Radio Spice
Sports News

ICC Stop Clock Rule: ਅੰਤਰਰਾਸ਼ਟਰੀ ਕ੍ਰਿਕਟ 'ਚ ਨਵਾਂ ਨਿਯਮ, ਇੱਕ ਮਿੰਟ 'ਚ ਸ਼ੁਰੂ ਪਵੇਗਾ ਓਵਰ, ਜੇਕਰ ਗਲਤੀ ਕੀਤੀ ਤਾਂ ਮਿਲੇਗੀ ਸਜ਼ਾ

By 111459pwpadmin•

ICC ਕ੍ਰਿਕਟ ਵਿੱਚ ਇੱਕ ਨਵਾਂ ਨਿਯਮ ਲਾਗੂ ਹੋਣ ਜਾ ਰਿਹਾ ਹੈ। ਇਸ ਦੀ ਸ਼ੁਰੂਆਤ ਇੰਗਲੈਂਡ ਅਤੇ ਵੈਸਟਇੰਡੀਜ਼ ਦੀ ਟੀ-20 ਸੀਰੀਜ਼ ਨਾਲ ਹੋਵੇਗੀ। ਇਸ ਦੇ ਤਹਿਤ ਸਟਾਪ ਕਲਾਕ ਦੀ ਵਰਤੋਂ ਟੀ-20ਆਈ 'ਚ ਟ੍ਰਾਇਲ ਦੇ ਤੌਰ 'ਤੇ ਕੀਤੀ ਜਾਵੇਗੀ। ਇਸ ਨਿਯਮ ਤਹਿਤ ਪਹਿਲਾ ਮੈਚ 13 ਦਸੰਬਰ (ਬੁੱਧਵਾਰ) ਨੂੰ ਬਾਰਬਾਡੋਸ ਵਿੱਚ ਖੇਡਿਆ ਜਾਵੇਗਾ। ਆਈਸੀਸੀ ਇਸ ਨਿਯਮ ਦੇ ਜ਼ਰੀਏ ਖੇਡ ਨੂੰ ਤੇਜ਼

 ICC ਕ੍ਰਿਕਟ ਵਿੱਚ ਇੱਕ ਨਵਾਂ ਨਿਯਮ ਲਾਗੂ ਹੋਣ ਜਾ ਰਿਹਾ ਹੈ। ਇਸ ਦੀ ਸ਼ੁਰੂਆਤ ਇੰਗਲੈਂਡ ਅਤੇ ਵੈਸਟਇੰਡੀਜ਼ ਦੀ ਟੀ-20 ਸੀਰੀਜ਼ ਨਾਲ ਹੋਵੇਗੀ। ਇਸ ਦੇ ਤਹਿਤ ਸਟਾਪ ਕਲਾਕ ਦੀ ਵਰਤੋਂ ਟੀ-20ਆਈ 'ਚ ਟ੍ਰਾਇਲ ਦੇ ਤੌਰ 'ਤੇ ਕੀਤੀ ਜਾਵੇਗੀ। ਇਸ ਨਿਯਮ ਤਹਿਤ ਪਹਿਲਾ ਮੈਚ 13 ਦਸੰਬਰ (ਬੁੱਧਵਾਰ) ਨੂੰ ਬਾਰਬਾਡੋਸ ਵਿੱਚ ਖੇਡਿਆ ਜਾਵੇਗਾ। ਆਈਸੀਸੀ ਇਸ ਨਿਯਮ ਦੇ ਜ਼ਰੀਏ ਖੇਡ ਨੂੰ ਤੇਜ਼ ਕਰਨਾ ਚਾਹੁੰਦਾ ਹੈ।

ਓਵਰਾਂ ਵਿਚਾਲੇ ਲੱਗਣ ਵਾਲੇ ਸਮੇਂ ਨੂੰ ਸੀਮਤ ਕਰਨ ਲਈ ਸਟਾਪ ਕਲਾਕ ਟਰਾਇਲ ਵੈਸਟਇੰਡੀਜ਼ ਤੇ ਇੰਗਲੈਂਡ ਵਿਚਾਲੇ ਟੀ-20 ਸੀਰੀਜ਼ ਨਾਲ ਸ਼ੁਰੂ ਹੋਵੇਗਾ। ਖੇਡ ਦੀ ਵਿਸ਼ਵ ਪੱਧਰੀ ਸੰਚਾਲਨ ਸੰਸਥਾ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ਆਈਸੀਸੀ) ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।

ਟਰਾਇਲ ਦੀ ਸ਼ੁਰੂਆਤ ਮੰਗਲਵਾਰ ਨੂੰ ਬਾਰਬਾਡੋਸ ’ਚ ਵੈਸਟਇੰਡੀਜ਼ ਤੇ ਇੰਗਲੈਂਡ ਵਿਚਾਲੇ ਪਹਿਲੇ ਟੀ-20 ਮੁਕਾਬਲੇ ਨਾਲ ਹੋਵੇਗੀ। ਆਈਸੀਸੀ ਨੇ ਕਿਹਾ ਕਿ ਸਟਾਪ ਕਲਾਕ ਨਾਲ ਓਵਰਾਂ ਵਿਚਾਲੇ ਲੱਗਣ ਵਾਲੇ ਸਮੇਂ ਨੂੰ ਸੀਮਤ ਕੀਤਾ ਜਾਵੇਗਾ। ਇਸ ਦਾ ਮਤਲਬ ਹੈ ਕਿ ਗੇਂਦਬਾਜ਼ੀ ਟੀਮ ਨੂੰ ਪਿਛਲਾ ਓਵਰ ਪੂਰਾ ਕਰਨ ਤੋਂ 60 ਸਕਿੰਟ ਅੰਦਰ ਅਗਲੇ ਓਵਰ ਦੀ ਪਹਿਲੀ ਗੇਂਦ ਸੁੱਟਣ ਲਈ ਤਿਆਰ ਹੋਣਾ ਪਵੇਗਾ। ਪਾਰੀ ਵਿਚ ਤੀਜੀ ਵਾਰ ਅਜਿਹਾ ਕਰਨ ਵਿਚ ਨਾਕਾਮ ਰਹਿਣ ’ਤੇ (ਦੋ ਚੇਤਾਵਨੀਆਂ ਤੋਂ ਬਾਅਦ) ਫੀਲਡਿੰਗ ਟੀਮ ਖ਼ਿਲਾਫ਼ ਪੰਜ ਦੌੜਾਂ ਦੀ ਪੈਨਲਟੀ ਲਾਈ ਜਾਵੇਗੀ। ਆਈਸੀਸੀ ਦੇ ਕ੍ਰਿਕਟ ਜਨਰਲ ਮੈਨੇਜਰ ਵਸੀਮ ਖ਼ਾਨ ਨੇ ਕਿਹਾ ਕਿ ਸਾਡਾ ਧਿਆਨ ਅੰਤਰਰਾਸ਼ਟਰੀ ਕ੍ਰਿਕਟ ਦੇ ਸਾਰੇ ਫਾਰਮੈਟਾਂ ’ਚ ਖੇਡ ਦੀ ਰਫ਼ਤਾਰ ਵਿਚ ਵਾਧਾ ਕਰਨ ਦੇ ਤਰੀਕੇ ਲੱਭਣ ’ਤੇ ਹੈ। ਚਿੱਟੀ ਗੇਂਦ ਦੇ ਅੰਤਰਰਾਸ਼ਟਰੀ ਕ੍ਰਿਕਟ ਵਿਚ ਸਟਾਪ ਕਲਾਕ ਟਰਾਇਲ ਤੋਂ ਪਹਿਲਾਂ 2022 ਵਿਚ ਖੇਡਣ ਦੇ ਨਵੇਂ ਹਾਲਾਤ ਨੂੰ ਸਫਲਤਾ ਨਾਲ ਲਾਗੂ ਕੀਤਾ ਗਿਆ ਜਿਸ ਮੁਤਾਬਕ ਤੈਅ ਸਮੇਂ ਵਿਚ ਜੇ ਟੀਮ ਆਖ਼ਰੀ ਓਵਰ ਦੀ ਪਹਿਲੀ ਗੇਂਦ ਸੁੱਟਣ ਦੀ ਸਥਿਤੀ ਵਿਚ ਨਹੀਂ ਹੁੰਦੀ ਹੈ ਤਾਂ ਉਸ ਨੂੰ ਅੰਦਰੂਨੀ ਘੇਰੇ ਤੋਂ ਬਾਹਰ ਸਿਰਫ਼ ਚਾਰ ਫੀਲਡਰਾਂ ਨੂੰ ਖੜ੍ਹਾ ਕਰਨ ਦੀ ਇਜਾਜ਼ਤ ਹੋਵੇਗੀ। ਟਰਾਇਲ ਖ਼ਤਮ ਹੋਣ ਤੋਂ ਬਾਅਦ ਸਟਾਪ ਕਲਾਕ ਟਰਾਇਲ ਦੇ ਨਤੀਜਿਆਂ ਨੂੰ ਪਰਖਿਆ ਜਾਵੇਗਾ।

More Sports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈSports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈ

ਨਿਊਜ਼ੀਲੈਂਡ ਦੀ 17 ਸਾਲਾ ਖਿਡਾਰਨ ਮਿਸ਼ਾ ਥਾਮਸ ਨੇ ਆਪਣੇ ਓਲੰਪਿਕ ਡੈਬਿਊ ਦੌਰਾਨ ਫ੍ਰੀਸਕੀ ਹਾਫਪਾਈਪ ਮੁਕਾਬਲੇ ਦੇ ਫਾਈਨਲ ਲਈ ਕਵਾਲੀਫਾਈ ਕਰ ਲਿਆ ਹੈ। ਆਕਲੈਂਡ ਦੀ ਰਹਿਣ ਵਾਲੀ ਥਾਮਸ ਨੇ ਇਟਲੀ ਦੇ ਲਿਵਿਗਨੋ ਵਿੱਚ ਹੋਏ ਕਵਾਲੀਫਾਇੰਗ ਰਾਊਂਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਟਾਪ-12 ਵਿੱਚ ਆਪਣੀ ਜਗ੍ਹਾ ਬਣਾਈ। 21 ਖਿਡਾਰੀਆਂ ਵਿੱਚੋਂ ਮਿਸ਼ਾ ਥਾਮਸ 10ਵੇਂ ਸਥਾਨ ‘ਤੇ ਰਹ

20 Feb 2026

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ,  ਇਹ ਰਿਕਾਰਡ ਕੀਤਾ ਆਪਣੇ ਨਾਮSports News

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਇਹ ਰਿਕਾਰਡ ਕੀਤਾ ਆਪਣੇ ਨਾਮ

ਸੋਮਵਾਰ ਰਾਤ ਹਾਰਦਿਕ ਪੰਡਯਾ ਨੇ ਛੱਕਾ ਲਗਾ ਕੇ ਟੀਮ ਇੰਡੀਆ ਨੂੰ ਜਿੱਤ ਦਿਵਾਈ, ਉਸ ਨੇ ਆਪਣੇ ਕਰੀਅਰ ‘ਚ 5ਵੀਂ ਵਾਰ ਜੇਤੂ ਛੱਕਾ ਲਗਾਇਆ ਹੈ। ਇਸ ਮਾਮਲੇ ‘ਚ ਪੰਡਯਾ ਨੇ ਵਿਰਾਟ ਕੋਹਲੀ (4 ਵਾਰ) ਨੂੰ ਪਿੱਛੇ ਛੱਡ ਦਿੱਤਾ ਹੈ। ਇਸ ਦੇ ਨਾਲ ਹੀ ਅਰਸ਼ਦੀਪ ਸਿੰਘ ਨੇ ਟੀ-20 ਵਿੱਚ 11ਵੀਂ ਵਾਰ 3 ਵਿਕਟਾਂ ਲਈਆਂ। ਉਨ੍ਹਾਂ ਨੇ ਯੁਜਵੇਂਦਰ ਚਾਹਲ ਨੂੰ ਪਿੱਛੇ ਛੱਡ ਦਿੱਤਾ। ਅਰਸ਼ਦੀਪ ਨੇ

7 Oct 2024

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨSports News

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨ

ਪਾਕਿਸਤਾਨ ਦੇ ਜੈਵਲਿਨ ਥਰੋਅ ਸਟਾਰ ਅਰਸ਼ਦ ਨਦੀਮ ਨੇ ਇਤਿਹਾਸਕ ਓਲੰਪਿਕ ਸੋਨ ਤਮਗਾ ਜਿੱਤਣ ਤੋਂ ਬਾਅਦ ਆਪਣੇ ਸਹੁਰੇ ਤੋਂ ਤੋਹਫੇ ਵਜੋਂ ਮੱਝ ਮਿਲਣ 'ਤੇ ਮਜ਼ਾਕੀਆ ਜਵਾਬ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੈਰਿਸ ਓਲੰਪਿਕ 2024 'ਚ ਜੈਵਲਿਨ ਥਰੋਅ 'ਚ ਸੋਨ ਤਮਗਾ ਜਿੱਤਣ ਤੋਂ ਬਾਅਦ ਨਦੀਮ ਨੂੰ ਉਨ੍ਹਾਂ ਦੇ ਸਹੁਰੇ ਨੇ ਇਕ ਮੱਝ ਤੋਹਫੇ 'ਚ ਦਿੱਤੀ ਸੀ। ਇਸ ਘਟਨਾ ਬਾਰੇ ਟਿੱਪਣੀ ਕਰਦਿਆਂ

17 Aug 2024

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰSports News

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰ

ਭਾਰਤ ਦੀ ਸਭ ਤੋਂ ਤਜਰਬੇਕਾਰ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਇਕ ਵਾਰ ਫਿਰ ਨਿਰਾਸ਼ ਕੀਤਾ ਅਤੇ ਉਸ ਦੇ ਖਰਾਬ ਪ੍ਰਦਰਸ਼ਨ ਕਾਰਨ ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਐਤਵਾਰ ਨੂੰ ਕੁਆਰਟਰ ਫਾਈਨਲ 'ਚ ਨੀਦਰਲੈਂਡ ਤੋਂ 0.6 ਨਾਲ ਹਾਰ ਕੇ ਪੈਰਿਸ ਓਲੰਪਿਕ ਤੋਂ ਬਾਹਰ ਹੋ ਗਈ। ਭਾਰਤੀ ਟੀਮ ਦੀ ਸਭ ਤੋਂ ਘੱਟ ਉਮਰ ਦੀ ਖਿਡਾਰਨ ਹਰਿਆਣਾ ਦੀ 18 ਸਾਲਾ ਭਜਨ ਕੌਰ ਨੇ 60 ਵਿੱਚੋਂ 56 ਅੰਕ ਬਣਾ

29 Jul 2024

Radio Spice Live