ਪਾਕਿਸਤਾਨ ਦੇ ਜੈਵਲਿਨ ਥਰੋਅ ਸਟਾਰ ਅਰਸ਼ਦ ਨਦੀਮ ਨੇ ਇਤਿਹਾਸਕ ਓਲੰਪਿਕ ਸੋਨ ਤਮਗਾ ਜਿੱਤਣ ਤੋਂ ਬਾਅਦ ਆਪਣੇ ਸਹੁਰੇ ਤੋਂ ਤੋਹਫੇ ਵਜੋਂ ਮੱਝ ਮਿਲਣ 'ਤੇ ਮਜ਼ਾਕੀਆ ਜਵਾਬ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੈਰਿਸ ਓਲੰਪਿਕ 2024 'ਚ ਜੈਵਲਿਨ ਥਰੋਅ 'ਚ ਸੋਨ ਤਮਗਾ ਜਿੱਤਣ ਤੋਂ ਬਾਅਦ ਨਦੀਮ ਨੂੰ ਉਨ੍ਹਾਂ ਦੇ ਸਹੁਰੇ ਨੇ ਇਕ ਮੱਝ ਤੋਹਫੇ 'ਚ ਦਿੱਤੀ ਸੀ। ਇਸ ਘਟਨਾ ਬਾਰੇ ਟਿੱਪਣੀ ਕਰਦਿਆਂ 27 ਸਾਲਾ ਅਰਸ਼ਦ ਨੇ ਮਜ਼ਾਕੀਆ ਅੰਦਾਜ਼ ਵਿੱਚ ਕਿਹਾ ਕਿ ਉਹ ਉਨ੍ਹਾਂ ਨੂੰ ਮੱਝ ਬਦਲੇ ਜ਼ਮੀਨ ਦੇ ਸਕਦੇ ਸਨ। ਪਾਕਿਸਤਾਨੀ ਅਥਲੀਟ ਨੇ ਇਸ ਘਟਨਾ 'ਤੇ ਆਪਣੀ ਸ਼ੁਰੂਆਤੀ ਪ੍ਰਤੀਕਿਰਿਆ ਵੀ ਪ੍ਰਗਟ ਕੀਤੀ ਅਤੇ ਕਿਹਾ ਕਿ ਉਹ ਤੋਹਫੇ ਦੀ ਚੋਣ ਤੋਂ ਹੈਰਾਨ ਹਨ ਕਿਉਂਕਿ ਉਨ੍ਹਾਂ ਦੇ ਸਹੁਰੇ ਕਾਫੀ ਅਮੀਰ ਹਨ।
ਨਦੀਮ ਨੇ ਕਿਹਾ, 'ਉਹ ਉਥੇ ਸੀ ਜਿਨ੍ਹਾਂ ਨੇ ਮੈਨੂੰ ਦੱਸਿਆ ਅਤੇ ਮੈਂ ਕਿਹਾ ਮੱਝ? ਉਹ ਮੈਨੂੰ ਪੰਜ ਏਕੜ ਜ਼ਮੀਨ ਦੇ ਸਕਦੇ ਸਨ। ਪਰ ਫਿਰ ਮੈਂ ਕਿਹਾ ਠੀਕ ਹੈ, ਉਨ੍ਹਾਂ ਨੇ ਮੈਨੂੰ ਮੱਝ ਦਿੱਤੀ, ਇਹ ਵੀ ਚੰਗੀ ਗੱਲ ਹੈ। ਉਨ੍ਹਾਂ ਨੂੰ ਕੁਝ ਇੰਟਰਵਿਊਜ਼ ਰਾਹੀਂ ਇਸ ਬਾਰੇ ਪਤਾ ਲੱਗਾ ਅਤੇ ਉਹ ਮੇਰੇ ਕੋਲ ਆਈ ਅਤੇ ਮੈਨੂੰ ਇਸ ਬਾਰੇ ਦੱਸਿਆ। ਮੈਂ ਕਿਹਾ, 'ਇਕ ਮੱਝ?' ਭਗਵਾਨ ਦੀ ਕਿਰਪਾ ਨਾਲ ਉਹ ਇੰਨੇ ਅਮੀਰ ਹਨ ਤੇ ਮੱਝ ਦਿੱਤੀ?
ਇਸ ਦੌਰਾਨ ਆਪਣੀ ਇਸ ਪ੍ਰਾਪਤੀ ਤੋਂ ਬਾਅਦ ਨਦੀਮ ਨੂੰ ਕਈ ਤੋਹਫ਼ਿਆਂ ਨਾਲ ਸਨਮਾਨਿਤ ਕੀਤਾ ਗਿਆ ਹੈ। ਸਭ ਤੋਂ ਖਾਸ ਤੋਹਫ਼ਾ ਪੰਜਾਬ ਸੂਬੇ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਵੱਲੋਂ ਆਇਆ, ਜਿਨ੍ਹਾਂ ਨੇ ਉਨ੍ਹਾਂ ਨੂੰ ਵਿਸ਼ੇਸ਼ ਰਜਿਸਟ੍ਰੇਸ਼ਨ ਨੰਬਰ - 92.97 ਦੇ ਨਾਲ ਇੱਕ ਨਵੀਂ ਹੌਂਡਾ ਸਿਵਿਕ ਤੋਹਫ਼ਾ ਦੇ ਰੂਪ 'ਚ ਦਿੱਤੀ। ਉਨ੍ਹਾਂ ਨੇ ਨਦੀਮ ਨੂੰ ਉਸ ਦੀ ਇਤਿਹਾਸਕ ਪ੍ਰਾਪਤੀ ਲਈ 10 ਕਰੋੜ ਪਾਕਿਸਤਾਨੀ ਰੁਪਏ ਦਾ ਚੈੱਕ ਵੀ ਸੌਂਪਿਆ। ਓਲੰਪੀਅਨ ਨੂੰ ਪਾਕਿਸਤਾਨ ਦਾ ਦੂਜਾ ਸਰਵਉੱਚ ਨਾਗਰਿਕ ਪੁਰਸਕਾਰ ਹਿਲਾਲ-ਏ-ਇਮਤਿਆਜ਼ ਵੀ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਨਦੀਮ ਲਈ 150 ਮਿਲੀਅਨ ਰੁਪਏ ਦੇ ਨਕਦ ਇਨਾਮ ਦਾ ਐਲਾਨ ਵੀ ਕੀਤਾ ਹੈ।
ਸਹੁਰੇ ਤੋਂ ਮੱਝ ਬਦਲੇ ਅਰਸ਼ਦ ਨਦੀਮ ਨੇ ਮੰਗੀ ਜ਼ਮੀਨ
ਪਾਕਿਸਤਾਨ ਦੇ ਜੈਵਲਿਨ ਥਰੋਅ ਸਟਾਰ ਅਰਸ਼ਦ ਨਦੀਮ ਨੇ ਇਤਿਹਾਸਕ ਓਲੰਪਿਕ ਸੋਨ ਤਮਗਾ ਜਿੱਤਣ ਤੋਂ ਬਾਅਦ ਆਪਣੇ ਸਹੁਰੇ ਤੋਂ ਤੋਹਫੇ ਵਜੋਂ ਮੱਝ ਮਿਲਣ 'ਤੇ ਮਜ਼ਾਕੀਆ ਜਵਾਬ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੈਰਿਸ ਓਲੰਪਿਕ 2024 'ਚ ਜੈਵਲਿਨ ਥਰੋਅ 'ਚ ਸੋਨ ਤਮਗਾ ਜਿੱਤਣ ਤੋਂ ਬਾਅਦ ਨਦੀਮ ਨੂੰ ਉਨ੍ਹਾਂ ਦੇ ਸਹੁਰੇ ਨੇ ਇਕ ਮੱਝ ਤੋਹਫੇ 'ਚ ਦਿੱਤੀ ਸੀ। ਇਸ ਘਟਨਾ ਬਾਰੇ ਟਿੱਪਣੀ ਕਰਦਿਆਂ
More Sports News
Sports Newsਨਿਊਜ਼ੀਲੈਂਡ ਲਈ ਮਾਣ ਦੀ ਘੜੀ – ਮਿਸ਼ਾ ਥਾਮਸ ਨੇ ਓਲੰਪਿਕ ਫਾਈਨਲ ਲਈ ਕੀਤਾ ਕਵਾਲੀਫਾਈ
ਨਿਊਜ਼ੀਲੈਂਡ ਦੀ 17 ਸਾਲਾ ਖਿਡਾਰਨ ਮਿਸ਼ਾ ਥਾਮਸ ਨੇ ਆਪਣੇ ਓਲੰਪਿਕ ਡੈਬਿਊ ਦੌਰਾਨ ਫ੍ਰੀਸਕੀ ਹਾਫਪਾਈਪ ਮੁਕਾਬਲੇ ਦੇ ਫਾਈਨਲ ਲਈ ਕਵਾਲੀਫਾਈ ਕਰ ਲਿਆ ਹੈ। ਆਕਲੈਂਡ ਦੀ ਰਹਿਣ ਵਾਲੀ ਥਾਮਸ ਨੇ ਇਟਲੀ ਦੇ ਲਿਵਿਗਨੋ ਵਿੱਚ ਹੋਏ ਕਵਾਲੀਫਾਇੰਗ ਰਾਊਂਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਟਾਪ-12 ਵਿੱਚ ਆਪਣੀ ਜਗ੍ਹਾ ਬਣਾਈ। 21 ਖਿਡਾਰੀਆਂ ਵਿੱਚੋਂ ਮਿਸ਼ਾ ਥਾਮਸ 10ਵੇਂ ਸਥਾਨ ‘ਤੇ ਰਹ
20 Feb 2026
IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਇਹ ਰਿਕਾਰਡ ਕੀਤਾ ਆਪਣੇ ਨਾਮ
ਸੋਮਵਾਰ ਰਾਤ ਹਾਰਦਿਕ ਪੰਡਯਾ ਨੇ ਛੱਕਾ ਲਗਾ ਕੇ ਟੀਮ ਇੰਡੀਆ ਨੂੰ ਜਿੱਤ ਦਿਵਾਈ, ਉਸ ਨੇ ਆਪਣੇ ਕਰੀਅਰ ‘ਚ 5ਵੀਂ ਵਾਰ ਜੇਤੂ ਛੱਕਾ ਲਗਾਇਆ ਹੈ। ਇਸ ਮਾਮਲੇ ‘ਚ ਪੰਡਯਾ ਨੇ ਵਿਰਾਟ ਕੋਹਲੀ (4 ਵਾਰ) ਨੂੰ ਪਿੱਛੇ ਛੱਡ ਦਿੱਤਾ ਹੈ। ਇਸ ਦੇ ਨਾਲ ਹੀ ਅਰਸ਼ਦੀਪ ਸਿੰਘ ਨੇ ਟੀ-20 ਵਿੱਚ 11ਵੀਂ ਵਾਰ 3 ਵਿਕਟਾਂ ਲਈਆਂ। ਉਨ੍ਹਾਂ ਨੇ ਯੁਜਵੇਂਦਰ ਚਾਹਲ ਨੂੰ ਪਿੱਛੇ ਛੱਡ ਦਿੱਤਾ। ਅਰਸ਼ਦੀਪ ਨੇ
7 Oct 2024
ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰ
ਭਾਰਤ ਦੀ ਸਭ ਤੋਂ ਤਜਰਬੇਕਾਰ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਇਕ ਵਾਰ ਫਿਰ ਨਿਰਾਸ਼ ਕੀਤਾ ਅਤੇ ਉਸ ਦੇ ਖਰਾਬ ਪ੍ਰਦਰਸ਼ਨ ਕਾਰਨ ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਐਤਵਾਰ ਨੂੰ ਕੁਆਰਟਰ ਫਾਈਨਲ 'ਚ ਨੀਦਰਲੈਂਡ ਤੋਂ 0.6 ਨਾਲ ਹਾਰ ਕੇ ਪੈਰਿਸ ਓਲੰਪਿਕ ਤੋਂ ਬਾਹਰ ਹੋ ਗਈ। ਭਾਰਤੀ ਟੀਮ ਦੀ ਸਭ ਤੋਂ ਘੱਟ ਉਮਰ ਦੀ ਖਿਡਾਰਨ ਹਰਿਆਣਾ ਦੀ 18 ਸਾਲਾ ਭਜਨ ਕੌਰ ਨੇ 60 ਵਿੱਚੋਂ 56 ਅੰਕ ਬਣਾ
29 Jul 2024
ਪੈਰਿਸ ਓਲੰਪਿਕਸ ਵਿੱਚ ਮੈਡਲ ਜਿੱਤਣ ਵਿੱਚ ਪਹਿਲੇ ਨੰਬਰ ‘ਤੇ ਆਸਟ੍ਰੇਲੀਆ
26 ਜੁਲਾਈ ਤੋਂ 11 ਅਗਸਤ ਤੱਕ ਚੱਲਣ ਵਾਲੀਆਂ ਪੈਰਿਸ ਓਲੰਪਿਕਸ ਲਈ ਆਸਟ੍ਰੇਲੀਆ ਦੇ ਕੁੱਲ 460 ਖਿਡਾਰੀ 329 ਇਵੈਂਟਸ ਲਈ ਖੇਡਣ ਪੁੱਜੇ ਹਨ ਤੇ ਹੁਣ ਤੱਕ ਕਾਰਗੁਜਾਰੀ ਤੋਂ ਬਾਅਦ ਮੈਡਲ ਜਿੱਤਣ ਦੀ ਸੂਚੀ ਵਿੱਚ ਆਸਟ੍ਰੇਲੀਆ ਪਹਿਲੇ ਨੰਬਰ ‘ਤੇ ਹੈ, ਜਦਕਿ ਨਿਊਜੀਲੈਂਡ ਦਾ ਅਜੇ ਤੱਕ ਖਾਤਾ ਵੀ ਨਹੀਂ ਖੁੱਲਿਆ ਹੈ। ਆਸਟ੍ਰੇਲੀਆ ਨੇ 2 ਦਿਨਾਂ ਵਿੱਚ ਹੁਣ ਤੱਕ 3 ਗੋਲਡ ਮੈਡਲ ਅਤੇ 2 ਸਿਲਵ
28 Jul 2024
