Radio Spice
Sports News

New Zealand ਖਿਲਾਫ ਕੌਣ ਲਵੇਗਾ ਹਾਰਦਿਕ ਪਾਂਡਿਆ ਦੀ ਜਗ੍ਹਾ ? ਇਹ 3 ਖਿਡਾਰੀ ਹਨ ਦੌੜ 'ਚ ਸਭ ਤੋਂ ਅੱਗੇ

By 111459pwpadmin•

ਨਿਊਜ਼ੀਲੈਂਡ ਖਿਲਾਫ ਅਹਿਮ ਮੈਚ ਤੋਂ ਪਹਿਲਾਂ ਭਾਰਤੀ ਟੀਮ ਲਈ ਬੁਰੀ ਖਬਰ ਆਈ ਹੈ। ਟੀਮ ਇੰਡੀਆ ਦੇ ਸਟਾਰ ਆਲਰਾਊਂਡਰ ਹਾਰਦਿਕ ਪਾਂਡਿਆ ਸੱਟ ਕਾਰਨ ਕੀਵੀ ਟੀਮ ਖਿਲਾਫ ਮੈਦਾਨ 'ਚ ਨਹੀਂ ਉਤਰਣਗੇ। ਕਪਤਾਨ ਰੋਹਿਤ ਸ਼ਰਮਾ ਤੇ ਰਾਹੁਲ ਦ੍ਰਾਵਿੜ ਦੇ ਸਾਹਮਣੇ ਵੱਡਾ ਸਵਾਲ ਇਹ ਹੈ ਕਿ ਪਲੇਇੰਗ ਇਲੈਵਨ 'ਚ ਹਾਰਦਿਕ ਦੀ ਜਗ੍ਹਾ ਕਿਸ ਨੂੰ ਮੌਕਾ ਦਿੱਤਾ ਜਾਣਾ ਚਾਹੀਦਾ ਹੈ? ਆਓ ਤੁਹਾਨੂੰ ਦੱਸਦੇ

ਨਿਊਜ਼ੀਲੈਂਡ ਖਿਲਾਫ ਅਹਿਮ ਮੈਚ ਤੋਂ ਪਹਿਲਾਂ ਭਾਰਤੀ ਟੀਮ ਲਈ ਬੁਰੀ ਖਬਰ ਆਈ ਹੈ। ਟੀਮ ਇੰਡੀਆ ਦੇ ਸਟਾਰ ਆਲਰਾਊਂਡਰ ਹਾਰਦਿਕ ਪਾਂਡਿਆ ਸੱਟ ਕਾਰਨ ਕੀਵੀ ਟੀਮ ਖਿਲਾਫ ਮੈਦਾਨ 'ਚ ਨਹੀਂ ਉਤਰਣਗੇ। ਕਪਤਾਨ ਰੋਹਿਤ ਸ਼ਰਮਾ ਤੇ ਰਾਹੁਲ ਦ੍ਰਾਵਿੜ ਦੇ ਸਾਹਮਣੇ ਵੱਡਾ ਸਵਾਲ ਇਹ ਹੈ ਕਿ ਪਲੇਇੰਗ ਇਲੈਵਨ 'ਚ ਹਾਰਦਿਕ ਦੀ ਜਗ੍ਹਾ ਕਿਸ ਨੂੰ ਮੌਕਾ ਦਿੱਤਾ ਜਾਣਾ ਚਾਹੀਦਾ ਹੈ? ਆਓ ਤੁਹਾਨੂੰ ਦੱਸਦੇ ਹਾਂ ਉਨ੍ਹਾਂ ਤਿੰਨ ਖਿਡਾਰੀਆਂ ਦੇ ਨਾਂ ਜੋ ਹਾਰਦਿਕ ਦੀ ਜਗ੍ਹਾ ਲੈਣ ਦੀ ਦੌੜ ਵਿੱਚ ਸਭ ਤੋਂ ਅੱਗੇ ਹਨ।

1. ਸੂਰਿਆਕੁਮਾਰ ਯਾਦਵ

ਹਾਰਦਿਕ ਪਾਂਡਿਆ ਦੀ ਜਗ੍ਹਾ ਸੂਰਿਆਕੁਮਾਰ ਯਾਦਵ ਵਧੀਆ ਵਿਕਲਪ ਹੋ ਸਕਦੇ ਹਨ। ਸੂਰਿਆ ਆਪਣੀ ਬੱਲੇਬਾਜ਼ੀ ਨਾਲ ਕਿਸੇ ਵੀ ਮੈਚ ਦਾ ਰੁਖ ਬਦਲਣ ਦੀ ਸਮਰੱਥਾ ਰੱਖਦਾ ਹੈ। ਇਸ ਦੇ ਨਾਲ ਹੀ ਸੂਰਿਆਕੁਮਾਰ ਵਿੱਚ ਮੱਧ ਓਵਰਾਂ ਵਿੱਚ ਰਨ ਰੇਟ ਨੂੰ ਬਰਕਰਾਰ ਰੱਖਦੇ ਹੋਏ ਪਾਰੀ ਨੂੰ ਸੰਚਾਲਿਤ ਕਰਨ ਦਾ ਹੁਨਰ ਵੀ ਹੈ। ਹਾਲਾਂਕਿ ਜੇਕਰ ਸੂਰਿਆਕੁਮਾਰ ਨੂੰ ਪਲੇਇੰਗ ਇਲੈਵਨ 'ਚ ਮੌਕਾ ਮਿਲਦਾ ਹੈ ਤਾਂ ਭਾਰਤੀ ਟੀਮ ਨੂੰ ਕਿਸੇ ਮਾਹਿਰ ਤੇਜ਼ ਗੇਂਦਬਾਜ਼ ਨੂੰ ਟੀਮ 'ਚ ਸ਼ਾਮਲ ਕਰਨਾ ਹੋਵੇਗਾ।

2. ਈਸ਼ਾਨ ਕਿਸ਼ਨ

ਈਸ਼ਾਨ ਕਿਸ਼ਨ ਵੀ ਹਾਰਦਿਕ ਦੀ ਥਾਂ ਲੈਣ ਦੀ ਦੌੜ ਵਿੱਚ ਹਨ। ਈਸ਼ਾਨ ਪਹਿਲਾਂ ਹੀ ਮੱਧਕ੍ਰਮ ਵਿੱਚ ਖੇਡ ਕੇ ਆਪਣੀ ਕਾਬਲੀਅਤ ਸਾਬਤ ਕਰ ਚੁੱਕੇ ਹਨ। ਈਸ਼ਾਨ ਨੇ ਅਫਗਾਨਿਸਤਾਨ ਖਿਲਾਫ ਖੇਡੇ ਗਏ ਮੈਚ 'ਚ ਵੀ 47 ਦੌੜਾਂ ਦੀ ਜ਼ਬਰਦਸਤ ਪਾਰੀ ਖੇਡੀ ਸੀ। ਇਹੀ ਕਾਰਨ ਹੈ ਕਿ ਹਾਰਦਿਕ ਦੀ ਜਗ੍ਹਾ ਕਪਤਾਨ ਰੋਹਿਤ ਵੀ ਈਸ਼ਾਨ ਨੂੰ ਅਜ਼ਮਾ ਸਕਦੇ ਹਨ।

3. ਰਵੀਚੰਦਰਨ ਅਸ਼ਵਿਨ

ਹਾਰਦਿਕ ਦੀ ਜਗ੍ਹਾ ਕਪਤਾਨ ਰੋਹਿਤ ਸ਼ਰਮਾ ਪਲੇਇੰਗ ਇਲੈਵਨ ਵਿੱਚ ਰਵੀਚੰਦਰਨ ਅਸ਼ਵਿਨ ਨੂੰ ਵੀ ਮੌਕਾ ਦੇ ਸਕਦੇ ਹਨ। ਅਸ਼ਵਿਨ ਦੇ ਟੀਮ 'ਚ ਆਉਣ ਨਾਲ ਨਾ ਸਿਰਫ ਇਕ ਗੇਂਦਬਾਜ਼ 'ਚ ਸੁਧਾਰ ਹੋਵੇਗਾ, ਇਸ ਦੇ ਨਾਲ ਹੀ ਅਸ਼ਵਿਨ ਚੰਗੀ ਬੱਲੇਬਾਜ਼ੀ ਵੀ ਕਰ ਸਕਦਾ ਹੈ। ਜੇਕਰ ਹਾਰਦਿਕ ਟੀਮ 'ਚ ਨਹੀਂ ਹੈ ਤਾਂ ਸ਼ਾਰਦੁਲ ਤੇ ਅਸ਼ਵਿਨ ਦੋਵਾਂ ਨੂੰ ਆਖਰੀ ਗਿਆਰਾਂ 'ਚ ਮੌਕਾ ਮਿਲ ਸਕਦਾ ਹੈ। ਭਾਰਤੀ ਟੀਮ ਨੂੰ ਐਤਵਾਰ ਯਾਨੀ 22 ਅਕਤੂਬਰ ਨੂੰ ਨਿਊਜ਼ੀਲੈਂਡ ਦਾ ਸਾਹਮਣਾ ਕਰਨਾ ਹੈ।

More Sports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈSports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈ

ਨਿਊਜ਼ੀਲੈਂਡ ਦੀ 17 ਸਾਲਾ ਖਿਡਾਰਨ ਮਿਸ਼ਾ ਥਾਮਸ ਨੇ ਆਪਣੇ ਓਲੰਪਿਕ ਡੈਬਿਊ ਦੌਰਾਨ ਫ੍ਰੀਸਕੀ ਹਾਫਪਾਈਪ ਮੁਕਾਬਲੇ ਦੇ ਫਾਈਨਲ ਲਈ ਕਵਾਲੀਫਾਈ ਕਰ ਲਿਆ ਹੈ। ਆਕਲੈਂਡ ਦੀ ਰਹਿਣ ਵਾਲੀ ਥਾਮਸ ਨੇ ਇਟਲੀ ਦੇ ਲਿਵਿਗਨੋ ਵਿੱਚ ਹੋਏ ਕਵਾਲੀਫਾਇੰਗ ਰਾਊਂਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਟਾਪ-12 ਵਿੱਚ ਆਪਣੀ ਜਗ੍ਹਾ ਬਣਾਈ। 21 ਖਿਡਾਰੀਆਂ ਵਿੱਚੋਂ ਮਿਸ਼ਾ ਥਾਮਸ 10ਵੇਂ ਸਥਾਨ ‘ਤੇ ਰਹ

20 Feb 2026

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ,  ਇਹ ਰਿਕਾਰਡ ਕੀਤਾ ਆਪਣੇ ਨਾਮSports News

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਇਹ ਰਿਕਾਰਡ ਕੀਤਾ ਆਪਣੇ ਨਾਮ

ਸੋਮਵਾਰ ਰਾਤ ਹਾਰਦਿਕ ਪੰਡਯਾ ਨੇ ਛੱਕਾ ਲਗਾ ਕੇ ਟੀਮ ਇੰਡੀਆ ਨੂੰ ਜਿੱਤ ਦਿਵਾਈ, ਉਸ ਨੇ ਆਪਣੇ ਕਰੀਅਰ ‘ਚ 5ਵੀਂ ਵਾਰ ਜੇਤੂ ਛੱਕਾ ਲਗਾਇਆ ਹੈ। ਇਸ ਮਾਮਲੇ ‘ਚ ਪੰਡਯਾ ਨੇ ਵਿਰਾਟ ਕੋਹਲੀ (4 ਵਾਰ) ਨੂੰ ਪਿੱਛੇ ਛੱਡ ਦਿੱਤਾ ਹੈ। ਇਸ ਦੇ ਨਾਲ ਹੀ ਅਰਸ਼ਦੀਪ ਸਿੰਘ ਨੇ ਟੀ-20 ਵਿੱਚ 11ਵੀਂ ਵਾਰ 3 ਵਿਕਟਾਂ ਲਈਆਂ। ਉਨ੍ਹਾਂ ਨੇ ਯੁਜਵੇਂਦਰ ਚਾਹਲ ਨੂੰ ਪਿੱਛੇ ਛੱਡ ਦਿੱਤਾ। ਅਰਸ਼ਦੀਪ ਨੇ

7 Oct 2024

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨSports News

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨ

ਪਾਕਿਸਤਾਨ ਦੇ ਜੈਵਲਿਨ ਥਰੋਅ ਸਟਾਰ ਅਰਸ਼ਦ ਨਦੀਮ ਨੇ ਇਤਿਹਾਸਕ ਓਲੰਪਿਕ ਸੋਨ ਤਮਗਾ ਜਿੱਤਣ ਤੋਂ ਬਾਅਦ ਆਪਣੇ ਸਹੁਰੇ ਤੋਂ ਤੋਹਫੇ ਵਜੋਂ ਮੱਝ ਮਿਲਣ 'ਤੇ ਮਜ਼ਾਕੀਆ ਜਵਾਬ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੈਰਿਸ ਓਲੰਪਿਕ 2024 'ਚ ਜੈਵਲਿਨ ਥਰੋਅ 'ਚ ਸੋਨ ਤਮਗਾ ਜਿੱਤਣ ਤੋਂ ਬਾਅਦ ਨਦੀਮ ਨੂੰ ਉਨ੍ਹਾਂ ਦੇ ਸਹੁਰੇ ਨੇ ਇਕ ਮੱਝ ਤੋਹਫੇ 'ਚ ਦਿੱਤੀ ਸੀ। ਇਸ ਘਟਨਾ ਬਾਰੇ ਟਿੱਪਣੀ ਕਰਦਿਆਂ

17 Aug 2024

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰSports News

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰ

ਭਾਰਤ ਦੀ ਸਭ ਤੋਂ ਤਜਰਬੇਕਾਰ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਇਕ ਵਾਰ ਫਿਰ ਨਿਰਾਸ਼ ਕੀਤਾ ਅਤੇ ਉਸ ਦੇ ਖਰਾਬ ਪ੍ਰਦਰਸ਼ਨ ਕਾਰਨ ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਐਤਵਾਰ ਨੂੰ ਕੁਆਰਟਰ ਫਾਈਨਲ 'ਚ ਨੀਦਰਲੈਂਡ ਤੋਂ 0.6 ਨਾਲ ਹਾਰ ਕੇ ਪੈਰਿਸ ਓਲੰਪਿਕ ਤੋਂ ਬਾਹਰ ਹੋ ਗਈ। ਭਾਰਤੀ ਟੀਮ ਦੀ ਸਭ ਤੋਂ ਘੱਟ ਉਮਰ ਦੀ ਖਿਡਾਰਨ ਹਰਿਆਣਾ ਦੀ 18 ਸਾਲਾ ਭਜਨ ਕੌਰ ਨੇ 60 ਵਿੱਚੋਂ 56 ਅੰਕ ਬਣਾ

29 Jul 2024

Radio Spice Live