Radio Spice
Sports News

ਅੱਜ ਤੋਂ ਹੋਵੇਗੀ ਪੈਰਿਸ ਓਲੰਪਿਕ ਦੀ ਸ਼ੁਰੂਆਤ, ਟੋਕੀਓ ਓਲੰਪਿਕ ਦਾ ਰਿਕਾਰਡ ਤੋੜਨ ਪੈਰਿਸ 'ਚ ਉਤਰਨਗੇ ਭਾਰਤੀ ਖਿਡਾਰੀ

By 111459pwpadmin•

ਵਿਸ਼ਵ ਦੇ ਸਭ ਤੋਂ ਵੱਡੇ ਖੇਡ ਮਹਾਕੁੰਭ ਦਾ ਮੰਚ ਸਜ ਚੁੱਕਾ ਹੈ ਅਤੇ ਪੂਰੀ ਦੁਨੀਆ ਦੇ ਖਿਡਾਰੀਆਂ ਵਾਂਗ ਭਾਰਤ ਦੇ 117 ਖਿਡਾਰੀ ਵੀ ਅੱਜ ਤੋਂ ਸ਼ੁਰੂ ਹੋਣ ਵਾਲੀਆਂ ਪੈਰਿਸ ਓਲੰਪਿਕ ਖੇਡਾਂ ’ਚ ਆਪਣਾ ਵਧਿਆ ਪ੍ਰਦਰਸ਼ਨ ਕਰਨ ਲਈ ਤਿਆਰ ਹਨ, ਜਿਥੇ ਉਨ੍ਹਾਂ ਦਾ ਟੀਚਾ ਤਮਗਿਆਂ ਦੀ ਗਿਣਤੀ ਨੂੰ ਦੋਹਰੇ ਅੰਕਾਂ ਤੱਕ ਪਹੁੰਚਾਉਣਾ ਹੋਵੇਗਾ। ਭਾਰਤ ਨੇ ਟੋਕੀਓ ਓਲੰਪਿਕ ’ਚ 7 ਤਮਗੇ ਜਿੱਤੇ ਸ

ਵਿਸ਼ਵ ਦੇ ਸਭ ਤੋਂ ਵੱਡੇ ਖੇਡ ਮਹਾਕੁੰਭ ਦਾ ਮੰਚ ਸਜ ਚੁੱਕਾ ਹੈ ਅਤੇ ਪੂਰੀ ਦੁਨੀਆ ਦੇ ਖਿਡਾਰੀਆਂ ਵਾਂਗ ਭਾਰਤ ਦੇ 117 ਖਿਡਾਰੀ ਵੀ ਅੱਜ ਤੋਂ ਸ਼ੁਰੂ ਹੋਣ ਵਾਲੀਆਂ ਪੈਰਿਸ ਓਲੰਪਿਕ ਖੇਡਾਂ ’ਚ ਆਪਣਾ ਵਧਿਆ ਪ੍ਰਦਰਸ਼ਨ ਕਰਨ ਲਈ ਤਿਆਰ ਹਨ, ਜਿਥੇ ਉਨ੍ਹਾਂ ਦਾ ਟੀਚਾ ਤਮਗਿਆਂ ਦੀ ਗਿਣਤੀ ਨੂੰ ਦੋਹਰੇ ਅੰਕਾਂ ਤੱਕ ਪਹੁੰਚਾਉਣਾ ਹੋਵੇਗਾ।

ਭਾਰਤ ਨੇ ਟੋਕੀਓ ਓਲੰਪਿਕ ’ਚ 7 ਤਮਗੇ ਜਿੱਤੇ ਸਨ, ਜੋ ਉਸ ਦਾ ਓਲੰਪਿਕ ਖੇਡਾਂ ’ਚ ਹੁਣ ਤੱਕ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਹੈ। ਭਾਵੇਂ ਹੀ ਉਨ੍ਹਾਂ ’ਤੇ ਇਸ ਲਈ ਉਮੀਦਾਂ ਦਾ ਭਾਰ ਹੈ ਪਰ ਕੁਸ਼ਤੀ ਨੂੰ ਛੱਡ ਕੇ ਕਿਸੇ ਵੀ ਹੋਰ ਖੇਡ ਦੇ ਖਿਡਾਰੀ ਆਪਣੀ ਤਿਆਰੀ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਸ਼ਿਕਾਇਤ ਨਹੀਂ ਕਰ ਸਕਦੇ ਹਨ। ਖਿਡਾਰੀਆਂ ਨੇ ਭਾਵੇਂ ਵਿਦੇਸ਼ ’ਚ ਅਭਿਆਸ ਕਰਵਾਉਣਾ ਹੋਵੇ ਜਾਂ ਉਨ੍ਹਾਂ ਨੂੰ ਵਧੀਆ ਸਹੂਲਤਾਂ ਮੁਹੱਈਆ ਕਰਵਾਉਣੀਆਂ ਹੋਣ, ਕਿਸੇ ਵੀ ਤਰ੍ਹਾਂ ਨਾਲ ਕੋਈ ਕਸਰ ਨਹੀਂ ਛੱਡੀ ਗਈ ਹੈ ਅਤੇ ਹੁਣ ਨਤੀਜਾ ਦੇਣਾ ਖਿਡਾਰੀਆਂ ਦਾ ਕੰਮ ਹੈ।

ਪਰ ਇਸ ਹਕੀਕਤ ਤੋਂ ਵੀ ਮੂੰਹ ਨਹੀਂ ਮੋੜਿਆ ਜਾ ਸਕਦਾ ਹੈ ਕਿ ਟੋਕੀਓ ਓਲੰਪਿਕ ਦੇ 7 ਤਮਗਿਆਂ ਦੀ ਗਿਣਤੀ ਦੀ ਬਰਾਬਰੀ ਕਰਨਾ ਵੀ ਸੌਖਾ ਨਹੀਂ ਹੋਵੇਗਾ ਕਿਉਂਕਿ ਜੈਵਲਿਨ ਥ੍ਰੋ ਦੇ ਮੌਜੂਦਾ ਓਲੰਪਿਕ ਚੈਂਪੀਅਨ ਨੀਰਜ ਚੋਪੜਾ ਨੂੰ ਛੱਡ ਕੇ ਕੋਈ ਵੀ ਹੋਰ ਖਿਡਾਰੀ ਤਮਗੇ ਦਾ ਮਜ਼ਬੂਤ ਦਾਅਵੇਦਾਰ ਨਹੀਂ ਹੈ।

ਹਾਕੀ ’ਚ ਭਾਰਤ ਨੇ ਪਿਛਲੇ ਓਲੰਪਿਕ ’ਚ ਕਾਂਸੀ ਤਮਗਾ ਜਿੱਤ ਕੇ 41 ਸਾਲਾਂ ਦੇ ਲੰਬੇ ਇੰਤਜ਼ਾਰ ਨੂੰ ਖ਼ਤਮ ਕੀਤਾ ਸੀ ਪਰ ਫਿਲਹਾਲ ਟੀਮ ਦੇ ਪ੍ਰਦਰਸ਼ਨ ’ਚ ਨਿਰੰਤਰਤਾ ਦੀ ਕਮੀ ਰਹੀ ਹੈ। ਪੈਨਲਟੀ ਕਾਰਨਰ ਨੂੰ ਗੋਲ ’ਚ ਬਦਲਣਾ ਅਤੇ ਲੈਅ ਬਣਾਈ ਰੱਖਣਾ ਟੀਮ ਦੀ ਸਭ ਤੋਂ ਵੱਡੀ ਚਿੰਤਾ ਹੈ। ਇੰਨਾ ਹੀ ਨਹੀਂ ਭਾਰਤੀ ਟੀਮ ਨੂੰ ਆਸਟ੍ਰੇਲੀਆ, ਬੈਲਜੀਅਮ, ਅਰਜਨਟੀਨਾ, ਨਿਊਜ਼ੀਲੈਂਡ ਅਤੇ ਆਇਰਲੈਂਡ ਨਾਲ ਮੁਸ਼ਕਿਲ ਗਰੁੱਪ ’ਚ ਰੱਖਿਆ ਗਿਆ ਹੈ। ਅਜਿਹੇ ’ਚ ਟੀਮ ਨੂੰ ਛੋਟੀ ਗਲਤੀ ਵੀ ਭਾਰੀ ਪੈ ਸਕਦੀ ਹੈ।

More Sports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈSports News

ਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈ

ਨਿਊਜ਼ੀਲੈਂਡ ਦੀ 17 ਸਾਲਾ ਖਿਡਾਰਨ ਮਿਸ਼ਾ ਥਾਮਸ ਨੇ ਆਪਣੇ ਓਲੰਪਿਕ ਡੈਬਿਊ ਦੌਰਾਨ ਫ੍ਰੀਸਕੀ ਹਾਫਪਾਈਪ ਮੁਕਾਬਲੇ ਦੇ ਫਾਈਨਲ ਲਈ ਕਵਾਲੀਫਾਈ ਕਰ ਲਿਆ ਹੈ। ਆਕਲੈਂਡ ਦੀ ਰਹਿਣ ਵਾਲੀ ਥਾਮਸ ਨੇ ਇਟਲੀ ਦੇ ਲਿਵਿਗਨੋ ਵਿੱਚ ਹੋਏ ਕਵਾਲੀਫਾਇੰਗ ਰਾਊਂਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਟਾਪ-12 ਵਿੱਚ ਆਪਣੀ ਜਗ੍ਹਾ ਬਣਾਈ। 21 ਖਿਡਾਰੀਆਂ ਵਿੱਚੋਂ ਮਿਸ਼ਾ ਥਾਮਸ 10ਵੇਂ ਸਥਾਨ ‘ਤੇ ਰਹ

20 Feb 2026

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ,  ਇਹ ਰਿਕਾਰਡ ਕੀਤਾ ਆਪਣੇ ਨਾਮSports News

IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਇਹ ਰਿਕਾਰਡ ਕੀਤਾ ਆਪਣੇ ਨਾਮ

ਸੋਮਵਾਰ ਰਾਤ ਹਾਰਦਿਕ ਪੰਡਯਾ ਨੇ ਛੱਕਾ ਲਗਾ ਕੇ ਟੀਮ ਇੰਡੀਆ ਨੂੰ ਜਿੱਤ ਦਿਵਾਈ, ਉਸ ਨੇ ਆਪਣੇ ਕਰੀਅਰ ‘ਚ 5ਵੀਂ ਵਾਰ ਜੇਤੂ ਛੱਕਾ ਲਗਾਇਆ ਹੈ। ਇਸ ਮਾਮਲੇ ‘ਚ ਪੰਡਯਾ ਨੇ ਵਿਰਾਟ ਕੋਹਲੀ (4 ਵਾਰ) ਨੂੰ ਪਿੱਛੇ ਛੱਡ ਦਿੱਤਾ ਹੈ। ਇਸ ਦੇ ਨਾਲ ਹੀ ਅਰਸ਼ਦੀਪ ਸਿੰਘ ਨੇ ਟੀ-20 ਵਿੱਚ 11ਵੀਂ ਵਾਰ 3 ਵਿਕਟਾਂ ਲਈਆਂ। ਉਨ੍ਹਾਂ ਨੇ ਯੁਜਵੇਂਦਰ ਚਾਹਲ ਨੂੰ ਪਿੱਛੇ ਛੱਡ ਦਿੱਤਾ। ਅਰਸ਼ਦੀਪ ਨੇ

7 Oct 2024

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨSports News

ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨ

ਪਾਕਿਸਤਾਨ ਦੇ ਜੈਵਲਿਨ ਥਰੋਅ ਸਟਾਰ ਅਰਸ਼ਦ ਨਦੀਮ ਨੇ ਇਤਿਹਾਸਕ ਓਲੰਪਿਕ ਸੋਨ ਤਮਗਾ ਜਿੱਤਣ ਤੋਂ ਬਾਅਦ ਆਪਣੇ ਸਹੁਰੇ ਤੋਂ ਤੋਹਫੇ ਵਜੋਂ ਮੱਝ ਮਿਲਣ 'ਤੇ ਮਜ਼ਾਕੀਆ ਜਵਾਬ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੈਰਿਸ ਓਲੰਪਿਕ 2024 'ਚ ਜੈਵਲਿਨ ਥਰੋਅ 'ਚ ਸੋਨ ਤਮਗਾ ਜਿੱਤਣ ਤੋਂ ਬਾਅਦ ਨਦੀਮ ਨੂੰ ਉਨ੍ਹਾਂ ਦੇ ਸਹੁਰੇ ਨੇ ਇਕ ਮੱਝ ਤੋਹਫੇ 'ਚ ਦਿੱਤੀ ਸੀ। ਇਸ ਘਟਨਾ ਬਾਰੇ ਟਿੱਪਣੀ ਕਰਦਿਆਂ

17 Aug 2024

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰSports News

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰ

ਭਾਰਤ ਦੀ ਸਭ ਤੋਂ ਤਜਰਬੇਕਾਰ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਇਕ ਵਾਰ ਫਿਰ ਨਿਰਾਸ਼ ਕੀਤਾ ਅਤੇ ਉਸ ਦੇ ਖਰਾਬ ਪ੍ਰਦਰਸ਼ਨ ਕਾਰਨ ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਐਤਵਾਰ ਨੂੰ ਕੁਆਰਟਰ ਫਾਈਨਲ 'ਚ ਨੀਦਰਲੈਂਡ ਤੋਂ 0.6 ਨਾਲ ਹਾਰ ਕੇ ਪੈਰਿਸ ਓਲੰਪਿਕ ਤੋਂ ਬਾਹਰ ਹੋ ਗਈ। ਭਾਰਤੀ ਟੀਮ ਦੀ ਸਭ ਤੋਂ ਘੱਟ ਉਮਰ ਦੀ ਖਿਡਾਰਨ ਹਰਿਆਣਾ ਦੀ 18 ਸਾਲਾ ਭਜਨ ਕੌਰ ਨੇ 60 ਵਿੱਚੋਂ 56 ਅੰਕ ਬਣਾ

29 Jul 2024

Radio Spice Live