Radio Spice
Sports News

Asian Games 2023: ਚੀਨ 'ਚ 'Golden Boy' ਨੀਰਜ ਚੋਪੜਾ ਨੇ ਭਾਰਤ ਨੂੰ ਦਿਵਾਇਆ ਸੋਨਾ, ਕਿਸ਼ੋਰ ਜੇਨਾ ਦੇ ਨਾਂ ਰਿਹਾ ਚਾਂਦੀ ਦਾ ਤਗਮਾ

By 111459pwpadmin•

ਨੀਰਜ ਚੋਪੜਾ ਦਾ ਜਾਦੂ ਏਸ਼ੀਆਈ ਖੇਡਾਂ 2023 'ਚ ਵੀ ਦੇਖਣ ਨੂੰ ਮਿਲਿਆ ਸੀ। ਚੀਨ ਦੀ ਧਰਤੀ 'ਤੇ ਖੇਡੇ ਜਾ ਰਹੇ ਟੂਰਨਾਮੈਂਟ 'ਚ ਨੀਰਜ ਨੇ ਭਾਰਤ ਲਈ ਇਕ ਹੋਰ ਸੋਨ ਤਮਗਾ ਜੋੜਿਆ ਹੈ। ਨੀਰਜ ਨੇ ਚੌਥੀ ਕੋਸ਼ਿਸ਼ ਵਿੱਚ 88.88 ਮੀਟਰ ਜੈਵਲਿਨ ਸੁੱਟ ਕੇ ਸੋਨ ਤਗ਼ਮਾ ਜਿੱਤਿਆ। ਨੀਰਜ ਤੋਂ ਇਲਾਵਾ ਕਿਸ਼ੋਰ ਜੇਨਾ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਜਿੱਤਿਆ | ਏਸ਼ਿਆ

Asian Games 2023: ਚੀਨ 'ਚ 'Golden Boy' ਨੀਰਜ ਚੋਪੜਾ ਨੇ ਭਾਰਤ ਨੂੰ ਦਿਵਾਇਆ ਸੋਨਾ, ਕਿਸ਼ੋਰ ਜੇਨਾ ਦੇ ਨਾਂ ਰਿਹਾ ਚਾਂਦੀ ਦਾ ਤਗਮਾ

ਨੀਰਜ ਚੋਪੜਾ ਦਾ ਜਾਦੂ ਏਸ਼ੀਆਈ ਖੇਡਾਂ 2023 'ਚ ਵੀ ਦੇਖਣ ਨੂੰ ਮਿਲਿਆ ਸੀ। ਚੀਨ ਦੀ ਧਰਤੀ 'ਤੇ ਖੇਡੇ ਜਾ ਰਹੇ ਟੂਰਨਾਮੈਂਟ 'ਚ ਨੀਰਜ ਨੇ ਭਾਰਤ ਲਈ ਇਕ ਹੋਰ ਸੋਨ ਤਮਗਾ ਜੋੜਿਆ ਹੈ। ਨੀਰਜ ਨੇ ਚੌਥੀ ਕੋਸ਼ਿਸ਼ ਵਿੱਚ 88.88 ਮੀਟਰ ਜੈਵਲਿਨ ਸੁੱਟ ਕੇ ਸੋਨ ਤਗ਼ਮਾ ਜਿੱਤਿਆ। ਨੀਰਜ ਤੋਂ ਇਲਾਵਾ ਕਿਸ਼ੋਰ ਜੇਨਾ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਜਿੱਤਿਆ | ਏਸ਼ਿਆਈ ਖੇਡਾਂ ਦੇ ਇਤਿਹਾਸ ਵਿੱਚ ਪਹਿਲੀ ਵਾਰ ਭਾਰਤ ਨੇ ਜੈਵਲਿਨ ਥਰੋਅ ਵਿੱਚ ਇੱਕੋ ਸਮੇਂ ਸੋਨ ਅਤੇ ਚਾਂਦੀ ਦਾ ਤਗ਼ਮਾ ਜਿੱਤਿਆ ਹੈ।

ਨੀਰਜ ਨੇ ਸੋਨ ਤਗਮਾ ਜਿੱਤਿਆ

ਨੀਰਜ ਚੋਪੜਾ ਨੇ ਜੈਵਲਿਨ ਥਰੋਅ ਦੇ ਫਾਈਨਲ ਮੁਕਾਬਲੇ ਵਿੱਚ 85 ਮੀਟਰ ਦਾ ਪਹਿਲਾ ਥਰੋਅ ਕੀਤਾ, ਪਰ ਮੈਚ ਅਧਿਕਾਰੀਆਂ ਨੇ ਇਸ ਥਰੋਅ ਨੂੰ ਜਾਇਜ਼ ਨਹੀਂ ਕਰਾਰ ਦਿੱਤਾ। ਨੀਰਜ ਦੇ ਇਸ ਥ੍ਰੋਅ ਨੂੰ ਲੈ ਕੇ ਲੰਬਾ ਵਿਵਾਦ ਚੱਲ ਰਿਹਾ ਸੀ ਅਤੇ ਇਸ ਤੋਂ ਬਾਅਦ ਭਾਰਤੀ ਅਥਲੀਟ ਨੂੰ ਫਿਰ ਤੋਂ ਪਹਿਲਾਂ ਸੁੱਟਣ ਦਾ ਮੌਕਾ ਦਿੱਤਾ ਗਿਆ। ਨੀਰਜ ਨੇ ਆਪਣਾ ਪਹਿਲਾ ਥਰੋਅ 82.38 ਮੀਟਰ ਦੂਰ ਸੁੱਟਿਆ। ਇਸ ਤੋਂ ਬਾਅਦ ਦੂਜੀ ਕੋਸ਼ਿਸ਼ 'ਚ ਨੀਰਜ ਨੇ 84.49 ਮੀਟਰ ਦੀ ਦੂਰੀ 'ਤੇ ਜੈਵਲਿਨ ਸੁੱਟ ਕੇ ਪਹਿਲਾ ਸਥਾਨ ਹਾਸਲ ਕੀਤਾ।

ਨੀਰਜ ਨੂੰ ਸੋਨ ਤਗਮੇ ਲਈ ਆਪਣੇ ਹੀ ਦੇਸ਼ ਵਾਸੀ ਕਿਸ਼ੋਰ ਜੇਨਾ ਤੋਂ ਸਖ਼ਤ ਮੁਕਾਬਲੇ ਦਾ ਸਾਹਮਣਾ ਕਰਨਾ ਪਿਆ। ਜੇਨਾ ਨੇ ਆਪਣੀ ਤੀਜੀ ਕੋਸ਼ਿਸ਼ ਵਿੱਚ 86.77 ਮੀਟਰ ਥਰੋਅ ਕਰਕੇ ਨੀਰਜ ਨੂੰ ਦੂਜੇ ਸਥਾਨ 'ਤੇ ਧੱਕ ਦਿੱਤਾ। ਹਾਲਾਂਕਿ ਇਸ ਤੋਂ ਬਾਅਦ ਆਪਣੀ ਚੌਥੀ ਕੋਸ਼ਿਸ਼ 'ਚ ਨੀਰਜ ਨੇ ਆਪਣੀ ਪੂਰੀ ਤਾਕਤ ਲਗਾ ਦਿੱਤੀ ਅਤੇ 88.88 ਮੀਟਰ ਦੀ ਦੂਰੀ 'ਤੇ ਜੈਵਲਿਨ ਸੁੱਟ ਕੇ ਏਸ਼ੀਆਈ ਖੇਡਾਂ 2023 'ਚ ਆਪਣਾ ਸੋਨ ਤਗਮਾ ਪੱਕਾ ਕਰ ਲਿਆ।

ਕਿਸ਼ੋਰ ਜੇਨਾ ਨੂੰ ਚਾਂਦੀ ਦਾ ਤਗਮਾ ਮਿਲਿਆ

ਫਾਈਨਲ ਮੈਚ ਵਿੱਚ ਨੀਰਜ ਨੂੰ ਸਖ਼ਤ ਟੱਕਰ ਦੇਣ ਵਾਲੇ ਕਿਸ਼ੋਰ ਜੇਨਾ ਨੇ ਚਾਂਦੀ ਦਾ ਤਗ਼ਮਾ ਜਿੱਤਿਆ। ਜੇਨਾ ਨੇ ਫਾਈਨਲ ਵਿੱਚ ਆਪਣੇ ਕਰੀਅਰ ਦਾ ਸਰਵੋਤਮ ਥਰੋਅ ਸੁੱਟ ਕੇ ਚਾਂਦੀ ਦਾ ਤਗ਼ਮਾ ਜਿੱਤਿਆ। ਕਿਸ਼ੋਰ ਜੇਨਾ ਨੇ ਆਪਣੀ ਚੌਥੀ ਕੋਸ਼ਿਸ਼ ਵਿੱਚ 87.54 ਮੀਟਰ ਜੈਵਲਿਨ ਸੁੱਟ ਕੇ ਚਾਂਦੀ ਦਾ ਤਗ਼ਮਾ ਜਿੱਤਿਆ। ਚਾਂਦੀ ਦੇ ਤਗਮੇ ਦੇ ਨਾਲ ਹੀ ਕਿਸ਼ੋਰ ਨੇ ਪੈਰਿਸ ਓਲੰਪਿਕ ਲਈ ਵੀ ਕੁਆਲੀਫਾਈ ਕਰ ਲਿਆ ਹੈ।

More Sports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈSports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈ

ਨਿਊਜ਼ੀਲੈਂਡ ਦੀ 17 ਸਾਲਾ ਖਿਡਾਰਨ ਮਿਸ਼ਾ ਥਾਮਸ ਨੇ ਆਪਣੇ ਓਲੰਪਿਕ ਡੈਬਿਊ ਦੌਰਾਨ ਫ੍ਰੀਸਕੀ ਹਾਫਪਾਈਪ ਮੁਕਾਬਲੇ ਦੇ ਫਾਈਨਲ ਲਈ ਕਵਾਲੀਫਾਈ ਕਰ ਲਿਆ ਹੈ। ਆਕਲੈਂਡ ਦੀ ਰਹਿਣ ਵਾਲੀ ਥਾਮਸ ਨੇ ਇਟਲੀ ਦੇ ਲਿਵਿਗਨੋ ਵਿੱਚ ਹੋਏ ਕਵਾਲੀਫਾਇੰਗ ਰਾਊਂਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਟਾਪ-12 ਵਿੱਚ ਆਪਣੀ ਜਗ੍ਹਾ ਬਣਾਈ। 21 ਖਿਡਾਰੀਆਂ ਵਿੱਚੋਂ ਮਿਸ਼ਾ ਥਾਮਸ 10ਵੇਂ ਸਥਾਨ ‘ਤੇ ਰਹ

20 Feb 2026

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ,  ਇਹ ਰਿਕਾਰਡ ਕੀਤਾ ਆਪਣੇ ਨਾਮSports News

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਇਹ ਰਿਕਾਰਡ ਕੀਤਾ ਆਪਣੇ ਨਾਮ

ਸੋਮਵਾਰ ਰਾਤ ਹਾਰਦਿਕ ਪੰਡਯਾ ਨੇ ਛੱਕਾ ਲਗਾ ਕੇ ਟੀਮ ਇੰਡੀਆ ਨੂੰ ਜਿੱਤ ਦਿਵਾਈ, ਉਸ ਨੇ ਆਪਣੇ ਕਰੀਅਰ ‘ਚ 5ਵੀਂ ਵਾਰ ਜੇਤੂ ਛੱਕਾ ਲਗਾਇਆ ਹੈ। ਇਸ ਮਾਮਲੇ ‘ਚ ਪੰਡਯਾ ਨੇ ਵਿਰਾਟ ਕੋਹਲੀ (4 ਵਾਰ) ਨੂੰ ਪਿੱਛੇ ਛੱਡ ਦਿੱਤਾ ਹੈ। ਇਸ ਦੇ ਨਾਲ ਹੀ ਅਰਸ਼ਦੀਪ ਸਿੰਘ ਨੇ ਟੀ-20 ਵਿੱਚ 11ਵੀਂ ਵਾਰ 3 ਵਿਕਟਾਂ ਲਈਆਂ। ਉਨ੍ਹਾਂ ਨੇ ਯੁਜਵੇਂਦਰ ਚਾਹਲ ਨੂੰ ਪਿੱਛੇ ਛੱਡ ਦਿੱਤਾ। ਅਰਸ਼ਦੀਪ ਨੇ

7 Oct 2024

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨSports News

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨ

ਪਾਕਿਸਤਾਨ ਦੇ ਜੈਵਲਿਨ ਥਰੋਅ ਸਟਾਰ ਅਰਸ਼ਦ ਨਦੀਮ ਨੇ ਇਤਿਹਾਸਕ ਓਲੰਪਿਕ ਸੋਨ ਤਮਗਾ ਜਿੱਤਣ ਤੋਂ ਬਾਅਦ ਆਪਣੇ ਸਹੁਰੇ ਤੋਂ ਤੋਹਫੇ ਵਜੋਂ ਮੱਝ ਮਿਲਣ 'ਤੇ ਮਜ਼ਾਕੀਆ ਜਵਾਬ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੈਰਿਸ ਓਲੰਪਿਕ 2024 'ਚ ਜੈਵਲਿਨ ਥਰੋਅ 'ਚ ਸੋਨ ਤਮਗਾ ਜਿੱਤਣ ਤੋਂ ਬਾਅਦ ਨਦੀਮ ਨੂੰ ਉਨ੍ਹਾਂ ਦੇ ਸਹੁਰੇ ਨੇ ਇਕ ਮੱਝ ਤੋਹਫੇ 'ਚ ਦਿੱਤੀ ਸੀ। ਇਸ ਘਟਨਾ ਬਾਰੇ ਟਿੱਪਣੀ ਕਰਦਿਆਂ

17 Aug 2024

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰSports News

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰ

ਭਾਰਤ ਦੀ ਸਭ ਤੋਂ ਤਜਰਬੇਕਾਰ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਇਕ ਵਾਰ ਫਿਰ ਨਿਰਾਸ਼ ਕੀਤਾ ਅਤੇ ਉਸ ਦੇ ਖਰਾਬ ਪ੍ਰਦਰਸ਼ਨ ਕਾਰਨ ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਐਤਵਾਰ ਨੂੰ ਕੁਆਰਟਰ ਫਾਈਨਲ 'ਚ ਨੀਦਰਲੈਂਡ ਤੋਂ 0.6 ਨਾਲ ਹਾਰ ਕੇ ਪੈਰਿਸ ਓਲੰਪਿਕ ਤੋਂ ਬਾਹਰ ਹੋ ਗਈ। ਭਾਰਤੀ ਟੀਮ ਦੀ ਸਭ ਤੋਂ ਘੱਟ ਉਮਰ ਦੀ ਖਿਡਾਰਨ ਹਰਿਆਣਾ ਦੀ 18 ਸਾਲਾ ਭਜਨ ਕੌਰ ਨੇ 60 ਵਿੱਚੋਂ 56 ਅੰਕ ਬਣਾ

29 Jul 2024

Radio Spice Live