Radio Spice
Sports News

INDW vs ENGW: ਭਾਰਤ ਨੇ ਇੰਗਲੈਂਡ ਨੂੰ ਟੈਸਟ 'ਚ 347 ਦੌੜਾਂ ਨਾਲ ਦਿੱਤੀ ਕਰਾਰੀ ਮਾਤ, ਸਭ ਤੋਂ ਵੱਡਾ ਬਣਾਇਆ ਰਿਕਾਰਡ

By 111459pwpadmin•

ਭਾਰਤ ਅਤੇ ਇੰਗਲੈਂਡ ਦੀਆਂ ਮਹਿਲਾ ਟੀਮਾਂ ਵਿਚਾਲੇ ਇਕੋ-ਇਕ ਟੈਸਟ ਮੈਚ ਮੁੰਬਈ ਦੀ ਡੀਵਾਈ ਪਾਟਿਲ ਸਪੋਰਟਸ ਅਕੈਡਮੀ 'ਚ ਖੇਡਿਆ ਗਿਆ। ਮੈਚ ਵਿੱਚ ਮੇਜ਼ਬਾਨ ਭਾਰਤ ਨੇ ਇੰਗਲੈਂਡ ਨੂੰ 347 ਦੌੜਾਂ ਨਾਲ ਵੱਡੀ ਹਾਰ ਦਿੱਤੀ। ਇਹ ਮਹਿਲਾ ਟੈਸਟ 'ਚ ਦੌੜਾਂ ਦੇ ਲਿਹਾਜ਼ ਨਾਲ ਸਭ ਤੋਂ ਵੱਡੀ ਜਿੱਤ ਸੀ। ਭਾਰਤ ਨੇ ਪੰਜ ਦਿਨਾ ਟੈਸਟ ਦੇ ਤੀਜੇ ਦਿਨ ਇੰਗਲੈਂਡ ਨੂੰ ਹਰਾ ਦਿੱਤਾ। ਹਰਮਨਪ੍ਰੀਤ ਕੌ

ਭਾਰਤ ਅਤੇ ਇੰਗਲੈਂਡ ਦੀਆਂ ਮਹਿਲਾ ਟੀਮਾਂ ਵਿਚਾਲੇ ਇਕੋ-ਇਕ ਟੈਸਟ ਮੈਚ ਮੁੰਬਈ ਦੀ ਡੀਵਾਈ ਪਾਟਿਲ ਸਪੋਰਟਸ ਅਕੈਡਮੀ 'ਚ ਖੇਡਿਆ ਗਿਆ। ਮੈਚ ਵਿੱਚ ਮੇਜ਼ਬਾਨ ਭਾਰਤ ਨੇ ਇੰਗਲੈਂਡ ਨੂੰ 347 ਦੌੜਾਂ ਨਾਲ ਵੱਡੀ ਹਾਰ ਦਿੱਤੀ। ਇਹ ਮਹਿਲਾ ਟੈਸਟ 'ਚ ਦੌੜਾਂ ਦੇ ਲਿਹਾਜ਼ ਨਾਲ ਸਭ ਤੋਂ ਵੱਡੀ ਜਿੱਤ ਸੀ। ਭਾਰਤ ਨੇ ਪੰਜ ਦਿਨਾ ਟੈਸਟ ਦੇ ਤੀਜੇ ਦਿਨ ਇੰਗਲੈਂਡ ਨੂੰ ਹਰਾ ਦਿੱਤਾ। ਹਰਮਨਪ੍ਰੀਤ ਕੌਰ ਦੀ ਕਪਤਾਨੀ ਵਾਲੀ ਟੀਮ ਇੰਡੀਆ ਇੰਗਲਿਸ਼ ਟੀਮ 'ਤੇ ਹਾਵੀ ਨਜ਼ਰ ਆਈ।

ਭਾਰਤ ਨੇ ਟਾਸ ਜਿੱਤ ਕੇ ਪਹਿਲੀ ਪਾਰੀ ਵਿੱਚ 428 ਦੌੜਾਂ ਬਣਾਈਆਂ। ਫਿਰ ਇੰਗਲੈਂਡ ਦੀ ਟੀਮ ਪਹਿਲੀ ਪਾਰੀ 'ਚ 136 ਦੌੜਾਂ 'ਤੇ ਆਊਟ ਹੋ ਗਈ। ਫਿਰ ਦੂਜੀ ਪਾਰੀ 'ਚ 6 ਵਿਕਟਾਂ 'ਤੇ 186 ਦੌੜਾਂ ਬਣਾ ਕੇ ਪਾਰੀ ਐਲਾਨ ਦਿੱਤੀ ਗਈ। ਫਿਰ ਟੀਚੇ ਦਾ ਪਿੱਛਾ ਕਰਦੇ ਹੋਏ ਇੰਗਲੈਂਡ ਦੀ ਟੀਮ 131 ਦੌੜਾਂ 'ਤੇ ਆਲ ਆਊਟ ਹੋ ਗਈ। ਭਾਰਤ ਨੇ ਇੰਗਲੈਂਡ ਨੂੰ 479 ਦੌੜਾਂ ਦਾ ਟੀਚਾ ਦਿੱਤਾ ਸੀ, ਜਿਸ ਦੇ ਸਾਹਮਣੇ ਇੰਗਲੈਂਡ ਸਿਰਫ 131 ਦੌੜਾਂ 'ਤੇ ਢੇਰ ਹੋ ਗਿਆ।

ਸ਼ੁਰੂ ਤੋਂ ਲੈ ਕੇ ਅੰਤ ਤੱਕ ਪੂਰੇ ਟੈਸਟ ਦਾ ਹਾਲ

ਪਹਿਲਾਂ ਬੱਲੇਬਾਜ਼ੀ ਕਰਨ ਆਈ ਟੀਮ ਇੰਡੀਆ ਨੇ 428 ਦੌੜਾਂ ਦਾ ਸਕੋਰ ਖੜ੍ਹਾ ਕੀਤਾ। ਟੀਮ ਲਈ ਸ਼ੁਭਾ ਸਤੀਸ਼ ਨੇ ਸਭ ਤੋਂ ਵੱਧ 69 ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਜੇਮਿਮਾ ਰੌਡਰਿਗਜ਼ ਨੇ 68, ਦੀਪਤੀ ਸ਼ਰਮਾ ਨੇ 67 ਅਤੇ ਯਸਤਿਕਾ ਭਾਟੀਆ ਨੇ 66 ਦੌੜਾਂ ਬਣਾਈਆਂ। ਫਿਰ ਪਹਿਲੀ ਪਾਰੀ 'ਚ ਭਾਰਤੀ ਗੇਂਦਬਾਜ਼ਾਂ ਦੇ ਹੱਥੋਂ ਇੰਗਲੈਂਡ ਦੀ ਟੀਮ 136 ਦੌੜਾਂ 'ਤੇ ਆਊਟ ਹੋ ਗਈ। ਇਸ ਦੌਰਾਨ ਦੀਪਤੀ ਸ਼ਰਮਾ ਨੇ ਪੰਜ ਵਿਕਟਾਂ ਆਪਣੇ ਨਾਂ ਕੀਤੀਆਂ। ਇਸ ਤੋਂ ਇਲਾਵਾ ਸਨੇਹਾ ਯਾਦਵ ਨੇ ਆਪਣੇ ਖਾਤੇ 'ਚ 2 ਵਿਕਟਾਂ ਝਟਕਾਈਆਂ। ਜਦੋਂ ਕਿ ਪੂਜਾ ਵਸਤਰਕਾਰ ਅਤੇ ਰੇਣੁਕਾ ਸਿੰਘ ਨੂੰ 1-1 ਸਫਲਤਾ ਮਿਲੀ।

ਫਿਰ ਭਾਰਤੀ ਟੀਮ ਦੂਜੀ ਪਾਰੀ ਲਈ ਬੱਲੇਬਾਜ਼ੀ ਕਰਨ ਆਈ ਤਾਂ 6 ਵਿਕਟਾਂ ਗੁਆ ਕੇ 186 ਦੌੜਾਂ ਬਣਾ ਕੇ ਪਾਰੀ ਐਲਾਨ ਦਿੱਤੀ। ਇਸ ਤਰ੍ਹਾਂ ਭਾਰਤ ਨੇ ਇੰਗਲੈਂਡ ਨੂੰ 479 ਦੌੜਾਂ ਦਾ ਟੀਚਾ ਦਿੱਤਾ। ਟੀਚੇ ਦਾ ਪਿੱਛਾ ਕਰਨ ਉਤਰੀ ਇੰਗਲੈਂਡ ਦੀ ਟੀਮ 27.3 ਓਵਰਾਂ 'ਚ 131 ਦੌੜਾਂ 'ਤੇ ਆਲ ਆਊਟ ਹੋ ਗਈ। ਭਾਰਤ ਲਈ ਦੀਪਤੀ ਸ਼ਰਮਾ ਵੀ ਦੂਜੀ ਪਾਰੀ ਵਿੱਚ ਚਮਕੀ ਅਤੇ 4 ਵਿਕਟਾਂ ਲਈਆਂ। ਇਸ ਤੋਂ ਇਲਾਵਾ ਪੂਜਾ ਵਸਤਰਕਾਰ ਨੂੰ 3 ਸਫਲਤਾਵਾਂ ਮਿਲੀਆਂ। ਇਸ ਤੋਂ ਇਲਾਵਾ ਰਾਜੇਸ਼ਵਰੀ ਗਾਇਕਵਾੜ ਨੇ 2 ਵਿਕਟਾਂ ਅਤੇ ਰੇਣੂਕਾ ਠਾਕੁਰ ਨੇ 1 ਵਿਕਟ ਆਪਣੇ ਖਾਤੇ ਵਿਚ ਪਾਈ।

More Sports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈSports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈ

ਨਿਊਜ਼ੀਲੈਂਡ ਦੀ 17 ਸਾਲਾ ਖਿਡਾਰਨ ਮਿਸ਼ਾ ਥਾਮਸ ਨੇ ਆਪਣੇ ਓਲੰਪਿਕ ਡੈਬਿਊ ਦੌਰਾਨ ਫ੍ਰੀਸਕੀ ਹਾਫਪਾਈਪ ਮੁਕਾਬਲੇ ਦੇ ਫਾਈਨਲ ਲਈ ਕਵਾਲੀਫਾਈ ਕਰ ਲਿਆ ਹੈ। ਆਕਲੈਂਡ ਦੀ ਰਹਿਣ ਵਾਲੀ ਥਾਮਸ ਨੇ ਇਟਲੀ ਦੇ ਲਿਵਿਗਨੋ ਵਿੱਚ ਹੋਏ ਕਵਾਲੀਫਾਇੰਗ ਰਾਊਂਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਟਾਪ-12 ਵਿੱਚ ਆਪਣੀ ਜਗ੍ਹਾ ਬਣਾਈ। 21 ਖਿਡਾਰੀਆਂ ਵਿੱਚੋਂ ਮਿਸ਼ਾ ਥਾਮਸ 10ਵੇਂ ਸਥਾਨ ‘ਤੇ ਰਹ

20 Feb 2026

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ,  ਇਹ ਰਿਕਾਰਡ ਕੀਤਾ ਆਪਣੇ ਨਾਮSports News

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਇਹ ਰਿਕਾਰਡ ਕੀਤਾ ਆਪਣੇ ਨਾਮ

ਸੋਮਵਾਰ ਰਾਤ ਹਾਰਦਿਕ ਪੰਡਯਾ ਨੇ ਛੱਕਾ ਲਗਾ ਕੇ ਟੀਮ ਇੰਡੀਆ ਨੂੰ ਜਿੱਤ ਦਿਵਾਈ, ਉਸ ਨੇ ਆਪਣੇ ਕਰੀਅਰ ‘ਚ 5ਵੀਂ ਵਾਰ ਜੇਤੂ ਛੱਕਾ ਲਗਾਇਆ ਹੈ। ਇਸ ਮਾਮਲੇ ‘ਚ ਪੰਡਯਾ ਨੇ ਵਿਰਾਟ ਕੋਹਲੀ (4 ਵਾਰ) ਨੂੰ ਪਿੱਛੇ ਛੱਡ ਦਿੱਤਾ ਹੈ। ਇਸ ਦੇ ਨਾਲ ਹੀ ਅਰਸ਼ਦੀਪ ਸਿੰਘ ਨੇ ਟੀ-20 ਵਿੱਚ 11ਵੀਂ ਵਾਰ 3 ਵਿਕਟਾਂ ਲਈਆਂ। ਉਨ੍ਹਾਂ ਨੇ ਯੁਜਵੇਂਦਰ ਚਾਹਲ ਨੂੰ ਪਿੱਛੇ ਛੱਡ ਦਿੱਤਾ। ਅਰਸ਼ਦੀਪ ਨੇ

7 Oct 2024

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨSports News

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨ

ਪਾਕਿਸਤਾਨ ਦੇ ਜੈਵਲਿਨ ਥਰੋਅ ਸਟਾਰ ਅਰਸ਼ਦ ਨਦੀਮ ਨੇ ਇਤਿਹਾਸਕ ਓਲੰਪਿਕ ਸੋਨ ਤਮਗਾ ਜਿੱਤਣ ਤੋਂ ਬਾਅਦ ਆਪਣੇ ਸਹੁਰੇ ਤੋਂ ਤੋਹਫੇ ਵਜੋਂ ਮੱਝ ਮਿਲਣ 'ਤੇ ਮਜ਼ਾਕੀਆ ਜਵਾਬ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੈਰਿਸ ਓਲੰਪਿਕ 2024 'ਚ ਜੈਵਲਿਨ ਥਰੋਅ 'ਚ ਸੋਨ ਤਮਗਾ ਜਿੱਤਣ ਤੋਂ ਬਾਅਦ ਨਦੀਮ ਨੂੰ ਉਨ੍ਹਾਂ ਦੇ ਸਹੁਰੇ ਨੇ ਇਕ ਮੱਝ ਤੋਹਫੇ 'ਚ ਦਿੱਤੀ ਸੀ। ਇਸ ਘਟਨਾ ਬਾਰੇ ਟਿੱਪਣੀ ਕਰਦਿਆਂ

17 Aug 2024

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰSports News

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰ

ਭਾਰਤ ਦੀ ਸਭ ਤੋਂ ਤਜਰਬੇਕਾਰ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਇਕ ਵਾਰ ਫਿਰ ਨਿਰਾਸ਼ ਕੀਤਾ ਅਤੇ ਉਸ ਦੇ ਖਰਾਬ ਪ੍ਰਦਰਸ਼ਨ ਕਾਰਨ ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਐਤਵਾਰ ਨੂੰ ਕੁਆਰਟਰ ਫਾਈਨਲ 'ਚ ਨੀਦਰਲੈਂਡ ਤੋਂ 0.6 ਨਾਲ ਹਾਰ ਕੇ ਪੈਰਿਸ ਓਲੰਪਿਕ ਤੋਂ ਬਾਹਰ ਹੋ ਗਈ। ਭਾਰਤੀ ਟੀਮ ਦੀ ਸਭ ਤੋਂ ਘੱਟ ਉਮਰ ਦੀ ਖਿਡਾਰਨ ਹਰਿਆਣਾ ਦੀ 18 ਸਾਲਾ ਭਜਨ ਕੌਰ ਨੇ 60 ਵਿੱਚੋਂ 56 ਅੰਕ ਬਣਾ

29 Jul 2024

Radio Spice Live