Radio Spice
Sports News

"ਸ਼ੁਭਮਨ ਗਿੱਲ ਤੋੜੇਗਾ ਮੇਰੇ 400 ਅਤੇ 501* ਦੌੜਾਂ ਦੇ ਰਿਕਾਰਡ" Brian Lara ਨੇ ਕੀਤਾ ਦਾਅਵਾ

By 111459pwpadmin•

ਕ੍ਰਿਕਟ 'ਚ ਰਿਕਾਰਡ ਬਣਾਉਣ ਤੇ ਤੋੜਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਪਰ ਕੁਝ ਅਜਿਹੇ ਰਿਕਾਰਡ ਹਨ, ਜਿਨ੍ਹਾਂ ਨੂੰ ਤੋੜਨਾ ਲਗਭਗ ਅਸੰਭਵ ਲੱਗਦਾ ਹੈ। ਅਜਿਹੇ ਰਿਕਾਰਡਾਂ ਵਿਚ ਮਹਾਨ ਕ੍ਰਿਕਟਰ ਸਚਿਨ ਤੇਂਦੁਲਕਰ ਦੇ 100 ਅੰਤਰਰਾਸ਼ਟਰੀ ਸੈਂਕੜੇ ਤੋਂ ਲੈ ਕੇ ਬ੍ਰਾਇਨ ਲਾਰਾ ਦੀਆਂ 400 ਟੈਸਟ ਦੌੜਾਂ ਇਕ ਪਾਰੀ ਵਿਚ ਸ਼ਾਮਲ ਹਨ। ਹਾਲ ਹੀ 'ਚ ਵੈਸਟਇੰਡੀਜ਼ ਦੇ ਦਿੱਗਜ ਖਿਡਾਰੀ ਬ੍ਰਾਇਨ

ਕ੍ਰਿਕਟ 'ਚ ਰਿਕਾਰਡ ਬਣਾਉਣ ਤੇ ਤੋੜਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਪਰ ਕੁਝ ਅਜਿਹੇ ਰਿਕਾਰਡ ਹਨ, ਜਿਨ੍ਹਾਂ ਨੂੰ ਤੋੜਨਾ ਲਗਭਗ ਅਸੰਭਵ ਲੱਗਦਾ ਹੈ। ਅਜਿਹੇ ਰਿਕਾਰਡਾਂ ਵਿਚ ਮਹਾਨ ਕ੍ਰਿਕਟਰ ਸਚਿਨ ਤੇਂਦੁਲਕਰ ਦੇ 100 ਅੰਤਰਰਾਸ਼ਟਰੀ ਸੈਂਕੜੇ ਤੋਂ ਲੈ ਕੇ ਬ੍ਰਾਇਨ ਲਾਰਾ ਦੀਆਂ 400 ਟੈਸਟ ਦੌੜਾਂ ਇਕ ਪਾਰੀ ਵਿਚ ਸ਼ਾਮਲ ਹਨ। ਹਾਲ ਹੀ 'ਚ ਵੈਸਟਇੰਡੀਜ਼ ਦੇ ਦਿੱਗਜ ਖਿਡਾਰੀ ਬ੍ਰਾਇਨ ਲਾਰਾ ਨੇ ਆਨੰਦ ਬਾਜ਼ਾਰ ਪੱਤਰਿਕਾ ਨਾਲ ਗੱਲਬਾਤ ਕਰਦਿਆਂ ਸ਼ੁਭਮਨ ਗਿੱਲ ਨੂੰ ਇਸ ਪੀੜ੍ਹੀ ਦਾ ਸਰਵੋਤਮ ਬੱਲੇਬਾਜ਼ ਦੱਸਿਆ ਹੈ।

Brian Lara ਨੇ Shubman Gill ਨੂੰ ਲੈ ਕੇ ਕੀਤੀ ਵੱਡੀ ਭਵਿੱਖਬਾਣੀ

ਦਰਅਸਲ ਬ੍ਰਾਇਨ ਲਾਰਾ ਨੇ ਵੱਡੀ ਭਵਿੱਖਬਾਣੀ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ 24 ਸਾਲ ਦਾ ਸ਼ੁਭਮਨ ਗਿੱਲ ਆਪਣੇ ਕਰੀਅਰ 'ਚ ਕਈ ਰਿਕਾਰਡ ਤੋੜ ਸਕਦਾ ਹੈ। ਬ੍ਰਾਇਨ ਲਾਰਾ ਨੇ ਅੱਗੇ ਕਿਹਾ ਕਿ ਸ਼ੁਭਮਨ ਗਿੱਲ ਮੇਰੇ ਦੋਵੇਂ ਵਿਸ਼ਵ ਰਿਕਾਰਡ ਤੋੜ ਸਕਦਾ ਹੈ। ਗਿੱਲ ਵਿੱਚ ਹੁਨਰ ਦੀ ਕੋਈ ਕਮੀ ਨਹੀਂ ਹੈ। ਉਹ ਆਉਣ ਵਾਲੇ ਸਮੇਂ 'ਚ ਕ੍ਰਿਕਟ 'ਤੇ ਰਾਜ ਕਰੇਗਾ। ਮੈਨੂੰ ਉਮੀਦ ਹੈ ਕਿ ਉਹ ਭਵਿੱਖ ਵਿਚ ਕਈ ਰਿਕਾਰਡ ਤੋੜੇਗਾ। ਗਿੱਲ ਮੇਰੇ ਰਿਕਾਰਡ ਤੋੜ ਸਕਦਾ ਹੈ।

ਉਸ ਨੇ ਅੱਗੇ ਕਿਹਾ ਕਿ ਸ਼ੁਭਮਨ ਗਿੱਲ ਨੇ (ਵਿਸ਼ਵ ਕੱਪ ਵਿੱਚ) ਸੈਂਕੜਾ ਨਹੀਂ ਲਗਾਇਆ ਪਰ ਉਹ ਪਹਿਲਾਂ ਖੇਡੀ ਗਈ ਪਾਰੀ 'ਤੇ ਨਜ਼ਰ ਮਾਰਦਾ ਹੈ। ਉਸ ਨੇ ਸਾਰੇ ਫਾਰਮੈਟਾਂ ਵਿਚ ਸੈਂਕੜੇ ਬਣਾਏ ਹਨ, ਵਨਡੇ ਵਿਚ ਦੋਹਰਾ ਸੈਂਕੜਾ ਲਗਾਇਆ ਹੈ ਅਤੇ ਆਈਪੀਐਲ ਵਿਚ ਜੇਤੂ ਪਾਰੀਆਂ ਖੇਡੀਆਂ ਹਨ।

ਜ਼ਿਕਰਯੋਗ ਹੈ ਕਿ ਫਰਸਟ ਕਲਾਸ ਕ੍ਰਿਕਟ 'ਚ ਬ੍ਰਾਇਨ ਲਾਰਾ ਨੇ 501 ਦੌੜਾਂ ਦੀ ਅਜੇਤੂ ਪਾਰੀ ਖੇਡੀ ਸੀ। ਇਹ ਰਿਕਾਰਡ ਤੋੜ ਪਾਰੀ ਬ੍ਰਾਇਨ ਲਾਰਾ ਨੇ 1994 ਵਿਚ ਕਾਊਂਟੀ ਚੈਂਪੀਅਨਸ਼ਿਪ ਵਿਚ ਵਾਰਵਿਕਸ਼ਾਇਰ ਲਈ ਖੇਡਦਿਆਂ ਡਰਹਮ ਖਿਲਾਫ਼ ਖੇਡੀ ਸੀ। ਬ੍ਰਾਇਨ ਲਾਰਾ ਨੇ 2005 'ਚ ਇੰਗਲੈਂਡ ਖਿਲਾਫ ਟੈਸਟ ਮੈਚ ਦੇ ਤੀਜੇ ਦਿਨ ਇਤਿਹਾਸ ਰਚਿਆ ਸੀ। ਬ੍ਰਾਇਨ ਲਾਰਾ ਇਕ ਪਾਰੀ ਵਿਚ 400 ਦੌੜਾਂ ਬਣਾਉਣ ਵਾਲੇ ਦੁਨੀਆ ਦੇ ਪਹਿਲੇ ਬੱਲੇਬਾਜ਼ ਬਣ ਗਏ ਹਨ। ਇਸ ਇਤਿਹਾਸਕ ਪਾਰੀ ਵਿਚ ਲਾਰਾ ਨੇ 582 ਗੇਂਦਾਂ ਦਾ ਸਾਹਮਣਾ ਕੀਤਾ। ਬ੍ਰਾਇਨ ਲਾਰਾ ਦੀ ਇਸ ਪਾਰੀ ਵਿਚ 43 ਚੌਕੇ ਅਤੇ 4 ਛੱਕੇ ਸ਼ਾਮਲ ਸਨ।

More Sports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈSports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈ

ਨਿਊਜ਼ੀਲੈਂਡ ਦੀ 17 ਸਾਲਾ ਖਿਡਾਰਨ ਮਿਸ਼ਾ ਥਾਮਸ ਨੇ ਆਪਣੇ ਓਲੰਪਿਕ ਡੈਬਿਊ ਦੌਰਾਨ ਫ੍ਰੀਸਕੀ ਹਾਫਪਾਈਪ ਮੁਕਾਬਲੇ ਦੇ ਫਾਈਨਲ ਲਈ ਕਵਾਲੀਫਾਈ ਕਰ ਲਿਆ ਹੈ। ਆਕਲੈਂਡ ਦੀ ਰਹਿਣ ਵਾਲੀ ਥਾਮਸ ਨੇ ਇਟਲੀ ਦੇ ਲਿਵਿਗਨੋ ਵਿੱਚ ਹੋਏ ਕਵਾਲੀਫਾਇੰਗ ਰਾਊਂਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਟਾਪ-12 ਵਿੱਚ ਆਪਣੀ ਜਗ੍ਹਾ ਬਣਾਈ। 21 ਖਿਡਾਰੀਆਂ ਵਿੱਚੋਂ ਮਿਸ਼ਾ ਥਾਮਸ 10ਵੇਂ ਸਥਾਨ ‘ਤੇ ਰਹ

20 Feb 2026

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ,  ਇਹ ਰਿਕਾਰਡ ਕੀਤਾ ਆਪਣੇ ਨਾਮSports News

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਇਹ ਰਿਕਾਰਡ ਕੀਤਾ ਆਪਣੇ ਨਾਮ

ਸੋਮਵਾਰ ਰਾਤ ਹਾਰਦਿਕ ਪੰਡਯਾ ਨੇ ਛੱਕਾ ਲਗਾ ਕੇ ਟੀਮ ਇੰਡੀਆ ਨੂੰ ਜਿੱਤ ਦਿਵਾਈ, ਉਸ ਨੇ ਆਪਣੇ ਕਰੀਅਰ ‘ਚ 5ਵੀਂ ਵਾਰ ਜੇਤੂ ਛੱਕਾ ਲਗਾਇਆ ਹੈ। ਇਸ ਮਾਮਲੇ ‘ਚ ਪੰਡਯਾ ਨੇ ਵਿਰਾਟ ਕੋਹਲੀ (4 ਵਾਰ) ਨੂੰ ਪਿੱਛੇ ਛੱਡ ਦਿੱਤਾ ਹੈ। ਇਸ ਦੇ ਨਾਲ ਹੀ ਅਰਸ਼ਦੀਪ ਸਿੰਘ ਨੇ ਟੀ-20 ਵਿੱਚ 11ਵੀਂ ਵਾਰ 3 ਵਿਕਟਾਂ ਲਈਆਂ। ਉਨ੍ਹਾਂ ਨੇ ਯੁਜਵੇਂਦਰ ਚਾਹਲ ਨੂੰ ਪਿੱਛੇ ਛੱਡ ਦਿੱਤਾ। ਅਰਸ਼ਦੀਪ ਨੇ

7 Oct 2024

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨSports News

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨ

ਪਾਕਿਸਤਾਨ ਦੇ ਜੈਵਲਿਨ ਥਰੋਅ ਸਟਾਰ ਅਰਸ਼ਦ ਨਦੀਮ ਨੇ ਇਤਿਹਾਸਕ ਓਲੰਪਿਕ ਸੋਨ ਤਮਗਾ ਜਿੱਤਣ ਤੋਂ ਬਾਅਦ ਆਪਣੇ ਸਹੁਰੇ ਤੋਂ ਤੋਹਫੇ ਵਜੋਂ ਮੱਝ ਮਿਲਣ 'ਤੇ ਮਜ਼ਾਕੀਆ ਜਵਾਬ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੈਰਿਸ ਓਲੰਪਿਕ 2024 'ਚ ਜੈਵਲਿਨ ਥਰੋਅ 'ਚ ਸੋਨ ਤਮਗਾ ਜਿੱਤਣ ਤੋਂ ਬਾਅਦ ਨਦੀਮ ਨੂੰ ਉਨ੍ਹਾਂ ਦੇ ਸਹੁਰੇ ਨੇ ਇਕ ਮੱਝ ਤੋਹਫੇ 'ਚ ਦਿੱਤੀ ਸੀ। ਇਸ ਘਟਨਾ ਬਾਰੇ ਟਿੱਪਣੀ ਕਰਦਿਆਂ

17 Aug 2024

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰSports News

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰ

ਭਾਰਤ ਦੀ ਸਭ ਤੋਂ ਤਜਰਬੇਕਾਰ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਇਕ ਵਾਰ ਫਿਰ ਨਿਰਾਸ਼ ਕੀਤਾ ਅਤੇ ਉਸ ਦੇ ਖਰਾਬ ਪ੍ਰਦਰਸ਼ਨ ਕਾਰਨ ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਐਤਵਾਰ ਨੂੰ ਕੁਆਰਟਰ ਫਾਈਨਲ 'ਚ ਨੀਦਰਲੈਂਡ ਤੋਂ 0.6 ਨਾਲ ਹਾਰ ਕੇ ਪੈਰਿਸ ਓਲੰਪਿਕ ਤੋਂ ਬਾਹਰ ਹੋ ਗਈ। ਭਾਰਤੀ ਟੀਮ ਦੀ ਸਭ ਤੋਂ ਘੱਟ ਉਮਰ ਦੀ ਖਿਡਾਰਨ ਹਰਿਆਣਾ ਦੀ 18 ਸਾਲਾ ਭਜਨ ਕੌਰ ਨੇ 60 ਵਿੱਚੋਂ 56 ਅੰਕ ਬਣਾ

29 Jul 2024

Radio Spice Live