Radio Spice
Sports News

ਅਫਗਾਨਿਸਤਾਨ ਖਿਲਾਫ ਟੀ-20 ਸੀਰੀਜ਼ ਲਈ Team India ਦਾ ਐਲਾਨ, ਰੋਹਿਤ ਸ਼ਰਮਾ ਤੇ ਵਿਰਾਟ ਕੋਹਲੀ ਦੀ ਟੀਮ ਇੰਡੀਆ 'ਚ ਵਾਪਸੀ

By 111459pwpadmin•

BCCI ਨੇ ਅਫਗਾਨਿਸਤਾਨ ਖਿਲਾਫ 11 ਜਨਵਰੀ ਤੋਂ ਸ਼ੁਰੂ ਹੋਣ ਵਾਲੀ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਹੈ। ਟੀਮ ਦੀ ਕਮਾਨ ਰੋਹਿਤ ਸ਼ਰਮਾ ਨੂੰ ਸੌਂਪੀ ਗਈ ਹੈ, ਜਦਕਿ ਵਿਰਾਟ ਕੋਹਲੀ ਵੀ ਟੀਮ 'ਚ ਮੌਜੂਦ ਹਨ। ਰੋਹਿਤ ਦੇ ਹੱਥਾਂ 'ਚ ਕਮਾਂਡ ਅਫਗਾਨਿਸਤਾਨ ਖਿਲਾਫ 11 ਜਨਵਰੀ ਤੋਂ ਸ਼ੁਰੂ ਹੋਣ ਵਾਲੀ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਲਈ ਭਾਰਤੀ ਟੀਮ

ਅਫਗਾਨਿਸਤਾਨ ਖਿਲਾਫ ਟੀ-20 ਸੀਰੀਜ਼ ਲਈ Team India ਦਾ ਐਲਾਨ, ਰੋਹਿਤ ਸ਼ਰਮਾ ਤੇ ਵਿਰਾਟ ਕੋਹਲੀ ਦੀ ਟੀਮ ਇੰਡੀਆ 'ਚ ਵਾਪਸੀ

BCCI ਨੇ ਅਫਗਾਨਿਸਤਾਨ ਖਿਲਾਫ 11 ਜਨਵਰੀ ਤੋਂ ਸ਼ੁਰੂ ਹੋਣ ਵਾਲੀ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਹੈ। ਟੀਮ ਦੀ ਕਮਾਨ ਰੋਹਿਤ ਸ਼ਰਮਾ ਨੂੰ ਸੌਂਪੀ ਗਈ ਹੈ, ਜਦਕਿ ਵਿਰਾਟ ਕੋਹਲੀ ਵੀ ਟੀਮ 'ਚ ਮੌਜੂਦ ਹਨ।

ਰੋਹਿਤ ਦੇ ਹੱਥਾਂ 'ਚ ਕਮਾਂਡ

ਅਫਗਾਨਿਸਤਾਨ ਖਿਲਾਫ 11 ਜਨਵਰੀ ਤੋਂ ਸ਼ੁਰੂ ਹੋਣ ਵਾਲੀ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਟੀਮ ਦੀ ਕਮਾਨ ਰੋਹਿਤ ਸ਼ਰਮਾ ਨੂੰ ਸੌਂਪੀ ਗਈ ਹੈ । ਇਸ ਦੇ ਨਾਲ ਹੀ ਲੰਬੇ ਸਮੇਂ ਬਾਅਦ ਵਿਰਾਟ ਕੋਹਲੀ ਨੇ ਟੀ-20 ਟੀਮ 'ਚ ਐਂਟਰੀ ਕੀਤੀ ਹੈ। ਸ਼ੁਭਮਨ ਗਿੱਲ ਅਤੇ ਯਸ਼ਸਵੀ ਜੈਸਵਾਲ ਨੂੰ ਵੀ ਟੀਮ ਵਿੱਚ ਜਗ੍ਹਾ ਦਿੱਤੀ ਗਈ ਹੈ। ਹਾਲਾਂਕਿ ਰੁਤੁਰਾਜ ਗਾਇਕਵਾੜ ਨੂੰ ਟੀਮ 'ਚ ਜਗ੍ਹਾ ਨਹੀਂ ਦਿੱਤੀ ਗਈ ਹੈ।

ਬੁਮਰਾਹ-ਸਿਰਾਜ ਨੂੰ ਦਿੱਤਾ ਆਰਾਮ

ਦੱਖਣੀ ਅਫਰੀਕਾ ਦੀ ਧਰਤੀ 'ਤੇ ਆਪਣੀ ਗੇਂਦਬਾਜ਼ੀ ਨਾਲ ਹਲਚਲ ਪੈਦਾ ਕਰਨ ਵਾਲੇ ਜਸਪ੍ਰੀਤ ਬੁਮਰਾਹ ਅਤੇ ਮੁਹੰਮਦ ਸਿਰਾਜ ਦੀ ਜੋੜੀ ਨੂੰ ਟੀ-20 ਸੀਰੀਜ਼ ਲਈ ਆਰਾਮ ਦਿੱਤਾ ਗਿਆ ਹੈ। ਅਰਸ਼ਦੀਪ ਸਿੰਘ ਤੇਜ਼ ਗੇਂਦਬਾਜ਼ੀ ਦੀ ਅਗਵਾਈ ਕਰਦੇ ਨਜ਼ਰ ਆਉਣਗੇ। ਇਸ ਦੇ ਨਾਲ ਹੀ ਅਵੇਸ਼ ਖਾਨ ਅਤੇ ਮੁਕੇਸ਼ ਕੁਮਾਰ ਉਸ ਦਾ ਸਾਥ ਦੇਣਗੇ। ਇਸ ਸੀਰੀਜ਼ ਲਈ ਰਵਿੰਦਰ ਜਡੇਜਾ ਨੂੰ ਵੀ ਆਰਾਮ ਦਿੱਤਾ ਗਿਆ ਹੈ। ਅਕਸ਼ਰ ਪਟੇਲ ਅਤੇ ਵਾਸ਼ਿੰਗਟਨ ਸੁੰਦਰ ਨੂੰ ਆਲਰਾਊਂਡਰ ਦੇ ਤੌਰ 'ਤੇ ਟੀਮ 'ਚ ਜਗ੍ਹਾ ਮਿਲੀ ਹੈ। ਸਪਿਨ ਵਿਭਾਗ ਦੀ ਜ਼ਿੰਮੇਵਾਰੀ ਰਵੀ ਬਿਸ਼ਨੋਈ ਦੇ ਮੋਢਿਆਂ 'ਤੇ ਸੌਂਪੀ ਗਈ ਹੈ।

ਸ਼ਿਵਮ ਦੂਬੇ-ਜੀਤੇਸ਼ ਨੂੰ ਜਗ੍ਹਾ ਮਿਲੀ

ਸ਼ਿਵਮ ਦੁਬੇ ਵੀ ਟੀ-20 ਸੀਰੀਜ਼ ਲਈ ਚੁਣੀ ਗਈ ਟੀਮ 'ਚ ਆਪਣੀ ਜਗ੍ਹਾ ਬਣਾਉਣ 'ਚ ਸਫਲ ਰਹੇ ਹਨ। ਸ਼ਿਵਮ ਦੇ ਨਾਲ ਰਿੰਕੂ ਸਿੰਘ, ਤਿਲਕ ਵਰਮਾ, ਜਿਤੇਸ਼ ਸ਼ਰਮਾ ਨੂੰ ਵੀ ਬੱਲੇਬਾਜ਼ੀ ਕ੍ਰਮ ਵਿੱਚ ਸ਼ਾਮਲ ਕੀਤਾ ਗਿਆ ਹੈ। ਸੰਜੂ ਸੈਮਸਨ ਵੀ ਅਫਗਾਨਿਸਤਾਨ ਖਿਲਾਫ ਬੱਲੇ ਨਾਲ ਰੰਗ ਦਿਖਾਉਂਦੇ ਨਜ਼ਰ ਆਉਣਗੇ। ਯਸ਼ਸਵੀ ਜੈਸਵਾਲ ਨੂੰ ਵੀ ਟੀਮ 'ਚ ਮੌਕਾ ਮਿਲਿਆ ਹੈ।

More Sports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈSports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈ

ਨਿਊਜ਼ੀਲੈਂਡ ਦੀ 17 ਸਾਲਾ ਖਿਡਾਰਨ ਮਿਸ਼ਾ ਥਾਮਸ ਨੇ ਆਪਣੇ ਓਲੰਪਿਕ ਡੈਬਿਊ ਦੌਰਾਨ ਫ੍ਰੀਸਕੀ ਹਾਫਪਾਈਪ ਮੁਕਾਬਲੇ ਦੇ ਫਾਈਨਲ ਲਈ ਕਵਾਲੀਫਾਈ ਕਰ ਲਿਆ ਹੈ। ਆਕਲੈਂਡ ਦੀ ਰਹਿਣ ਵਾਲੀ ਥਾਮਸ ਨੇ ਇਟਲੀ ਦੇ ਲਿਵਿਗਨੋ ਵਿੱਚ ਹੋਏ ਕਵਾਲੀਫਾਇੰਗ ਰਾਊਂਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਟਾਪ-12 ਵਿੱਚ ਆਪਣੀ ਜਗ੍ਹਾ ਬਣਾਈ। 21 ਖਿਡਾਰੀਆਂ ਵਿੱਚੋਂ ਮਿਸ਼ਾ ਥਾਮਸ 10ਵੇਂ ਸਥਾਨ ‘ਤੇ ਰਹ

20 Feb 2026

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ,  ਇਹ ਰਿਕਾਰਡ ਕੀਤਾ ਆਪਣੇ ਨਾਮSports News

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਇਹ ਰਿਕਾਰਡ ਕੀਤਾ ਆਪਣੇ ਨਾਮ

ਸੋਮਵਾਰ ਰਾਤ ਹਾਰਦਿਕ ਪੰਡਯਾ ਨੇ ਛੱਕਾ ਲਗਾ ਕੇ ਟੀਮ ਇੰਡੀਆ ਨੂੰ ਜਿੱਤ ਦਿਵਾਈ, ਉਸ ਨੇ ਆਪਣੇ ਕਰੀਅਰ ‘ਚ 5ਵੀਂ ਵਾਰ ਜੇਤੂ ਛੱਕਾ ਲਗਾਇਆ ਹੈ। ਇਸ ਮਾਮਲੇ ‘ਚ ਪੰਡਯਾ ਨੇ ਵਿਰਾਟ ਕੋਹਲੀ (4 ਵਾਰ) ਨੂੰ ਪਿੱਛੇ ਛੱਡ ਦਿੱਤਾ ਹੈ। ਇਸ ਦੇ ਨਾਲ ਹੀ ਅਰਸ਼ਦੀਪ ਸਿੰਘ ਨੇ ਟੀ-20 ਵਿੱਚ 11ਵੀਂ ਵਾਰ 3 ਵਿਕਟਾਂ ਲਈਆਂ। ਉਨ੍ਹਾਂ ਨੇ ਯੁਜਵੇਂਦਰ ਚਾਹਲ ਨੂੰ ਪਿੱਛੇ ਛੱਡ ਦਿੱਤਾ। ਅਰਸ਼ਦੀਪ ਨੇ

7 Oct 2024

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨSports News

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨ

ਪਾਕਿਸਤਾਨ ਦੇ ਜੈਵਲਿਨ ਥਰੋਅ ਸਟਾਰ ਅਰਸ਼ਦ ਨਦੀਮ ਨੇ ਇਤਿਹਾਸਕ ਓਲੰਪਿਕ ਸੋਨ ਤਮਗਾ ਜਿੱਤਣ ਤੋਂ ਬਾਅਦ ਆਪਣੇ ਸਹੁਰੇ ਤੋਂ ਤੋਹਫੇ ਵਜੋਂ ਮੱਝ ਮਿਲਣ 'ਤੇ ਮਜ਼ਾਕੀਆ ਜਵਾਬ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੈਰਿਸ ਓਲੰਪਿਕ 2024 'ਚ ਜੈਵਲਿਨ ਥਰੋਅ 'ਚ ਸੋਨ ਤਮਗਾ ਜਿੱਤਣ ਤੋਂ ਬਾਅਦ ਨਦੀਮ ਨੂੰ ਉਨ੍ਹਾਂ ਦੇ ਸਹੁਰੇ ਨੇ ਇਕ ਮੱਝ ਤੋਹਫੇ 'ਚ ਦਿੱਤੀ ਸੀ। ਇਸ ਘਟਨਾ ਬਾਰੇ ਟਿੱਪਣੀ ਕਰਦਿਆਂ

17 Aug 2024

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰSports News

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰ

ਭਾਰਤ ਦੀ ਸਭ ਤੋਂ ਤਜਰਬੇਕਾਰ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਇਕ ਵਾਰ ਫਿਰ ਨਿਰਾਸ਼ ਕੀਤਾ ਅਤੇ ਉਸ ਦੇ ਖਰਾਬ ਪ੍ਰਦਰਸ਼ਨ ਕਾਰਨ ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਐਤਵਾਰ ਨੂੰ ਕੁਆਰਟਰ ਫਾਈਨਲ 'ਚ ਨੀਦਰਲੈਂਡ ਤੋਂ 0.6 ਨਾਲ ਹਾਰ ਕੇ ਪੈਰਿਸ ਓਲੰਪਿਕ ਤੋਂ ਬਾਹਰ ਹੋ ਗਈ। ਭਾਰਤੀ ਟੀਮ ਦੀ ਸਭ ਤੋਂ ਘੱਟ ਉਮਰ ਦੀ ਖਿਡਾਰਨ ਹਰਿਆਣਾ ਦੀ 18 ਸਾਲਾ ਭਜਨ ਕੌਰ ਨੇ 60 ਵਿੱਚੋਂ 56 ਅੰਕ ਬਣਾ

29 Jul 2024

Radio Spice Live