Radio Spice
Sports News

Asian Games 2023: ਸੁਤੀਰਥ ਤੇ ਅਹਿਕਾ ਮੁਖਰਜੀ ਨੇ ਰਚਿਆ ਇਤਿਹਾਸ, ਭਾਰਤ ਨੇ ਪਹਿਲੀ ਵਾਰ ਮਹਿਲਾ ਡਬਲਜ਼ ਈਵੈਂਟ 'ਚ ਜਿੱਤਿਆ ਤਗਮਾ

By 111459pwpadmin•

ਭਾਰਤੀ ਟੀਮ ਦੀਆਂ ਟੇਬਲ ਟੈਨਿਸ ਖਿਡਾਰਨਾਂ ਸੁਤੀਰਥ ਮੁਖਰਜੀ ਅਤੇ ਅਹਿਕਾ ਮੁਖਰਜੀ ਦਾ ਸ਼ਾਨਦਾਰ ਸਫਰ ਏਸ਼ਿਆਈ ਖੇਡਾਂ ਵਿਚ ਮਹਿਲਾ ਡਬਲਜ਼ ਵਿਚ ਸੋਮਵਾਰ ਨੂੰ ਸਮਾਪਤ ਹੋਇਆ, ਜਿੱਥੇ ਉਨ੍ਹਾਂ ਨੇ ਕਾਂਸੀ ਦਾ ਤਗ਼ਮਾ ਜਿੱਤ ਕੇ ਇਤਿਹਾਸ ਰਚ ਦਿੱਤਾ। ਇਹ ਪਹਿਲੀ ਵਾਰ ਹੈ ਜਦੋਂ ਭਾਰਤ ਨੇ ਏਸ਼ਿਆਈ ਖੇਡਾਂ ਵਿਚ ਟੇਬਲ ਟੈਨਿਸ ਦੇ ਮਹਿਲਾ ਡਬਲਜ਼ ਮੁਕਾਬਲੇ ਵਿਚ ਤਗਮਾ ਜਿੱਤਿਆ ਹੈ। ਸੁਤੀਰਥ/

ਭਾਰਤੀ ਟੀਮ ਦੀਆਂ ਟੇਬਲ ਟੈਨਿਸ ਖਿਡਾਰਨਾਂ ਸੁਤੀਰਥ ਮੁਖਰਜੀ ਅਤੇ ਅਹਿਕਾ ਮੁਖਰਜੀ ਦਾ ਸ਼ਾਨਦਾਰ ਸਫਰ ਏਸ਼ਿਆਈ ਖੇਡਾਂ ਵਿਚ ਮਹਿਲਾ ਡਬਲਜ਼ ਵਿਚ ਸੋਮਵਾਰ ਨੂੰ ਸਮਾਪਤ ਹੋਇਆ, ਜਿੱਥੇ ਉਨ੍ਹਾਂ ਨੇ ਕਾਂਸੀ ਦਾ ਤਗ਼ਮਾ ਜਿੱਤ ਕੇ ਇਤਿਹਾਸ ਰਚ ਦਿੱਤਾ। ਇਹ ਪਹਿਲੀ ਵਾਰ ਹੈ ਜਦੋਂ ਭਾਰਤ ਨੇ ਏਸ਼ਿਆਈ ਖੇਡਾਂ ਵਿਚ ਟੇਬਲ ਟੈਨਿਸ ਦੇ ਮਹਿਲਾ ਡਬਲਜ਼ ਮੁਕਾਬਲੇ ਵਿਚ ਤਗਮਾ ਜਿੱਤਿਆ ਹੈ। ਸੁਤੀਰਥ/ਅਹਿਕਾ ਦੀ ਜੋੜੀ ਨੂੰ ਸੋਮਵਾਰ ਨੂੰ ਉੱਤਰੀ ਕੋਰੀਆ ਦੇ ਸੁਯੋਂਗ ਚਾ ਅਤੇ ਸੁਗਯੋਂਗ ਪਾਕ ਦੇ ਹੱਥੋਂ 3-4 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਇਹ ਮੁਕਾਬਲਾ ਕਰੀਬ ਇੱਕ ਘੰਟੇ ਤੱਕ ਚੱਲਿਆ।

ਕੀ ਰਿਹਾ ਸਕੋਰ

ਭਾਰਤ ਨੂੰ ਸਖ਼ਤ ਮੁਕਾਬਲੇ ਵਿਚ ਉੱਤਰੀ ਕੋਰੀਆ ਹੱਥੋਂ 11-7, 8-11, 11-7, 8-11, 9-11, 11-5 ਅਤੇ 2-11 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਫੈਸਲਾਕੁਨ ਸੱਤਵੇਂ ਮੈਚ 'ਚ ਭਾਰਤੀ ਜੋੜੀ ਉੱਤਰੀ ਕੋਰੀਆਈ ਜੋੜੀ ਦੇ ਸਾਹਮਣੇ ਪੂਰੀ ਤਰ੍ਹਾਂ ਫਿੱਕੀ ਨਜ਼ਰ ਆਈ। ਫਿਰ ਵੀ ਭਾਰਤ ਨੇ ਉੱਤਰੀ ਕੋਰੀਆਈ ਜੋੜੀ ਨੂੰ ਸਖ਼ਤ ਮੁਕਾਬਲਾ ਦਿੱਤਾ।

ਯਾਦਗਾਰੀ ਬਣਿਆ ਕੁਆਰਟਰ ਫਾਈਨਲ ਮੈਚ

ਭਾਰਤੀ ਜੋੜੀ ਦੀ ਏਸ਼ਿਆਈ ਖੇਡਾਂ 2023 ਦੀ ਮੁਹਿੰਮ ਦੀ ਸਭ ਤੋਂ ਅਹਿਮ ਗੱਲ ਕੁਆਰਟਰ ਫਾਈਨਲ ਵਿਚ ਚੀਨ ਨੂੰ ਹਰਾਉਣਾ ਸੀ। ਸੁਤੀਰਥ ਅਤੇ ਅਹੀਕਾ ਨੇ ਕੁਆਰਟਰ ਫਾਈਨਲ ਵਿਚ ਚੀਨ ਦੇ ਚੇਨ ਮੇਂਗ ਅਤੇ ਯੀਦੀ ਵਾਂਗ ਨੂੰ ਹਰਾਇਆ। ਇਹ ਜਿੱਤ ਭਾਰਤੀ ਟੇਬਲ ਟੈਨਿਸ ਪ੍ਰਸ਼ੰਸਕਾਂ ਲਈ ਸ਼ਾਨਦਾਰ ਰਹੀ।

ਜਿੱਤਿਆ ਤਗਮਾ

ਸੁਤੀਰਥ-ਅਹਿਕਾ ਦੇ ਕਾਂਸੀ ਦੇ ਤਗਮੇ ਨਾਲ ਏਸ਼ਿਆਈ ਖੇਡਾਂ 2023 ਵਿੱਚ ਭਾਰਤ ਦੀ ਟੇਬਲ ਟੈਨਿਸ ਮੁਹਿੰਮ ਦਾ ਅੰਤ ਹੋਇਆ। ਹਾਂਗਜ਼ੂ ਵਿੱਚ ਚੱਲ ਰਹੀਆਂ ਏਸ਼ਿਆਈ ਖੇਡਾਂ ਵਿੱਚ ਭਾਰਤ ਨੇ ਟੇਬਲ ਟੈਨਿਸ ਵਿਚ ਇਕਮਾਤਰ ਤਗਮਾ ਜਿੱਤਿਆ ਹੈ।

More Sports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈSports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈ

ਨਿਊਜ਼ੀਲੈਂਡ ਦੀ 17 ਸਾਲਾ ਖਿਡਾਰਨ ਮਿਸ਼ਾ ਥਾਮਸ ਨੇ ਆਪਣੇ ਓਲੰਪਿਕ ਡੈਬਿਊ ਦੌਰਾਨ ਫ੍ਰੀਸਕੀ ਹਾਫਪਾਈਪ ਮੁਕਾਬਲੇ ਦੇ ਫਾਈਨਲ ਲਈ ਕਵਾਲੀਫਾਈ ਕਰ ਲਿਆ ਹੈ। ਆਕਲੈਂਡ ਦੀ ਰਹਿਣ ਵਾਲੀ ਥਾਮਸ ਨੇ ਇਟਲੀ ਦੇ ਲਿਵਿਗਨੋ ਵਿੱਚ ਹੋਏ ਕਵਾਲੀਫਾਇੰਗ ਰਾਊਂਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਟਾਪ-12 ਵਿੱਚ ਆਪਣੀ ਜਗ੍ਹਾ ਬਣਾਈ। 21 ਖਿਡਾਰੀਆਂ ਵਿੱਚੋਂ ਮਿਸ਼ਾ ਥਾਮਸ 10ਵੇਂ ਸਥਾਨ ‘ਤੇ ਰਹ

20 Feb 2026

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ,  ਇਹ ਰਿਕਾਰਡ ਕੀਤਾ ਆਪਣੇ ਨਾਮSports News

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਇਹ ਰਿਕਾਰਡ ਕੀਤਾ ਆਪਣੇ ਨਾਮ

ਸੋਮਵਾਰ ਰਾਤ ਹਾਰਦਿਕ ਪੰਡਯਾ ਨੇ ਛੱਕਾ ਲਗਾ ਕੇ ਟੀਮ ਇੰਡੀਆ ਨੂੰ ਜਿੱਤ ਦਿਵਾਈ, ਉਸ ਨੇ ਆਪਣੇ ਕਰੀਅਰ ‘ਚ 5ਵੀਂ ਵਾਰ ਜੇਤੂ ਛੱਕਾ ਲਗਾਇਆ ਹੈ। ਇਸ ਮਾਮਲੇ ‘ਚ ਪੰਡਯਾ ਨੇ ਵਿਰਾਟ ਕੋਹਲੀ (4 ਵਾਰ) ਨੂੰ ਪਿੱਛੇ ਛੱਡ ਦਿੱਤਾ ਹੈ। ਇਸ ਦੇ ਨਾਲ ਹੀ ਅਰਸ਼ਦੀਪ ਸਿੰਘ ਨੇ ਟੀ-20 ਵਿੱਚ 11ਵੀਂ ਵਾਰ 3 ਵਿਕਟਾਂ ਲਈਆਂ। ਉਨ੍ਹਾਂ ਨੇ ਯੁਜਵੇਂਦਰ ਚਾਹਲ ਨੂੰ ਪਿੱਛੇ ਛੱਡ ਦਿੱਤਾ। ਅਰਸ਼ਦੀਪ ਨੇ

7 Oct 2024

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨSports News

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨ

ਪਾਕਿਸਤਾਨ ਦੇ ਜੈਵਲਿਨ ਥਰੋਅ ਸਟਾਰ ਅਰਸ਼ਦ ਨਦੀਮ ਨੇ ਇਤਿਹਾਸਕ ਓਲੰਪਿਕ ਸੋਨ ਤਮਗਾ ਜਿੱਤਣ ਤੋਂ ਬਾਅਦ ਆਪਣੇ ਸਹੁਰੇ ਤੋਂ ਤੋਹਫੇ ਵਜੋਂ ਮੱਝ ਮਿਲਣ 'ਤੇ ਮਜ਼ਾਕੀਆ ਜਵਾਬ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੈਰਿਸ ਓਲੰਪਿਕ 2024 'ਚ ਜੈਵਲਿਨ ਥਰੋਅ 'ਚ ਸੋਨ ਤਮਗਾ ਜਿੱਤਣ ਤੋਂ ਬਾਅਦ ਨਦੀਮ ਨੂੰ ਉਨ੍ਹਾਂ ਦੇ ਸਹੁਰੇ ਨੇ ਇਕ ਮੱਝ ਤੋਹਫੇ 'ਚ ਦਿੱਤੀ ਸੀ। ਇਸ ਘਟਨਾ ਬਾਰੇ ਟਿੱਪਣੀ ਕਰਦਿਆਂ

17 Aug 2024

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰSports News

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰ

ਭਾਰਤ ਦੀ ਸਭ ਤੋਂ ਤਜਰਬੇਕਾਰ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਇਕ ਵਾਰ ਫਿਰ ਨਿਰਾਸ਼ ਕੀਤਾ ਅਤੇ ਉਸ ਦੇ ਖਰਾਬ ਪ੍ਰਦਰਸ਼ਨ ਕਾਰਨ ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਐਤਵਾਰ ਨੂੰ ਕੁਆਰਟਰ ਫਾਈਨਲ 'ਚ ਨੀਦਰਲੈਂਡ ਤੋਂ 0.6 ਨਾਲ ਹਾਰ ਕੇ ਪੈਰਿਸ ਓਲੰਪਿਕ ਤੋਂ ਬਾਹਰ ਹੋ ਗਈ। ਭਾਰਤੀ ਟੀਮ ਦੀ ਸਭ ਤੋਂ ਘੱਟ ਉਮਰ ਦੀ ਖਿਡਾਰਨ ਹਰਿਆਣਾ ਦੀ 18 ਸਾਲਾ ਭਜਨ ਕੌਰ ਨੇ 60 ਵਿੱਚੋਂ 56 ਅੰਕ ਬਣਾ

29 Jul 2024

Radio Spice Live