Radio Spice
Sports News

17 ਸਾਲ ਦੇ ਰੌਣਕ ਬਣੇ ਸ਼ਤਰੰਜ ਅੰਡਰ-20 ਦੇ ਵਿਸ਼ਵ ਚੈਂਪੀਅਨ, PM ਮੋਦੀ ਨੇ ਦਿੱਤੀ ਵਧਾਈ

By 111459pwpadmin•

ਭਾਰਤ ਦੇ ਗ੍ਰੈਂਡਮਾਸਟਰ 17 ਸਾਲਾ ਰੌਣਕ ਸਾਧਵਾਨੀ ਇਟਲੀ ਵਿਚ ਦਮਦਾਰ ਪ੍ਰਦਰਸ਼ਨ ਕਰਦੇ ਹੋਏ ਅੰਡਰ-20 ਵਿਸ਼ਵ ਜੂਨੀਅਰ ਰੈਪਿਡ ਸ਼ਤਰੰਜ ਚੈਂਪੀਅਨ ਬਣਗਏ।ਮਹਾਰਾਸ਼ਟਰ ਦੇ ਨਾਗਪੁਰ ਦੇ ਰੌਣਕ ਨੇ 11ਵੇਂਰਾਊਂਡ ਵਿਚ 8.5ਅੰਕ ਦੇ ਨਾਲ ਜੇਤੂ ਟਰਾਫੀ ਆਪਣੇ ਨਾਂ ਕੀਤੀ। ਖਾਸ ਗੱਲ ਹੈ ਕਿ ਰੌਣਕ ਨੂੰ ਟੂਰਨਾਮੈਂਟ ਵਿਚ ਖੇਡਣ ਲਈ ਵੀਜ਼ਾ ਹਾਸਲ ਕਰਨ ਵਿਚ ਪ੍ਰੇਸ਼ਾਨੀ ਆਈ ਸੀ ਪਰ ਉਸਦੀ ਏਕਾਗਰ

ਭਾਰਤ ਦੇ ਗ੍ਰੈਂਡਮਾਸਟਰ 17 ਸਾਲਾ ਰੌਣਕ ਸਾਧਵਾਨੀ ਇਟਲੀ ਵਿਚ ਦਮਦਾਰ ਪ੍ਰਦਰਸ਼ਨ ਕਰਦੇ ਹੋਏ ਅੰਡਰ-20 ਵਿਸ਼ਵ ਜੂਨੀਅਰ ਰੈਪਿਡ ਸ਼ਤਰੰਜ ਚੈਂਪੀਅਨ ਬਣਗਏ।ਮਹਾਰਾਸ਼ਟਰ ਦੇ ਨਾਗਪੁਰ ਦੇ ਰੌਣਕ ਨੇ 11ਵੇਂਰਾਊਂਡ ਵਿਚ 8.5ਅੰਕ ਦੇ ਨਾਲ ਜੇਤੂ ਟਰਾਫੀ ਆਪਣੇ ਨਾਂ ਕੀਤੀ। ਖਾਸ ਗੱਲ ਹੈ ਕਿ ਰੌਣਕ ਨੂੰ ਟੂਰਨਾਮੈਂਟ ਵਿਚ ਖੇਡਣ ਲਈ ਵੀਜ਼ਾ ਹਾਸਲ ਕਰਨ ਵਿਚ ਪ੍ਰੇਸ਼ਾਨੀ ਆਈ ਸੀ ਪਰ ਉਸਦੀ ਏਕਾਗਰਤਾ ਭੰਗ ਨਹੀਂ ਹੋਈ।

ਪ੍ਰਧਾਨ ਮੰਤਰੀ ਮੋਦੀ ਨੇ ਇਸ ਉਪਲਬਧੀ ‘ਤੇ ਰੌਣਕ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਰੌਣਕ ਨੇ ਰਣਨੀਤਕ ਪ੍ਰਤਿਭਾ, ਕੁਸ਼ਲਤਾ ਨਾਲ ਵਿਸ਼ਵ ਨੂੰ ਹੈਰਾਨ ਕੀਤਾ ਤੇ ਦੇਸ਼ ਦਾ ਮਾਣ ਵਧਾਇਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵਿੱਟਰ ‘ਤੇ ਲਿਖਿਆ ਫਿਡੇ ਵਰਲਡ ਜੂਨੀਅਰ ਰੈਪਿਡ ਸ਼ਤਰੰਜ ਚੈਂਪੀਅਨਸ਼ਿਪ 2023 ਵਿਚ ਇਤਿਹਾਸਕ ਜਿੱਤ ਲਈ ਰੌਣਕ ਸਾਧਵਾਨੀ ਨੂੰ ਵਧਾਈ।

ਉਨ੍ਹਾਂ ਦੀ ਰਣਨੀਤਕ ਪ੍ਰਤਿਭਾ ਤੇ ਕੁਸ਼ਲਤਾ ਨੇ ਦੁਨੀਆ ਨੂੰ ਹੈਰਾ ਕੀਤਾ। ਨਾਲ ਹੀ ਦੇਸ਼ ਦਾ ਮਾਣ ਵਧਾਇਆ। ਉਹ ਆਪਣੀ ਅਸਾਧਾਰਨ ਉਪਲਬਧੀਆਂ ਨਾਲ ਸਾਡੇ ਦੇਸ਼ ਦੇ ਨੌਜਵਾਨਾਂ ਨੂੰ ਪ੍ਰੇਰਿਤ ਕਰਦੇ ਰਹਿਣ। ਉਨ੍ਹਾਂ ਨੂੰ ਭਵਿੱਖ ਦੀਆਂ ਕੋਸ਼ਿਸ਼ਾਂ ਲਈ ਸ਼ੁੱਭ ਕਾਮਨਾਵਾਂ।

ਰੌਣਕ ਦੀ ਸ਼ੁਰੂਆਤ ਖਰਾਬ ਰਹੀ। ਦੂਜੇ ਅਤੇ 5ਵੇਂ ਰਾਊਂਡ ਵਿਚ ਉਹ ਬਹੁਤ ਘੱਟ ਰੈਂਕ ਵਾਲੇ ਖਿਡਾਰੀਆਂ ਤੋਂ ਹਾਰ ਗਏ ਸਨ। 5 ਰਾਊਂਡ ਤੱਕ ਸਿਰਫ ਤਿੰਨ ਅੰਕ ਹਾਸਲ ਕਰ ਸਕੇ ਸਨ। ਹਾਲਾਂਕਿ ਆਖਰੀ ਰਾਊਂਡ ਵਿਚ ਜਰਮਨੀ ਦੇ ਟੋਬਿਆਸ ਕੋਇਲੇ ਨੂੰ ਹਰਾ ਕੇ ਜੇਤੂ ਬਣ ਗਏ।

More Sports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈSports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈ

ਨਿਊਜ਼ੀਲੈਂਡ ਦੀ 17 ਸਾਲਾ ਖਿਡਾਰਨ ਮਿਸ਼ਾ ਥਾਮਸ ਨੇ ਆਪਣੇ ਓਲੰਪਿਕ ਡੈਬਿਊ ਦੌਰਾਨ ਫ੍ਰੀਸਕੀ ਹਾਫਪਾਈਪ ਮੁਕਾਬਲੇ ਦੇ ਫਾਈਨਲ ਲਈ ਕਵਾਲੀਫਾਈ ਕਰ ਲਿਆ ਹੈ। ਆਕਲੈਂਡ ਦੀ ਰਹਿਣ ਵਾਲੀ ਥਾਮਸ ਨੇ ਇਟਲੀ ਦੇ ਲਿਵਿਗਨੋ ਵਿੱਚ ਹੋਏ ਕਵਾਲੀਫਾਇੰਗ ਰਾਊਂਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਟਾਪ-12 ਵਿੱਚ ਆਪਣੀ ਜਗ੍ਹਾ ਬਣਾਈ। 21 ਖਿਡਾਰੀਆਂ ਵਿੱਚੋਂ ਮਿਸ਼ਾ ਥਾਮਸ 10ਵੇਂ ਸਥਾਨ ‘ਤੇ ਰਹ

20 Feb 2026

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ,  ਇਹ ਰਿਕਾਰਡ ਕੀਤਾ ਆਪਣੇ ਨਾਮSports News

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਇਹ ਰਿਕਾਰਡ ਕੀਤਾ ਆਪਣੇ ਨਾਮ

ਸੋਮਵਾਰ ਰਾਤ ਹਾਰਦਿਕ ਪੰਡਯਾ ਨੇ ਛੱਕਾ ਲਗਾ ਕੇ ਟੀਮ ਇੰਡੀਆ ਨੂੰ ਜਿੱਤ ਦਿਵਾਈ, ਉਸ ਨੇ ਆਪਣੇ ਕਰੀਅਰ ‘ਚ 5ਵੀਂ ਵਾਰ ਜੇਤੂ ਛੱਕਾ ਲਗਾਇਆ ਹੈ। ਇਸ ਮਾਮਲੇ ‘ਚ ਪੰਡਯਾ ਨੇ ਵਿਰਾਟ ਕੋਹਲੀ (4 ਵਾਰ) ਨੂੰ ਪਿੱਛੇ ਛੱਡ ਦਿੱਤਾ ਹੈ। ਇਸ ਦੇ ਨਾਲ ਹੀ ਅਰਸ਼ਦੀਪ ਸਿੰਘ ਨੇ ਟੀ-20 ਵਿੱਚ 11ਵੀਂ ਵਾਰ 3 ਵਿਕਟਾਂ ਲਈਆਂ। ਉਨ੍ਹਾਂ ਨੇ ਯੁਜਵੇਂਦਰ ਚਾਹਲ ਨੂੰ ਪਿੱਛੇ ਛੱਡ ਦਿੱਤਾ। ਅਰਸ਼ਦੀਪ ਨੇ

7 Oct 2024

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨSports News

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨ

ਪਾਕਿਸਤਾਨ ਦੇ ਜੈਵਲਿਨ ਥਰੋਅ ਸਟਾਰ ਅਰਸ਼ਦ ਨਦੀਮ ਨੇ ਇਤਿਹਾਸਕ ਓਲੰਪਿਕ ਸੋਨ ਤਮਗਾ ਜਿੱਤਣ ਤੋਂ ਬਾਅਦ ਆਪਣੇ ਸਹੁਰੇ ਤੋਂ ਤੋਹਫੇ ਵਜੋਂ ਮੱਝ ਮਿਲਣ 'ਤੇ ਮਜ਼ਾਕੀਆ ਜਵਾਬ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੈਰਿਸ ਓਲੰਪਿਕ 2024 'ਚ ਜੈਵਲਿਨ ਥਰੋਅ 'ਚ ਸੋਨ ਤਮਗਾ ਜਿੱਤਣ ਤੋਂ ਬਾਅਦ ਨਦੀਮ ਨੂੰ ਉਨ੍ਹਾਂ ਦੇ ਸਹੁਰੇ ਨੇ ਇਕ ਮੱਝ ਤੋਹਫੇ 'ਚ ਦਿੱਤੀ ਸੀ। ਇਸ ਘਟਨਾ ਬਾਰੇ ਟਿੱਪਣੀ ਕਰਦਿਆਂ

17 Aug 2024

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰSports News

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰ

ਭਾਰਤ ਦੀ ਸਭ ਤੋਂ ਤਜਰਬੇਕਾਰ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਇਕ ਵਾਰ ਫਿਰ ਨਿਰਾਸ਼ ਕੀਤਾ ਅਤੇ ਉਸ ਦੇ ਖਰਾਬ ਪ੍ਰਦਰਸ਼ਨ ਕਾਰਨ ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਐਤਵਾਰ ਨੂੰ ਕੁਆਰਟਰ ਫਾਈਨਲ 'ਚ ਨੀਦਰਲੈਂਡ ਤੋਂ 0.6 ਨਾਲ ਹਾਰ ਕੇ ਪੈਰਿਸ ਓਲੰਪਿਕ ਤੋਂ ਬਾਹਰ ਹੋ ਗਈ। ਭਾਰਤੀ ਟੀਮ ਦੀ ਸਭ ਤੋਂ ਘੱਟ ਉਮਰ ਦੀ ਖਿਡਾਰਨ ਹਰਿਆਣਾ ਦੀ 18 ਸਾਲਾ ਭਜਨ ਕੌਰ ਨੇ 60 ਵਿੱਚੋਂ 56 ਅੰਕ ਬਣਾ

29 Jul 2024

Radio Spice Live