Radio Spice
Sports News

ਵਿਰਾਟ ਕੋਹਲੀ ਨੇ 10 ਸਾਲ ਬਾਅਦ ਆਸਟ੍ਰੇਲੀਆ ਖਿਲਾਫ ਘਰੇਲੂ ਧਰਤੀ 'ਤੇ ਲਗਾਇਆ ਟੈਸਟ ਸੈਂਕੜਾ, ਪੜ੍ਹੋ ਹੋਰ ਦਿਲਚਸਪ ਤੱਥ

By 111459pwpadmin•

ਆਸਟ੍ਰੇਲੀਆ ਖਿਲਾਫ ਅਹਿਮਦਾਬਾਦ 'ਚ ਖੇਡੇ ਜਾ ਰਹੇ ਚੌਥੇ ਟੈਸਟ ਮੈਚ 'ਚ ਵਿਰਾਟ ਕੋਹਲੀ ਨੇ ਲੰਬੇ ਸਮੇਂ ਬਾਅਦ ਟੈਸਟ ਸੈਂਕੜਾ ਲਗਾਇਆ। ਉਸਨੇ 1205 ਦਿਨਾਂ ਬਾਅਦ ਆਪਣਾ ਟੈਸਟ ਸੈਂਕੜਾ ਲਗਾਇਆ। ਇਸ ਤੋਂ ਪਹਿਲਾਂ ਕਿੰਗ ਕੋਹਲੀ ਦੇ ਬੱਲੇ ਨਾਲ ਆਖਰੀ ਟੈਸਟ ਸੈਂਕੜਾ 22 ਨਵੰਬਰ, 2019 ਨੂੰ ਬੰਗਲਾਦੇਸ਼ ਦੇ ਖਿਲਾਫ ਆਇਆ ਸੀ। ਉਦੋਂ ਤੋਂ ਉਸ ਨੂੰ ਲੰਬਾ ਸਮਾਂ ਇੰਤਜ਼ਾਰ ਕਰਨਾ ਪਿਆ। ਇਸ ਦ

ਆਸਟ੍ਰੇਲੀਆ ਖਿਲਾਫ ਅਹਿਮਦਾਬਾਦ 'ਚ ਖੇਡੇ ਜਾ ਰਹੇ ਚੌਥੇ ਟੈਸਟ ਮੈਚ 'ਚ ਵਿਰਾਟ ਕੋਹਲੀ ਨੇ ਲੰਬੇ ਸਮੇਂ ਬਾਅਦ ਟੈਸਟ ਸੈਂਕੜਾ ਲਗਾਇਆ। ਉਸਨੇ 1205 ਦਿਨਾਂ ਬਾਅਦ ਆਪਣਾ ਟੈਸਟ ਸੈਂਕੜਾ ਲਗਾਇਆ। ਇਸ ਤੋਂ ਪਹਿਲਾਂ ਕਿੰਗ ਕੋਹਲੀ ਦੇ ਬੱਲੇ ਨਾਲ ਆਖਰੀ ਟੈਸਟ ਸੈਂਕੜਾ 22 ਨਵੰਬਰ, 2019 ਨੂੰ ਬੰਗਲਾਦੇਸ਼ ਦੇ ਖਿਲਾਫ ਆਇਆ ਸੀ। ਉਦੋਂ ਤੋਂ ਉਸ ਨੂੰ ਲੰਬਾ ਸਮਾਂ ਇੰਤਜ਼ਾਰ ਕਰਨਾ ਪਿਆ। ਇਸ ਦੇ ਨਾਲ ਹੀ ਉਸ ਨੂੰ ਆਸਟ੍ਰੇਲੀਆ ਖਿਲਾਫ ਘਰੇਲੂ ਧਰਤੀ 'ਤੇ ਸੈਂਕੜਾ ਲਗਾਉਣ ਲਈ ਹੋਰ ਵੀ ਇੰਤਜ਼ਾਰ ਕਰਨਾ ਪਿਆ। ਕੋਹਲੀ ਨੇ 10 ਸਾਲ ਬਾਅਦ ਇਹ ਕਾਰਨਾਮਾ ਕੀਤਾ ਹੈ।

ਆਖਰੀ ਘਰੇਲੂ ਟੈਸਟ ਸੈਂਕੜਾ 2013 'ਚ ਆਸਟ੍ਰੇਲੀਆ ਖਿਲਾਫ ਸੀ

ਵਿਰਾਟ ਕੋਹਲੀ ਨੇ ਆਸਟ੍ਰੇਲੀਆ ਖਿਲਾਫ ਘਰੇਲੂ ਟੈਸਟ 'ਚ 10 ਸਾਲ ਬਾਅਦ ਸੈਂਕੜਾ ਲਗਾਇਆ। ਇਸ ਤੋਂ ਪਹਿਲਾਂ ਕੋਹਲੀ ਨੇ ਆਪਣਾ ਆਖਰੀ ਟੈਸਟ ਸੈਂਕੜਾ ਫਰਵਰੀ 2013 'ਚ ਆਸਟ੍ਰੇਲੀਆ ਖਿਲਾਫ ਭਾਰਤ 'ਚ ਖੇਡਦੇ ਹੋਏ ਲਗਾਇਆ ਸੀ। ਉਸ ਨੇ ਆਸਟ੍ਰੇਲੀਆ ਖਿਲਾਫ ਚੇਨਈ 'ਚ ਖੇਡੇ ਗਏ ਟੈਸਟ 'ਚ 107 ਦੌੜਾਂ ਦੀ ਪਾਰੀ ਖੇਡੀ ਸੀ। ਇਸ ਮੈਚ ਵਿੱਚ ਸਾਬਕਾ ਭਾਰਤੀ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਆਪਣੇ ਕਰੀਅਰ ਦੀ ਸਰਵੋਤਮ 224 ਦੌੜਾਂ ਬਣਾਈਆਂ।

2018 ਤੋਂ ਬਾਅਦ ਆਸਟ੍ਰੇਲੀਆ ਖਿਲਾਫ ਪਹਿਲਾ ਟੈਸਟ ਸੈਂਕੜਾ

ਇਸ ਦੇ ਨਾਲ ਹੀ ਆਸਟ੍ਰੇਲੀਆ ਦੇ ਖਿਲਾਫ ਕਿਸੇ ਵੀ ਦੇਸ਼ 'ਚ ਖੇਡਦੇ ਹੋਏ ਕੋਹਲੀ ਨੇ 2018 ਤੋਂ ਬਾਅਦ ਆਪਣਾ ਪਹਿਲਾ ਟੈਸਟ ਸੈਂਕੜਾ ਲਗਾਇਆ। ਉਸ ਨੇ 2018/19 'ਚ ਖੇਡੇ ਗਏ ਸੀਰੀਜ਼ ਦੇ ਦੂਜੇ ਮੈਚ 'ਚ 123 ਦੌੜਾਂ ਦੀ ਪਾਰੀ ਖੇਡੀ ਸੀ। ਇਸ ਸੀਰੀਜ਼ 'ਚ ਵੀ ਭਾਰਤੀ ਟੀਮ ਨੇ ਜਿੱਤ ਆਪਣੇ ਨਾਂ ਕੀਤੀ।

ਸੈਂਕੜਾ 40 ਪਾਰੀਆਂ ਤੋਂ ਬਾਅਦ ਆਇਆ

ਟੈਸਟ ਕ੍ਰਿਕਟ 'ਚ ਵਿਰਾਟ ਕੋਹਲੀ ਨੇ 23 ਮੈਚਾਂ ਤੋਂ ਬਾਅਦ ਸੈਂਕੜਾ ਲਗਾਇਆ। ਇਸ ਸੈਂਕੜੇ ਤੱਕ ਪਹੁੰਚਣ ਲਈ ਉਸ ਨੂੰ 40 ਪਾਰੀਆਂ ਲੱਗੀਆਂ। 40 ਪਾਰੀਆਂ ਵਿੱਚ ਇਹ ਉਸਦਾ ਪਹਿਲਾ ਟੈਸਟ ਸੈਂਕੜਾ ਸੀ। ਕੋਹਲੀ ਨੇ ਇਸ ਤੋਂ ਪਹਿਲਾਂ 2019 'ਚ ਬੰਗਲਾਦੇਸ਼ ਖਿਲਾਫ ਸੈਂਕੜਾ ਲਗਾਇਆ ਸੀ, ਉਦੋਂ ਤੋਂ ਹੀ ਉਨ੍ਹਾਂ ਨੂੰ ਇਸ ਟੈਸਟ ਸੈਂਕੜੇ ਲਈ ਲੰਬਾ ਸਮਾਂ ਇੰਤਜ਼ਾਰ ਕਰਨਾ ਪਿਆ ਸੀ। 2019 ਤੋਂ ਬਾਅਦ, ਉਸਨੇ 2022 ਵਿੱਚ ਏਸ਼ੀਆ ਕੱਪ ਵਿੱਚ ਅਫਗਾਨਿਸਤਾਨ ਵਿਰੁੱਧ ਖੇਡੇ ਗਏ ਮੈਚ ਵਿੱਚ ਆਪਣਾ ਅੰਤਰਰਾਸ਼ਟਰੀ ਸੈਂਕੜਾ ਲਗਾਇਆ।

More Sports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈSports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈ

ਨਿਊਜ਼ੀਲੈਂਡ ਦੀ 17 ਸਾਲਾ ਖਿਡਾਰਨ ਮਿਸ਼ਾ ਥਾਮਸ ਨੇ ਆਪਣੇ ਓਲੰਪਿਕ ਡੈਬਿਊ ਦੌਰਾਨ ਫ੍ਰੀਸਕੀ ਹਾਫਪਾਈਪ ਮੁਕਾਬਲੇ ਦੇ ਫਾਈਨਲ ਲਈ ਕਵਾਲੀਫਾਈ ਕਰ ਲਿਆ ਹੈ। ਆਕਲੈਂਡ ਦੀ ਰਹਿਣ ਵਾਲੀ ਥਾਮਸ ਨੇ ਇਟਲੀ ਦੇ ਲਿਵਿਗਨੋ ਵਿੱਚ ਹੋਏ ਕਵਾਲੀਫਾਇੰਗ ਰਾਊਂਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਟਾਪ-12 ਵਿੱਚ ਆਪਣੀ ਜਗ੍ਹਾ ਬਣਾਈ। 21 ਖਿਡਾਰੀਆਂ ਵਿੱਚੋਂ ਮਿਸ਼ਾ ਥਾਮਸ 10ਵੇਂ ਸਥਾਨ ‘ਤੇ ਰਹ

20 Feb 2026

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ,  ਇਹ ਰਿਕਾਰਡ ਕੀਤਾ ਆਪਣੇ ਨਾਮSports News

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਇਹ ਰਿਕਾਰਡ ਕੀਤਾ ਆਪਣੇ ਨਾਮ

ਸੋਮਵਾਰ ਰਾਤ ਹਾਰਦਿਕ ਪੰਡਯਾ ਨੇ ਛੱਕਾ ਲਗਾ ਕੇ ਟੀਮ ਇੰਡੀਆ ਨੂੰ ਜਿੱਤ ਦਿਵਾਈ, ਉਸ ਨੇ ਆਪਣੇ ਕਰੀਅਰ ‘ਚ 5ਵੀਂ ਵਾਰ ਜੇਤੂ ਛੱਕਾ ਲਗਾਇਆ ਹੈ। ਇਸ ਮਾਮਲੇ ‘ਚ ਪੰਡਯਾ ਨੇ ਵਿਰਾਟ ਕੋਹਲੀ (4 ਵਾਰ) ਨੂੰ ਪਿੱਛੇ ਛੱਡ ਦਿੱਤਾ ਹੈ। ਇਸ ਦੇ ਨਾਲ ਹੀ ਅਰਸ਼ਦੀਪ ਸਿੰਘ ਨੇ ਟੀ-20 ਵਿੱਚ 11ਵੀਂ ਵਾਰ 3 ਵਿਕਟਾਂ ਲਈਆਂ। ਉਨ੍ਹਾਂ ਨੇ ਯੁਜਵੇਂਦਰ ਚਾਹਲ ਨੂੰ ਪਿੱਛੇ ਛੱਡ ਦਿੱਤਾ। ਅਰਸ਼ਦੀਪ ਨੇ

7 Oct 2024

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨSports News

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨ

ਪਾਕਿਸਤਾਨ ਦੇ ਜੈਵਲਿਨ ਥਰੋਅ ਸਟਾਰ ਅਰਸ਼ਦ ਨਦੀਮ ਨੇ ਇਤਿਹਾਸਕ ਓਲੰਪਿਕ ਸੋਨ ਤਮਗਾ ਜਿੱਤਣ ਤੋਂ ਬਾਅਦ ਆਪਣੇ ਸਹੁਰੇ ਤੋਂ ਤੋਹਫੇ ਵਜੋਂ ਮੱਝ ਮਿਲਣ 'ਤੇ ਮਜ਼ਾਕੀਆ ਜਵਾਬ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੈਰਿਸ ਓਲੰਪਿਕ 2024 'ਚ ਜੈਵਲਿਨ ਥਰੋਅ 'ਚ ਸੋਨ ਤਮਗਾ ਜਿੱਤਣ ਤੋਂ ਬਾਅਦ ਨਦੀਮ ਨੂੰ ਉਨ੍ਹਾਂ ਦੇ ਸਹੁਰੇ ਨੇ ਇਕ ਮੱਝ ਤੋਹਫੇ 'ਚ ਦਿੱਤੀ ਸੀ। ਇਸ ਘਟਨਾ ਬਾਰੇ ਟਿੱਪਣੀ ਕਰਦਿਆਂ

17 Aug 2024

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰSports News

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰ

ਭਾਰਤ ਦੀ ਸਭ ਤੋਂ ਤਜਰਬੇਕਾਰ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਇਕ ਵਾਰ ਫਿਰ ਨਿਰਾਸ਼ ਕੀਤਾ ਅਤੇ ਉਸ ਦੇ ਖਰਾਬ ਪ੍ਰਦਰਸ਼ਨ ਕਾਰਨ ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਐਤਵਾਰ ਨੂੰ ਕੁਆਰਟਰ ਫਾਈਨਲ 'ਚ ਨੀਦਰਲੈਂਡ ਤੋਂ 0.6 ਨਾਲ ਹਾਰ ਕੇ ਪੈਰਿਸ ਓਲੰਪਿਕ ਤੋਂ ਬਾਹਰ ਹੋ ਗਈ। ਭਾਰਤੀ ਟੀਮ ਦੀ ਸਭ ਤੋਂ ਘੱਟ ਉਮਰ ਦੀ ਖਿਡਾਰਨ ਹਰਿਆਣਾ ਦੀ 18 ਸਾਲਾ ਭਜਨ ਕੌਰ ਨੇ 60 ਵਿੱਚੋਂ 56 ਅੰਕ ਬਣਾ

29 Jul 2024

Radio Spice Live