Radio Spice
Sports News

ICC Test Rankings: Ravichandran Ashwin ਬਣੇ ਗੇਂਦਬਾਜ਼ਾਂ ਦੇ 'ਬਾਦਸ਼ਾਹ' ਕਿੰਗ ਕੋਹਲੀ ਤੇ ਅਕਸ਼ਰ ਪਟੇਲ ਨੇ ਮਾਰੀ ਲੰਬੀ ਛਾਲ

By 111459pwpadmin•

ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ICC) ਨੇ ਬੁੱਧਵਾਰ ਨੂੰ ਤਾਜ਼ਾ ਟੈਸਟ ਰੈਂਕਿੰਗ ਜਾਰੀ ਕੀਤੀ ਹੈ। ਸਟਾਰ ਆਫ ਸਪਿਨਰ ਰਵੀਚੰਦਰਨ ਅਸ਼ਵਿਨ ਨੇ ਗੇਂਦਬਾਜ਼ੀ ਰੈਂਕਿੰਗ 'ਚ ਫਿਰ ਤੋਂ ਚੋਟੀ ਦਾ ਸਥਾਨ ਹਾਸਲ ਕਰ ਲਿਆ ਹੈ। ਇਸ ਤੋਂ ਇਲਾਵਾ ਭਾਰਤ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਅਤੇ ਆਲਰਾਊਂਡਰ ਅਕਸ਼ਰ ਪਟੇਲ ਨੇ ਵੀ ਲੰਬੀ ਛਾਲ ਮਾਰੀ ਹੈ। ਵਿਰਾਟ ਕੋਹਲੀ ਨੇ ਆਸਟ੍ਰੇਲੀਆ ਖਿਲਾਫ ਚੌਥ

ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ICC) ਨੇ ਬੁੱਧਵਾਰ ਨੂੰ ਤਾਜ਼ਾ ਟੈਸਟ ਰੈਂਕਿੰਗ ਜਾਰੀ ਕੀਤੀ ਹੈ। ਸਟਾਰ ਆਫ ਸਪਿਨਰ ਰਵੀਚੰਦਰਨ ਅਸ਼ਵਿਨ ਨੇ ਗੇਂਦਬਾਜ਼ੀ ਰੈਂਕਿੰਗ 'ਚ ਫਿਰ ਤੋਂ ਚੋਟੀ ਦਾ ਸਥਾਨ ਹਾਸਲ ਕਰ ਲਿਆ ਹੈ। ਇਸ ਤੋਂ ਇਲਾਵਾ ਭਾਰਤ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਅਤੇ ਆਲਰਾਊਂਡਰ ਅਕਸ਼ਰ ਪਟੇਲ ਨੇ ਵੀ ਲੰਬੀ ਛਾਲ ਮਾਰੀ ਹੈ।

ਵਿਰਾਟ ਕੋਹਲੀ ਨੇ ਆਸਟ੍ਰੇਲੀਆ ਖਿਲਾਫ ਚੌਥੇ ਟੈਸਟ ਮੈਚ 'ਚ ਆਪਣੇ ਕਰੀਅਰ ਦਾ 28ਵਾਂ ਸੈਂਕੜਾ ਲਗਾ ਕੇ ਤਿੰਨ ਸਾਲ ਦੇ ਸੋਕੇ ਨੂੰ ਖਤਮ ਕਰ ਦਿੱਤਾ। ਕੋਹਲੀ ਸੱਤ ਸਥਾਨਾਂ ਦੀ ਵੱਡੀ ਛਾਲ ਮਾਰ ਕੇ ਬੱਲੇਬਾਜ਼ੀ ਰੈਂਕਿੰਗ ਵਿੱਚ 13ਵੇਂ ਸਥਾਨ ’ਤੇ ਪਹੁੰਚ ਗਿਆ ਹੈ। ਦੱਸ ਦੇਈਏ ਕਿ ਭਾਰਤ ਦੇ ਰਿਸ਼ਭ ਪੰਤ (9ਵਾਂ ਸਥਾਨ) ਅਤੇ ਕਪਤਾਨ ਰੋਹਿਤ ਸ਼ਰਮਾ (10ਵਾਂ ਸਥਾਨ) ਟਾਪ-10 ਬੱਲੇਬਾਜ਼ਾਂ ਵਿੱਚ ਸ਼ਾਮਲ ਹਨ।

ਰਵੀਚੰਦਰਨ ਅਸ਼ਵਿਨ ਨੇ ਇੰਗਲੈਂਡ ਦੇ ਤੇਜ਼ ਗੇਂਦਬਾਜ਼ ਜੇਮਸ ਐਂਡਰਸਨ ਨੂੰ 10 ਅੰਕ ਪਿੱਛੇ ਛੱਡ ਕੇ ਚੋਟੀ ਦਾ ਸਥਾਨ ਬਰਕਰਾਰ ਰੱਖਿਆ ਹੈ। ਅਸ਼ਵਿਨ-ਐਂਡਰਸਨ ਸਾਂਝੇ ਤੌਰ 'ਤੇ ਸਿਖਰ 'ਤੇ ਸਨ ਪਰ ਹੁਣ ਭਾਰਤੀ ਆਫ ਸਪਿਨਰ ਨੇ ਉਨ੍ਹਾਂ ਨੂੰ ਪਛਾੜ ਦਿੱਤਾ ਹੈ। ਆਲਰਾਊਂਡਰਾਂ ਦੀ ਗੱਲ ਕਰੀਏ ਤਾਂ ਰਵਿੰਦਰ ਜਡੇਜਾ ਸਿਖਰਲੇ ਸਥਾਨ 'ਤੇ ਬਰਕਰਾਰ ਹੈ। ਜਡੇਜਾ ਨੇ ਬਾਰਡਰ-ਗਾਵਸਕਰ ਟਰਾਫੀ 'ਚ ਧਮਾਕੇਦਾਰ ਪ੍ਰਦਰਸ਼ਨ ਕੀਤਾ ਸੀ। ਭਾਰਤ ਦੇ ਆਲਰਾਊਂਡਰ ਅਕਸ਼ਰ ਪਟੇਲ ਨੂੰ ਵੀ ਜ਼ਬਰਦਸਤ ਫਾਇਦਾ ਹੋਇਆ ਹੈ।

ਅਕਸ਼ਰ ਪਟੇਲ ਨੇ ਬਾਰਡਰ-ਗਾਵਸਕਰ ਟਰਾਫੀ ਵਿੱਚ ਭਲੇ ਹੀ ਦੋ ਵਿਕਟਾਂ ਲਈਆਂ ਹੋਣ, ਪਰ ਉਸ ਨੇ ਬੱਲੇ ਨਾਲ ਤਿੰਨ ਅਰਧ ਸੈਂਕੜੇ ਜੜੇ। ਪਟੇਲ ਬੱਲੇਬਾਜ਼ੀ ਰੈਂਕਿੰਗ 'ਚ ਅੱਠ ਸਥਾਨਾਂ ਦੀ ਛਲਾਂਗ ਲਗਾ ਕੇ 44ਵੇਂ ਸਥਾਨ 'ਤੇ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਉਹ ਆਲਰਾਊਂਡਰਾਂ ਦੀ ਸੂਚੀ 'ਚ ਚੌਥੇ ਸਥਾਨ 'ਤੇ ਪਹੁੰਚ ਗਿਆ ਹੈ।

ਕੌਣ ਹੈ ਸਿਖਰ 'ਤੇ

ਆਈਸੀਸੀ ਦੀ ਬੱਲੇਬਾਜ਼ੀ ਰੈਂਕਿੰਗ ਦੀ ਗੱਲ ਕਰੀਏ ਤਾਂ ਆਸਟ੍ਰੇਲੀਆ ਦੇ ਮਾਰਨਸ ਲੈਬੁਸ਼ੇਨ (915 ਅੰਕ) ਪਹਿਲੇ ਸਥਾਨ 'ਤੇ ਕਾਬਜ਼ ਹਨ। ਸਟੀਵ ਸਮਿਥ (872) ਦੂਜੇ, ਜੋ ਰੂਟ (871) ਤੀਜੇ, ਬਾਬਰ ਆਜ਼ਮ (862) ਚੌਥੇ ਅਤੇ ਟ੍ਰੈਵਿਸ ਹੈੱਡ (853) ਪੰਜਵੇਂ ਸਥਾਨ 'ਤੇ ਹਨ।

ਆਲਰਾਊਂਡਰਾਂ ਦੀ ਸੂਚੀ 'ਚ ਰਵਿੰਦਰ ਜਡੇਜਾ (431) ਨੰਬਰ-1 'ਤੇ ਹੈ। ਰਵੀਚੰਦਰਨ ਅਸ਼ਵਿਨ (359) ਦੂਜੇ, ਸ਼ਾਕਿਬ ਅਲ ਹਸਨ (329) ਤੀਜੇ, ਅਕਸ਼ਰ ਪਟੇਲ (316) ਚੌਥੇ ਅਤੇ ਬੇਨ ਸਟੋਕਸ (307) ਪੰਜਵੇਂ ਸਥਾਨ 'ਤੇ ਹਨ।

More Sports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈSports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈ

ਨਿਊਜ਼ੀਲੈਂਡ ਦੀ 17 ਸਾਲਾ ਖਿਡਾਰਨ ਮਿਸ਼ਾ ਥਾਮਸ ਨੇ ਆਪਣੇ ਓਲੰਪਿਕ ਡੈਬਿਊ ਦੌਰਾਨ ਫ੍ਰੀਸਕੀ ਹਾਫਪਾਈਪ ਮੁਕਾਬਲੇ ਦੇ ਫਾਈਨਲ ਲਈ ਕਵਾਲੀਫਾਈ ਕਰ ਲਿਆ ਹੈ। ਆਕਲੈਂਡ ਦੀ ਰਹਿਣ ਵਾਲੀ ਥਾਮਸ ਨੇ ਇਟਲੀ ਦੇ ਲਿਵਿਗਨੋ ਵਿੱਚ ਹੋਏ ਕਵਾਲੀਫਾਇੰਗ ਰਾਊਂਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਟਾਪ-12 ਵਿੱਚ ਆਪਣੀ ਜਗ੍ਹਾ ਬਣਾਈ। 21 ਖਿਡਾਰੀਆਂ ਵਿੱਚੋਂ ਮਿਸ਼ਾ ਥਾਮਸ 10ਵੇਂ ਸਥਾਨ ‘ਤੇ ਰਹ

20 Feb 2026

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ,  ਇਹ ਰਿਕਾਰਡ ਕੀਤਾ ਆਪਣੇ ਨਾਮSports News

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਇਹ ਰਿਕਾਰਡ ਕੀਤਾ ਆਪਣੇ ਨਾਮ

ਸੋਮਵਾਰ ਰਾਤ ਹਾਰਦਿਕ ਪੰਡਯਾ ਨੇ ਛੱਕਾ ਲਗਾ ਕੇ ਟੀਮ ਇੰਡੀਆ ਨੂੰ ਜਿੱਤ ਦਿਵਾਈ, ਉਸ ਨੇ ਆਪਣੇ ਕਰੀਅਰ ‘ਚ 5ਵੀਂ ਵਾਰ ਜੇਤੂ ਛੱਕਾ ਲਗਾਇਆ ਹੈ। ਇਸ ਮਾਮਲੇ ‘ਚ ਪੰਡਯਾ ਨੇ ਵਿਰਾਟ ਕੋਹਲੀ (4 ਵਾਰ) ਨੂੰ ਪਿੱਛੇ ਛੱਡ ਦਿੱਤਾ ਹੈ। ਇਸ ਦੇ ਨਾਲ ਹੀ ਅਰਸ਼ਦੀਪ ਸਿੰਘ ਨੇ ਟੀ-20 ਵਿੱਚ 11ਵੀਂ ਵਾਰ 3 ਵਿਕਟਾਂ ਲਈਆਂ। ਉਨ੍ਹਾਂ ਨੇ ਯੁਜਵੇਂਦਰ ਚਾਹਲ ਨੂੰ ਪਿੱਛੇ ਛੱਡ ਦਿੱਤਾ। ਅਰਸ਼ਦੀਪ ਨੇ

7 Oct 2024

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨSports News

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨ

ਪਾਕਿਸਤਾਨ ਦੇ ਜੈਵਲਿਨ ਥਰੋਅ ਸਟਾਰ ਅਰਸ਼ਦ ਨਦੀਮ ਨੇ ਇਤਿਹਾਸਕ ਓਲੰਪਿਕ ਸੋਨ ਤਮਗਾ ਜਿੱਤਣ ਤੋਂ ਬਾਅਦ ਆਪਣੇ ਸਹੁਰੇ ਤੋਂ ਤੋਹਫੇ ਵਜੋਂ ਮੱਝ ਮਿਲਣ 'ਤੇ ਮਜ਼ਾਕੀਆ ਜਵਾਬ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੈਰਿਸ ਓਲੰਪਿਕ 2024 'ਚ ਜੈਵਲਿਨ ਥਰੋਅ 'ਚ ਸੋਨ ਤਮਗਾ ਜਿੱਤਣ ਤੋਂ ਬਾਅਦ ਨਦੀਮ ਨੂੰ ਉਨ੍ਹਾਂ ਦੇ ਸਹੁਰੇ ਨੇ ਇਕ ਮੱਝ ਤੋਹਫੇ 'ਚ ਦਿੱਤੀ ਸੀ। ਇਸ ਘਟਨਾ ਬਾਰੇ ਟਿੱਪਣੀ ਕਰਦਿਆਂ

17 Aug 2024

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰSports News

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰ

ਭਾਰਤ ਦੀ ਸਭ ਤੋਂ ਤਜਰਬੇਕਾਰ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਇਕ ਵਾਰ ਫਿਰ ਨਿਰਾਸ਼ ਕੀਤਾ ਅਤੇ ਉਸ ਦੇ ਖਰਾਬ ਪ੍ਰਦਰਸ਼ਨ ਕਾਰਨ ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਐਤਵਾਰ ਨੂੰ ਕੁਆਰਟਰ ਫਾਈਨਲ 'ਚ ਨੀਦਰਲੈਂਡ ਤੋਂ 0.6 ਨਾਲ ਹਾਰ ਕੇ ਪੈਰਿਸ ਓਲੰਪਿਕ ਤੋਂ ਬਾਹਰ ਹੋ ਗਈ। ਭਾਰਤੀ ਟੀਮ ਦੀ ਸਭ ਤੋਂ ਘੱਟ ਉਮਰ ਦੀ ਖਿਡਾਰਨ ਹਰਿਆਣਾ ਦੀ 18 ਸਾਲਾ ਭਜਨ ਕੌਰ ਨੇ 60 ਵਿੱਚੋਂ 56 ਅੰਕ ਬਣਾ

29 Jul 2024

Radio Spice Live