Radio Spice
Sports News

Gujarat Titans ਨੇ 56 ਦੌੜਾਂ ਨਾਲ ਜਿੱਤਿਆ ਮੈਚ, ਸਾਹਾ-ਗਿੱਲ ਨੇ ਖੇਡੀ ਸ਼ਾਨਦਾਰ ਪਾਰੀ

By 111459pwpadmin•

ਸ਼ਾਨਦਾਰ ਲੈਅ ਵਿਚ ਚੱਲ ਰਹੇ ਸ਼ੁਭਮਨ ਗਿੱਲ (ਅਜੇਤੂ 94) ਨੇ ਐਤਵਾਰ ਨੂੰ ਲਖਨਊ ਸੁਪਰ ਜਾਇੰਟਜ਼ ਖ਼ਿਲਾਫ਼ ਆਈਪੀਐੱਲ ਕਰੀਅਰ ਦੀ ਆਪਣੀ ਦੂਜੀ ਸਰਬੋਤਮ ਪਾਰੀ ਖੇਡੀ ਜਿਸ ਦੀ ਬਦੌਲਤ ਗੁਜਰਾਤ ਟਾਈਟਨਜ਼ ਨੇ ਇਹ ਮੈਚ 56 ਦੌੜਾਂ ਨਾਲ ਜਿੱਤਿਆ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ ਸ਼ੁਭਮਨ ਦੇ ਬੱਲੇ ਤੋਂ ਧਮਾਕੇਦਾਰ ਪਾਰੀ ਤਾਂ ਨਿਕਲੀ ਪਰ ਉਹ ਇਕ ਵਾਰ ਮੁੜ ਆਈਪੀਐੱਲ ਵਿਚ ਸੈ

ਸ਼ਾਨਦਾਰ ਲੈਅ ਵਿਚ ਚੱਲ ਰਹੇ ਸ਼ੁਭਮਨ ਗਿੱਲ (ਅਜੇਤੂ 94) ਨੇ ਐਤਵਾਰ ਨੂੰ ਲਖਨਊ ਸੁਪਰ ਜਾਇੰਟਜ਼ ਖ਼ਿਲਾਫ਼ ਆਈਪੀਐੱਲ ਕਰੀਅਰ ਦੀ ਆਪਣੀ ਦੂਜੀ ਸਰਬੋਤਮ ਪਾਰੀ ਖੇਡੀ ਜਿਸ ਦੀ ਬਦੌਲਤ ਗੁਜਰਾਤ ਟਾਈਟਨਜ਼ ਨੇ ਇਹ ਮੈਚ 56 ਦੌੜਾਂ ਨਾਲ ਜਿੱਤਿਆ।

ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ ਸ਼ੁਭਮਨ ਦੇ ਬੱਲੇ ਤੋਂ ਧਮਾਕੇਦਾਰ ਪਾਰੀ ਤਾਂ ਨਿਕਲੀ ਪਰ ਉਹ ਇਕ ਵਾਰ ਮੁੜ ਆਈਪੀਐੱਲ ਵਿਚ ਸੈਂਕੜੇ ਤੋਂ ਖੁੰਝ ਗਏ।

ਗਿੱਲ ਨੇ ਰਿੱਧੀਮਾਨ ਸਾਹਾ ਦੇ ਨਾਲ ਪਹਿਲੀ ਵਿਕਟ ਲਈ 143 ਦੌੜਾਂ ਦੀ ਭਾਈਵਾਲੀ ਕੀਤੀ ਜੋ ਇਸ ਸੈਸ਼ਨ ਵਿਚ ਦੂਜੀ ਸਭ ਤੋਂ ਵੱਡੀ ਭਾਈਵਾਲੀ ਹੈ। ਇਸ ਭਾਈਵਾਲੀ ਦੀ ਮਦਦ ਨਾਲ ਗੁਜਰਾਤ ਨੇ ਆਈਪੀਐੱਲ ਵਿਚ ਆਪਣਾ ਸਰਬੋਤਮ ਸਕੋਰ ਵੀ ਬਣਾਇਆ।

ਗੁਜਰਾਤ ਦੀ ਲਖਨਊ ’ਤੇ ਇਹ ਲਗਾਤਾਰ ਚੌਥੀ ਜਿੱਤ ਹੈ। ਗਿੱਲ ਮੌਜੂਦਾ ਆਈਪੀਐੱਲ ਸੈਸ਼ਨ ਵਿਚ 11 ਮੈਚਾਂ ਵਿਚ 46 ਤੋਂ ਵੱਧ ਦੀ ਔਸਤ ਨਾਲ 469 ਦੌੜਾਂ ਬਣਾ ਚੁੱਕੇ ਹਨ ਤੇ ਉਨ੍ਹਾਂ ਦਾ ਲਗਾਤਾਰ ਦੌੜਾਂ ਬਣਾਉਣਾ ਟੀਮ ਇੰਡੀਆ ਲਈ ਚੰਗਾ ਸੰਕੇਤ ਹੈ।

ਆਈਪੀਐੱਲ ਤੋਂ ਬਾਅਦ ਭਾਰਤ ਨੇ ਸੱਤ ਜੂਨ ਤੋਂ ਆਸਟ੍ਰੇਲੀਆ ਖ਼ਿਲਾਫ਼ ਡਬਲਯੂਟੀਸੀ ਫਾਈਨਲ ਖੇਡਣਾ ਹੈ ਤੇ ਸ਼ੁਭਮਨ ਦੀ ਲੈਅ ਟੀਮ ਲਈ ਕਾਫੀ ਅਹਿਮ ਹੋਵੇਗੀ। ਆਸਟ੍ਰੇਲੀਆ ਖ਼ਿਲਾਫ਼ ਟੈਸਟ ਮੈਚਾਂ ਵਿਚ ਇਸ ਬੱਲੇਬਾਜ਼ ਦਾ ਬੱਲਾ ਚੰਗਾ ਚੱਲਦਾ ਹੈ।

ਉਹ ਆਸਟ੍ਰੇਲੀਆ ਖ਼ਿਲਾਫ਼ ਪੰਜ ਮੈਚਾਂ ਵਿਚ 51.62 ਦੀ ਔਸਤ ਨਾਲ 413 ਦੌੜਾਂ ਬਣਾ ਚੁੱਕੇ ਹਨ। ਗਿੱਲ ਨੇ ਟੈਸਟ ਮੈਚਾਂ ਵਿਚ ਦੋ ਸੈਂਕੜੇ ਲਾਏ ਹਨ ਜਿਸ ਵਿਚ ਇਕ ਉਨ੍ਹਾਂ ਨੇ ਅਹਿਮਦਾਬਾਦ ਵਿਚ ਆਸਟ੍ਰੇਲੀਆ ਖ਼ਿਲਾਫ਼ ਬਣਾਇਆ ਹੈ।

More Sports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈSports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈ

ਨਿਊਜ਼ੀਲੈਂਡ ਦੀ 17 ਸਾਲਾ ਖਿਡਾਰਨ ਮਿਸ਼ਾ ਥਾਮਸ ਨੇ ਆਪਣੇ ਓਲੰਪਿਕ ਡੈਬਿਊ ਦੌਰਾਨ ਫ੍ਰੀਸਕੀ ਹਾਫਪਾਈਪ ਮੁਕਾਬਲੇ ਦੇ ਫਾਈਨਲ ਲਈ ਕਵਾਲੀਫਾਈ ਕਰ ਲਿਆ ਹੈ। ਆਕਲੈਂਡ ਦੀ ਰਹਿਣ ਵਾਲੀ ਥਾਮਸ ਨੇ ਇਟਲੀ ਦੇ ਲਿਵਿਗਨੋ ਵਿੱਚ ਹੋਏ ਕਵਾਲੀਫਾਇੰਗ ਰਾਊਂਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਟਾਪ-12 ਵਿੱਚ ਆਪਣੀ ਜਗ੍ਹਾ ਬਣਾਈ। 21 ਖਿਡਾਰੀਆਂ ਵਿੱਚੋਂ ਮਿਸ਼ਾ ਥਾਮਸ 10ਵੇਂ ਸਥਾਨ ‘ਤੇ ਰਹ

20 Feb 2026

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ,  ਇਹ ਰਿਕਾਰਡ ਕੀਤਾ ਆਪਣੇ ਨਾਮSports News

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਇਹ ਰਿਕਾਰਡ ਕੀਤਾ ਆਪਣੇ ਨਾਮ

ਸੋਮਵਾਰ ਰਾਤ ਹਾਰਦਿਕ ਪੰਡਯਾ ਨੇ ਛੱਕਾ ਲਗਾ ਕੇ ਟੀਮ ਇੰਡੀਆ ਨੂੰ ਜਿੱਤ ਦਿਵਾਈ, ਉਸ ਨੇ ਆਪਣੇ ਕਰੀਅਰ ‘ਚ 5ਵੀਂ ਵਾਰ ਜੇਤੂ ਛੱਕਾ ਲਗਾਇਆ ਹੈ। ਇਸ ਮਾਮਲੇ ‘ਚ ਪੰਡਯਾ ਨੇ ਵਿਰਾਟ ਕੋਹਲੀ (4 ਵਾਰ) ਨੂੰ ਪਿੱਛੇ ਛੱਡ ਦਿੱਤਾ ਹੈ। ਇਸ ਦੇ ਨਾਲ ਹੀ ਅਰਸ਼ਦੀਪ ਸਿੰਘ ਨੇ ਟੀ-20 ਵਿੱਚ 11ਵੀਂ ਵਾਰ 3 ਵਿਕਟਾਂ ਲਈਆਂ। ਉਨ੍ਹਾਂ ਨੇ ਯੁਜਵੇਂਦਰ ਚਾਹਲ ਨੂੰ ਪਿੱਛੇ ਛੱਡ ਦਿੱਤਾ। ਅਰਸ਼ਦੀਪ ਨੇ

7 Oct 2024

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨSports News

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨ

ਪਾਕਿਸਤਾਨ ਦੇ ਜੈਵਲਿਨ ਥਰੋਅ ਸਟਾਰ ਅਰਸ਼ਦ ਨਦੀਮ ਨੇ ਇਤਿਹਾਸਕ ਓਲੰਪਿਕ ਸੋਨ ਤਮਗਾ ਜਿੱਤਣ ਤੋਂ ਬਾਅਦ ਆਪਣੇ ਸਹੁਰੇ ਤੋਂ ਤੋਹਫੇ ਵਜੋਂ ਮੱਝ ਮਿਲਣ 'ਤੇ ਮਜ਼ਾਕੀਆ ਜਵਾਬ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੈਰਿਸ ਓਲੰਪਿਕ 2024 'ਚ ਜੈਵਲਿਨ ਥਰੋਅ 'ਚ ਸੋਨ ਤਮਗਾ ਜਿੱਤਣ ਤੋਂ ਬਾਅਦ ਨਦੀਮ ਨੂੰ ਉਨ੍ਹਾਂ ਦੇ ਸਹੁਰੇ ਨੇ ਇਕ ਮੱਝ ਤੋਹਫੇ 'ਚ ਦਿੱਤੀ ਸੀ। ਇਸ ਘਟਨਾ ਬਾਰੇ ਟਿੱਪਣੀ ਕਰਦਿਆਂ

17 Aug 2024

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰSports News

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰ

ਭਾਰਤ ਦੀ ਸਭ ਤੋਂ ਤਜਰਬੇਕਾਰ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਇਕ ਵਾਰ ਫਿਰ ਨਿਰਾਸ਼ ਕੀਤਾ ਅਤੇ ਉਸ ਦੇ ਖਰਾਬ ਪ੍ਰਦਰਸ਼ਨ ਕਾਰਨ ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਐਤਵਾਰ ਨੂੰ ਕੁਆਰਟਰ ਫਾਈਨਲ 'ਚ ਨੀਦਰਲੈਂਡ ਤੋਂ 0.6 ਨਾਲ ਹਾਰ ਕੇ ਪੈਰਿਸ ਓਲੰਪਿਕ ਤੋਂ ਬਾਹਰ ਹੋ ਗਈ। ਭਾਰਤੀ ਟੀਮ ਦੀ ਸਭ ਤੋਂ ਘੱਟ ਉਮਰ ਦੀ ਖਿਡਾਰਨ ਹਰਿਆਣਾ ਦੀ 18 ਸਾਲਾ ਭਜਨ ਕੌਰ ਨੇ 60 ਵਿੱਚੋਂ 56 ਅੰਕ ਬਣਾ

29 Jul 2024

Radio Spice Live