ ਸ਼ੀ ਜਿਨਪਿੰਗ ਅਸਹਿਜ ਨਜ਼ਰ ਆਏ—ਮੋਦੀ ਨੇ ਭਾਸ਼ਣ ਰੋਕ ਕੇ ਪੁੱਛਿਆ, 'ਸਭ ਠੀਕ ਹੈ?'

During a BRICS address, Chinese President Xi Jinping appeared uncomfortable, prompting PM Modi to pause his remarks and ask 'Is everything okay?' Xi subsequently did not attend the formal state dinner.

14 Sept 2026

IND vs PAK ਦੇ ਮਹਾ ਮੁਕਾਬਲੇ 'ਚ ਕਿਹੜੀ ਟੀਮ ਦਾ ਪਲੜਾ ਹੈ ਭਾਰੀ, ਜਾਣੋ ਅੰਕੜਿਆਂ ਰਾਹੀਂ।International News

IND vs PAK ਦੇ ਮਹਾ ਮੁਕਾਬਲੇ 'ਚ ਕਿਹੜੀ ਟੀਮ ਦਾ ਪਲੜਾ ਹੈ ਭਾਰੀ, ਜਾਣੋ ਅੰਕੜਿਆਂ ਰਾਹੀਂ।

ਸਪੋਰਟਸ ਡੈਸਕ : ਵਨਡੇ ਵਿਸ਼ਵ ਕੱਪ ਵਿੱਚ ਪਾਕਿਸਤਾਨ ਦੇ ਖਿਲਾਫ ਭਾਰਤ ਦਾ ਰਿਕਾਰਡ ਸ਼ਾਨਦਾਰ ਹੈ, ਪਰ 2017 ਤੋਂ ਬਾਅਦ ਪਹਿਲੀ ਵਾਰ ਖੇਡੀ ਜਾ ਰਹੀ ਚੈਂਪੀਅਨਜ਼ ਟਰਾਫੀ ਵਿੱਚ ਪਾਕਿਸਤਾਨ ਦਾ ਪਲੜਾ ਭਾਰੀ ਹੈ। ਇਹ ਮੁਕਾਬਲਾ ਐਤਵਾਰ ਨੂੰ ਫਿਰ ਤੋਂ ਸ਼ੁਰੂ ਹੋਵੇਗਾ, ਜਦੋਂ ਦੋਵੇਂ ਗਰੁੱਪ ਏ ਟੀਮਾਂ ਟੂਰਨਾਮੈਂਟ ਦੇ ਆਪਣੇ ਦੂਜੇ ਮੈਚ ਲਈ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਭ

22 Feb 2025

Radio Spice Live