ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਸ਼ਨੀਵਾਰ ਨੂੰ ਰਾਸ਼ਟਰੀ ਟੀਮ ਦੇ ਮੁੱਖ ਕੋਚ ਦੇ ਅਹੁਦੇ 'ਤੇ ਇਕ ਭਾਰਤੀ ਦੀ ਨਿਯੁਕਤੀ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਜੇਕਰ ਗੌਤਮ ਗੰਭੀਰ ਨੇ ਇਸ ਲਈ ਅਰਜ਼ੀ ਦਿੱਤੀ ਹੈ ਤਾਂ ਉਹ ਇਕ ਚੰਗੇ ਕੋਚ ਸਾਬਤ ਹੋਣਗੇ। ਗਾਂਗੁਲੀ ਨੇ ਇੱਥੇ ਇੱਕ ਸਮਾਗਮ ਦੌਰਾਨ ਕਿਹਾ, “ਮੈਂ ਭਾਰਤੀ ਕੋਚ ਦੇ ਹੱਕ ਵਿੱਚ ਹਾਂ। ਜੇਕਰ ਗੰਭੀਰ ਨੇ ਇਸ ਅਹੁਦੇ ਲਈ ਅਪਲਾਈ ਕੀਤਾ ਹੈ ਤਾਂ ਉਹ ਚੰਗੇ ਕੋਚ ਸਾਬਤ ਹੋਣਗੇ।
ਭਾਰਤ ਦੀ ਵਿਸ਼ਵ ਕੱਪ ਜੇਤੂ ਟੀਮ ਦੇ ਮੈਂਬਰ ਰਹੇ ਸਾਬਕਾ ਬੱਲੇਬਾਜ਼ ਗੰਭੀਰ ਦੇ ਮਾਰਗਦਰਸ਼ਕ ਰਹਿੰਦੇ ਹੋਏ ਕੋਲਕਾਤਾ ਨਾਈਟ ਰਾਈਡਰਜ਼ ਨੇ ਹਾਲ ਹੀ 'ਚ 10 ਸਾਲ ਬਾਅਦ ਆਈ.ਪੀ.ਐੱਲ. ਦਾ ਖਿਤਾਬ ਜਿੱਤਿਆ ਹੈ। ਗੰਭੀਰ ਨੂੰ ਭਾਰਤੀ ਕੋਚ ਬਣਨ ਲਈ ਸਭ ਤੋਂ ਅੱਗੇ ਮੰਨਿਆ ਜਾ ਰਿਹਾ ਹੈ। ਮੌਜੂਦਾ ਕੋਚ ਰਾਹੁਲ ਦ੍ਰਾਵਿੜ ਟੀ-20 ਵਿਸ਼ਵ ਕੱਪ ਤੋਂ ਬਾਅਦ ਆਪਣਾ ਅਹੁਦਾ ਛੱਡ ਦੇਣਗੇ।
ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਸਕੱਤਰ ਜੈ ਸ਼ਾਹ ਨੇ ਵੀ ਹਾਲ ਹੀ ਵਿੱਚ ਸੰਕੇਤ ਦਿੱਤਾ ਸੀ ਕਿ ਭਾਰਤੀ ਕੋਚਾਂ ਨੂੰ ਪਹਿਲ ਦਿੱਤੀ ਜਾਵੇਗੀ। ਸ਼ਾਹ ਨੇ ਕਿਹਾ ਸੀ, ''ਰਾਸ਼ਟਰੀ ਟੀਮ ਲਈ ਢੁਕਵੇਂ ਕੋਚ ਨੂੰ ਲੱਭਣ ਲਈ ਡੂੰਘਾਈ ਨਾਲ ਪ੍ਰਕਿਰਿਆ ਚੱਲ ਰਹੀ ਹੈ। ਅਸੀਂ ਉਨ੍ਹਾਂ ਵਿਅਕਤੀਆਂ 'ਤੇ ਧਿਆਨ ਕੇਂਦਰਿਤ ਕਰ ਰਹੇ ਹਾਂ ਜੋ ਭਾਰਤੀ ਕ੍ਰਿਕਟ ਢਾਂਚੇ ਦੀ ਚੰਗੀ ਸਮਝ ਰੱਖਦੇ ਹਨ ਅਤੇ ਇਸ ਦੇ ਜ਼ਰੀਏ ਅੱਗੇ ਵਧੇ ਹਨ।
ਗਾਂਗੁਲੀ ਨੇ ਇਹ ਵੀ ਕਿਹਾ ਕਿ ਭਾਰਤ ਅਮਰੀਕਾ ਅਤੇ ਵੈਸਟਇੰਡੀਜ਼ 'ਚ ਖੇਡੇ ਜਾ ਰਹੇ ਟੀ-20 ਵਿਸ਼ਵ ਕੱਪ 'ਚ ਖਿਤਾਬ ਦਾ ਮਜ਼ਬੂਤ ਦਾਅਵੇਦਾਰ ਹੈ। ਉਨ੍ਹਾਂ ਨੇ ਕਿਹਾ, ''ਭਾਰਤ ਕੋਲ ਵਿਸ਼ਵ ਕੱਪ ਜਿੱਤਣ ਦਾ ਬਹੁਤ ਵਧੀਆ ਮੌਕਾ ਹੈ। ਭਾਰਤ ਨੂੰ ਟੀ-20 ਟੀਮ ਵਾਂਗ ਖੇਡਣਾ ਹੋਵੇਗਾ। ਇਸ ਟੀਮ 'ਚ ਕਾਫੀ ਪ੍ਰਤਿਭਾ ਹੈ।
ਗੌਤਮ ਗੰਭੀਰ ਭਾਰਤ ਲਈ ਚੰਗੇ ਕੋਚ ਸਾਬਤ ਹੋਣਗੇ : ਸੌਰਵ ਗਾਂਗੁਲੀ
ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਸ਼ਨੀਵਾਰ ਨੂੰ ਰਾਸ਼ਟਰੀ ਟੀਮ ਦੇ ਮੁੱਖ ਕੋਚ ਦੇ ਅਹੁਦੇ 'ਤੇ ਇਕ ਭਾਰਤੀ ਦੀ ਨਿਯੁਕਤੀ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਜੇਕਰ ਗੌਤਮ ਗੰਭੀਰ ਨੇ ਇਸ ਲਈ ਅਰਜ਼ੀ ਦਿੱਤੀ ਹੈ ਤਾਂ ਉਹ ਇਕ ਚੰਗੇ ਕੋਚ ਸਾਬਤ ਹੋਣਗੇ। ਗਾਂਗੁਲੀ ਨੇ ਇੱਥੇ ਇੱਕ ਸਮਾਗਮ ਦੌਰਾਨ ਕਿਹਾ, “ਮੈਂ ਭਾਰਤੀ ਕੋਚ ਦੇ ਹੱਕ ਵਿੱਚ ਹਾਂ। ਜੇਕਰ ਗੰਭੀਰ ਨੇ ਇਸ ਅਹੁਦੇ ਲਈ ਅਪਲਾਈ ਕੀਤਾ
More Sports News
Sports Newsਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈ
ਨਿਊਜ਼ੀਲੈਂਡ ਦੀ 17 ਸਾਲਾ ਖਿਡਾਰਨ ਮਿਸ਼ਾ ਥਾਮਸ ਨੇ ਆਪਣੇ ਓਲੰਪਿਕ ਡੈਬਿਊ ਦੌਰਾਨ ਫ੍ਰੀਸਕੀ ਹਾਫਪਾਈਪ ਮੁਕਾਬਲੇ ਦੇ ਫਾਈਨਲ ਲਈ ਕਵਾਲੀਫਾਈ ਕਰ ਲਿਆ ਹੈ। ਆਕਲੈਂਡ ਦੀ ਰਹਿਣ ਵਾਲੀ ਥਾਮਸ ਨੇ ਇਟਲੀ ਦੇ ਲਿਵਿਗਨੋ ਵਿੱਚ ਹੋਏ ਕਵਾਲੀਫਾਇੰਗ ਰਾਊਂਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਟਾਪ-12 ਵਿੱਚ ਆਪਣੀ ਜਗ੍ਹਾ ਬਣਾਈ। 21 ਖਿਡਾਰੀਆਂ ਵਿੱਚੋਂ ਮਿਸ਼ਾ ਥਾਮਸ 10ਵੇਂ ਸਥਾਨ ‘ਤੇ ਰਹ
20 Feb 2026
IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਇਹ ਰਿਕਾਰਡ ਕੀਤਾ ਆਪਣੇ ਨਾਮ
ਸੋਮਵਾਰ ਰਾਤ ਹਾਰਦਿਕ ਪੰਡਯਾ ਨੇ ਛੱਕਾ ਲਗਾ ਕੇ ਟੀਮ ਇੰਡੀਆ ਨੂੰ ਜਿੱਤ ਦਿਵਾਈ, ਉਸ ਨੇ ਆਪਣੇ ਕਰੀਅਰ ‘ਚ 5ਵੀਂ ਵਾਰ ਜੇਤੂ ਛੱਕਾ ਲਗਾਇਆ ਹੈ। ਇਸ ਮਾਮਲੇ ‘ਚ ਪੰਡਯਾ ਨੇ ਵਿਰਾਟ ਕੋਹਲੀ (4 ਵਾਰ) ਨੂੰ ਪਿੱਛੇ ਛੱਡ ਦਿੱਤਾ ਹੈ। ਇਸ ਦੇ ਨਾਲ ਹੀ ਅਰਸ਼ਦੀਪ ਸਿੰਘ ਨੇ ਟੀ-20 ਵਿੱਚ 11ਵੀਂ ਵਾਰ 3 ਵਿਕਟਾਂ ਲਈਆਂ। ਉਨ੍ਹਾਂ ਨੇ ਯੁਜਵੇਂਦਰ ਚਾਹਲ ਨੂੰ ਪਿੱਛੇ ਛੱਡ ਦਿੱਤਾ। ਅਰਸ਼ਦੀਪ ਨੇ
7 Oct 2024
ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨ
ਪਾਕਿਸਤਾਨ ਦੇ ਜੈਵਲਿਨ ਥਰੋਅ ਸਟਾਰ ਅਰਸ਼ਦ ਨਦੀਮ ਨੇ ਇਤਿਹਾਸਕ ਓਲੰਪਿਕ ਸੋਨ ਤਮਗਾ ਜਿੱਤਣ ਤੋਂ ਬਾਅਦ ਆਪਣੇ ਸਹੁਰੇ ਤੋਂ ਤੋਹਫੇ ਵਜੋਂ ਮੱਝ ਮਿਲਣ 'ਤੇ ਮਜ਼ਾਕੀਆ ਜਵਾਬ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੈਰਿਸ ਓਲੰਪਿਕ 2024 'ਚ ਜੈਵਲਿਨ ਥਰੋਅ 'ਚ ਸੋਨ ਤਮਗਾ ਜਿੱਤਣ ਤੋਂ ਬਾਅਦ ਨਦੀਮ ਨੂੰ ਉਨ੍ਹਾਂ ਦੇ ਸਹੁਰੇ ਨੇ ਇਕ ਮੱਝ ਤੋਹਫੇ 'ਚ ਦਿੱਤੀ ਸੀ। ਇਸ ਘਟਨਾ ਬਾਰੇ ਟਿੱਪਣੀ ਕਰਦਿਆਂ
17 Aug 2024
ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰ
ਭਾਰਤ ਦੀ ਸਭ ਤੋਂ ਤਜਰਬੇਕਾਰ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਇਕ ਵਾਰ ਫਿਰ ਨਿਰਾਸ਼ ਕੀਤਾ ਅਤੇ ਉਸ ਦੇ ਖਰਾਬ ਪ੍ਰਦਰਸ਼ਨ ਕਾਰਨ ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਐਤਵਾਰ ਨੂੰ ਕੁਆਰਟਰ ਫਾਈਨਲ 'ਚ ਨੀਦਰਲੈਂਡ ਤੋਂ 0.6 ਨਾਲ ਹਾਰ ਕੇ ਪੈਰਿਸ ਓਲੰਪਿਕ ਤੋਂ ਬਾਹਰ ਹੋ ਗਈ। ਭਾਰਤੀ ਟੀਮ ਦੀ ਸਭ ਤੋਂ ਘੱਟ ਉਮਰ ਦੀ ਖਿਡਾਰਨ ਹਰਿਆਣਾ ਦੀ 18 ਸਾਲਾ ਭਜਨ ਕੌਰ ਨੇ 60 ਵਿੱਚੋਂ 56 ਅੰਕ ਬਣਾ
29 Jul 2024
