Radio Spice
Sports News

Asian Games : Yashasvi Jaiswal ਨੇ ਸਿਰਫ਼ 48 ਗੇਂਦਾਂ 'ਚ ਠੋਕਿਆ ਸੈਂਕੜਾ, ਰਿਕਾਰਡਾਂ ਦੀ ਲਾਈ ਝੜੀ, ਪਿੱਛੇ ਰਹਿ ਗਏ ਕਈ ਦਿੱਗਜ

By 111459pwpadmin•

ਭਾਰਤੀ ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਨੇ ਚੀਨ ਦੇ ਹਾਂਗਜ਼ੂ 'ਚ ਚੱਲ ਰਹੀਆਂ ਏਸ਼ਿਆਈ ਖੇਡਾਂ 2023 'ਚ ਮੰਗਲਵਾਰ ਨੂੰ ਨੇਪਾਲ ਖਿਲਾਫ ਸੈਂਕੜਾ ਜੜ ਕੇ ਇਤਿਹਾਸ ਰਚ ਦਿੱਤਾ। ਖੱਬੇ ਹੱਥ ਦੇ ਇਸ ਬੱਲੇਬਾਜ਼ ਨੇ 48 ਗੇਂਦਾਂ 'ਚ 8 ਚੌਕਿਆਂ ਤੇ 7 ਛੱਕਿਆਂ ਦੀ ਮਦਦ ਨਾਲ 100 ਦੌੜਾਂ ਬਣਾਈਆਂ। ਯਸ਼ਸਵੀ ਜੈਸਵਾਲ ਦੀ ਪਾਰੀ ਦੀ ਬਦੌਲਤ ਭਾਰਤ ਨੇ 20 ਓਵਰਾਂ 'ਚ 4 ਵਿਕਟਾਂ ਗੁਆ ਕੇ 20

ਭਾਰਤੀ ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਨੇ ਚੀਨ ਦੇ ਹਾਂਗਜ਼ੂ 'ਚ ਚੱਲ ਰਹੀਆਂ ਏਸ਼ਿਆਈ ਖੇਡਾਂ 2023 'ਚ ਮੰਗਲਵਾਰ ਨੂੰ ਨੇਪਾਲ ਖਿਲਾਫ ਸੈਂਕੜਾ ਜੜ ਕੇ ਇਤਿਹਾਸ ਰਚ ਦਿੱਤਾ। ਖੱਬੇ ਹੱਥ ਦੇ ਇਸ ਬੱਲੇਬਾਜ਼ ਨੇ 48 ਗੇਂਦਾਂ 'ਚ 8 ਚੌਕਿਆਂ ਤੇ 7 ਛੱਕਿਆਂ ਦੀ ਮਦਦ ਨਾਲ 100 ਦੌੜਾਂ ਬਣਾਈਆਂ।

ਯਸ਼ਸਵੀ ਜੈਸਵਾਲ ਦੀ ਪਾਰੀ ਦੀ ਬਦੌਲਤ ਭਾਰਤ ਨੇ 20 ਓਵਰਾਂ 'ਚ 4 ਵਿਕਟਾਂ ਗੁਆ ਕੇ 202 ਦੌੜਾਂ ਬਣਾਈਆਂ। ਜਵਾਬ 'ਚ ਨੇਪਾਲ ਦੀ ਟੀਮ 20 ਓਵਰਾਂ 'ਚ 9 ਵਿਕਟਾਂ ਗੁਆ ਕੇ 179 ਦੌੜਾਂ ਹੀ ਬਣਾ ਸਕੀ। ਭਾਰਤ ਨੇ ਇਹ ਮੈਚ 23 ਦੌੜਾਂ ਨਾਲ ਜਿੱਤ ਕੇ ਸੈਮੀਫਾਈਨਲ 'ਚ ਪ੍ਰਵੇਸ਼ ਕੀਤਾ।

ਯਸ਼ਸਵੀ ਜੈਸਵਾਲ ਅਜਿਹੇ ਪਹਿਲੇ ਬੱਲੇਬਾਜ਼

ਯਸ਼ਸਵੀ ਜੈਸਵਾਲ ਏਸ਼ਿਆਈ ਖੇਡਾਂ 'ਚ ਸੈਂਕੜਾ ਜੜਨ ਵਾਲੇ ਪਹਿਲੇ ਭਾਰਤੀ ਬੱਲੇਬਾਜ਼ ਬਣ ਗਏ ਹਨ। ਖੱਬੇ ਹੱਥ ਦਾ ਇਹ ਬੱਲੇਬਾਜ਼ ਬਹੁ-ਖੇਡ ਮੁਕਾਬਲੇ 'ਚ ਸੈਂਕੜਾ ਜੜਨ ਵਾਲਾ ਪਹਿਲਾ ਭਾਰਤੀ ਬੱਲੇਬਾਜ਼ ਬਣ ਗਿਆ। ਯਾਦ ਰਹੇ ਕਿ ਅਮੇਯ ਖੁਰਾਸੀਆ ਨੇ 1998 ਦੀਆਂ ਰਾਸ਼ਟਰਮੰਡਲ ਖੇਡਾਂ 'ਚ ਭਾਰਤ ਲਈ ਅਰਧ ਸੈਂਕੜਾ ਲਗਾਇਆ ਸੀ।

ਯਸ਼ਸਵੀ ਬਣੇ ਸਭ ਤੋਂ ਘੱਟ ਉਮਰ ਦੇ ਸੈਂਚੁਰੀਅਨ

ਯਸ਼ਸਵੀ ਜੈਸਵਾਲ ਟੀ-20 ਅੰਤਰਰਾਸ਼ਟਰੀ ਕ੍ਰਿਕਟ 'ਚ ਸੈਂਕੜਾ ਜੜਨ ਵਾਲੇ ਸਭ ਤੋਂ ਨੌਜਵਾਨ ਭਾਰਤੀ ਬੱਲੇਬਾਜ਼ ਬਣ ਗਏ ਹਨ। ਯਸ਼ਸਵੀ ਨੇ 21 ਸਾਲ 273 ਦਿਨ ਦੀ ਉਮਰ 'ਚ ਟੀ-20 ਇੰਟਰਨੈਸ਼ਨਲ ਜਿੱਤਿਆ। ਉਸ ਨੇ ਸ਼ੁਭਮਨ ਗਿੱਲ ਦਾ ਰਿਕਾਰਡ ਤੋੜ ਦਿੱਤਾ, ਜਿਸ ਨੇ 23 ਸਾਲ 146 ਦਿਨ ਦੀ ਉਮਰ 'ਚ ਸੈਂਕੜਾ ਜੜਿਆ ਸੀ। ਗਿੱਲ ਨੇ ਨਿਊਜ਼ੀਲੈਂਡ ਖਿਲਾਫ ਸੈਂਕੜਾ ਜੜਿਆ ਸੀ।

ਇਸ ਸੂਚੀ 'ਚ ਸਾਬਕਾ ਭਾਰਤੀ ਬੱਲੇਬਾਜ਼ ਸੁਰੇਸ਼ ਰੈਨਾ ਤੀਜੇ ਸਥਾਨ 'ਤੇ ਖਿਸਕ ਗਏ ਹਨ। ਰੈਨਾ ਨੇ 2010 'ਚ 23 ਸਾਲ 156 ਦਿਨ ਦੀ ਉਮਰ 'ਚ ਦੱਖਣੀ ਅਫਰੀਕਾ ਖਿਲਾਫ ਸੈਂਕੜਾ ਲਗਾਇਆ ਸੀ।

ਅਜਿਹਾ ਕਰਨ ਵਾਲੇ ਦੂਜੇ ਖੱਬੇ ਹੱਥ ਦੇ ਬੱਲੇਬਾਜ਼

ਯਸ਼ਸਵੀ ਜੈਸਵਾਲ ਟੀ-20 ਅੰਤਰਰਾਸ਼ਟਰੀ ਕ੍ਰਿਕਟ 'ਚ ਸੈਂਕੜਾ ਜੜਨ ਵਾਲੇ ਦੂਜਾ ਖੱਬੇ ਹੱਥ ਦਾ ਭਾਰਤੀ ਬੱਲੇਬਾਜ਼ ਬਣ ਗਿਆ ਹੈ। ਇਸ ਤੋਂ ਪਹਿਲਾਂ ਸਿਰਫ ਸੁਰੇਸ਼ ਰੈਨਾ ਹੀ ਟੀ-20 ਇੰਟਰਨੈਸ਼ਨਲ 'ਚ ਸੈਂਕੜਾ ਜੜਨ 'ਚ ਸਫਲ ਹੋਏ ਸਨ, ਜੋ ਖੱਬੇ ਹੱਥ ਦੇ ਬੱਲੇਬਾਜ਼ ਸਨ।

ਸੰਯੁਕਤ ਚੌਥਾ ਸਭ ਤੋਂ ਤੇਜ਼ ਸੈਂਕੜਾ

ਯਸ਼ਸਵੀ ਜੈਸਵਾਲ ਟੀ-20 ਅੰਤਰਰਾਸ਼ਟਰੀ ਕ੍ਰਿਕਟ 'ਚ ਸਭ ਤੋਂ ਤੇਜ਼ ਸੈਂਕੜਾ ਜੜਨ ਵਾਲੇ ਸਾਂਝੇ ਤੌਰ 'ਤੇ ਚੌਥੇ ਭਾਰਤੀ ਬੱਲੇਬਾਜ਼ ਬਣ ਗਏ ਹਨ। ਸੂਰਿਆਕੁਮਾਰ ਯਾਦਵ ਨੇ 2022 'ਚ ਨਾਟਿੰਘਮ 'ਚ ਇੰਗਲੈਂਡ ਵਿਰੁੱਧ 48 ਗੇਂਦਾਂ ਵਿੱਚ ਟੀ-20 ਅੰਤਰਰਾਸ਼ਟਰੀ ਸੈਂਕੜਾ ਜੜਿਆ ਸੀ। ਯਸ਼ਸਵੀ ਨੇ ਨੇਪਾਲ ਖਿਲਾਫ 48 ਗੇਂਦਾਂ 'ਚ ਸੈਂਕੜਾ ਲਗਾ ਕੇ ਸੂਰਿਆ ਦੀ ਬਰਾਬਰੀ ਕੀਤੀ।

More Sports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈSports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈ

ਨਿਊਜ਼ੀਲੈਂਡ ਦੀ 17 ਸਾਲਾ ਖਿਡਾਰਨ ਮਿਸ਼ਾ ਥਾਮਸ ਨੇ ਆਪਣੇ ਓਲੰਪਿਕ ਡੈਬਿਊ ਦੌਰਾਨ ਫ੍ਰੀਸਕੀ ਹਾਫਪਾਈਪ ਮੁਕਾਬਲੇ ਦੇ ਫਾਈਨਲ ਲਈ ਕਵਾਲੀਫਾਈ ਕਰ ਲਿਆ ਹੈ। ਆਕਲੈਂਡ ਦੀ ਰਹਿਣ ਵਾਲੀ ਥਾਮਸ ਨੇ ਇਟਲੀ ਦੇ ਲਿਵਿਗਨੋ ਵਿੱਚ ਹੋਏ ਕਵਾਲੀਫਾਇੰਗ ਰਾਊਂਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਟਾਪ-12 ਵਿੱਚ ਆਪਣੀ ਜਗ੍ਹਾ ਬਣਾਈ। 21 ਖਿਡਾਰੀਆਂ ਵਿੱਚੋਂ ਮਿਸ਼ਾ ਥਾਮਸ 10ਵੇਂ ਸਥਾਨ ‘ਤੇ ਰਹ

20 Feb 2026

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ,  ਇਹ ਰਿਕਾਰਡ ਕੀਤਾ ਆਪਣੇ ਨਾਮSports News

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਇਹ ਰਿਕਾਰਡ ਕੀਤਾ ਆਪਣੇ ਨਾਮ

ਸੋਮਵਾਰ ਰਾਤ ਹਾਰਦਿਕ ਪੰਡਯਾ ਨੇ ਛੱਕਾ ਲਗਾ ਕੇ ਟੀਮ ਇੰਡੀਆ ਨੂੰ ਜਿੱਤ ਦਿਵਾਈ, ਉਸ ਨੇ ਆਪਣੇ ਕਰੀਅਰ ‘ਚ 5ਵੀਂ ਵਾਰ ਜੇਤੂ ਛੱਕਾ ਲਗਾਇਆ ਹੈ। ਇਸ ਮਾਮਲੇ ‘ਚ ਪੰਡਯਾ ਨੇ ਵਿਰਾਟ ਕੋਹਲੀ (4 ਵਾਰ) ਨੂੰ ਪਿੱਛੇ ਛੱਡ ਦਿੱਤਾ ਹੈ। ਇਸ ਦੇ ਨਾਲ ਹੀ ਅਰਸ਼ਦੀਪ ਸਿੰਘ ਨੇ ਟੀ-20 ਵਿੱਚ 11ਵੀਂ ਵਾਰ 3 ਵਿਕਟਾਂ ਲਈਆਂ। ਉਨ੍ਹਾਂ ਨੇ ਯੁਜਵੇਂਦਰ ਚਾਹਲ ਨੂੰ ਪਿੱਛੇ ਛੱਡ ਦਿੱਤਾ। ਅਰਸ਼ਦੀਪ ਨੇ

7 Oct 2024

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨSports News

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨ

ਪਾਕਿਸਤਾਨ ਦੇ ਜੈਵਲਿਨ ਥਰੋਅ ਸਟਾਰ ਅਰਸ਼ਦ ਨਦੀਮ ਨੇ ਇਤਿਹਾਸਕ ਓਲੰਪਿਕ ਸੋਨ ਤਮਗਾ ਜਿੱਤਣ ਤੋਂ ਬਾਅਦ ਆਪਣੇ ਸਹੁਰੇ ਤੋਂ ਤੋਹਫੇ ਵਜੋਂ ਮੱਝ ਮਿਲਣ 'ਤੇ ਮਜ਼ਾਕੀਆ ਜਵਾਬ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੈਰਿਸ ਓਲੰਪਿਕ 2024 'ਚ ਜੈਵਲਿਨ ਥਰੋਅ 'ਚ ਸੋਨ ਤਮਗਾ ਜਿੱਤਣ ਤੋਂ ਬਾਅਦ ਨਦੀਮ ਨੂੰ ਉਨ੍ਹਾਂ ਦੇ ਸਹੁਰੇ ਨੇ ਇਕ ਮੱਝ ਤੋਹਫੇ 'ਚ ਦਿੱਤੀ ਸੀ। ਇਸ ਘਟਨਾ ਬਾਰੇ ਟਿੱਪਣੀ ਕਰਦਿਆਂ

17 Aug 2024

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰSports News

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰ

ਭਾਰਤ ਦੀ ਸਭ ਤੋਂ ਤਜਰਬੇਕਾਰ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਇਕ ਵਾਰ ਫਿਰ ਨਿਰਾਸ਼ ਕੀਤਾ ਅਤੇ ਉਸ ਦੇ ਖਰਾਬ ਪ੍ਰਦਰਸ਼ਨ ਕਾਰਨ ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਐਤਵਾਰ ਨੂੰ ਕੁਆਰਟਰ ਫਾਈਨਲ 'ਚ ਨੀਦਰਲੈਂਡ ਤੋਂ 0.6 ਨਾਲ ਹਾਰ ਕੇ ਪੈਰਿਸ ਓਲੰਪਿਕ ਤੋਂ ਬਾਹਰ ਹੋ ਗਈ। ਭਾਰਤੀ ਟੀਮ ਦੀ ਸਭ ਤੋਂ ਘੱਟ ਉਮਰ ਦੀ ਖਿਡਾਰਨ ਹਰਿਆਣਾ ਦੀ 18 ਸਾਲਾ ਭਜਨ ਕੌਰ ਨੇ 60 ਵਿੱਚੋਂ 56 ਅੰਕ ਬਣਾ

29 Jul 2024

Radio Spice Live