Radio Spice
Sports News

ਨਿਊਜ਼ੀਲੈਂਡ ਨੇ ਟੀ-20 ਵਿਸ਼ਵ ਕੱਪ ਲਈ ਕੀਤਾ ਟੀਮ ਦਾ ਐਲਾਨ, ਕੇਨ ਵਿਲੀਅਮਸਨ ਨੂੰ ਮਿਲੀ ਕਮਾਂਡ !

By 111459pwpadmin•

ਨਿਊਜ਼ੀਲੈਂਡ ਨੇ ਟੀ-20 ਵਿਸ਼ਵ ਕੱਪ 2024 ਲਈ 15 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਹੈ। ਕੇਨ ਵਿਲੀਅਮਸਨ ਨੂੰ ਟੂਰਨਾਮੈਂਟ ਦੀ ਕਮਾਨ ਸੌਂਪੀ ਗਈ ਹੈ। ਨਿਊਜ਼ੀਲੈਂਡ ਨੇ ਹਾਲ ਹੀ ‘ਚ ਪਾਕਿਸਤਾਨ ਦੇ ਖਿਲਾਫ ਪੰਜ ਮੈਚਾਂ ਦੀ ਟੀ-20 ਸੀਰੀਜ਼ ਖੇਡੀ ਹੈ। ਹਾਲਾਂਕਿ ਪੂਰੀ ਟੀਮ ਪਾਕਿਸਤਾਨ ਦੌਰੇ ‘ਤੇ ਨਹੀਂ ਗਈ। ਕੇਨ ਵਿਲੀਅਮਸਨ, ਜਿਨ੍ਹਾਂ ਨੂੰ ਟੀ-20 ਵਿਸ਼ਵ ਕੱਪ ਲਈ ਕਪਤਾਨ ਨਿਯੁਕਤ

ਨਿਊਜ਼ੀਲੈਂਡ ਨੇ ਟੀ-20 ਵਿਸ਼ਵ ਕੱਪ 2024 ਲਈ 15 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਹੈ। ਕੇਨ ਵਿਲੀਅਮਸਨ ਨੂੰ ਟੂਰਨਾਮੈਂਟ ਦੀ ਕਮਾਨ ਸੌਂਪੀ ਗਈ ਹੈ। ਨਿਊਜ਼ੀਲੈਂਡ ਨੇ ਹਾਲ ਹੀ ‘ਚ ਪਾਕਿਸਤਾਨ ਦੇ ਖਿਲਾਫ ਪੰਜ ਮੈਚਾਂ ਦੀ ਟੀ-20 ਸੀਰੀਜ਼ ਖੇਡੀ ਹੈ। ਹਾਲਾਂਕਿ ਪੂਰੀ ਟੀਮ ਪਾਕਿਸਤਾਨ ਦੌਰੇ ‘ਤੇ ਨਹੀਂ ਗਈ। ਕੇਨ ਵਿਲੀਅਮਸਨ, ਜਿਨ੍ਹਾਂ ਨੂੰ ਟੀ-20 ਵਿਸ਼ਵ ਕੱਪ ਲਈ ਕਪਤਾਨ ਨਿਯੁਕਤ ਕੀਤਾ ਗਿਆ ਸੀ, ਇਸ ਸਮੇਂ ਆਈਪੀਐਲ 2024 ਲਈ ਭਾਰਤ ਵਿੱਚ ਹਨ। ਵਿਲੀਅਮਸਨ ਗੁਜਰਾਤ ਟਾਇਟਨਸ ਦਾ ਹਿੱਸਾ ਹਨ।

ਤੁਹਾਨੂੰ ਦੱਸ ਦੇਈਏ ਕਿ ਆਈਸੀਸੀ ਨੇ ਟੀਮਾਂ ਦੇ ਐਲਾਨ ਲਈ 1 ਮਈ ਦੀ ਸਮਾਂ ਸੀਮਾ ਤੈਅ ਕੀਤੀ ਹੈ। ਪਰ ਨਿਊਜ਼ੀਲੈਂਡ ਨੇ ਇਸ ਤੋਂ ਪਹਿਲਾਂ 29 ਅਪ੍ਰੈਲ (ਸੋਮਵਾਰ) ਨੂੰ ਟੀਮ ਦਾ ਐਲਾਨ ਕਰ ਦਿੱਤਾ। ਟੀ-20 ਵਿਸ਼ਵ ਕੱਪ ਦੀ ਗੱਲ ਕਰੀਏ ਤਾਂ ਇਹ ਟੂਰਨਾਮੈਂਟ 1 ਜੂਨ ਤੋਂ ਸ਼ੁਰੂ ਹੋਵੇਗਾ, ਜੋ ਅਮਰੀਕਾ ਅਤੇ ਕੈਰੇਬੀਅਨ ਦੇਸ਼ਾਂ ‘ਚ ਖੇਡਿਆ ਜਾਵੇਗਾ।

ਟੀ-20 ਵਿਸ਼ਵ ਕੱਪ ਲਈ ਨਿਊਜ਼ੀਲੈਂਡ ਦੀ ਟੀਮ

ਵਿਲੀਅਮਸਨ (ਕਪਤਾਨ), ਫਿਨ ਐਲਨ, ਟ੍ਰੇਂਟ ਬੋਲਟ, ਮਾਈਕਲ ਬ੍ਰੇਸਵੈੱਲ, ਮਾਰਕ ਚੈਪਮੈਨ, ਡੇਵੋਨ ਕੋਨਵੇ, ਲਾਕੀ ਫਰਗੂਸਨ, ਮੈਟ ਹੈਨਰੀ, ਡੇਰਿਲ ਮਿਸ਼ੇਲ, ਜਿੰਮੀ ਨੀਸ਼ਮ, ਗਲੇਨ ਫਿਲਿਪਸ, ਰਚਿਨ ਰਵਿੰਦਰਾ, ਮਿਸ਼ੇਲ ਸੈਂਟਨਰ, ਈਸ਼ ਸੋਢੀ ਅਤੇ ਟੀਮ ਸਾਊਥੀ।

https://twitter.com/BLACKCAPS/status/1784773370711605516

More Sports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈSports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈ

ਨਿਊਜ਼ੀਲੈਂਡ ਦੀ 17 ਸਾਲਾ ਖਿਡਾਰਨ ਮਿਸ਼ਾ ਥਾਮਸ ਨੇ ਆਪਣੇ ਓਲੰਪਿਕ ਡੈਬਿਊ ਦੌਰਾਨ ਫ੍ਰੀਸਕੀ ਹਾਫਪਾਈਪ ਮੁਕਾਬਲੇ ਦੇ ਫਾਈਨਲ ਲਈ ਕਵਾਲੀਫਾਈ ਕਰ ਲਿਆ ਹੈ। ਆਕਲੈਂਡ ਦੀ ਰਹਿਣ ਵਾਲੀ ਥਾਮਸ ਨੇ ਇਟਲੀ ਦੇ ਲਿਵਿਗਨੋ ਵਿੱਚ ਹੋਏ ਕਵਾਲੀਫਾਇੰਗ ਰਾਊਂਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਟਾਪ-12 ਵਿੱਚ ਆਪਣੀ ਜਗ੍ਹਾ ਬਣਾਈ। 21 ਖਿਡਾਰੀਆਂ ਵਿੱਚੋਂ ਮਿਸ਼ਾ ਥਾਮਸ 10ਵੇਂ ਸਥਾਨ ‘ਤੇ ਰਹ

20 Feb 2026

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ,  ਇਹ ਰਿਕਾਰਡ ਕੀਤਾ ਆਪਣੇ ਨਾਮSports News

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਇਹ ਰਿਕਾਰਡ ਕੀਤਾ ਆਪਣੇ ਨਾਮ

ਸੋਮਵਾਰ ਰਾਤ ਹਾਰਦਿਕ ਪੰਡਯਾ ਨੇ ਛੱਕਾ ਲਗਾ ਕੇ ਟੀਮ ਇੰਡੀਆ ਨੂੰ ਜਿੱਤ ਦਿਵਾਈ, ਉਸ ਨੇ ਆਪਣੇ ਕਰੀਅਰ ‘ਚ 5ਵੀਂ ਵਾਰ ਜੇਤੂ ਛੱਕਾ ਲਗਾਇਆ ਹੈ। ਇਸ ਮਾਮਲੇ ‘ਚ ਪੰਡਯਾ ਨੇ ਵਿਰਾਟ ਕੋਹਲੀ (4 ਵਾਰ) ਨੂੰ ਪਿੱਛੇ ਛੱਡ ਦਿੱਤਾ ਹੈ। ਇਸ ਦੇ ਨਾਲ ਹੀ ਅਰਸ਼ਦੀਪ ਸਿੰਘ ਨੇ ਟੀ-20 ਵਿੱਚ 11ਵੀਂ ਵਾਰ 3 ਵਿਕਟਾਂ ਲਈਆਂ। ਉਨ੍ਹਾਂ ਨੇ ਯੁਜਵੇਂਦਰ ਚਾਹਲ ਨੂੰ ਪਿੱਛੇ ਛੱਡ ਦਿੱਤਾ। ਅਰਸ਼ਦੀਪ ਨੇ

7 Oct 2024

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨSports News

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨ

ਪਾਕਿਸਤਾਨ ਦੇ ਜੈਵਲਿਨ ਥਰੋਅ ਸਟਾਰ ਅਰਸ਼ਦ ਨਦੀਮ ਨੇ ਇਤਿਹਾਸਕ ਓਲੰਪਿਕ ਸੋਨ ਤਮਗਾ ਜਿੱਤਣ ਤੋਂ ਬਾਅਦ ਆਪਣੇ ਸਹੁਰੇ ਤੋਂ ਤੋਹਫੇ ਵਜੋਂ ਮੱਝ ਮਿਲਣ 'ਤੇ ਮਜ਼ਾਕੀਆ ਜਵਾਬ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੈਰਿਸ ਓਲੰਪਿਕ 2024 'ਚ ਜੈਵਲਿਨ ਥਰੋਅ 'ਚ ਸੋਨ ਤਮਗਾ ਜਿੱਤਣ ਤੋਂ ਬਾਅਦ ਨਦੀਮ ਨੂੰ ਉਨ੍ਹਾਂ ਦੇ ਸਹੁਰੇ ਨੇ ਇਕ ਮੱਝ ਤੋਹਫੇ 'ਚ ਦਿੱਤੀ ਸੀ। ਇਸ ਘਟਨਾ ਬਾਰੇ ਟਿੱਪਣੀ ਕਰਦਿਆਂ

17 Aug 2024

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰSports News

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰ

ਭਾਰਤ ਦੀ ਸਭ ਤੋਂ ਤਜਰਬੇਕਾਰ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਇਕ ਵਾਰ ਫਿਰ ਨਿਰਾਸ਼ ਕੀਤਾ ਅਤੇ ਉਸ ਦੇ ਖਰਾਬ ਪ੍ਰਦਰਸ਼ਨ ਕਾਰਨ ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਐਤਵਾਰ ਨੂੰ ਕੁਆਰਟਰ ਫਾਈਨਲ 'ਚ ਨੀਦਰਲੈਂਡ ਤੋਂ 0.6 ਨਾਲ ਹਾਰ ਕੇ ਪੈਰਿਸ ਓਲੰਪਿਕ ਤੋਂ ਬਾਹਰ ਹੋ ਗਈ। ਭਾਰਤੀ ਟੀਮ ਦੀ ਸਭ ਤੋਂ ਘੱਟ ਉਮਰ ਦੀ ਖਿਡਾਰਨ ਹਰਿਆਣਾ ਦੀ 18 ਸਾਲਾ ਭਜਨ ਕੌਰ ਨੇ 60 ਵਿੱਚੋਂ 56 ਅੰਕ ਬਣਾ

29 Jul 2024

Radio Spice Live